2 Corinthians 5:11 in Panjabi 11 ਉਪਰੰਤ ਅਸੀਂ ਪ੍ਰਭੂ ਦਾ ਡਰ ਜਾਣ ਕੇ ਮਨੁੱਖਾਂ ਨੂੰ ਮਨਾਉਂਦੇ ਹਾਂ, ਪਰ ਅਸੀਂ ਪਰਮੇਸ਼ੁਰ ਦੇ ਅੱਗੇ ਪ੍ਰਗਟ ਹੋਏ ਹਾਂ ਅਤੇ ਮੈਨੂੰ ਆਸ ਹੈ ਜੋ ਤੁਹਾਡੇ ਵਿਵੇਕ ਵਿੱਚ ਵੀ ਪਰਗਟ ਹੋਏ ਹਾਂ ।
Other Translations King James Version (KJV) Knowing therefore the terror of the Lord, we persuade men; but we are made manifest unto God; and I trust also are made manifest in your consciences.
American Standard Version (ASV) Knowing therefore the fear of the Lord, we persuade men, but we are made manifest unto God; and I hope that we are made manifest also in your consciences.
Bible in Basic English (BBE) Having in mind, then, the fear of the Lord, we put these things before men, but God sees our hearts; and it is my hope that we may seem right in your eyes.
Darby English Bible (DBY) Knowing therefore the terror of the Lord we persuade men, but have been manifested to God, and I hope also that we have been manifested in your consciences.
World English Bible (WEB) Knowing therefore the fear of the Lord, we persuade men, but we are revealed to God; and I hope that we are revealed also in your consciences.
Young's Literal Translation (YLT) having known, therefore, the fear of the Lord, we persuade men, and to God we are manifested, and I hope also in your consciences to have been manifested;
Cross Reference Genesis 35:5 in Panjabi 5 ਤਦ ਓਹ ਉੱਥੋਂ ਤੁਰ ਪਏ ਅਤੇ ਉਨ੍ਹਾਂ ਦੇ ਚਾਰ-ਚੁਫ਼ੇਰੇ ਦੇ ਨਗਰਾਂ ਉੱਤੇ ਪਰਮੇਸ਼ੁਰ ਦਾ ਭੈ ਛਾ ਗਿਆ, ਇਸ ਲਈ ਉਨ੍ਹਾਂ ਨੇ ਯਾਕੂਬ ਦੇ ਪੁੱਤਰਾਂ ਦਾ ਪਿੱਛਾ ਨਾ ਕੀਤਾ ।
Job 6:4 in Panjabi 4 ਕਿਉਂ ਜੋ ਸਰਬ ਸ਼ਕਤੀਮਾਨ ਦੇ ਤੀਰ ਮੈਨੂੰ ਲੱਗੇ ਹਨ, ਇਹਨਾਂ ਦਾ ਜ਼ਹਿਰ ਮੇਰਾ ਆਤਮਾ ਪੀਂਦਾ ਹੈ, ਪਰਮੇਸ਼ੁਰ ਦੇ ਖੌਫ਼ ਮੇਰੇ ਵਿੱਰੁਧ ਕਤਾਰਾਂ ਬੰਨ੍ਹੀ ਖੜ੍ਹੇ ਹਨ !
Job 18:11 in Panjabi 11 ਖੌਫ਼ ਆਲੇ ਦੁਆਲਿਓਂ ਉਸ ਨੂੰ ਡਰਾਉਂਦਾ ਹੈ, ਅਤੇ ਉਸ ਦੇ ਪਿੱਛੇ ਪੈ ਕੇ ਉਸ ਨੂੰ ਭਜਾਉਂਦਾ ਹੈ !
Job 31:23 in Panjabi 23 ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ ।
Psalm 73:19 in Panjabi 19 ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ ! ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ !
Psalm 76:7 in Panjabi 7 ਤੈਥੋਂ, ਹਾਂ, ਤੈਥੋਂ ਡਰਨਾ ਚਾਹੀਦਾ ਹੈ, ਅਤੇ ਜਾਂ ਤੂੰ ਕ੍ਰੋਧ ਕਰੇਂ ਤਾਂ ਤੇਰੇ ਅੱਗੇ ਕੌਣ ਖਲੋ ਸਕੇ ?
Psalm 88:15 in Panjabi 15 ਮੈਂ ਜਵਾਨੀ ਤੋਂ ਦੁਖਿਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਾਬਰ ਜਾਂਦਾ ਹਾਂ ।
Psalm 90:11 in Panjabi 11 ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈ ਅਨੁਸਾਰ ਕੌਣ ਜਾਣਦਾ ਹੈ ?
Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Nahum 1:6 in Panjabi 6 ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ !
Matthew 10:28 in Panjabi 28 ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ ।
Matthew 25:46 in Panjabi 46 ਅਤੇ ਇਹ ਸਦੀਪਕ ਸਜ਼ਾ ਵਿੱਚ ਜਾਣਗੇ, ਪਰ ਧਰਮੀ ਸਦੀਪਕ ਜੀਵਨ ਵਿੱਚ ।
Mark 8:35 in Panjabi 35 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਖੁਸ਼ਖਬਰੀ ਦੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ ।
Mark 9:43 in Panjabi 43 ਅਤੇ ਜੇ ਤੇਰਾ ਹੱਥ ਤੇਰੇ ਕੋਲੋਂ ਪਾਪ ਕਰਾਵੇ ਤਾਂ ਉਸ ਨੂੰ ਵੱਢ ਕੇ ਸੁੱਟ ਦੇ । ਟੁੰਡਾ ਹੋ ਕੇ ਜੀਉਣ ਵਿੱਚ ਵੜਨਾ, ਤੇਰੇ ਲਈ ਇਸ ਨਾਲੋਂ ਚੰਗਾ ਹੈ ਜੋ ਦੋ ਹੱਥ ਹੁੰਦਿਆਂ ਤੂੰ ਨਰਕ ਵਿੱਚ ਉਸ ਅੱਗ ਵਿੱਚ ਜਾਵੇਂ, ਜਿਹੜੀ ਬੁਝਣ ਵਾਲੀ ਨਹੀਂ ।
Luke 12:5 in Panjabi 5 ਪਰ ਮੈਂ ਤੁਹਾਨੂੰ ਦੱਸਦਾ ਹਾਂ ਜੋ ਤੁਹਾਨੂੰ ਕਿਸ ਦੇ ਕੋਲੋਂ ਡਰਨਾ ਚਾਹੀਦਾ ਹੈ ? ਪਰਮੇਸ਼ੁਰ ਤੋਂ ਡਰੋ ਜੋ ਮਾਰਨ ਦੇ ਪਿੱਛੋਂ ਨਰਕ ਵਿੱਚ ਸੁੱਟਣ ਦਾ ਅਧਿਕਾਰ ਵੀ ਰੱਖਦਾ ਹੈ । ਹਾਂ ਮੈਂ ਤੁਹਾਨੂੰ ਆਖਦਾ ਹਾਂ ਜੋ ਉਸੇ ਤੋਂ ਡਰੋ ।
Luke 16:31 in Panjabi 31 ਤਦ ਅਬਰਾਹਾਮ ਨੇ ਉਸ ਨੂੰ ਕਿਹਾ, ਜੇ ਉਹ ਮੂਸਾ ਅਤੇ ਨਬੀਆਂ ਦੀ ਨਹੀਂ ਸੁਣਦੇ ਤਾਂ ਭਾਵੇਂ ਮੁਰਦਿਆਂ ਵਿੱਚੋਂ ਵੀ ਕੋਈ ਜੀ ਉੱਠੇ ਤਾਂ ਵੀ ਉਹ ਨਾ ਮੰਨਣਗੇ ।
Acts 13:43 in Panjabi 43 ਜਦੋਂ ਸਭਾ ਖ਼ਤਮ ਹੋ ਗਈ ਤਾਂ ਬਹੁਤ ਸਾਰੇ ਲੋਕ ਯਹੂਦੀ ਅਤੇ ਯਹੂਦੀ ਮੱਤ ਵਿੱਚੋਂ ਭਗਤ, ਪੌਲੁਸ ਅਤੇ ਬਰਨਬਾਸ ਦੇ ਮਗਰ ਲੱਗ ਤੁਰੇ । ਉਨ੍ਹਾਂ ਨੇ ਉਹਨਾਂ ਨਾਲ ਗੱਲਾਂ ਕਰ ਕੇ ਉਹਨਾਂ ਨੂੰ ਸਮਝਾ ਦਿੱਤਾ ਕਿ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ ।
Acts 18:4 in Panjabi 4 ਅਤੇ ਉਹ ਹਰ ਸਬਤ ਦੇ ਦਿਨ ਨੂੰ ਪ੍ਰਾਰਥਨਾ ਘਰ ਵਿੱਚ ਪ੍ਰਚਾਰ ਕਰਦਾ ਅਤੇ ਯਹੂਦੀਆਂ ਅਤੇ ਯੂਨਾਨੀਆਂ ਨੂੰ ਸਮਝਾਉਂਦਾ ਸੀ ।
Acts 18:13 in Panjabi 13 ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ ।
Acts 19:26 in Panjabi 26 ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ, ।
Acts 20:18 in Panjabi 18 ਅਤੇ ਜਦੋਂ ਉਹ ਉਸ ਦੇ ਕੋਲ ਆਏ ਤਾਂ ਉਨ੍ਹਾਂ ਨੂੰ ਆਖਿਆ, ਤੁਸੀਂ ਜਾਣਦੇ ਹੋ ਜੋ ਮੈਂ ਪਹਿਲੇ ਦਿਨ ਤੋਂ ਹੀ ਜਦੋਂ ਮੈਂ ਏਸ਼ੀਆ ਵਿੱਚ ਪਹੁੰਚਿਆ ਤਾਂ ਹਰ ਰੋਜ਼ ਤੁਹਾਡੇ ਨਾਲ ਕਿਸ ਤਰ੍ਹਾਂ ਰਿਹਾ
Acts 26:26 in Panjabi 26 ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ ।
Acts 28:23 in Panjabi 23 ਜਦੋਂ ਉਨ੍ਹਾਂ ਨੇ ਉਹ ਦੇ ਲਈ ਇੱਕ ਦਿਨ ਠਹਿਰਾਇਆ, ਤਦ ਬਹੁਤ ਸਾਰੇ ਉਹ ਦੇ ਡੇਰੇ ਉੱਤੇ ਉਸ ਕੋਲ ਆਏ ਅਤੇ ਉਹ ਪਰਮੇਸ਼ੁਰ ਦੇ ਰਾਜ ਉੱਤੇ ਗਵਾਹੀ ਦੇ ਕੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਵਿੱਚੋਂ ਯਿਸੂ ਦੇ ਹੱਕ ਵਿੱਚ ਸਬੂਤ ਲੈ ਕੇ ਸਵੇਰ ਤੋਂ ਲੈ ਕੇ ਸ਼ਾਮ ਤੱਕ ਉਨ੍ਹਾਂ ਨੂੰ ਉਪਦੇਸ਼ ਕਰਦਾ ਰਿਹਾ !
1 Corinthians 4:4 in Panjabi 4 ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ ।
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:1 in Panjabi 1 ਉਪਰੰਤ ਜਦੋਂ ਅਸੀਂ ਇਹ ਸੇਵਕਾਈ ਪਾਈ ਹੈ, ਤਾਂ ਜਿਵੇਂ ਸਾਡੇ ਉੱਤੇ ਦਯਾ ਹੋਈ, ਅਸੀਂ ਹਿੰਮਤ ਨਹੀਂ ਹਾਰਦੇ ।
2 Corinthians 5:20 in Panjabi 20 ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ ।
2 Corinthians 6:1 in Panjabi 1 ਅਸੀਂ ਉਸ ਦੇ ਨਾਲ ਕੰਮ ਕਰਦੇ ਹੋਏ ਤੁਹਾਡੇ ਅੱਗੇ ਬੇਨਤੀ ਵੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਾ ਜਾਣੋ ।
Galatians 1:10 in Panjabi 10 ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ ।
Colossians 1:28 in Panjabi 28 ਜਿਸ ਦੀ ਅਸੀਂ ਖ਼ਬਰ ਦਿੰਦੇ ਹਾਂ ਅਤੇ ਹਰੇਕ ਮਨੁੱਖ ਨੂੰ ਸੁਚੇਤ ਕਰਦੇ ਅਤੇ ਹਰੇਕ ਮਨੁੱਖ ਨੂੰ ਪੂਰੇ ਗਿਆਨ ਨਾਲ ਉਪਦੇਸ਼ ਦਿੰਦੇ ਹਾਂ ਕਿ ਅਸੀਂ ਹਰੇਕ ਮਨੁੱਖ ਨੂੰ ਮਸੀਹ ਵਿੱਚ ਸਿੱਧ ਕਰ ਕੇ ਪੇਸ਼ ਕਰੀਏ ।
1 Thessalonians 2:3 in Panjabi 3 ਸਾਡਾ ਉਪਦੇਸ਼ ਤਾਂ ਧੋਖੇ ਤੋਂ ਨਹੀਂ, ਨਾ ਅਸ਼ੁੱਧਤਾ ਤੋਂ ਅਤੇ ਨਾ ਛਲ ਨਾਲ ਹੁੰਦਾ ਹੈ ।
2 Timothy 2:24 in Panjabi 24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ ।
Hebrews 10:31 in Panjabi 31 ਜਿਉਂਦੇ ਪਰਮੇਸ਼ੁਰ ਦੇ ਹੱਥ ਵਿੱਚ ਪੈਣਾ ਭਿਆਨਕ ਗੱਲ ਹੈ ! ।
Jude 1:23 in Panjabi 23 ਅਤੇ ਕਿੰਨਿਆਂ ਨੂੰ ਅੱਗ ਵਿੱਚੋਂ ਧੂੰਹ ਖਿੱਚ ਕੇ ਬਚਾਓ, ਅਤੇ ਉਸ ਬਸਤਰ ਤੋਂ ਵੀ ਜਿਸ ਦੇ ਵਿੱਚ ਦੇਹੀ ਦਾ ਦਾਗ ਲੱਗਿਆ ਹੋਵੇ, ਨਫ਼ਰਤ ਕਰਦੇ ਹੋਏ ਕਿੰਨਿਆਂ ਉੱਤੇ ਡਰ ਨਾਲ ਦਯਾ ਕਰੋ ।
Revelation 20:15 in Panjabi 15 ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ ।