2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Other Translations King James Version (KJV) In whom the god of this world hath blinded the minds of them which believe not, lest the light of the glorious gospel of Christ, who is the image of God, should shine unto them.
American Standard Version (ASV) in whom the god of this world hath blinded the minds of the unbelieving, that the light of the gospel of the glory of Christ, who is the image of God, should not dawn `upon them'.
Bible in Basic English (BBE) Because the god of this world has made blind the minds of those who have not faith, so that the light of the good news of the glory of Christ, who is the image of God, might not be shining on them.
Darby English Bible (DBY) in whom the god of this world has blinded the thoughts of the unbelieving, so that the radiancy of the glad tidings of the glory of the Christ, who is [the] image of God, should not shine forth [for them].
World English Bible (WEB) in whom the god of this world has blinded the minds of the unbelieving, that the light of the Gospel of the glory of Christ, who is the image of God, should not dawn on them.
Young's Literal Translation (YLT) in whom the god of this age did blind the minds of the unbelieving, that there doth not shine forth to them the enlightening of the good news of the glory of the Christ, who is the image of God;
Cross Reference 1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
Psalm 50:2 in Panjabi 2 ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ ।
Isaiah 6:10 in Panjabi 10 ਇਸ ਪਰਜਾ ਦਾ ਮਨ ਮੋਟਾ, ਅਤੇ ਇਸ ਦੇ ਕੰਨ ਭਾਰੇ ਕਰ ਦੇ, ਅਤੇ ਇਸ ਦੀਆਂ ਅੱਖਾਂ ਬੰਦ ਕਰ, ਅਜਿਹਾ ਨਾ ਹੋਵੇ ਕਿ ਉਹ ਆਪਣੀਆਂ ਅੱਖਾਂ ਨਾਲ ਵੇਖਣ, ਅਤੇ ਆਪਣਿਆਂ ਕੰਨਾਂ ਨਾਲ ਸੁਣਨ, ਅਤੇ ਆਪਣੇ ਮਨ ਨਾਲ ਸਮਝਣ, ਅਤੇ ਮੁੜ ਆਉਣ ਅਤੇ ਚੰਗੇ ਹੋ ਜਾਣ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Matthew 4:8 in Panjabi 8 ਫਿਰ ਸ਼ੈਤਾਨ ਉਹ ਨੂੰ ਇੱਕ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦਾ ਪ੍ਰਤਾਪ ਉਹ ਨੂੰ ਵਿਖਾਇਆ
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 1:18 in Panjabi 18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੀ ਗੋਦ ਵਿੱਚ ਹੈ, ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ ।
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
John 12:31 in Panjabi 31 ਹੁਣ ਸੰਸਾਰ ਦੇ ਨਿਆਂ ਦਾ ਸਮਾਂ ਆ ਗਿਆ ਹੈ । ਹੁਣ ਇਸ ਸੰਸਾਰ ਦਾ ਹਾਕਮ ਬਾਹਰ ਕੱਢਿਆ ਜਾਵੇਗਾ ।
John 12:35 in Panjabi 35 ਤਦ ਯਿਸੂ ਨੇ ਕਿਹਾ “ਚਾਨਣ ਕੁੱਝ ਹੀ ਸਮੇਂ ਲਈ ਤੁਹਾਡੇ ਨਾਲ ਹੈ, ਇਸ ਲਈ ਚਾਨਣ ਵਿੱਚ ਤੁਰੋ । ਜਿਹੜਾ ਮਨੁੱਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ ।
John 12:40 in Panjabi 40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖੀਆਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ । ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ ।”
John 12:45 in Panjabi 45 ਜੋ ਵਿਅਕਤੀ ਮੈਨੂੰ ਵੇਖਦਾ ਹੈ ਉਹ ਉਸ ਨੂੰ ਵੇਖਦਾ ਹੈ ਜਿਸ ਨੇ ਮੈਨੂੰ ਭੇਜਿਆ ਹੈ ।
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
John 14:30 in Panjabi 30 “ਮੈਂ ਬਹੁਤ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ । ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ । ਉਸਦਾ ਮੇਰੇ ਉੱਤੇ ਕੋਈ ਅਧਿਕਾਰ ਨਹੀਂ ਹੈ ।
John 15:24 in Panjabi 24 ਮੈਂ ਉਹ ਗੱਲਾਂ ਕੀਤੀਆਂ ਹਨ ਜੋ ਕਿਸੇ ਨੇ ਨਹੀਂ ਕੀਤੀਆਂ । ਜੇਕਰ ਮੈਂ ਉਹ ਗੱਲਾਂ ਨਾ ਕੀਤੀਆਂ ਹੁੰਦੀਆਂ, ਫ਼ੇਰ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ । ਪਰ ਹੁਣ ਉਨ੍ਹਾਂ ਨੇ ਇਹ ਗੱਲਾਂ ਵੇਖੀਆਂ ਹਨ, ਜੋ ਮੈਂ ਕੀਤੀਆਂ ਹਨ । ਪਰ ਹਾਲੇ ਵੀ ਉਹ ਮੇਰੇ ਨਾਲ, ਇਥੋਂ ਤੱਕ ਕਿ ਮੇਰੇ ਪਿਤਾ ਨਾਲ ਵੀ ਵੈਰ ਕਰਦੇ ਹਨ ।
John 16:11 in Panjabi 11 ਸਹਾਇਕ ਇਸ ਸੰਸਾਰ ਦੇ ਲੋਕਾਂ ਨੂੰ ਸਾਬਤ ਕਰੇਗਾ ਕਿ ਉਹ ਨਿਆਂ ਦੇ ਬਾਰੇ ਗਲਤ ਹਨ, ਕਿਉਂਕਿ ਇਸ ਸੰਸਾਰ ਦੇ ਹਾਕਮ (ਸ਼ੈਤਾਨ) ਦਾ ਨਿਆਂ ਪਹਿਲਾਂ ਹੀ ਹੋ ਚੁੱਕਾ ਹੈ ।
Acts 26:18 in Panjabi 18 ਤਾਂ ਜੋ ਤੂੰ ਉਨ੍ਹਾਂ ਦੀਆਂ ਅੱਖਾਂ ਨੂੰ ਖੋਲ੍ਹ ਦੇਵੇਂ ਕਿ ਉਹ ਹਨੇਰੇ ਤੋਂ ਚਾਨਣ ਦੀ ਵੱਲ ਅਤੇ ਸ਼ੈਤਾਨ ਤੋਂ ਪਰਮੇਸ਼ੁਰ ਦੀ ਵੱਲ ਮੁੜਨ ਤਾਂ ਕਿ ਉਹ ਪਾਪਾਂ ਦੀ ਮਾਫ਼ੀ ਪ੍ਰਾਪਤ ਕਰਨ ਅਤੇ ਉਨ੍ਹਾਂ ਨਾਲ ਅਧਿਕਾਰ ਪਾਉਣ ਜੋ ਮੇਰੇ ਉੱਤੇ ਵਿਸ਼ਵਾਸ ਕਰ ਕੇ ਪਵਿੱਤਰ ਹੋਏ ਹਨ ।
1 Corinthians 10:20 in Panjabi 20 ਮੈਂ ਸਗੋਂ ਇਹ ਆਖਦਾ ਹਾਂ ਭਈ ਜਿਹੜੀਆਂ ਵਸਤਾਂ ਪਰਾਈਆਂ ਕੌਮਾਂ ਚੜ੍ਹਾਵੇ ਚੜ੍ਹਾਂਉਂਦੀਆਂ ਹਨ ਸੋ ਭੂਤਾਂ ਲਈ ਚੜ੍ਹਾਵੇ ਚੜ੍ਹਾਂਉਂਦੀਆਂ ਹਨ, ਪਰਮੇਸ਼ੁਰ ਲਈ ਨਹੀਂ, ਅਤੇ ਮੈਂ ਨਹੀਂ ਚਾਹੁੰਦਾ ਜੋ ਤੁਸੀਂ ਭੂਤਾਂ ਦੇ ਸਾਂਝੀ ਬਣੋ !
2 Corinthians 3:8 in Panjabi 8 ਤਾਂ ਆਤਮਾ ਦੀ ਲਿਖਤ ਇਸ ਤੋਂ ਵੱਧ ਕੇ ਤੇਜ ਨਾਲ ਕਿਉਂ ਨਾ ਹੋਵੇਗੀ ?
2 Corinthians 3:11 in Panjabi 11 ਕਿਉਂਕਿ ਜੇ ਉਹ ਸੇਵਕਾਈ ਜਿਹੜੀ ਅਲੋਪ ਹੋਣ ਵਾਲੀ ਹੈ ਤੇਜ ਨਾਲ ਹੋਈ ਤਾਂ ਜਿਹੜੀ ਸਥਿਰ ਰਹਿਣ ਵਾਲੀ ਹੈ ਉਹ ਕਿੰਨੀ ਵੱਧ ਕੇ ਤੇਜ ਨਾਲ ਹੋਵੇਗੀ ! ।
2 Corinthians 3:14 in Panjabi 14 ਪਰ ਉਹਨਾਂ ਦੀ ਬੁੱਧ ਮੋਟੀ ਹੋ ਗਈ, ਕਿਉਂ ਜੋ ਅੱਜ ਤੱਕ ਪੁਰਾਣੇ ਨੇਮ ਦੇ ਪੜ੍ਹਨ ਸਮੇਂ ਉਨ੍ਹਾਂ ਦੇ ਦਿਲਾਂ ਤੇ ਉਹੋ ਪਰਦਾ ਰਹਿੰਦਾ ਹੈ ਅਤੇ ਚੁੱਕਿਆ ਨਹੀਂ ਜਾਂਦਾ ਪਰ ਉਹ ਮਸੀਹ ਵਿੱਚ ਚੁੱਕਿਆ ਜਾਂਦਾ ਹੈ ।
2 Corinthians 3:18 in Panjabi 18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ ।
2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Ephesians 2:2 in Panjabi 2 ਜਿਨ੍ਹਾਂ ਦੇ ਵਿੱਚ ਤੁਸੀਂ ਇਸ ਸੰਸਾਰ ਦੀ ਰੀਤੀ ਅਨੁਸਾਰ ਹਵਾਈ ਇਖ਼ਤਿਆਰ ਦੇ ਸਰਦਾਰ ਦੇ ਅਰਥਾਤ ਉਸ ਆਤਮਾ ਦੇ ਅਨੁਸਾਰ ਅੱਗੇ ਚਲਦੇ ਸੀ, ਜਿਹੜੀ ਹੁਣ ਅਣ-ਆਗਿਆਕਾਰੀ ਦੇ ਪੁੱਤਰਾਂ ਵਿੱਚ ਕੰਮ ਕਰਦੀ ਹੈ !
Ephesians 6:12 in Panjabi 12 ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ ।
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Colossians 1:27 in Panjabi 27 ਜਿਨ੍ਹਾਂ ਉੱਤੇ ਪਰਮੇਸ਼ੁਰ ਨੇ ਪ੍ਰਗਟ ਕਰਨਾ ਚਾਹਿਆ ਕਿ ਪਰਾਈਆਂ ਕੌਮਾਂ ਵਿੱਚ ਇਸ ਭੇਤ ਦੇ ਪਰਤਾਪ ਦਾ ਧਨ ਕੀ ਹੈ, ਸੋ ਇਹ ਮਸੀਹ ਤੁਹਾਡੇ ਵਿੱਚ ਪਰਤਾਪ ਦੀ ਆਸ ਹੈ ।
1 Timothy 1:11 in Panjabi 11 ਇਹ ਉਸ ਮੁਬਾਰਕ ਪਰਮੇਸ਼ੁਰ ਦੀ ਮਹਿਮਾ ਦੀ ਖੁਸ਼ਖਬਰੀ ਅਨੁਸਾਰ ਹੈ, ਜਿਹੜੀ ਮੈਨੂੰ ਸੌਂਪੀ ਗਈ ਸੀ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
1 John 2:8 in Panjabi 8 ਫੇਰ ਇੱਕ ਨਵਾਂ ਹੁਕਮ ਤੁਹਾਨੂੰ ਲਿਖਦਾ ਹਾਂ ਅਤੇ ਇਹ ਗੱਲ ਮਸੀਹ ਵਿੱਚ ਅਤੇ ਤੁਹਾਡੇ ਵਿੱਚ ਸੱਚ ਹੈ ਕਿਉਂ ਜੋ ਹਨ੍ਹੇਰਾ ਹਟਦਾ ਜਾਂਦਾ ਹੈ ਅਤੇ ਸੱਚਾ ਚਾਨਣ ਹੁਣ ਚਮਕਣ ਲੱਗ ਪਿਆ ਹੈ ।
1 John 5:19 in Panjabi 19 ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ ।
Revelation 20:2 in Panjabi 2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ ।