2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Other Translations King James Version (KJV) And he said unto me, My grace is sufficient for thee: for my strength is made perfect in weakness. Most gladly therefore will I rather glory in my infirmities, that the power of Christ may rest upon me.
American Standard Version (ASV) And he hath said unto me, My grace is sufficient for thee: for `my' power is made perfect in weakness. Most gladly therefore will I rather glory in my weaknesses, that the power of Christ may rest upon me.
Bible in Basic English (BBE) And he said to me, My grace is enough for you, for my power is made complete in what is feeble. Most gladly, then, will I take pride in my feeble body, so that the power of Christ may be on me.
Darby English Bible (DBY) And he said to me, My grace suffices thee; for [my] power is perfected in weakness. Most gladly therefore will I rather boast in my weaknesses, that the power of the Christ may dwell upon me.
World English Bible (WEB) He has said to me, "My grace is sufficient for you, for my power is made perfect in weakness." Most gladly therefore I will rather glory in my weaknesses, that the power of Christ may rest on me.
Young's Literal Translation (YLT) and He said to me, `Sufficient for thee is My grace, for My power in infirmity is perfected;' most gladly, therefore, will I rather boast in my infirmities, that the power of the Christ may rest on me:
Cross Reference Exodus 3:11 in Panjabi 11 ਤਦ ਮੂਸਾ ਨੇ ਪਰਮੇਸ਼ੁਰ ਨੂੰ ਆਖਿਆ, “ਮੈਂ ਕੌਣ ਹਾਂ ਜੋ ਮੈਂ ਫ਼ਿਰਊਨ ਕੋਲ ਜਾਂਵਾਂ ਅਤੇ ਇਸਰਾਏਲੀਆਂ ਨੂੰ ਮਿਸਰ ਤੋਂ ਕੱਢ ਲਿਆਵਾਂ ? ”
Exodus 4:10 in Panjabi 10 ਤਦ ਮੂਸਾ ਨੇ ਯਹੋਵਾਹ ਨੂੰ ਆਖਿਆ, ਹੇ ਪ੍ਰਭੂ, ਮੈਂ ਚੰਗਾ ਬੋਲਣ ਵਾਲਾ ਮਨੁੱਖ ਨਹੀਂ ਹਾਂ, ਨਾ ਅੱਗੇ ਸੀ, ਨਾ ਜਦ ਤੋਂ ਤੂੰ ਆਪਣੇ ਦਾਸ ਨਾਲ ਬੋਲਿਆ ਕਿਉਂ ਜੋ ਮੈਂ ਬੋਲਣ ਵਿੱਚ ਢਿੱਲਾ ਹਾਂ ਅਤੇ ਮੇਰੀ ਜੀਭ ਮੋਟੀ ਹੈ ।
Deuteronomy 33:25 in Panjabi 25 ਤੇਰੇ ਅਰਲ ਲੋਹੇ ਅਤੇ ਪਿੱਤਲ ਦੇ ਹੋਣ, ਜਿਵੇਂ ਤੇਰੇ ਦਿਨ ਤਿਵੇਂ ਤੇਰਾ ਬਲ ਹੋਵੇ ।
Joshua 1:9 in Panjabi 9 ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਾਬਰ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ ।
2 Kings 2:15 in Panjabi 15 ਜਦੋਂ ਨਬੀਆਂ ਦੇ ਪੁੱਤਰਾਂ ਨੇ ਜਿਹੜੇ ਯਰੀਹੋ ਵਿੱਚ ਉਸ ਦੇ ਆਹਮੋ-ਸਾਹਮਣੇ ਸਨ, ਉਸ ਨੂੰ ਦੇਖਿਆ ਤਾਂ ਉਹ ਬੋਲੇ, “ਏਲੀਯਾਹ ਦਾ ਆਤਮਾ ਅਲੀਸ਼ਾ ਉੱਤੇ ਠਹਿਰਿਆ ਹੋਇਆ ਹੈ ।” ਸੋ ਉਹ ਉਸ ਨੂੰ ਮਿਲਣ ਲਈ ਆਏ ਅਤੇ ਧਰਤੀ ਤੱਕ ਝੁੱਕ ਕੇ ਉਸ ਨੂੰ ਮੱਥਾ ਟੇਕਿਆ ।
Psalm 8:2 in Panjabi 2 ਤੂੰ ਆਪਣਿਆ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹ ਤੋਂ ਬਲ ਨੂੰ ਪੱਕਾ ਕੀਤਾ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
Isaiah 4:5 in Panjabi 5 ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ ।
Isaiah 11:2 in Panjabi 2 ਯਹੋਵਾਹ ਦਾ ਆਤਮਾ ਉਸ ਉੱਤੇ ਠਹਿਰੇਗਾ - ਬੁੱਧ ਤੇ ਸਮਝ ਦਾ ਆਤਮਾ, ਸਲਾਹ ਦੇ ਸਮਰੱਥਾ ਦਾ ਆਤਮਾ, ਯਹੋਵਾਹ ਦੇ ਗਿਆਨ ਅਤੇ ਭੈ ਦਾ ਆਤਮਾ ।
Isaiah 35:3 in Panjabi 3 ਢਿੱਲੇ ਹੱਥਾਂ ਨੂੰ ਤਕੜੇ ਕਰੋ, ਅਤੇ ਕੰਬਦੇ ਗੋਡਿਆਂ ਨੂੰ ਮਜ਼ਬੂਤ ਕਰੋ !
Isaiah 40:29 in Panjabi 29 ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ ।
Isaiah 41:13 in Panjabi 13 ਮੈਂ ਯਹੋਵਾਹ ਤੇਰਾ ਪਰਮੇਸ਼ੁਰ ਤਾਂ ਤੇਰਾ ਸੱਜਾ ਹੱਥ ਫੜੀ ਬੈਠਾ ਹਾਂ, ਮੈਂ ਤੈਨੂੰ ਆਖਦਾ ਹਾਂ, ਨਾ ਡਰ, ਮੈਂ ਤੇਰੀ ਸਹਾਇਤਾ ਕਰਾਂਗਾ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Jeremiah 1:6 in Panjabi 6 ਤਾਂ ਮੈਂ ਆਖਿਆ ਹਾਏ ਪ੍ਰਭੂ ਯਹੋਵਾਹ ਵੇਖ, ਮੈਂ ਗੱਲ ਕਰਨੀ ਨਹੀਂ ਜਾਣਦਾ, ਮੈਂ ਛੋਕਰਾ ਜੋ ਹਾਂ ।
Daniel 10:16 in Panjabi 16 ਵੇਖੋ, ਕਿਸੇ ਨੇ ਜੋ ਮਨੁੱਖ ਦੇ ਪੁੱਤਰਾਂ ਵਾਂਗ ਸੀ ਮੇਰੇ ਬੁਲ੍ਹਾਂ ਨੂੰ ਛੁਹਿਆ, ਤਦ ਮੈਂ ਆਪਣਾ ਮੂੰਹ ਖੋਲਿਆ ਅਤੇ ਬੋਲਿਆ ਜੋ ਮੇਰੇ ਸਾਹਮਣੇ ਖੜਾ ਸੀ ਉਸ ਨੂੰ ਆਖਿਆ, ਹੇ ਮੇਰੇ ਸੁਆਮੀ, ਉਸ ਦਰਸ਼ਣ ਦੇ ਕਾਰਨ ਮੇਰੇ ਦੁੱਖਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ ਅਤੇ ਮੇਰੇ ਵਿੱਚ ਕੁਝ ਵੀ ਬਲ ਨਹੀਂ ਰਿਹਾ ।
Zephaniah 3:17 in Panjabi 17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ ।
Matthew 5:11 in Panjabi 11 ਧੰਨ ਹੋ ਤੁਸੀਂ, ਜਦੋਂ ਲੋਕ ਮੇਰੇ ਕਾਰਨ ਤੁਹਾਨੂੰ ਬੇਇੱਜ਼ਤ ਕਰਨ, ਸਤਾਉਣ ਅਤੇ ਤੁਹਾਡੇ ਵਿਰੁੱਧ ਬੁਰੀਆਂ ਗੱਲਾਂ ਬੋਲਣ ਅਤੇ ਝੂਠੇ ਦੋਸ਼ ਲਾਉਣ ।
Matthew 10:19 in Panjabi 19 ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Matthew 28:20 in Panjabi 20 ਅਤੇ ਉਨ੍ਹਾਂ ਨੂੰ ਸਿਖਾਓ ਕਿ ਉਨ੍ਹਾਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ ਅਤੇ ਵੇਖੋ ਮੈਂ ਜੁੱਗ ਦੇ ਅੰਤ ਤੱਕ ਹਰ ਵੇਲੇ ਤੁਹਾਡੇ ਨਾਲ ਹਾਂ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
1 Corinthians 2:5 in Panjabi 5 ਤਾਂ ਜੋ ਤੁਹਾਡੀ ਵਿਸ਼ਵਾਸ ਮਨੁੱਖਾਂ ਦੀ ਬੁੱਧ ਉੱਤੇ ਨਹੀਂ ਸਗੋਂ ਪਰਮੇਸ਼ੁਰ ਦੀ ਸਮਰੱਥਾ ਉੱਤੇ ਠਹਿਰੇ ।
1 Corinthians 10:13 in Panjabi 13 ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ ।
1 Corinthians 15:10 in Panjabi 10 ਪਰ ਮੈਂ ਜੋ ਕੁੱਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ ।
2 Corinthians 3:5 in Panjabi 5 ਇਹ ਨਹੀਂ ਕਿ ਅਸੀਂ ਆਪ ਤੋਂ ਇਸ ਯੋਗ ਹਾਂ ਜੋ ਕਿਸੇ ਗੱਲ ਨੂੰ ਆਪਣੀ ਹੀ ਵੱਲੋਂ ਸਮਝੀਏ ਸਗੋਂ ਸਾਡੀ ਯੋਗਤਾ ਪਰਮੇਸ਼ੁਰ ਵੱਲੋਂ ਹੈ ।
2 Corinthians 11:30 in Panjabi 30 ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ ।
2 Corinthians 12:5 in Panjabi 5 ਅਜਿਹੇ ਮਨੁੱਖ ਉੱਤੇ ਮੈਂ ਮਾਣ ਕਰਾਂਗਾ ਪਰ ਮੈਂ ਆਪਣੇ ਉੱਤੇ ਆਪਣੀਆਂ ਨਿਰਬਲਤਾਈਆਂ ਉੱਤੇ ਮਾਣ ਨਹੀਂ ਕਰਾਂਗਾ ।
2 Corinthians 12:10 in Panjabi 10 ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ ।
2 Corinthians 12:15 in Panjabi 15 ਮੈਂ ਤੁਹਾਡੇ ਲਈ ਬਹੁਤ ਅਨੰਦ ਨਾਲ ਖ਼ਰਚ ਕਰਾਂਗਾ ਅਤੇ ਆਪ ਹੀ ਤੁਹਾਡੇ ਲਈ ਖ਼ਰਚ ਹੋ ਜਾਂਵਾਂਗਾ । ਜੇ ਮੈਂ ਤੁਹਾਡੇ ਨਾਲ ਵੱਧ ਪਿਆਰ ਕਰਦਾ ਹਾਂ ਤਾਂ ਭਲਾ, ਕਿ ਤੁਸੀਂ ਮੇਰੇ ਨਾਲ ਘੱਟ ਪਿਆਰ ਕਰੋਗੇ ?
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
Philippians 4:13 in Panjabi 13 ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁੱਝ ਕਰ ਸਕਦਾ ਹਾਂ ।
Colossians 1:11 in Panjabi 11 ਅਤੇ ਉਸ ਦੀ ਮਹਿਮਾ ਦੀ ਸ਼ਕਤੀ ਦੇ ਅਨੁਸਾਰ ਸਾਰੀ ਸਮਰੱਥਾ ਨਾਲ ਸਮਰੱਥੀ ਹੋ ਜਾਵੋ ਤਾਂ ਜੋ ਤੁਸੀਂ ਖੁਸ਼ੀ ਨਾਲ ਅਤੇ ਧੀਰਜ ਕਰੋ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
1 Timothy 1:14 in Panjabi 14 ਅਤੇ ਸਾਡੇ ਪ੍ਰਭੂ ਦੀ ਕਿਰਪਾ, ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਅੱਤ ਵਧੇਰੇ ਹੋਈ ।
Hebrews 4:16 in Panjabi 16 ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ ।
Hebrews 11:34 in Panjabi 34 ਅੱਗ ਦੇ ਸੇਕ ਨੂੰ ਠੰਡਿਆਂ ਕੀਤਾ, ਤਲਵਾਰ ਦੀਆਂ ਧਾਰਾਂ ਤੋਂ ਬਚ ਨਿੱਕਲੇ, ਉਹ ਕਮਜ਼ੋਰੀ ਵਿੱਚ ਤਕੜੇ ਹੋਏ, ਯੁੱਧ ਵਿੱਚ ਸੂਰਮੇ ਬਣੇ ਅਤੇ ਓਪਰਿਆਂ ਦੀਆਂ ਫ਼ੌਜਾਂ ਨੂੰ ਭਜਾ ਦਿੱਤਾ ।
1 Peter 4:13 in Panjabi 13 ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ