2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
Other Translations King James Version (KJV) And lest, when I come again, my God will humble me among you, and that I shall bewail many which have sinned already, and have not repented of the uncleanness and fornication and lasciviousness which they have committed.
American Standard Version (ASV) lest again when I come my God should humble me before you, and I should mourn for many of them that have sinned heretofore, and repented not of the uncleanness and fornication and lasciviousness which they committed.
Bible in Basic English (BBE) And that when I come again, my God may put me to shame among you, and I may have grief for those who have done wrong before and have had no regret for their unclean ways, and for the evil desires of the flesh to which they have given way.
Darby English Bible (DBY) lest my God should humble me as to you when I come again, and that I shall grieve over many of those who have sinned before, and have not repented as to the uncleanness and fornication and licentiousness which they have practised.
World English Bible (WEB) that again when I come my God would humble me before you, and I would mourn for many of those who have sinned before now, and not repented of the uncleanness and sexual immorality and lustfulness which they committed.
Young's Literal Translation (YLT) lest again having come, my God may humble me in regard to you, and I may bewail many of those having sinned before, and not having reformed concerning the uncleanness, and whoredom, and lasciviousness, that they did practise.
Cross Reference Exodus 32:31 in Panjabi 31 ਸੋ ਮੂਸਾ ਯਹੋਵਾਹ ਦੇ ਕੋਲ ਮੁੜ ਗਿਆ ਅਤੇ ਆਖਿਆ, ਹਾਏ ਇਨ੍ਹਾਂ ਲੋਕਾਂ ਨੇ ਵੱਡਾ ਪਾਪ ਕੀਤਾ ਜੋ ਆਪਣੇ ਲਈ ਸੋਨੇ ਦੇ ਦੇਵਤੇ ਬਣਾਏ
Deuteronomy 9:15 in Panjabi 15 ਤਦ ਮੈਂ ਪਹਾੜ ਤੋਂ ਹੇਠਾਂ ਨੂੰ ਮੁੜ ਆਇਆ ਅਤੇ ਉਹ ਪਹਾੜ ਅੱਗ ਨਾਲ ਬਲ ਰਿਹਾ ਸੀ ਅਤੇ ਨੇਮ ਦੀਆਂ ਦੋਨੋਂ ਫੱਟੀਆਂ ਮੇਰੇ ਦੋਹਾਂ ਹੱਥਾਂ ਵਿੱਚ ਸਨ ।
Deuteronomy 9:25 in Panjabi 25 ਤਦ ਮੈਂ ਚਾਲੀ ਦਿਨ ਅਤੇ ਚਾਲੀ ਰਾਤਾਂ ਯਹੋਵਾਹ ਦੇ ਅੱਗੇ ਮੂੰਹ ਭਾਰ ਡਿੱਗ ਕੇ ਪਿਆ ਰਿਹਾ, ਜਿਵੇਂ ਪਹਿਲਾਂ ਪਿਆ ਰਿਹਾ ਸੀ, ਕਿਉਂ ਜੋ ਯਹੋਵਾਹ ਨੇ ਤੁਹਾਨੂੰ ਨਾਸ਼ ਕਰਨ ਲਈ ਆਖਿਆ ਸੀ ।
1 Samuel 15:35 in Panjabi 35 ਅਤੇ ਸਮੂਏਲ ਆਪਣੀ ਮੌਤ ਤੱਕ ਸ਼ਾਊਲ ਨੂੰ ਨਾ ਵੇਖਣ ਗਿਆ ਤਾਂ ਵੀ ਸਮੂਏਲ ਸ਼ਾਊਲ ਤੋਂ ਉਦਾਸ ਹੁੰਦਾ ਰਿਹਾ ਅਤੇ ਯਹੋਵਾਹ ਨੇ ਵੀ ਸ਼ਾਊਲ ਨੂੰ ਇਸਰਾਏਲ ਦਾ ਰਾਜਾ ਬਣਾਉਣ ਵਿੱਚ ਅਫ਼ਸੋਸ ਕੀਤਾ ।
Ezra 9:3 in Panjabi 3 ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ ।
Ezra 10:1 in Panjabi 1 ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ ।
Psalm 119:136 in Panjabi 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Luke 9:41 in Panjabi 41 ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ, ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ ਅਤੇ ਤੁਹਾਡੀ ਸਹਾਂਗਾ ? ਆਪਣੇ ਪੁੱਤਰ ਨੂੰ ਮੇਰੇ ਕੋਲ ਲਿਆ ।
Romans 9:2 in Panjabi 2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ ।
Romans 13:13 in Panjabi 13 ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ ।
1 Corinthians 5:1 in Panjabi 1 ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ ।
1 Corinthians 5:9 in Panjabi 9 ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
1 Corinthians 6:15 in Panjabi 15 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ ? ਕਦੇ ਨਹੀਂ !
2 Corinthians 2:1 in Panjabi 1 ਪਰ ਮੈਂ ਆਪਣੇ ਆਪ ਵਿੱਚ ਮਜ਼ਬੂਤ ਇਰਾਦਾ ਕਰ ਲਿਆ ਹੈ ਕਿ ਤੁਹਾਡੇ ਕੋਲ ਫੇਰ ਦੁੱਖ ਨਾਲ ਨਾ ਆਵਾਂ ।
2 Corinthians 7:9 in Panjabi 9 ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ ।
2 Corinthians 8:24 in Panjabi 24 ਇਸ ਲਈ ਤੁਸੀਂ ਕਲੀਸਿਯਾਵਾਂ ਦੇ ਸਨਮੁਖ ਉਨ੍ਹਾਂ ਨੂੰ ਆਪਣੇ ਪਿਆਰ ਦਾ ਪ੍ਰਮਾਣ ਦਿਉ, ਅਤੇ ਉਸ ਮਾਣ ਦਾ ਜਿਹੜਾ ਅਸੀਂ ਤੁਹਾਡੇ ਲਈ ਕਰਦੇ ਹਾਂ ।
2 Corinthians 9:3 in Panjabi 3 ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ ।
2 Corinthians 10:6 in Panjabi 6 ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ ।
2 Corinthians 12:7 in Panjabi 7 ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ ।
2 Corinthians 13:2 in Panjabi 2 ਮੈਂ ਪਹਿਲਾਂ ਕਹਿ ਚੁੱਕਿਆ ਅਤੇ ਜਿਸ ਤਰ੍ਹਾਂ ਮੈਂ ਦੂਜੀ ਵਾਰ ਸਾਹਮਣੇ ਹੋ ਕੇ ਕਿਹਾ ਸੀ ਉਸੇ ਤਰ੍ਹਾਂ ਹੁਣ ਵੀ ਅਣਜਾਣ ਹੋ ਕੇ, ਉਨ੍ਹਾਂ ਨੂੰ ਜਿਨ੍ਹਾਂ ਨੇ ਪਹਿਲਾਂ ਪਾਪ ਕੀਤਾ ਅਤੇ ਰਹਿੰਦਿਆਂ ਸਭਨਾਂ ਨੂੰ ਫਿਰ ਆਖਦਾ ਹਾਂ ਕਿ ਜੇ ਮੈਂ ਫੇਰ ਆਵਾਂ ਤਾਂ ਛੱਡਾਂਗਾ ਨਹੀਂ !
Galatians 5:19 in Panjabi 19 ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ । ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
Philippians 3:18 in Panjabi 18 ਕਿਉਂਕਿ ਬਹੁਤੇ ਅਜਿਹੇ ਚੱਲਣ ਵਾਲੇ ਹਨ ਜਿੰਨ੍ਹਾ ਦੀ ਗੱਲ ਕਈ ਵਾਰ ਮੈਂ ਤੁਹਾਡੇ ਨਾਲ ਕੀਤੀ ਹੈ ਅਤੇ ਹੁਣ ਵੀ ਹੰਝੂਆਂ ਨਾਲ ਆਖਦਾ ਹਾਂ ਜੋ ਓਹ ਮਸੀਹ ਦੀ ਸਲੀਬ ਦੇ ਵੈਰੀ ਹਨ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:3 in Panjabi 3 ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Jude 1:23 in Panjabi 23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ ।
Revelation 21:8 in Panjabi 8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ ! ਇਹ ਦੂਜੀ ਮੌਤ ਹੈ ।
Revelation 22:15 in Panjabi 15 ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ ।
Revelation 22:20 in Panjabi 20 ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ । ਆਮੀਨ । ਹੇ ਪ੍ਰਭੂ ਯਿਸੂ, ਆਓ !