2 Corinthians 4:6 in Panjabi 6 ਕਿਉਂ ਜੋ ਪਰਮੇਸ਼ੁਰ ਜਿਸ ਨੇ ਆਖਿਆ ਸੀ ਜੋ ਚਾਨਣ ਹਨੇਰੇ ਵਿੱਚ ਚਮਕੇ, ਉਹ ਸਾਡਿਆਂ ਦਿਲਾਂ ਵਿੱਚ ਚਮਕਿਆ ਜੋ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਚਿਹਰੇ ਵਿੱਚ ਪ੍ਰਕਾਸ਼ ਕਰੇ ।
Other Translations King James Version (KJV) For God, who commanded the light to shine out of darkness, hath shined in our hearts, to give the light of the knowledge of the glory of God in the face of Jesus Christ.
American Standard Version (ASV) Seeing it is God, that said, Light shall shine out of darkness, who shined in our hearts, to give the light of the knowledge of the glory of God in the face of Jesus Christ.
Bible in Basic English (BBE) Seeing that it is God who said, Let light be shining out of the dark, who has put in our hearts the light of the knowledge of the glory of God in the face of Jesus Christ.
Darby English Bible (DBY) Because [it is] the God who spoke that out of darkness light should shine who has shone in our hearts for the shining forth of the knowledge of the glory of God in [the] face of [Jesus] Christ.
World English Bible (WEB) seeing it is God who said, "Light will shine out of darkness," who has shone in our hearts, to give the light of the knowledge of the glory of God in the face of Jesus Christ.
Young's Literal Translation (YLT) because `it is' God who said, Out of darkness light `is' to shine, who did shine in our hearts, for the enlightening of the knowledge of the glory of God in the face of Jesus Christ.
Cross Reference Genesis 1:3 in Panjabi 3 ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ ।
Genesis 1:14 in Panjabi 14 ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ ।
Exodus 33:18 in Panjabi 18 ਤਾਂ ਉਸ ਆਖਿਆ, ਮੈਨੂੰ ਆਪਣਾ ਤੇਜ ਵਿਖਾਈਂ ।
Exodus 34:5 in Panjabi 5 ਯਹੋਵਾਹ ਬੱਦਲ ਵਿੱਚ ਉੱਤਰਿਆ ਅਤੇ ਉੱਥੇ ਉਸ ਦੇ ਨਾਲ ਖੜੇ ਹੋ ਕੇ ਯਹੋਵਾਹ ਦੇ ਨਾਮ ਦਾ ਪਰਚਾਰ ਕੀਤਾ
Psalm 63:2 in Panjabi 2 ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ, ਕਿ ਮੈਂ ਤੇਰਾ ਬਲ ਅਤੇ ਤੇਰੀ ਮਹਿਮਾ ਵੇਖਾਂ ।
Psalm 74:16 in Panjabi 16 ਦਿਨ ਤੇਰਾ ਅਤੇ ਰਾਤ ਵੀ ਤੇਰੀ ਹੈ, ਤੂੰ ਉਜਾਲੇ ਅਤੇ ਸੂਰਜ ਨੂੰ ਕਾਇਮ ਰੱਖਿਆ ਹੈ ।
Psalm 90:16 in Panjabi 16 ਤੇਰੀ ਕਾਰ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ ।
Psalm 136:7 in Panjabi 7 ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ, ਉਹ ਦੀ ਦਯਾ ਸਦਾ ਦੀ ਹੈ,
Isaiah 6:1 in Panjabi 1 ਉੱਜ਼ੀਯਾਹ ਰਾਜਾ ਦੀ ਮੌਤ ਦੇ ਸਾਲ ਮੈਂ ਪ੍ਰਭੂ ਨੂੰ ਬਹੁਤ ਉੱਚੇ ਸਿੰਘਾਸਣ ਉੱਤੇ ਬਿਰਾਜਮਾਨ ਵੇਖਿਆ ਅਤੇ ਉਹ ਦੇ ਬਸਤਰ ਦੇ ਪੱਲੇ ਨਾਲ ਹੈਕਲ ਭਰੀ ਹੋਈ ਸੀ ।
Isaiah 35:2 in Panjabi 2 ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ ।
Isaiah 40:5 in Panjabi 5 ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ ।
Isaiah 45:7 in Panjabi 7 ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ ।
Isaiah 60:2 in Panjabi 2 ਵੇਖੋ, ਹਨੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ ।
Luke 10:22 in Panjabi 22 ਮੇਰੇ ਪਿਤਾ ਨੇ ਸਭ ਕੁੱਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 11:40 in Panjabi 40 ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ ।”
John 12:41 in Panjabi 41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸ ਨੇ ਉਸ ਦੀ ਮਹਿਮਾ ਵੇਖੀ ਸੀ ।
John 14:9 in Panjabi 9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ । ਪਰ ਹੁਣ ਵੀ ਤੂੰ ਮੈਨੂੰ ਨਹੀਂ ਜਾਣਦਾ ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਉਸ ਨੇ ਪਿਤਾ ਨੂੰ ਵੀ ਵੇਖਿਆ ਹੈ । ਫਿਰ ਤੂੰ ਇਹ ਕਹਿੰਦਾ, ‘ਸਾਨੂੰ ਪਿਤਾ ਦੇ ਦਰਸ਼ਣ ਕਰਾ ? ’
Acts 7:55 in Panjabi 55 ਪਰ ਉਹ ਨੇ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਅਕਾਸ਼ ਦੀ ਵੱਲ ਦੇਖਿਆ, ਪਰਮੇਸ਼ੁਰ ਦਾ ਤੇਜ ਅਤੇ ਯਿਸੂ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਿਆ ।
2 Corinthians 3:18 in Panjabi 18 ਪਰ ਅਸੀਂ ਸਭ ਅਣਕੱਜੇ ਚਿਹਰੇ ਨਾਲ ਪ੍ਰਭੂ ਦੇ ਤੇਜ ਦਾ ਸ਼ੀਸ਼ੇ ਵਿੱਚੋਂ ਪ੍ਰਤੀਬਿੰਬ ਵੇਖਦੇ ਹੋਏ ਤੇਜ ਤੋਂ ਤੇਜ ਤੱਕ ਜਿਵੇਂ ਪ੍ਰਭੂ ਅਰਥਾਤ ਉਸ ਆਤਮਾ ਤੋਂ ਉਸੇ ਰੂਪ ਵਿੱਚ ਬਦਲਦੇ ਜਾਂਦੇ ਹਾਂ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Ephesians 1:17 in Panjabi 17 ਭਈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ, ਜਿਹੜਾ ਮਹਿਮਾ ਦਾ ਪਿਤਾ ਹੈ ਆਪਣੀ ਪੂਰੀ ਪਛਾਣ ਵਿੱਚ ਗਿਆਨ ਦਾ ਆਤਮਾ ਅਤੇ ਪਰਕਾਸ਼ ਤੁਹਾਨੂੰ ਦੇਵੇ !
Ephesians 5:8 in Panjabi 8 ਕਿਉਂ ਜੋ ਤੁਸੀਂ ਅੱਗੇ ਹਨ੍ਹੇਰਾ ਸੀ ਪਰ ਹੁਣ ਪ੍ਰਭੂ ਵਿੱਚ ਹੋ ਕੇ ਚਾਨਣ ਹੋ, ਸੋ ਤੁਸੀਂ ਚਾਨਣ ਦੇ ਪੁੱਤਰਾਂ ਦੀ ਤਰ੍ਹਾਂ ਚਲੋ ।
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Colossians 1:15 in Panjabi 15 ਉਹ ਮਹਾਨ ਪਰਮੇਸ਼ੁਰ ਦਾ ਰੂਪ ਅਤੇ ਸਾਰੀ ਸਰਿਸ਼ਟ ਵਿੱਚੋਂ ਪਹਿਲੌਠਾ ਹੈ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 1:12 in Panjabi 12 ਸੋ ਉਹਨਾਂ ਉੱਤੇ ਇਹ ਪ੍ਰਗਟ ਕੀਤਾ ਗਿਆ ਕਿ ਉਹ ਆਪਣੀਂ ਨਹੀਂ ਸਗੋਂ ਤੁਹਾਡੀ ਸੇਵਾ ਲਈ ਉਹ ਗੱਲਾਂ ਆਖਦੇ ਸਨ, ਜਿਹਨਾਂ ਦੀ ਖ਼ਬਰ ਹੁਣ ਤੁਹਾਨੂੰ ਉਹਨਾਂ ਤੋਂ ਮਿਲੀ ਜਿਹਨਾਂ ਸਵਰਗ ਤੋਂ ਭੇਜੇ ਗਏ ਪਵਿੱਤਰ ਆਤਮਾ ਨਾਲ ਤੁਹਾਨੂੰ ਖੁਸ਼ਖਬਰੀ ਸੁਣਾਈ ਅਤੇ ਸਵਰਗ ਦੂਤ ਵੱਡੀ ਇੱਛਾ ਨਾਲ ਇਹਨਾਂ ਗੱਲਾਂ ਦਾ ਪਤਾ ਕਰਨਾ ਚਾਹੁੰਦੇ ਹਨ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ