2 Corinthians 13:11 in Panjabi 11 ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ ।
Other Translations King James Version (KJV) Finally, brethren, farewell. Be perfect, be of good comfort, be of one mind, live in peace; and the God of love and peace shall be with you.
American Standard Version (ASV) Finally, brethren, farewell. Be perfected; be comforted; be of the same mind; live in peace: and the God of love and peace shall be with you.
Bible in Basic English (BBE) Let this be my last word, brothers; be glad; be complete; be comforted; be of the same mind; be at peace with one another: and the God of love and peace will be with you.
Darby English Bible (DBY) For the rest, brethren, rejoice; be perfected; be encouraged; be of one mind; be at peace; and the God of love and peace shall be with you.
World English Bible (WEB) Finally, brothers, rejoice. Be perfected, be comforted, be of the same mind, live in peace, and the God of love and peace will be with you.
Young's Literal Translation (YLT) Henceforth, brethren, rejoice; be made perfect, be comforted, be of the same mind, be at peace, and the God of the love and peace shall be with you;
Cross Reference Genesis 37:4 in Panjabi 4 ਜਦ ਉਸ ਦੇ ਭਰਾਵਾਂ ਨੇ ਵੇਖਿਆ ਕਿ ਉਨ੍ਹਾਂ ਦਾ ਪਿਤਾ ਉਹ ਨੂੰ ਉਹ ਦੇ ਸਾਰੇ ਭਰਾਵਾਂ ਨਾਲੋਂ ਵੱਧ ਪਿਆਰ ਕਰਦਾ ਹੈ ਤਾਂ ਉਹ ਉਸ ਦੇ ਨਾਲ ਵੈਰ ਰੱਖਣ ਲੱਗੇ ਅਤੇ ਉਹ ਦੇ ਨਾਲ ਸ਼ਾਂਤੀ ਨਾਲ ਗੱਲ ਨਹੀਂ ਕਰਦੇ ਸਨ ।
Genesis 45:24 in Panjabi 24 ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ ।
Matthew 1:23 in Panjabi 23 ਵੇਖੋ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ । ਜਿਹ ਦਾ ਅਰਥ ਹੈ “ਪਰਮੇਸ਼ੁਰ ਸਾਡੇ ਨਾਲ” ।
Matthew 5:48 in Panjabi 48 ਸੋ ਜਿਵੇਂ ਤੁਹਾਡਾ ਸਵਰਗੀ ਪਿਤਾ ਸੰਪੂਰਨ ਹੈ, ਤਿਵੇਂ ਤੁਸੀਂ ਵੀ ਸੰਪੂਰਨ ਹੋਵੋ ।
Mark 9:50 in Panjabi 50 ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮਿਲੇ ਰਹੋ ।
Mark 10:49 in Panjabi 49 ਤਦ ਯਿਸੂ ਨੇ ਖਲੋ ਕੇ ਕਿਹਾ, ਉਹ ਨੂੰ ਬੁਲਾ ਲਿਆਓ । ਸੋ ਉਨ੍ਹਾਂ ਨੇ ਉਸ ਅੰਨ੍ਹੇ ਨੂੰ ਇਹ ਕਹਿ ਕੇ ਬੁਲਾਇਆ ਕਿ ਹੌਂਸਲਾ ਰੱਖ, ਉੱਠ, ਉਹ ਤੈਨੂੰ ਬੁਲਾਉਂਦਾ ਹੈ ।
Luke 9:61 in Panjabi 61 ਅਤੇ ਇੱਕ ਹੋਰ ਨੇ ਆਖਿਆ, ਪ੍ਰਭੂ ਜੀ, ਮੈਂ ਤੁਹਾਡੇ ਪਿਛੇ ਚੱਲਾਂਗਾ ਪਰ ਪਹਿਲਾਂ ਮੈਨੂੰ ਆਗਿਆ ਦਿਓ ਜੋ ਆਪਣੇ ਘਰ ਦਿਆਂ ਲੋਕਾਂ ਤੋਂ ਵਿਦਾ ਹੋ ਆਵਾਂ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
Acts 15:29 in Panjabi 29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।
Acts 18:21 in Panjabi 21 ਪਰੰਤੂ ਇਹ ਕਹਿ ਕੇ ਭਈ ਪਰਮੇਸ਼ੁਰ ਚਾਹੇ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ ਉਹ ਉਨ੍ਹਾਂ ਕੋਲੋਂ ਵਿਦਾ ਹੋਇਆ ਅਤੇ ਜਹਾਜ਼ ਤੇ ਚੜ੍ਹ ਕੇ ਅਫ਼ਸੁਸ ਤੋਂ ਚੱਲਿਆ ਗਿਆ ।
Acts 23:30 in Panjabi 30 ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ ।
Romans 12:16 in Panjabi 16 ਆਪਸ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਉ ਪਰ ਨੀਵੀਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ।
Romans 12:18 in Panjabi 18 ਜੇ ਹੋ ਸਕੇ ਤਾਂ ਆਪਣੀ ਵਾਹ ਲੱਗਦਿਆਂ ਸਾਰਿਆਂ ਮਨੁੱਖਾਂ ਦੇ ਨਾਲ ਮੇਲ ਰੱਖੋ ।
Romans 14:19 in Panjabi 19 ਸੋ ਚੱਲੋ ਅਸੀਂ ਉਹਨਾਂ ਗੱਲਾਂ ਦਾ ਪਿੱਛਾ ਕਰੀਏ ਜਿਨ੍ਹਾਂ ਤੋਂ ਮਿਲਾਪ ਅਤੇ ਇੱਕ ਦੂਜੇ ਦੀ ਤਰੱਕੀ ਹੋਵੇ ।
Romans 15:5 in Panjabi 5 ਅਤੇ ਧੀਰਜ ਅਤੇ ਦਿਲਾਸੇ ਦਾ ਪਰਮੇਸ਼ੁਰ, ਤੁਹਾਨੂੰ ਇਹ ਬਖ਼ਸ਼ੇ ਜੋ ਮਸੀਹ ਯਿਸੂ ਦੇ ਅਨੁਸਾਰ ਆਪੋ ਵਿੱਚ ਮੇਲ ਰੱਖੋ ।
Romans 15:13 in Panjabi 13 ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ ।
Romans 15:33 in Panjabi 33 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਸਭ ਦੇ ਅੰਗ-ਸੰਗ ਹੋਵੇ । ਆਮੀਨ ।
Romans 16:20 in Panjabi 20 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ । ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ ।
1 Corinthians 1:10 in Panjabi 10 ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਦੇ ਕੇ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਜੋ ਤੁਸੀਂ ਸਾਰੇ ਇੱਕ ਮਨ ਦੇ ਹੋ ਜਾਓ ਅਤੇ ਤੁਹਾਡੇ ਵਿੱਚ ਕੋਈ ਮਤਭੇਦ ਨਾ ਹੋਣ ।
2 Corinthians 1:4 in Panjabi 4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ ।
2 Corinthians 13:9 in Panjabi 9 ਜਦ ਅਸੀਂ ਨਿਰਬਲ ਹਾਂ ਅਤੇ ਤੁਸੀਂ ਬਲਵੰਤ ਹੋ ਤਾਂ ਅਸੀਂ ਖੁਸ਼ ਹੁੰਦੇ ਹਾਂ ਅਤੇ ਇਹ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਸਿੱਧ ਹੋ ਜਾਓ ।
2 Corinthians 13:14 in Panjabi 14 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ ।
Ephesians 4:3 in Panjabi 3 ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ !
Ephesians 6:23 in Panjabi 23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ !
Philippians 1:27 in Panjabi 27 ਸਿਰਫ਼ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਯੋਗ ਚਾਲ ਚੱਲੋ ਜੋ ਮੈਂ ਭਾਵੇਂ ਆਣ ਕੇ ਤੁਹਾਨੂੰ ਵੇਖਾਂ ਭਾਵੇਂ ਤੁਹਾਡੇ ਤੋਂ ਦੂਰ ਹੋਵਾਂ, ਪਰ ਤੁਹਾਡੇ ਬਾਰੇ ਇਹ ਸੁਣਾਂ ਕਿ ਤੁਸੀਂ ਇੱਕੋ ਆਤਮਾ ਵਿੱਚ ਦ੍ਰਿੜ੍ਹ ਅਤੇ ਇੱਕੋ ਮਨ ਹੋ ਕੇ ਖੁਸ਼ਖਬਰੀ ਦੇ ਵਿਸ਼ਵਾਸ ਲਈ ਮਿਹਨਤ ਕਰਦੇ ਹੋ ।
Philippians 2:1 in Panjabi 1 ਸੋ ਜੇ ਮਸੀਹ ਵਿੱਚ ਕੁੱਝ ਦਿਲਾਸਾ, ਜੇ ਪਿਆਰ ਦੀ ਕੁੱਝ ਤਸੱਲੀ, ਜੇ ਆਤਮਾ ਦੀ ਕੁੱਝ ਸਾਂਝ, ਜੇ ਕੁੱਝ ਦਿਆਲਗੀ ਅਤੇ ਦਰਦਮੰਦੀ ਹੈ ।
Philippians 3:16 in Panjabi 16 ਪਰ ਜਿੱਥੋਂ ਤੱਕ ਅਸੀਂ ਪਹੁੰਚੇ ਹਾਂ ਉਸੇ ਦੇ ਅਨੁਸਾਰ ਚੱਲੀਏ ।
Philippians 4:2 in Panjabi 2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ ।
Philippians 4:4 in Panjabi 4 ਪ੍ਰਭੂ ਵਿੱਚ ਸਦਾ ਅਨੰਦ ਕਰੋ । ਫੇਰ ਕਹਿੰਦਾ ਹਾਂ, ਅਨੰਦ ਕਰੋ ।
Philippians 4:9 in Panjabi 9 ਜੋ ਕੁੱਝ ਤੁਸੀਂ ਸਿੱਖਿਆ ਅਤੇ ਮੰਨ ਲਿਆ ਅਤੇ ਸੁਣਿਆ ਅਤੇ ਮੇਰੇ ਵਿੱਚ ਡਿੱਠਾ ਉਹੀ ਕਰੋ ਤਾਂ ਸ਼ਾਂਤੀ ਦਾਤਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੋਵੇਗਾ ।
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
1 Thessalonians 4:18 in Panjabi 18 ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ ।
1 Thessalonians 5:13 in Panjabi 13 ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ । ਆਪਸ ਵਿੱਚ ਮੇਲ-ਮਿਲਾਪ ਰੱਖੋ ।
1 Thessalonians 5:16 in Panjabi 16 ਸਦਾ ਅਨੰਦ ਰਹੋ ।
1 Thessalonians 5:23 in Panjabi 23 ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
2 Thessalonians 3:16 in Panjabi 16 ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ । ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ ।
2 Timothy 2:22 in Panjabi 22 ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ ।
Hebrews 12:14 in Panjabi 14 ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ ।
Hebrews 13:20 in Panjabi 20 ਹੁਣ ਸ਼ਾਂਤੀ ਦਾਤਾ ਪਰਮੇਸ਼ੁਰ ਜਿਹੜਾ ਭੇਡਾਂ ਦੇ ਵੱਡੇ ਅਯਾਲੀ ਅਰਥਾਤ ਸਾਡੇ ਪ੍ਰਭੂ ਯਿਸੂ ਨੂੰ ਸਦੀਪਕ ਨੇਮ ਦੇ ਲਹੂ ਨਾਲ ਮੁਰਦਿਆਂ ਵਿੱਚੋਂ ਉੱਠਾ ਲਿਆਇਆ
James 1:4 in Panjabi 4 ਅਤੇ ਧੀਰਜ ਨੂੰ ਆਪਣਾ ਕੰਮ ਪੂਰਾ ਕਰ ਲੈਣ ਦੇਵੋ ਤਾਂ ਜੋ ਤੁਸੀਂ ਸਿੱਧ ਅਤੇ ਸੰਪੂਰਨ ਹੋ ਜਾਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 Peter 3:8 in Panjabi 8 ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
1 Peter 3:11 in Panjabi 11 ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮਿਲਾਪ ਲੱਭੇ ਅਤੇ ਉਸਦਾ ਪਿੱਛਾ ਕਰੇ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
1 John 4:8 in Panjabi 8 ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ ।
Revelation 22:21 in Panjabi 21 ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ । ਆਮੀਨ ।