2 Corinthians 13:5 in Panjabi 5 ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ । ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ !
Other Translations King James Version (KJV) Examine yourselves, whether ye be in the faith; prove your own selves. Know ye not your own selves, how that Jesus Christ is in you, except ye be reprobates?
American Standard Version (ASV) Try your own selves, whether ye are in the faith; prove your own selves. Or know ye not as to your own selves, that Jesus Christ is in you? unless indeed ye be reprobate.
Bible in Basic English (BBE) Make a test of yourselves, if you are in the faith; make certain of yourselves. Or are you not conscious in yourselves that Jesus Christ is in you, if you are truly Christ's?
Darby English Bible (DBY) examine your own selves if ye be in the faith; prove your own selves: do ye not recognise yourselves, that Jesus Christ is in you, unless indeed ye be reprobates?
World English Bible (WEB) Test your own selves, whether you are in the faith. Test your own selves. Or don't you know as to your own selves, that Jesus Christ is in you?--unless indeed you are disqualified.
Young's Literal Translation (YLT) Your ownselves try ye, if ye are in the faith; your ownselves prove ye; do ye not know your ownselves, that Jesus Christ is in you, if ye be not in some respect disapproved of?
Cross Reference Psalm 17:3 in Panjabi 3 ਤੂੰ ਮੇਰੇ ਮਨ ਨੂੰ ਜਾਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁੱਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ ।
Psalm 26:2 in Panjabi 2 ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ, ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
Psalm 119:59 in Panjabi 59 ਮੈਂ ਆਪਣੇ ਚਾਲ-ਚਲਣ ਨੂੰ ਸੋਚਿਆ, ਅਤੇ ਆਪਣੇ ਪੈਰ ਤੇਰੀਆਂ ਸਾਖੀਆਂ ਵੱਲ ਫੇਰੇ ਹਨ ।
Psalm 139:23 in Panjabi 23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
Jeremiah 6:30 in Panjabi 30 ਉਹ “ ਰੱਦੀ ਚਾਂਦੀ “ ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ ।
Lamentations 3:40 in Panjabi 40 ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ !
Ezekiel 18:28 in Panjabi 28 ਇਸ ਲਈ ਕਿ ਉਸ ਨੇ ਸੋਚਿਆ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਤੋਂ ਜੋ ਉਹ ਕਰਦਾ ਸੀ ਮੁੜਿਆ, ਉਹ ਜ਼ਰੂਰ ਜੀਉਂਦਾ ਰਹੇਗਾ, ਉਹ ਨਾ ਮਰੇਗਾ ।
Haggai 1:5 in Panjabi 5 ਹੁਣ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਉੱਤੇ ਧਿਆਨ ਦਿਓ ।
Haggai 1:7 in Panjabi 7 ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪਣੇ ਚਾਲ-ਚੱਲਣ ਤੇ ਧਿਆਨ ਦਿਓ ।
John 6:6 in Panjabi 6 ਯਿਸੂ ਨੇ ਇਹ ਫਿਲਿਪੁੱਸ ਨੂੰ ਪਰਖਣ ਦੇ ਲਈ ਹੀ ਪੁੱਛਿਆ ਸੀ । ਜੋ ਉਹ ਕਰਨ ਵਾਲਾ ਸੀ ਯਿਸੂ ਪਹਿਲਾਂ ਹੀ ਜਾਣਦਾ ਸੀ ।
John 6:56 in Panjabi 56 ਉਹ ਜਿਹੜਾ ਮੇਰਾ ਮਾਸ ਖਾਂਦਾ ਅਤੇ ਮੇਰਾ ਲਹੂ ਪੀਂਦਾ ਮੇਰੇ ਵਿੱਚ ਮੈਂ ਉਸ ਵਿੱਚ ਅਤੇ ਉਹ ਮੇਰੇ ਵਿੱਚ ਰਹਿੰਦਾ ਹੈ ।
John 14:23 in Panjabi 23 ਯਿਸੂ ਨੇ ਆਖਿਆ, “ਜੇਕਰ ਕੋਈ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਬਚਨ ਦਾ ਵੀ ਪਾਲਣ ਕਰੇਗਾ ਤੇ ਮੇਰਾ ਪਿਤਾ ਉਸ ਨੂੰ ਪਿਆਰ ਕਰੇਗਾ । ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਕੋਲ ਰਹਾਂਗੇ ।
John 15:4 in Panjabi 4 ਤੁਸੀਂ ਮੇਰੇ ਵਿੱਚ ਰਹੋ ਅਤੇ ਮੈਂ ਤੁਹਾਡੇ ਵਿੱਚ ਰਹਾਂਗਾ । ਕੋਈ ਵੀ ਟਹਿਣੀ ਜੇ ਉਹ ਅੰਗੂਰ ਦੀ ਵੇਲ ਵਿੱਚ ਨਾ ਰਹੇ, ਆਪਣੇ ਆਪ ਫ਼ਲ ਨਹੀਂ ਦੇ ਸਕਦੀ । ਇਸੇ ਤਰ੍ਹਾਂ, ਜੇਕਰ ਤੁਸੀਂ ਮੇਰੇ ਵਿੱਚ ਨਹੀਂ ਰਹੋਂਗੇ, ਤੁਸੀਂ ਫ਼ਲ ਪੈਦਾ ਨਹੀਂ ਕਰ ਸਕਦੇ ।
John 17:23 in Panjabi 23 ਮੈਂ ਉਨ੍ਹਾਂ ਵਿੱਚ ਨਿਵਾਸ ਕਰਾਂਗਾ ਅਤੇ ਤੂੰ ਮੇਰੇ ਵਿੱਚ । ਇਸ ਤਰੀਕੇ ਨਾਲ ਇਹ ਸਭ ਸਿੱਧ ਹੋਣ ਅਤੇ ਸੰਸਾਰ ਜਾਣ ਜਾਵੇਗਾ ਕਿ ਤੂੰ ਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ । ਅਤੇ ਤੂੰ ਉਨ੍ਹਾਂ ਨਾਲ ਪਿਆਰ ਕੀਤਾ ਹੈ । ਜਿਵੇਂ ਤੂੰ ਮੈਨੂੰ ਪਿਆਰ ਕਰਦਾ ਹੈਂ ।
John 17:26 in Panjabi 26 ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ ।”
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 8:10 in Panjabi 10 ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ ।
1 Corinthians 3:16 in Panjabi 16 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ ?
1 Corinthians 6:2 in Panjabi 2 ਕੀ ਤੁਸੀਂ ਨਹੀਂ ਜਾਣਦੇ ਭਈ ਸੰਤ ਸੰਸਾਰ ਦਾ ਨਿਆਂ ਕਰਨਗੇ ? ਅਤੇ ਜੇ ਸੰਸਾਰ ਦਾ ਨਿਆਂ ਤੁਹਾਡੇ ਤੋਂ ਹੋਣਾ ਹੈ ਤਾਂ ਭਲਾ, ਤੁਸੀਂ ਛੋਟੀਆਂ ਤੋਂ ਛੋਟੀਆਂ ਗੱਲਾਂ ਦਾ ਨਬੇੜਾ ਕਰਨ ਦੇ ਯੋਗ ਨਹੀਂ ਹੋ ?
1 Corinthians 6:15 in Panjabi 15 ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ ? ਕਦੇ ਨਹੀਂ !
1 Corinthians 6:19 in Panjabi 19 ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ ?
1 Corinthians 9:24 in Panjabi 24 ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ ।
1 Corinthians 9:27 in Panjabi 27 ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਭਈ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ ।
1 Corinthians 11:28 in Panjabi 28 ਪਰ ਮਨੁੱਖ ਆਪਣੇ ਆਪ ਨੂੰ ਪਰਖੇ ਅਤੇ ਇਉਂ ਇਸ ਰੋਟੀ ਵਿੱਚੋਂ ਖਾਵੇ, ਅਤੇ ਪਿਆਲੇ ਵਿੱਚੋਂ ਪੀਵੇ ।
1 Corinthians 11:31 in Panjabi 31 ਪਰ ਜੇ ਅਸੀਂ ਆਪਣੇ ਆਪ ਨੂੰ ਜਾਂਚਦੇ ਤਾਂ ਜਾਂਚੇ ਨਾ ਜਾਂਦੇ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
2 Corinthians 13:6 in Panjabi 6 ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ ।
Galatians 2:20 in Panjabi 20 ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ ।
Galatians 4:19 in Panjabi 19 ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ ।
Galatians 6:4 in Panjabi 4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ ।
Ephesians 2:20 in Panjabi 20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ !
Ephesians 3:17 in Panjabi 17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ,
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
Colossians 2:7 in Panjabi 7 ਅਤੇ ਜੜ੍ਹ ਫੜ੍ਹ ਕੇ ਵਧਦੇ ਜਾਓ ਅਤੇ ਆਪਣੀ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਜਿਵੇਂ ਤੁਹਾਨੂੰ ਉਪਦੇਸ਼ ਹੋਇਆ ਸੀ, ਧੰਨਵਾਦ ਬਹੁਤਾ ਕਰਦੇ ਜਾਓ ।
Colossians 2:19 in Panjabi 19 ਅਤੇ ਉਸ ਸਿਰ ਨੂੰ ਫੜ੍ਹੀ ਨਹੀਂ ਰੱਖਦਾ ਜਿਸ ਤੋਂ ਸਾਰੀ ਦੇਹੀ ਜੋੜਾਂ ਅਤੇ ਪੱਠਿਆਂ ਦੇ ਰਾਹੀਂ ਪਲ ਕੇ ਅਤੇ ਆਪਸ ਵਿੱਚ ਜੁੜ ਕੇ ਪਰਮੇਸ਼ੁਰ ਦੀ ਵੱਲੋਂ ਵਧਦੀ ਜਾਂਦੀ ਹੈ ।
1 Timothy 2:15 in Panjabi 15 ਤਾਂ ਵੀ ਬੱਚਾ ਜੰਮਣ ਦੇ ਵਸੀਲੇ ਨਾਲ ਉਹ ਬਚਾਈ ਜਾਵੇਗੀ ਜੇ ਉਹ ਵਿਸ਼ਵਾਸ, ਪਿਆਰ , ਪਵਿੱਤਰਤਾਈ ਅਤੇ ਸੰਜਮ ਵਿੱਚ ਬਣੀਆਂ ਰਹਿਣ ।
2 Timothy 3:8 in Panjabi 8 ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ ।
Titus 1:13 in Panjabi 13 ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ ।
Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
Titus 2:2 in Panjabi 2 ਜੋ ਬਜ਼ੁਰਗ ਪਰਹੇਜ਼ਗਾਰ, ਗੰਭੀਰ, ਸੁਰਤ ਵਾਲੇ, ਵਿਸ਼ਵਾਸ, ਪਿਆਰ ਅਤੇ ਸਹਿਣਸ਼ੀਲਤਾ ਵਿੱਚ ਮਜ਼ਬੂਤ ਹੋਣ ।
Hebrews 4:1 in Panjabi 1 ਉਪਰੰਤ ਸਾਨੂੰ ਡਰਨਾ ਚਾਹੀਦਾ ਹੈ ਕਿ ਇਹ ਨਾ ਹੋਵੇ ਜੋ ਉਹ ਦੇ ਅਰਾਮ ਵਿੱਚ ਵੜਨ ਦਾ ਵਾਇਦਾ ਹੁੰਦਿਆਂ ਹੋਇਆਂ ਵੀ ਤੁਹਾਡੇ ਵਿੱਚੋਂ ਕੋਈ ਉਸ ਤੋਂ ਰਹਿ ਜਾਵੇ ।
Hebrews 6:8 in Panjabi 8 ਪਰ ਜੇ ਉਹ ਕੰਡਿਆਲੀ ਅਤੇ ਭੱਖੜੇ ਉਗਾਵੇ, ਤਾਂ ਅਪਰਵਾਨ ਹੁੰਦੀ ਅਤੇ ਸਰਾਪੀ ਜਾਣ ਦੇ ਨੇੜੇ ਹੈ ਜਿਸ ਦਾ ਅੰਤ ਭਸਮ ਕੀਤਾ ਜਾਣਾ ਹੈ ।
Hebrews 12:15 in Panjabi 15 ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭ੍ਰਿਸ਼ਟ ਹੋ ਜਾਵੇ ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।
1 Peter 2:4 in Panjabi 4 ਜਿਸ ਦੇ ਕੋਲ ਤੁਸੀਂ ਆਏ ਹੋ, ਮੰਨੋ ਇੱਕ ਜਿਉਂਦੇ ਪੱਥਰ ਕੋਲ ਜਿਹੜਾ ਮਨੁੱਖਾਂ ਕੋਲੋਂ ਤਾਂ ਰੱਦਿਆ ਗਿਆ ਪਰ ਪਰਮੇਸ਼ੁਰ ਦੀ ਨਜਰ ਵਿੱਚ ਚੁਣਿਆ ਹੋਇਆ ਅਤੇ ਬਹੁਮੁੱਲਾ ਹੈ l
1 Peter 5:9 in Panjabi 9 ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
1 John 3:20 in Panjabi 20 ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ ।
Revelation 2:5 in Panjabi 5 ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ ।
Revelation 3:2 in Panjabi 2 ਚੌਕਸ ਹੋ ਜਾ ਅਤੇ ਜੋ ਕੁੱਝ ਰਹਿ ਗਿਆ ਹੈ, ਭਾਵੇਂ ਮਿਟਣ ਵਾਲਾ ਹੋਵੇ, ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਨਹੀਂ ਪਾਏ ।