2 Corinthians 8:9 in Panjabi 9 ਕਿਉਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਨੂੰ ਜਾਣਦੇ ਹੋ ਜੋ ਧਨੀ ਸੀ ਪਰ ਤੁਹਾਡੇ ਲਈ ਗਰੀਬ ਬਣਿਆ ਕਿ ਤੁਸੀਂ ਉਸ ਦੀ ਗਰੀਬੀ ਤੋਂ ਧਨੀ ਹੋ ਜਾਓ ।
Other Translations King James Version (KJV) For ye know the grace of our Lord Jesus Christ, that, though he was rich, yet for your sakes he became poor, that ye through his poverty might be rich.
American Standard Version (ASV) For ye know the grace of our Lord Jesus Christ, that, though he was rich, yet for your sakes he became poor, that ye through his poverty might become rich.
Bible in Basic English (BBE) For you see the grace of our Lord Jesus Christ, how though he had wealth, he became poor on your account, so that through his need you might have wealth.
Darby English Bible (DBY) For ye know the grace of our Lord Jesus Christ, that for your sakes he, being rich, became poor, in order that *ye* by *his* poverty might be enriched.
World English Bible (WEB) For you know the grace of our Lord Jesus Christ, that, though he was rich, yet for your sakes he became poor, that you through his poverty might become rich.
Young's Literal Translation (YLT) for ye know the grace of our Lord Jesus Christ, that because of you he became poor -- being rich, that ye by that poverty may become rich.
Cross Reference Psalm 102:25 in Panjabi 25 ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦਾ ਕਾਰਜ ਹੈ ।
Isaiah 53:2 in Panjabi 2 ਉਹ ਤਾਂ ਉਸ ਦੇ ਸਾਹਮਣੇ ਕੂੰਬਲ ਵਾਂਗੂੰ, ਅਤੇ ਸੁੱਕੀ ਧਰਤੀ ਵਿੱਚੋਂ ਜੜ੍ਹ ਵਾਂਗੂੰ ਫੁੱਟ ਨਿੱਕਲਿਆ, ਉਸ ਦਾ ਨਾ ਕੋਈ ਰੂਪ ਸੀ ਨਾ ਕੋਈ ਸਰੂਪ ਸੀ, ਕਿ ਅਸੀਂ ਉਸ ਨੂੰ ਵੇਖਦੇ, ਅਤੇ ਨਾ ਕੋਈ ਸੁਹੱਪਣ ਸੀ ਕਿ ਅਸੀਂ ਉਸ ਨੂੰ ਪਸੰਦ ਕਰਦੇ ।
Isaiah 62:1 in Panjabi 1 ਸੀਯੋਨ ਦੇ ਨਮਿੱਤ ਮੈਂ ਚੁੱਪ ਨਹੀਂ ਰਹਾਂਗਾ, ਅਤੇ ਯਰੂਸ਼ਲਮ ਦੇ ਨਮਿੱਤ ਮੈਂ ਚੈਨ ਨਾ ਲਵਾਂਗਾ, ਜਦ ਤੱਕ ਉਸ ਦਾ ਧਰਮ ਉਜਾਲੇ ਵਾਂਗੂੰ, ਅਤੇ ਉਸ ਦੀ ਮੁਕਤੀ ਬਲਦੇ ਦੀਵੇ ਵਾਂਗੂੰ ਨਾ ਵਿਖਾਈ ਦੇਵੇ ।
Isaiah 65:8 in Panjabi 8 ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ ।
Matthew 8:20 in Panjabi 20 ਅਤੇ ਯਿਸੂ ਨੇ ਉਹ ਨੂੰ ਆਖਿਆ ਕਿ ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ, ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਲਈ ਥਾਂ ਨਹੀਂ ਹੈ ।
Matthew 17:27 in Panjabi 27 ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ ।
Matthew 20:28 in Panjabi 28 ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ ।
Mark 6:3 in Panjabi 3 ਭਲਾ, ਇਹ ਤਰਖਾਣ ਨਹੀਂ ਹੈ, ਮਰਿਯਮ ਦਾ ਪੁੱਤਰ ਅਤੇ ਯਾਕੂਬ, ਯੋਸੇਸ, ਯਹੂਦਾਹ ਅਤੇ ਸ਼ਮਊਨ ਦਾ ਭਰਾ ਅਤੇ ਉਹ ਦੀਆਂ ਭੈਣਾਂ ਇੱਥੇ ਸਾਡੇ ਕੋਲ ਨਹੀਂ ਹਨ ? ਸੋ ਉਨ੍ਹਾਂ ਨੇ ਇਸ ਗੱਲ ਤੋਂ ਠੋਕਰ ਖਾਧੀ ।
Luke 2:7 in Panjabi 7 ਅਤੇ ਉਸ ਨੇ ਆਪਣੇ ਇਕਲੌਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੂੰ ਕੱਪੜੇ ਵਿੱਚ ਲਪੇਟ ਕੇ ਖੁਰਲੀ ਵਿੱਚ ਰੱਖਿਆ, ਕਿਉਂ ਜੋ ਉਨ੍ਹਾਂ ਨੂੰ ਸਰਾਂ ਵਿੱਚ ਸਥਾਨ ਨਾ ਮਿਲਿਆ ।
Luke 8:3 in Panjabi 3 ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ ।
Luke 9:58 in Panjabi 58 ਯਿਸੂ ਨੇ ਉਸ ਨੂੰ ਕਿਹਾ, ਲੂੰਬੜੀਆਂ ਦੇ ਘੁਰਨੇ ਅਤੇ ਅਕਾਸ਼ ਦੇ ਪੰਛੀਆਂ ਦੇ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਦੇ ਸਿਰ ਰੱਖਣ ਨੂੰ ਵੀ ਥਾਂ ਨਹੀਂ ।
Luke 16:11 in Panjabi 11 ਸੋ ਜੇ ਤੁਸੀਂ ਕੁਧਰਮ ਦੇ ਧਨ ਵਿੱਚ ਇਮਾਨਦਾਰ ਨਾ ਹੋਏ ਤਾਂ ਸੱਚਾ ਧਨ ਤੁਹਾਨੂੰ ਕੌਣ ਸੌਂਪੇਗਾ ? ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 1:10 in Panjabi 10 ਸ਼ਬਦ ਪਹਿਲਾਂ ਤੋਂ ਹੀ ਜਗਤ ਵਿੱਚ ਸੀ, ਉਸ ਰਾਹੀਂ ਜਗਤ ਰਚਿਆ ਗਿਆ, ਪਰ ਜਗਤ ਨੇ ਉਸ ਨੂੰ ਨਹੀਂ ਪਹਿਚਾਣਿਆ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 1:17 in Panjabi 17 ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ ।
John 12:30 in Panjabi 30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੇ ਕਰਕੇ ਨਹੀਂ ਆਈ, ਸਗੋਂ ਤੁਹਾਡੀ ਲਈ ਆਈ ਹੈ ।
John 16:15 in Panjabi 15 ਉਹ ਸਭ ਕੁੱਝ ਜੋ ਪਿਤਾ ਦਾ ਹੈ, ਮੇਰਾ ਹੈ । ਇਸ ਲਈ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਨੂੰ ਦੱਸੇਗਾ ।
John 17:19 in Panjabi 19 ਮੈਂ ਉਹਨਾਂ ਲਈ ਆਪਣੇ ਆਪ ਨੂੰ ਪਵਿੱਤਰ ਕਰਦਾ ਹਾਂ, ਤਾਂ ਜੋ ਉਹ ਵੀ ਆਪਣੇ ਆਪ ਨੂੰ ਸੱਚਾਈ ਦੁਆਰਾ ਪਵਿੱਤਰ ਕਰ ਸਕਣ ।
Romans 5:8 in Panjabi 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ ।
Romans 5:20 in Panjabi 20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
Romans 11:12 in Panjabi 12 ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁੱਝ ਨਾ ਹੋਵੇਗੀ ।
1 Corinthians 1:4 in Panjabi 4 ਮੈਂ ਪਰਮੇਸ਼ੁਰ ਦੀ ਕਿਰਪਾ ਦੇ ਲਈ ਜਿਹੜੀ ਯਿਸੂ ਮਸੀਹ ਵਿੱਚ ਤੁਹਾਨੂੰ ਦਿੱਤੀ ਗਈ ਹੈ, ਤੁਹਾਡੇ ਲਈ ਸਦਾ ਆਪਣੇ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ।
1 Corinthians 15:47 in Panjabi 47 ਪਹਿਲਾ ਮਨੁੱਖ ਮਿੱਟੀ ਦਾ ਬਣਿਆ । ਦੂਜਾ ਮਨੁੱਖ ਸਵਰਗ ਤੋਂ ਹੈ ।
2 Corinthians 6:10 in Panjabi 10 ਉਦਾਸਾਂ ਵਰਗੇ ਪਰ ਸਦਾ ਅਨੰਦ ਕਰਦੇ ਹਾਂ, ਗਰੀਬਾਂ ਵਰਗੇ ਪਰ ਬਹੁਤਿਆਂ ਨੂੰ ਧਨੀ ਬਣਾਉਂਦੇ ਹਾਂ, ਕੰਗਾਲਾਂ ਵਰਗੇ ਪਰ ਸੱਭੋ ਕੁੱਝ ਦੇ ਮਾਲਕ ਹਾਂ ।
2 Corinthians 13:14 in Panjabi 14 ਪ੍ਰਭੂ ਯਿਸੂ ਮਸੀਹ ਦੀ ਕਿਰਪਾ, ਪਰਮੇਸ਼ੁਰ ਦਾ ਪਿਆਰ ਅਤੇ ਪਵਿੱਤਰ ਆਤਮਾ ਦੀ ਸੰਗਤ ਤੁਹਾਡੇ ਸਾਰਿਆਂ ਦੇ ਨਾਲ ਹੋਵੇ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Philippians 2:6 in Panjabi 6 ਕਿ ਉਸ ਨੇ ਪਰਮੇਸ਼ੁਰ ਦੇ ਸਰੂਪ ਵਿੱਚ ਹੋ ਕੇ ਪਰਮੇਸ਼ੁਰ ਦੇ ਤੁੱਲ ਹੋਣਾ ਕਬਜ਼ੇ ਰੱਖਣ ਦੀ ਚੀਜ਼ ਨਾ ਜਾਣਿਆ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
Colossians 1:24 in Panjabi 24 ਹੁਣ ਮੈਂ ਆਪਣਿਆਂ ਉਨ੍ਹਾਂ ਦੁੱਖਾਂ ਵਿੱਚ ਜੋ ਤੁਹਾਡੇ ਲਈ ਝੱਲਦਾ ਹਾਂ ਤੇ ਅਨੰਦ ਹਾਂ ਅਤੇ ਮਸੀਹ ਦਿਆਂ ਦੁੱਖ ਦਾ ਘਾਟਾ ਮੈਂ ਉਹ ਦੀ ਦੇਹੀ ਅਰਥਾਤ ਕਲੀਸਿਯਾ ਦੇ ਲਈ ਆਪਣੇ ਸਰੀਰ ਵਿੱਚ ਪੂਰਾ ਕਰਦਾ ਹਾਂ
1 Timothy 6:18 in Panjabi 18 ਨਾਲੇ ਇਹ ਕਿ ਉਹ ਪਰਉਪਕਾਰੀ ਅਤੇ ਭਲੇ ਕੰਮਾਂ ਵਿੱਚ ਧਨੀ ਅਤੇ ਦਾਨ ਕਰਨ ਵਿੱਚ ਅਤੇ ਵੰਡਣ ਨੂੰ ਤਿਆਰ ਹੋਣ ।
Hebrews 1:2 in Panjabi 2 ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ ।
Hebrews 1:6 in Panjabi 6 ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ ।”
James 2:5 in Panjabi 5 ਹੇ ਮੇਰੇ ਪਿਆਰੇ ਭਰਾਵੋ, ਸੁਣੋ ਕੀ ਪਰਮੇਸ਼ੁਰ ਨੇ ਉਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਤਾਂ ਜੋ ਉਹ ਵਿਸ਼ਵਾਸ ਵਿੱਚ ਧਨੀ, ਅਤੇ ਉਸ ਰਾਜ ਦੇ ਅਧਿਕਾਰੀ ਹੋਣ ਜਿਸ ਦਾ ਵਾਇਦਾ ਉਹ ਨੇ ਆਪਣੇ ਪਿਆਰ ਕਰਨ ਵਾਲਿਆਂ ਨੂੰ ਦਿੱਤਾ ਸੀ ?
Revelation 3:18 in Panjabi 18 ਮੈਂ ਤੈਨੂੰ ਸਲਾਹ ਦਿੰਦਾ ਹਾਂ ਕਿ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ, ਤਾਂ ਜੋ ਤੂੰ ਧਨਵਾਨ ਜੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਪਹਿਨ ਲਵੇਂ ਅਤੇ ਤੇਰੇ ਨੰਗੇਜ਼ ਦੀ ਸ਼ਰਮ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖਾਂ ਵਿੱਚ ਪਾਉਣ ਨੂੰ ਸੁਰਮਾ ਲੈ, ਜੋ ਤੂੰ ਸੁਜਾਖਾ ਹੋ ਜਾਵੇਂ ।
Revelation 21:7 in Panjabi 7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ।