2 Corinthians 3:3 in Panjabi 3 ਇਹ ਸੱਚ ਹੈ ਕਿ ਤੁਸੀਂ ਮਸੀਹ ਦੀ ਚਿੱਠੀ ਹੋ ਜਿਹੜੀ ਸਾਡੀ ਸੇਵਕਾਈ ਦੇ ਰਾਹੀਂ ਸਿਆਹੀ ਨਾਲ ਨਹੀਂ ਸਗੋਂ ਪਰਮੇਸ਼ੁਰ ਦੇ ਆਤਮਾ ਨਾਲ ਲਿਖੀ ਹੋਈ ਹੈ ਜੋ ਪੱਥਰ ਦੀਆਂ ਪੱਟੀਆਂ ਉੱਤੇ ਨਹੀਂ ਸਗੋਂ ਮਾਸ ਰੂਪੀ ਦਿਲਾਂ ਦੀਆਂ ਪੱਟੀਆਂ ਉੱਤੇ ਹੈ ।
Other Translations King James Version (KJV) Forasmuch as ye are manifestly declared to be the epistle of Christ ministered by us, written not with ink, but with the Spirit of the living God; not in tables of stone, but in fleshy tables of the heart.
American Standard Version (ASV) being made manifest that ye are an epistle of Christ, ministered by us, written not with ink, but with the Spirit of the living God; not in tables of stone, but in tables `that are' hearts of flesh.
Bible in Basic English (BBE) For you are clearly a letter of Christ, the fruit of our work, recorded not with ink, but with the Spirit of the living God; not in stone, but in hearts of flesh.
Darby English Bible (DBY) being manifested to be Christ's epistle ministered by us, written, not with ink, but [the] Spirit of [the] living God; not on stone tables, but on fleshy tables of [the] heart.
World English Bible (WEB) being revealed that you are a letter of Christ, ministered by us, written not with ink, but with the Spirit of the living God; not in tablets of stone, but in tablets that are hearts of flesh.
Young's Literal Translation (YLT) manifested that ye are a letter of Christ ministered by us, written not with ink, but with the Spirit of the living God, not in the tablets of stone, but in fleshy tablets of the heart,
Cross Reference Exodus 24:12 in Panjabi 12 ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਮੇਰੇ ਕੋਲ ਪਹਾੜ ਉੱਤੇ ਆ ਅਤੇ ਉੱਥੇ ਰਹਿ ਤਾਂ ਜੋ ਮੈਂ ਤੈਨੂੰ ਪੱਥਰ ਦੀਆਂ ਪੱਟੀਆਂ ਅਤੇ ਬਿਵਸਥਾ ਅਤੇ ਹੁਕਮ ਜਿਹੜੇ ਮੈਂ ਉਨ੍ਹਾਂ ਦੀ ਸਿੱਖਿਆ ਲਈ ਲਿਖੇ ਹਨ ਦੇਵਾਂ ।
Exodus 31:18 in Panjabi 18 ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖ਼ੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ ।
Exodus 34:1 in Panjabi 1 ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਪਹਿਲੇ ਵਰਗੀਆਂ ਪੱਥਰਾਂ ਦੀਆਂ ਦੋ ਫੱਟੀਆਂ ਘੜ ਅਤੇ ਮੈਂ ਉਨ੍ਹਾਂ ਫੱਟੀਆਂ ਉੱਤੇ ਉਹ ਗੱਲਾਂ ਲਿਖਾਂਗਾ ਜਿਹੜੀਆਂ ਪਹਿਲੀਆਂ ਫੱਟੀਆਂ ਉੱਤੇ ਸਨ ਜਿਨ੍ਹਾਂ ਨੂੰ ਤੂੰ ਭੰਨ ਸੁੱਟਿਆ ।
Joshua 3:10 in Panjabi 10 ਤਾਂ ਯਹੋਸ਼ੁਆ ਨੇ ਆਖਿਆ ਕਿ ਹੁਣ ਤੁਸੀਂ ਇਸ ਤੋਂ ਜਾਣੋਗੇ ਕਿ ਜਿਉਂਦਾ ਪਰਮੇਸ਼ੁਰ ਤੁਹਾਡੇ ਵਿਚਕਾਰ ਹੈ ਅਤੇ ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫਰਿਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਤੁਹਾਡੇ ਅੱਗੋਂ ਉਹਨਾਂ ਦੇ ਦੇਸ ਵਿਚੋਂ ਜ਼ਰੂਰ ਬਾਹਰ ਕੱਢ ਦੇਵੇਗਾ ।
1 Samuel 17:26 in Panjabi 26 ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ ?
Psalm 40:8 in Panjabi 8 ਕਿ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਵਿੱਚ, ਹੇ ਮੇਰੇ ਪਰਮੇਸ਼ੁਰ, ਮੈਂ ਪਰਸੰਨ ਹਾਂ, ਅਤੇ ਤੇਰੀ ਬਿਵਸਥਾ ਮੇਰੇ ਹਿਰਦੇ ਦੇ ਅੰਦਰ ਹੈ ।
Psalm 42:2 in Panjabi 2 ਮੇਰਾ ਜੀਅ ਪਰਮੇਸ਼ੁਰ ਦੇ ਲਈ, ਜਿਉਂਦੇ ਪਰਮੇਸ਼ੁਰ ਦੇ ਲਈ ਤਿਹਾਇਆ ਹੈ, ਮੈਂ ਕਦੋਂ ਜਾਂਵਾਂ ਅਤੇ ਪਰਮੇਸ਼ੁਰ ਦੇ ਸਨਮੁੱਖ ਹਾਜ਼ਰ ਹੋਵਾਂ ?
Psalm 84:2 in Panjabi 2 ਮੇਰਾ ਜੀਅ ਯਹੋਵਾਹ ਦੀਆਂ ਦਰਗਾਹਾਂ ਲਈ ਤਰਸਦਾ ਸਗੋਂ ਖੁੱਸਦਾ ਜਾਂਦਾ ਹੈ, ਮੇਰਾ ਤਨ-ਮਨ ਜਿਉਂਦੇ ਪਰਮੇਸ਼ੁਰ ਲਈ ਜੈਕਾਰਾ ਗਜਾਉਂਦਾ ਹੈ !
Proverbs 3:3 in Panjabi 3 ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,
Proverbs 7:3 in Panjabi 3 ਉਹਨਾਂ ਨੂੰ ਆਪਣੀਆਂ ਉਂਗਲਾਂ ਉੱਤੇ ਬੰਨ੍ਹ ਲੈ, ਉਹਨਾਂ ਨੂੰ ਆਪਣੇ ਮਨ ਦੀ ਤਖ਼ਤੀ ਉੱਤੇ ਲਿਖ ਲੈ ।
Jeremiah 10:10 in Panjabi 10 ਪਰ ਯਹੋਵਾਹ ਸੱਚਾ ਪਰਮੇਸ਼ੁਰ ਹੈ, ਉਹ ਜੀਉਂਦਾ ਪਰਮੇਸ਼ੁਰ ਅਤੇ ਸਦੀਪਕਾਲ ਦਾ ਰਾਜਾ ਹੈ, ਉਹ ਦੇ ਲਾਲ ਪੀਲਾ ਹੋਣ ਨਾਲ ਧਰਤੀ ਕੰਬਦੀ ਹੈ, ਕੌਮਾਂ ਉਹ ਦਾ ਗਜ਼ਬ ਨਹੀਂ ਝੱਲ ਸੱਕਦੀਆਂ ।
Jeremiah 17:1 in Panjabi 1 ਯਹੂਦਾਹ ਦਾ ਪਾਪ ਲੋਹੇ ਦੀ ਲਿਖਣ ਅਤੇ ਹੀਰੇ ਦੀ ਨੋਕ ਨਾਲ ਲਿਖਿਆ ਗਿਆ, ਉਹਨਾਂ ਦੇ ਦਿਲ ਦੀ ਪੱਟੀ ਉੱਤੇ ਅਤੇ ਤੁਹਾਡੀਆਂ ਜਗਵੇਦੀਆਂ ਦੇ ਸਿੰਙਾਂ ਉੱਤੇ ਉੱਕਰਿਆ ਗਿਆ
Jeremiah 31:33 in Panjabi 33 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਅੰਦਰ ਰੱਖਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
Ezekiel 11:19 in Panjabi 19 ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ । ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,
Ezekiel 36:25 in Panjabi 25 ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੇਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ ।
Daniel 6:26 in Panjabi 26 ਮੈਂ ਇਹ ਆਗਿਆ ਕਰਦਾ ਹਾਂ ਕਿ ਮੇਰੇ ਸਾਰੇ ਸ਼ਾਹੀ ਰਾਜ ਵਿੱਚ ਲੋਕ ਦਾਨੀਏਲ ਦੇ ਪਰਮੇਸ਼ੁਰ ਅੱਗੇ ਕੰਬਣ ਅਤੇ ਡਰਨ, ਉਹ ਜੀਉਂਦਾ ਪਰਮੇਸ਼ੁਰ ਹੈ, ਅਤੇ ਸਦਾ ਲਈ ਕਾਇਮ ਹੈ । ਉਸ ਦਾ ਰਾਜ ਅਟੱਲ ਹੈ, ਅਤੇ ਉਸ ਦੀ ਪਾਤਸ਼ਾਹੀ ਅਾਖ਼ਰ ਤਕ ਰਹੇਗੀ ।
Matthew 16:16 in Panjabi 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜਿਉਂਦੇ ਪਰਮੇਸ਼ੁਰ ਦਾ ਪੁੱਤਰ ਹੈਂ ।
1 Corinthians 8:5 in Panjabi 5 ਭਾਵੇਂ ਕਿੰਨੇ ਹੀ ਹਨ, ਕੀ ਸਵਰਗ ਵਿੱਚ ਕੀ ਧਰਤੀ ਉੱਤੇ ਜਿਹੜੇ ਦੇਵਤੇ ਕਰਕੇ ਸਦਾਉਂਦੇ ਹਨ, ਬਹੁਤ ਸਾਰੇ ਦੇਵਤੇ ਅਤੇ ਬਹੁਤ ਸਾਰੇ ਸੁਆਮੀ ਹਨ ।
2 Corinthians 6:16 in Panjabi 16 ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ ।
1 Thessalonians 1:9 in Panjabi 9 ਉਹ ਤਾਂ ਆਪ ਸਾਡੇ ਬਾਰੇ ਦੱਸਦੇ ਹਨ ਕਿ ਸਾਡਾ ਤੁਹਾਡੇ ਕੋਲ ਆਉਣਾ ਕਿਸ ਪ੍ਰਕਾਰ ਦਾ ਹੋਇਆ ਅਤੇ ਤੁਸੀਂ ਕਿਵੇਂ ਮੂਰਤੀਆਂ ਨੂੰ ਛੱਡ ਕੇ ਪਰਮੇਸ਼ੁਰ ਦੀ ਵੱਲ ਮੁੜੇ ਕਿ ਜਿਉਂਦੇ ਤੇ ਸੱਚੇ ਪਰਮੇਸ਼ੁਰ ਦੀ ਸੇਵਾ ਕਰੋ ।
Hebrews 8:10 in Panjabi 10 ਇਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਦੇ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਉਹਨਾਂ ਦਿਆਂ ਦਿਲਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ । ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ ।
Hebrews 9:14 in Panjabi 14 ਤਾਂ ਕਿੰਨ੍ਹਾਂ ਹੀ ਵੱਧ ਮਸੀਹ ਦਾ ਲਹੂ ਜਿਸ ਨੇ ਸਦੀਪਕ ਆਤਮਾ ਦੇ ਰਾਹੀਂ ਆਪਣੇ ਆਪ ਨੂੰ ਦੋਸ਼ ਰਹਿਤ ਪਰਮੇਸ਼ੁਰ ਦੇ ਅੱਗੇ ਚੜ੍ਹਾਇਆ ਤੁਹਾਡੇ ਅੰਤਹਕਰਨ ਨੂੰ ਮੁਰਦਿਆਂ ਕੰਮਾਂ ਤੋਂ ਸ਼ੁੱਧ ਕਰੇਗਾ ਕਿ ਤੁਸੀਂ ਜਿਉਂਦੇ ਪਰਮੇਸ਼ੁਰ ਦੀ ਬੰਦਗੀ ਕਰੋ ।
Hebrews 10:16 in Panjabi 16 ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਨਾਲ ਬੰਨ੍ਹਾਂਗਾ, ਉਨ੍ਹਾਂ ਦਿਨਾਂ ਤੋਂ ਬਾਅਦ, ਪ੍ਰਭੂ ਆਖਦਾ ਹੈ, ਮੈਂ ਆਪਣੇ ਕਨੂੰਨ ਉਹਨਾਂ ਦਿਆਂ ਦਿਲਾਂ ਉੱਤੇ ਪਾਵਾਂਗਾ, ਅਤੇ ਉਹਨਾਂ ਦਿਆਂ ਮਨਾਂ ਉੱਤੇ ਉਨ੍ਹਾਂ ਨੂੰ ਲਿਖਾਂਗਾ,
Revelation 2:1 in Panjabi 1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Revelation 2:8 in Panjabi 8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
Revelation 2:12 in Panjabi 12 ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
Revelation 2:18 in Panjabi 18 ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
Revelation 3:1 in Panjabi 1 ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਦੇ ਕੋਲ ਪਰਮੇਸ਼ੁਰ ਦੇ ਸੱਤ ਆਤਮੇ ਅਤੇ ਸੱਤ ਤਾਰੇ ਹਨ, ਉਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜਿਉਂਦਾ ਅਖਵਾਉਂਦਾ ਹੈਂ ਪਰ ਹੈ ਮੁਰਦਾ ।
Revelation 3:7 in Panjabi 7 ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,
Revelation 3:14 in Panjabi 14 ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਉਤਪਤੀ ਦਾ ਮੁੱਢ ਹੈ, ਉਹ ਇਹ ਆਖਦਾ ਹੈ,
Revelation 3:22 in Panjabi 22 ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ ।