2 Corinthians 6:14 in Panjabi 14 ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ ?
Other Translations King James Version (KJV) Be ye not unequally yoked together with unbelievers: for what fellowship hath righteousness with unrighteousness? and what communion hath light with darkness?
American Standard Version (ASV) Be not unequally yoked with unbelievers: for what fellowship have righteousness and iniquity? or what communion hath light with darkness?
Bible in Basic English (BBE) Do not keep company with those who have not faith: for what is there in common between righteousness and evil, or between light and dark?
Darby English Bible (DBY) Be not diversely yoked with unbelievers; for what participation [is there] between righteousness and lawlessness? or what fellowship of light with darkness?
World English Bible (WEB) Don't be unequally yoked with unbelievers, for what fellowship have righteousness and iniquity? Or what communion has light with darkness?
Young's Literal Translation (YLT) Become not yoked with others -- unbelievers, for what partaking `is there' to righteousness and lawlessness?
Cross Reference Exodus 34:16 in Panjabi 16 ਅਤੇ ਤੂੰ ਉਨ੍ਹਾਂ ਦੀਆਂ ਧੀਆਂ ਆਪਣੇ ਪੁੱਤਰਾਂ ਲਈ ਲਵੇਂ ਅਤੇ ਉਨ੍ਹਾਂ ਦੀਆਂ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਜ਼ਨਾਕਾਰੀ ਕਰਨ ਅਤੇ ਤੇਰੇ ਪੁੱਤਰਾਂ ਤੋਂ ਵੀ ਆਪਣੇ ਦੇਵਤਿਆਂ ਦੇ ਮਗਰ ਜ਼ਨਾਕਾਰੀ ਕਰਾਉਣ ।
Leviticus 19:19 in Panjabi 19 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ । ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ । ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ ।
Deuteronomy 7:2 in Panjabi 2 ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਹਨਾਂ ਨੂੰ ਤੁਹਾਡੇ ਅੱਗਿਓਂ ਹਰਾ ਦੇਵੇ ਤਾਂ ਤੁਸੀਂ ਉਹਨਾਂ ਨੂੰ ਮਾਰ ਸੁੱਟਿਓ । ਤੁਸੀਂ ਉਹਨਾਂ ਦਾ ਪੂਰੀ ਤਰ੍ਹਾਂ ਨਾਸ਼ ਕਰ ਦਿਓ, ਤੁਸੀਂ ਨਾ ਉਹਨਾਂ ਨਾਲ ਨੇਮ ਬੰਨ੍ਹਿਓ ਅਤੇ ਨਾ ਹੀ ਉਹਨਾਂ ਉੱਤੇ ਤਰਸ ਖਾਇਓ,
Deuteronomy 22:9 in Panjabi 9 ਤੂੰ ਆਪਣੇ ਅੰਗੂਰੀ ਬਾਗ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ ਦੀ ਉਪਜ ਦੋਵੇਂ ਭ੍ਰਿਸ਼ਟ ਹੋ ਜਾਣ ।
1 Samuel 5:2 in Panjabi 2 ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਕੋਲ ਰੱਖਿਆ ।
1 Kings 18:21 in Panjabi 21 ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਨ੍ਹਾਂ ਨੂੰ ਆਖਿਆ, ਭਲਾ, ਤੁਸੀਂ ਕਦ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ ? ਜੇ ਯਹੋਵਾਹ ਪਰਮੇਸ਼ੁਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ ਤਾਂ ਲੋਕਾਂ ਨੇ ਉਸ ਦੇ ਉੱਤਰ ਵਿੱਚ ਇੱਕ ਗੱਲ ਵੀ ਨਾ ਆਖੀ ।
2 Chronicles 19:2 in Panjabi 2 ਤਦ ਹਨਾਨੀ ਗੈਬਦਾਨ ਦਾ ਪੁੱਤਰ ਯੇਹੂ ਉਸ ਦੇ ਮਿਲਣ ਲਈ ਨਿੱਕਲਿਆ ਅਤੇ ਯਹੋਸ਼ਾਫ਼ਾਟ ਪਾਤਸ਼ਾਹ ਨੂੰ ਆਖਿਆ, ਕੀ ਤੂੰ ਦੁਸ਼ਟਾਂ ਦੀ ਸਹਾਇਤਾ ਅਤੇ ਯਹੋਵਾਹ ਤੋਂ ਘਿਣ ਕਰਨ ਵਾਲਿਆਂ ਦੇ ਨਾਲ ਪਿਆਰ ਕਰੇ ? ਇਸ ਗੱਲ ਦੇ ਕਾਰਨ ਯਹੋਵਾਹ ਤੇਰੇ ਉੱਤੇ ਕਹਿਰਵਾਨ ਹੈ
Ezra 9:1 in Panjabi 1 ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫਰਿੱਜੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ ।
Ezra 9:11 in Panjabi 11 ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ ।
Ezra 10:19 in Panjabi 19 ਉਨ੍ਹਾਂ ਨੇ ਆਪਣੀਆਂ ਪਤਨੀਆਂ ਨੂੰ ਕੱਢ ਦੇਣ ਦਾ ਬਚਨ ਦਿੱਤਾ, ਅਤੇ ਦੋਸ਼ੀ ਹੋਣ ਦੇ ਕਾਰਨ ਇੱਜੜ ਵਿੱਚੋਂ ਆਪਣੇ-ਆਪਣੇ ਲਈ ਇੱਕ-ਇੱਕ ਭੇਡੂ ਦੋਸ਼ ਦੀ ਬਲੀ ਲਈ ਚੜ੍ਹਾਇਆ ।
Nehemiah 13:1 in Panjabi 1 ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,
Nehemiah 13:23 in Panjabi 23 ਫਿਰ ਉਨ੍ਹਾਂ ਦਿਨਾਂ ਵਿੱਚ ਮੈਂ ਅਜਿਹੇ ਯਹੂਦੀ ਮਨੁੱਖਾਂ ਨੂੰ ਵੇਖਿਆ ਜਿਨ੍ਹਾਂ ਨੇ ਅਸ਼ਦੋਦੀ, ਅੰਮੋਨੀ ਅਤੇ ਮੋਆਬੀ ਇਸਤਰੀਆਂ ਨਾਲ ਵਿਆਹ ਕਰ ਲਿਆ ਸੀ ।
Psalm 16:3 in Panjabi 3 ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ ।
Psalm 26:4 in Panjabi 4 ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ ।
Psalm 26:9 in Panjabi 9 ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਮਿਲਾ, ਨਾ ਮੇਰੀ ਜਿੰਦ ਨੂੰ ਖੂਨੀਆਂ ਦੇ ਨਾਲ ।
Psalm 44:20 in Panjabi 20 ਜੇ ਅਸੀਂ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਵਿਸਾਰਿਆ ਹੈ, ਅਥਵਾ ਓਪਰੇ ਦੇਵਤੇ ਵੱਲ ਆਪਣੇ ਹੱਥ ਅੱਡੇ ਹਨ,
Psalm 101:3 in Panjabi 3 ਮੈਂ ਵਿਰਥੀ ਗੱਲ ਨੂੰ ਆਪਣੀਆਂ ਅੱਖਾਂ ਦੇ ਸਾਹਮਣੇ ਨਾ ਰੱਖਾਂਗਾ, ਫਿਰਤੂਆਂ ਦੀ ਕਰਤੂਤ ਤੋਂ ਮੈਨੂੰ ਘਿਣ ਹੈ, ਉਹ ਮੈਨੂੰ ਨਾ ਚੰਬੜੇਗੀ
Psalm 106:35 in Panjabi 35 ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Psalm 119:63 in Panjabi 63 ਮੈਂ ਉਨ੍ਹਾਂ ਸਾਰਿਆਂ ਦਾ ਸਾਥੀ ਹਾਂ ਜਿਹੜੇ ਤੇਰਾ ਭੈ ਰੱਖਦੇ ਹਨ, ਅਤੇ ਤੇਰੇ ਫ਼ਰਮਾਨਾਂ ਦੀ ਪਾਲਣਾ ਕਰਦੇ ਹਨ ।
Psalm 139:21 in Panjabi 21 ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ ?
Proverbs 8:18 in Panjabi 18 ਧਨ ਅਤੇ ਆਦਰ ਮੇਰੇ ਹੱਥ ਵਿੱਚ ਹਨ, ਸਗੋਂ ਸਦੀਪਕ ਧਨ ਤੇ ਧਰਮ ਵੀ ।
Proverbs 22:24 in Panjabi 24 ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ,
Proverbs 29:27 in Panjabi 27 ਧਰਮੀ ਕੁਨਿਆਈਂ ਤੋਂ ਘਿਣ ਕਰਦਾ ਹੈ, ਅਤੇ ਦੁਸ਼ਟ ਸਿੱਧੀ ਚਾਲ ਵਾਲੇ ਤੋਂ ਘਿਣ ਕਰਦਾ ਹੈ ।
Malachi 2:11 in Panjabi 11 ਯਹੂਦਾਹ ਨੇ ਬੇਪਰਤੀਤੀ ਕੀਤੀ ਅਤੇ ਇਸਰਾਏਲ ਵਿੱਚ ਅਤੇ ਯਰੂਸ਼ਲਮ ਵਿੱਚ ਘਿਣਾਉਣਾ ਕੰਮ ਕੀਤਾ ਗਿਆ ਕਿਉਂ ਜੋ ਯਹੂਦਾਹ ਨੇ ਯਹੋਵਾਹ ਦੀ ਪਵਿੱਤਰਤਾਈ ਨੂੰ ਜਿਹੜੀ ਉਸ ਨੂੰ ਪਿਆਰੀ ਸੀ, ਪਲੀਤ ਕੀਤਾ ਅਤੇ ਓਪਰੇ ਦੇਵਤੇ ਦੀ ਧੀ ਨੂੰ ਵਿਆਹ ਲਿਆਇਆ ।
Malachi 2:15 in Panjabi 15 ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ ? ਕੀ ਉਸ ਲਈ ਰੂਹ ਬਾਕੀ ਨਹੀਂ ਸੀ ? ਫੇਰ ਇੱਕ ਨੂੰ ਹੀ ਕਿਉਂ ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ
John 7:7 in Panjabi 7 ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ । ਪਰ ਇਹ ਮੇਰੇ ਨਾਲ ਵੈਰ ਕਰਦਾ ਹੈ । ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ ।
John 15:18 in Panjabi 18 ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ ।
Acts 4:23 in Panjabi 23 ਫਿਰ ਜਦੋਂ ਉਹਨਾਂ ਨੂੰ ਛੱਡ ਦਿੱਤਾ ਤਾਂ, ਉਹ ਆਪਣੇ ਸਾਥੀਆਂ ਕੋਲ ਗਏ ਅਤੇ ਜੋ ਕੁੱਝ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਨੇ ਉਹਨਾਂ ਨੂੰ ਆਖਿਆ ਸੀ, ਦੱਸ ਦਿੱਤਾ ।
Romans 13:12 in Panjabi 12 ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ ।
1 Corinthians 5:9 in Panjabi 9 ਮੈਂ ਆਪਣੀ ਪੱਤ੍ਰੀ ਵਿੱਚ ਤੁਹਾਨੂੰ ਇਹ ਲਿਖਿਆ ਜੋ ਹਰਾਮਕਾਰਾਂ ਦੀ ਸੰਗਤ ਨਾ ਕਰੋ ।
1 Corinthians 7:39 in Panjabi 39 ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ ।
1 Corinthians 10:21 in Panjabi 21 ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ । ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ ।
1 Corinthians 15:33 in Panjabi 33 ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
Ephesians 5:6 in Panjabi 6 ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ ।
Philippians 2:15 in Panjabi 15 ਤਾਂ ਜੋ ਤੁਸੀਂ ਨਿਰਦੋਸ਼ ਅਤੇ ਸਿੱਧੇ ਸਾਧੇ ਹੋ ਕੇ ਵਿੰਗੀ ਟੇਢੀ ਪੀੜ੍ਹੀ ਵਿੱਚ ਪਰਮੇਸ਼ੁਰ ਦੇ ਨਿਰਮਲ ਬਾਲਕ ਬਣੇ ਰਹੋ ਜਿੰਨ੍ਹਾ ਦੇ ਵਿੱਚ ਤੁਸੀਂ ਜੀਵਨ ਦਾ ਬਚਨ ਲੈ ਕੇ ਸੰਸਾਰ ਉੱਤੇ ਜੋਤਾਂ ਵਾਂਗੂੰ ਦਿਸਦੇ ਹੋ,
1 Thessalonians 5:4 in Panjabi 4 ਪਰ ਹੇ ਭਰਾਵੋ, ਤੁਸੀਂ ਹਨ੍ਹੇਰੇ ਵਿੱਚ ਨਹੀਂ ਹੋ ਜੋ ਤੁਹਾਡੇ ਉੱਤੇ ਉਹ ਦਿਨ ਚੋਰ ਵਾਗੂੰ ਆ ਪਵੇ ।
James 4:4 in Panjabi 4 ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 4:2 in Panjabi 2 ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
1 John 1:5 in Panjabi 5 ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।