2 Corinthians 7:10 in Panjabi 10 ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੌਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ ।
Other Translations King James Version (KJV) For godly sorrow worketh repentance to salvation not to be repented of: but the sorrow of the world worketh death.
American Standard Version (ASV) For godly sorrow worketh repentance unto salvation, `a repentance' which bringeth no regret: but the sorrow of the world worketh death.
Bible in Basic English (BBE) For the sorrow which God gives is the cause of salvation through a change of heart, in which there is no reason for grief: but the sorrow of the world is a cause of death.
Darby English Bible (DBY) For grief according to God works repentance to salvation, never to be regretted; but the grief of the world works death.
World English Bible (WEB) For godly sorrow works repentance to salvation, which brings no regret. But the sorrow of the world works death.
Young's Literal Translation (YLT) for the sorrow toward God reformation to salvation not to be repented of doth work, and the sorrow of the world doth work death,
Cross Reference Genesis 4:13 in Panjabi 13 ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ ।
Genesis 30:1 in Panjabi 1 ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਵਾਂਗੀ ।
1 Samuel 30:6 in Panjabi 6 ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ । ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
2 Samuel 12:13 in Panjabi 13 ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ ।
2 Samuel 13:4 in Panjabi 4 ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ ? ਭਲਾ, ਤੂੰ ਮੈਨੂੰ ਨਾ ਦੱਸੇਗਾ ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ ।
2 Samuel 17:23 in Panjabi 23 ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ ।
1 Kings 8:47 in Panjabi 47 ਤਾਂ ਜੋ ਉਹ ਉਸ ਦੇਸ ਵਿੱਚ ਜਿੱਥੇ ਉਹ ਬੰਧੂਏ ਬਣ ਕੇ ਪਹੁੰਚਾਏ ਗਏ ਹੋਣ ਆਪਣੇ ਮਨਾਂ ਵਿੱਚ ਧਿਆਨ ਕਰਨ ਅਤੇ ਪਛਤਾਉਣ ਅਤੇ ਆਪਣੇ ਬੰਧੂਏ ਬਣਾਉਣ ਵਾਲਿਆਂ ਦੇ ਦੇਸ ਵਿੱਚ ਤੇਰੇ ਅੱਗੇ ਇਹ ਆਖ ਕੇ ਬੇਨਤੀ ਕਰਨ ਕਿ ਅਸੀਂ ਪਾਪ ਕੀਤਾ, ਅਸੀਂ ਕੁਰਾਹੀ ਕੀਤੀ ਅਤੇ ਅਸੀਂ ਬਦੀ ਕੀਤੀ ।
1 Kings 21:4 in Panjabi 4 ਤਾਂ ਅਹਾਬ ਆਪਣੇ ਘਰ ਨੂੰ ਗਿਆ । ਉਹ ਉਸ ਗੱਲ ਤੋਂ ਗੁੱਸੇ ਵਿੱਚ ਵੱਟਿਆ ਘੁੱਟਿਆ ਹੋਇਆ ਸੀ ਜੋ ਯਿਜ਼ਰਏਲੀ ਨਾਬੋਥ ਨੇ ਉਹ ਨੂੰ ਆਖੀ ਸੀ ਕਿ ਮੈਂ ਤੁਹਾਨੂੰ ਆਪਣੇ ਪਿਉ-ਦਾਦਿਆਂ ਦੀ ਮੀਰਾਸ ਨਹੀਂ ਦਿਆਂਗਾ । ਉਹ ਆਪਣੇ ਪਲੰਘ ਉੱਤੇ ਆ ਪਿਆ ਅਤੇ ਮੂੰਹ ਵੱਟ ਛੱਡਿਆ ਅਤੇ ਰੋਟੀ ਨਾ ਖਾਧੀ ।
Job 33:27 in Panjabi 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ ।
Proverbs 15:13 in Panjabi 13 ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ ।
Proverbs 15:15 in Panjabi 15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ ।
Proverbs 17:22 in Panjabi 22 ਖੁਸ਼ ਦਿਲੀ ਚੰਗੀ ਦਵਾ ਹੈ, ਪਰ ਉਦਾਸ ਮਨ ਹੱਡੀਆਂ ਨੂੰ ਸੁਕਾਉਂਦਾ ਹੈ ।
Proverbs 18:14 in Panjabi 14 ਮਨੁੱਖ ਦਾ ਆਤਮਾ ਬਿਮਾਰੀ ਵਿੱਚ ਉਹ ਨੂੰ ਸੰਭਾਲਦਾ ਹੈ, ਪਰ ਜਦੋਂ ਆਤਮਾ ਹਾਰ ਜਾਂਦਾ ਹੈ ਤਾਂ ਉਸ ਨੂੰ ਕੌਣ ਸਹਿ ਸਕਦਾ ਹੈ ?
Jeremiah 31:9 in Panjabi 9 ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਅਫ਼ਰਾਈਮ ਮੇਰਾ ਪਲੋਠਾ ਹੈ ।
Ezekiel 7:16 in Panjabi 16 ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ ।
Ezekiel 18:27 in Panjabi 27 ਜੇਕਰ ਦੁਸ਼ਟ ਆਪਣੀ ਦੁਸ਼ਟਤਾਈ ਤੋਂ ਜਿਹੜੀ ਉਸ ਕੀਤੀ ਹੈ, ਮੁੜੇ ਅਤੇ ਉਹ ਕੰਮ ਕਰੇ ਜੋ ਨਿਆਂ ਅਤੇ ਧਰਮ ਦਾ ਹੈ, ਤਾਂ ਉਹ ਆਪਣੀ ਜਾਨ ਜੀਉਂਦੀ ਰੱਖੇਗਾ ।
Jonah 3:8 in Panjabi 8 ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ !
Jonah 3:10 in Panjabi 10 ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ ।
Jonah 4:9 in Panjabi 9 ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ ? “ ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ !”
Matthew 21:28 in Panjabi 28 ਪਰ ਤੁਸੀਂ ਕੀ ਸਮਝਦੇ ਹੋ ? ਇੱਕ ਮਨੁੱਖ ਦੇ ਦੋ ਪੁੱਤਰ ਸਨ ਅਤੇ ਉਹ ਪਹਿਲੇ ਦੇ ਕੋਲ ਆ ਕੇ ਬੋਲਿਆ, ਪੁੱਤਰ ਜਾ । ਅੱਜ ਅੰਗੂਰੀ ਬਾਗ਼ ਵਿੱਚ ਕੰਮ ਕਰ ।
Matthew 26:75 in Panjabi 75 ਤਦੋਂ ਪਤਰਸ ਨੂੰ ਉਹ ਗੱਲ ਯਾਦ ਆਈ ਜਿਹੜੀ ਯਿਸੂ ਨੇ ਆਖੀ ਸੀ ਕਿ ਮੁਰਗੇ ਦੇ ਬਾਂਗ ਦੇਣ ਤੋਂ ਪਹਿਲਾਂ ਤਿੰਨ ਵਾਰੀ ਤੂੰ ਮੇਰਾ ਇਨਕਾਰ ਕਰੇਂਗਾ ਅਤੇ ਉਹ ਬਾਹਰ ਗਿਆ ਅਤੇ ਭੁੱਬਾਂ ਮਾਰ ਕੇ ਰੋਇਆ ।
Matthew 27:4 in Panjabi 4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ । ਪਰ ਉਹ ਬੋਲੇ, ਸਾਨੂੰ ਕੀ ? ਤੂੰ ਹੀ ਜਾਣ ।
Luke 15:10 in Panjabi 10 ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ ।
Luke 18:13 in Panjabi 13 ਪਰ ਉਸ ਚੁੰਗੀ ਲੈਣ ਵਾਲੇ ਨੇ ਕੁੱਝ ਦੂਰ ਖੜ੍ਹੇ ਹੋ ਕੇ ਇਹ ਵੀ ਨਾ ਚਾਹਿਆ ਜੋ ਆਪਣੀਆਂ ਅੱਖਾਂ ਅਕਾਸ਼ ਦੇ ਵੱਲ ਚੁੱਕੇ, ਸਗੋਂ ਆਪਣੀ ਛਾਤੀ ਪਿੱਟਦਾ ਅਤੇ ਇਹ ਕਹਿੰਦਾ ਸੀ ਕਿ ਹੇ ਪਰਮੇਸ਼ੁਰ ! ਮੈਂ ਪਾਪੀ ਹਾਂ । ਮੇਰੇ ਉੱਤੇ ਦਯਾ ਕਰ !
Acts 3:19 in Panjabi 19 ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ ।
Acts 11:18 in Panjabi 18 ਜਦੋਂ ਉਨ੍ਹਾਂ ਇਹ ਗੱਲਾਂ ਸੁਣੀਆਂ ਤਾਂ ਚੁੱਪ ਹੋ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਕਿ, ਫਿਰ ਤਾਂ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਜੀਵਨ ਲਈ ਤੋਬਾ ਦੀ ਦਾਤ ਬਖ਼ਸ਼ੀ ਹੈ ! ।
2 Corinthians 12:21 in Panjabi 21 ਅਤੇ ਅਜਿਹਾ ਨਾ ਹੋਵੇ ਕਿ ਜਦ ਮੈਂ ਫਿਰ ਆਵਾਂ ਤਾਂ ਮੇਰਾ ਪਰਮੇਸ਼ੁਰ ਮੈਨੂੰ ਤੁਹਾਡੇ ਅੱਗੇ ਹਲਕਾ ਪਾਵੇ ਅਤੇ ਮੈਂ ਉਨ੍ਹਾਂ ਵਿੱਚੋਂ ਬਹੁਤਿਆਂ ਦੇ ਲਈ ਦੁੱਖ ਕਰਾਂ, ਜਿਨ੍ਹਾਂ ਨੇ ਅੱਗੇ ਪਾਪ ਕੀਤਾ ਹੈ ਅਤੇ ਮੁੜ ਆਪਣੇ ਗੰਦੇ ਕੰਮਾਂ ਅਤੇ ਹਰਾਮਕਾਰੀ ਅਤੇ ਲੁੱਚਪੁਣੇ ਤੋਂ ਤੋਬਾ ਨਾ ਕੀਤੀ ਹੋਵੇ ।
2 Timothy 2:25 in Panjabi 25 ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੌਬਾ ਕਰਨੀ ਬਖਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ ।
Hebrews 12:17 in Panjabi 17 ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ ।