2 Kings 11:12 in Panjabi 12 ਤਦ ਉਸ ਨੇ ਰਾਜਾ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਗਵਾਹੀ ਪੱਤਰ ਵੀ ਦਿੱਤਾ ਇਸ ਲਈ ਉਨ੍ਹਾਂ ਨੇ ਉਸ ਨੂੰ ਰਾਜਾ ਬਣਾਇਆ ਅਤੇ ਉਹ ਨੂੰ ਮਸਹ ਕੀਤਾ, ਤਾਲੀਆਂ ਵਜਾਈਆਂ ਅਤੇ ਆਖਿਆ, “ਰਾਜਾ ਜੀਉਂਦਾ ਰਹੇ ! ।”
Other Translations King James Version (KJV) And he brought forth the king's son, and put the crown upon him, and gave him the testimony; and they made him king, and anointed him; and they clapped their hands, and said, God save the king.
American Standard Version (ASV) Then he brought out the king's son, and put the crown upon him, and `gave him' the testimony; and they made him king, and anointed him; and they clapped their hands, and said, `Long' live the king.
Bible in Basic English (BBE) Then he made the king's son come out, and put the crown on him and the arm-bands, and made him king, and put the holy oil on him; and they all, making sounds of joy with their hands, said, Long life to the king.
Darby English Bible (DBY) And he brought forth the king's son, and put the crown upon him, and [gave him] the testimony; and they made him king, and anointed him; and they clapped their hands, and said, Long live the king!
Webster's Bible (WBT) And he brought forth the king's son, and put the crown upon him, and gave him the testimony; and they made him king, and anointed him; and they clapped their hands, and said, God save the king.
World English Bible (WEB) Then he brought out the king's son, and put the crown on him, and [gave him] the testimony; and they made him king, and anointed him; and they clapped their hands, and said, [Long] live the king.
Young's Literal Translation (YLT) and he bringeth out the son of the king, and putteth on him the crown, and the testimony, and they make him king, and anoint him, and smite the hand, and say, `Let the king live.'
Cross Reference Exodus 25:16 in Panjabi 16 ਤੂੰ ਉਸ ਸੰਦੂਕ ਵਿੱਚ ਉਹ ਸਾਖ਼ੀ ਰੱਖੀਂ ਜਿਹੜੀ ਮੈਂ ਤੈਨੂੰ ਦੇਵਾਂਗਾ ।
Exodus 31:18 in Panjabi 18 ਫੇਰ ਉਸ ਨੇ ਮੂਸਾ ਨੂੰ ਜਦ ਉਸ ਨਾਲ ਗੱਲਾਂ ਕਰ ਚੁੱਕਿਆ ਸੀਨਈ ਪਹਾੜ ਉੱਤੇ ਸਾਖ਼ੀ ਦੀਆਂ ਦੋਵੇਂ ਫੱਟੀਆਂ ਅਰਥਾਤ ਪੱਥਰ ਦੀਆਂ ਫੱਟੀਆਂ ਪਰਮੇਸ਼ੁਰ ਦੀ ਉਂਗਲੀ ਨਾਲ ਲਿਖੀਆਂ ਹੋਈਆਂ ਦਿੱਤੀਆਂ ।
Deuteronomy 17:18 in Panjabi 18 ਅਜਿਹਾ ਹੋਵੇ ਕਿ ਜਦ ਉਹ ਆਪਣੀ ਰਾਜ-ਗੱਦੀ ਉੱਤੇ ਬੈਠੇ ਤਾਂ ਉਹ ਆਪਣੇ ਲਈ ਇਸ ਬਿਵਸਥਾ ਦੀ ਪੁਸਤਕ ਵਿੱਚੋਂ, ਜਿਹੜੀ ਲੇਵੀ ਜਾਜਕਾਂ ਦੇ ਕੋਲ ਰਹੇਗੀ, ਇੱਕ ਨਕਲ ਆਪਣੇ ਲਈ ਲਿਖ ਲਵੇ ।
1 Samuel 10:1 in Panjabi 1 ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ ?
1 Samuel 10:24 in Panjabi 24 ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ । ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ !
1 Samuel 16:13 in Panjabi 13 ਤਦ ਸਮੂਏਲ ਨੇ ਤੇਲ ਦਾ ਸਿੰਗ ਲੈ ਕੇ ਉਹ ਦੇ ਭਰਾਵਾਂ ਦੇ ਵਿੱਚ ਉਹ ਨੂੰ ਅਭਿਸ਼ੇਕ ਕੀਤਾ ਅਤੇ ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਦਾਊਦ ਉੱਤੇ ਆਉਂਦਾ ਰਿਹਾ ਅਤੇ ਸਮੂਏਲ ਉੱਠ ਕੇ ਰਾਮਾਹ ਨੂੰ ਵਿਦਾ ਹੋਇਆ ।
2 Samuel 1:10 in Panjabi 10 ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ ।
2 Samuel 2:4 in Panjabi 4 ਤਦ ਯਹੂਦਾਹ ਦੇ ਲੋਕ ਆਏ ਅਤੇ ਉੱਥੇ ਉਨ੍ਹਾਂ ਨੇ ਦਾਊਦ ਨੂੰ ਅਭਿਸ਼ੇਕ ਕੀਤਾ ਜੋ ਉਹ ਯਹੂਦਾਹ ਦੇ ਘਰਾਣੇ ਦਾ ਰਾਜਾ ਬਣੇ ਅਤੇ ਲੋਕਾਂ ਨੇ ਇਹ ਆਖ ਕੇ ਦਾਊਦ ਨੂੰ ਖ਼ਬਰ ਦਿੱਤੀ ਕਿ ਜਿਨ੍ਹਾਂ ਨੇ ਸ਼ਾਊਲ ਨੂੰ ਦੱਬਿਆ ਸੀ ਉਹ ਗਿਲਆਦ ਦੇ ਯਾਬੇਸ਼ ਨਗਰ ਦੇ ਲੋਕ ਹਨ ।
2 Samuel 2:7 in Panjabi 7 ਇਸ ਲਈ ਤੁਹਾਡੇ ਹੱਥ ਮਜ਼ਬੂਤ ਹੋਣ ਤੁਸੀਂ ਦਲੇਰ ਹੋਵੋ ਕਿਉਂ ਜੋ ਤੁਹਾਡਾ ਮਾਲਕ ਸ਼ਾਊਲ ਮਰ ਗਿਆ ਹੈ ਅਤੇ ਯਹੂਦਾਹ ਦੇ ਘਰਾਣੇ ਨੇ ਮੈਨੂੰ ਅਭਿਸ਼ੇਕ ਕੀਤਾ ਜੋ ਮੈਂ ਉਹਨਾਂ ਦਾ ਰਾਜਾ ਬਣਾਂ ।
2 Samuel 5:3 in Panjabi 3 ਇਸ ਲਈ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਕੋਲ ਆਏ, ਦਾਊਦ ਰਾਜਾ ਨੇ ਹਬਰੋਨ ਵਿੱਚ ਉਨ੍ਹਾਂ ਦੇ ਨਾਲ ਯਹੋਵਾਹ ਦੇ ਅੱਗੇ ਵਾਇਦਾ ਕੀਤਾ ਅਤੇ ਉਨ੍ਹਾਂ ਨੇ ਦਾਊਦ ਨੂੰ ਮਸਹ ਕਰ ਕੇ ਇਸਰਾਏਲ ਦਾ ਰਾਜਾ ਬਣਾ ਦਿੱਤਾ ।
2 Samuel 12:30 in Panjabi 30 ਉਹ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲੈ ਲਿਆ ਜੋ ਤੋਲ ਵਿੱਚ ਇੱਕ ਤੋੜੇ ਸੋਨੇ ਦਾ ਸੀ ਅਤੇ ਉਸ ਵਿੱਚ ਬਹੁਮੁੱਲੇ ਪੱਥਰ ਲੱਗੇ ਹੋਏ ਸਨ ਤੇ ਉਹ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਹ ਨੇ ਉਸ ਦੇ ਸ਼ਹਿਰ ਵਿੱਚੋਂ ਬਹੁਤ ਸਾਰਾ ਲੁੱਟ ਦਾ ਸਮਾਨ ਇਕੱਠਾ ਕੀਤਾ ।
2 Samuel 16:16 in Panjabi 16 ਤਦ ਅਜਿਹਾ ਹੋਇਆ ਕਿ ਜਦ ਦਾਊਦ ਦਾ ਮਿੱਤਰ ਹੂਸ਼ਈ ਅਰਕੀ ਅਬਸ਼ਾਲੋਮ ਕੋਲ ਆਇਆ ਤਾਂ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਰਾਜਾ ਜੀਉਂਦਾ ਰਹੇ, ਰਾਜਾ ਜੀਉਂਦਾ ਰਹੇ !
1 Kings 1:34 in Panjabi 34 ਉੱਥੇ ਸਾਦੋਕ ਜਾਜਕ ਅਤੇ ਨਾਥਾਨ ਨਬੀ ਉਸ ਨੂੰ ਮਸਹ ਕਰਕੇ ਇਸਰਾਏਲ ਦਾ ਪਾਤਸ਼ਾਹ ਬਣਾਉਣ ਅਤੇ ਤੁਸੀਂ ਤੁਰ੍ਹੀ ਵਜਾ ਕੇ ਆਖੋ ਸੁਲੇਮਾਨ ਪਾਤਸ਼ਾਹ ਜਿਉਂਦਾ ਰਹੇ ।
1 Kings 1:39 in Panjabi 39 ਤਦ ਸਾਦੋਕ ਜਾਜਕ ਨੇ ਤੰਬੂ ਵਿੱਚੋਂ ਇੱਕ ਤੇਲ ਦਾ ਸਿੰਙ ਲਿਆ ਅਤੇ ਸੁਲੇਮਾਨ ਨੂੰ ਮਸਹ ਕੀਤਾ, ਤਦ ਉਨ੍ਹਾਂ ਤੁਰ੍ਹੀ ਵਜਾਈ ਅਤੇ ਸਭ ਦੇ ਸਭ ਬੋਲ ਉੱਠੇ, ਸੁਲੇਮਾਨ ਪਾਤਸ਼ਾਹ ਜੀਉਂਦਾ ਰਹੇ ।
2 Kings 9:3 in Panjabi 3 ਫੇਰ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਲ੍ਹ ਦੇਈਂ ਅਤੇ ਆਖੀਂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਤੈਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ ਹੈ । ਤਦ ਤੂੰ ਬੂਹਾ ਖੋਲ੍ਹ ਕੇ ਭੱਜ ਜਾਈਂ ਅਤੇ ਨਾ ਠਹਿਰੀਂ ।
2 Kings 11:2 in Panjabi 2 ਪਰ ਯੋਰਾਮ ਰਾਜਾ ਦੀ ਧੀ ਯਹੋਸ਼ਬਾ ਨੇ ਜੋ ਅਹਜ਼ਯਾਹ ਦੀ ਭੈਣ ਸੀ, ਅਹਜ਼ਯਾਹ ਦੇ ਪੁੱਤਰ ਯੋਆਸ਼ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਪੁੱਤਰਾਂ ਵਿੱਚੋਂ ਜੋ ਮਾਰੇ ਜਾ ਰਹੇ ਸਨ ਬਚਾ ਲਿਆ । ਉਹ ਨੇ ਉਹ ਦੀ ਦਾਈ ਸਮੇਤ ਅੱਗੋਂ ਅਜਿਹਾ ਲੁਕਾਇਆ ਕਿ ਉਹ ਮਾਰਿਆ ਨਾ ਗਿਆ ।
2 Kings 11:4 in Panjabi 4 ਪਰੰਤੂ ਸਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ । ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆਂ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖੁਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ ।
2 Chronicles 23:11 in Panjabi 11 ਤਦ ਉਨ੍ਹਾਂ ਨੇ ਪਾਤਸ਼ਾਹ ਦੇ ਪੁੱਤਰ ਨੂੰ ਬਾਹਰ ਲਿਆ ਕੇ ਉਹ ਦੇ ਉੱਤੇ ਮੁਕਟ ਰੱਖਿਆ ਅਤੇ ਸਾਖੀ ਨਾਮਾ ਵੀ ਦਿੱਤਾ ਸੋ ਉਨ੍ਹਾਂ ਨੇ ਉਹ ਨੂੰ ਪਾਤਸ਼ਾਹ ਬਣਾਇਆ ਅਤੇ ਯਹੋਯਾਦਾ ਅਤੇ ਉਹ ਦੇ ਪੁੱਤਰਾਂ ਨੇ ਉਹ ਨੂੰ ਮਸਹ ਕੀਤਾ ਅਤੇ ਉਨ੍ਹਾਂ ਨੇ ਆਖਿਆ, ਪਾਤਸ਼ਾਹ ਜਿਉਂਦਾ ਰਹੇ !
Esther 2:17 in Panjabi 17 ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ ।
Esther 6:8 in Panjabi 8 ਉਸ ਦੇ ਲਈ ਸ਼ਾਹੀ ਬਸਤਰ ਲਿਆਇਆ ਜਾਵੇ ਜੋ ਰਾਜਾ ਪਹਿਨਦਾ ਹੈ, ਅਤੇ ਇੱਕ ਘੋੜਾ ਵੀ, ਜਿਸ ਦੇ ਉੱਤੇ ਰਾਜਾ ਸਵਾਰ ਹੁੰਦਾ ਹੈ ਅਤੇ ਉਹ ਸ਼ਾਹੀ ਤਾਜ ਜਿਹੜਾ ਰਾਜਾ ਦੇ ਸਿਰ ਉੱਤੇ ਰੱਖਿਆ ਜਾਂਦਾ ਹੈ, ਉਹ ਵੀ ਲਿਆਂਦਾ ਜਾਵੇ ।
Psalm 21:3 in Panjabi 3 ਭਲਿਆਈ ਦੀਆਂ ਬਰਕਤਾਂ ਨਾਲ ਤੂੰ ਉਹ ਨੂੰ ਮਿਲਦਾ ਹੈਂ, ਤੂੰ ਕੁੰਦਨ ਸੋਨੇ ਦਾ ਮੁਕਟ ਉਹ ਦੇ ਸਿਰ ਉੱਤੇ ਰੱਖਿਆ ਹੈ ।
Psalm 47:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਇੱਕ ਭਜਨ ਹੇ ਸਭ ਲੋਕੋ, ਤਾਲੀਆਂ ਵਜਾਓ, ਜੈ-ਜੈ ਕਾਰ ਦੇ ਸ਼ਬਦ ਨਾਲ ਪਰਮੇਸ਼ੁਰ ਲਈ ਲਲਕਾਰੋ,
Psalm 72:15 in Panjabi 15 ਅਤੇ ਉਹ ਜਿਉਂਦਾ ਰਹੇਗਾ ਅਤੇ ਸ਼ਬਾ ਦੇ ਸੋਨੇ ਵਿਚੋਂ ਉਹ ਨੂੰ ਦਿੱਤਾ ਜਾਵੇਗਾ, ਅਤੇ ਓਹ ਉਹ ਦੇ ਲਈ ਨਿੱਤ ਪ੍ਰਾਰਥਨਾ ਕਰਨਗੇ, ਸਾਰਾ ਦਿਨ ਉਹ ਨੂੰ ਮੁਬਾਰਕ ਆਖਣਗੇ ।
Psalm 78:5 in Panjabi 5 ਉਸ ਨੇ ਤਾਂ ਯਾਕੂਬ ਵਿੱਚ ਇੱਕ ਸਾਖੀ ਕਾਇਮ ਕੀਤੀ, ਅਤੇ ਇਸਰਾਏਲ ਵਿੱਚ ਇੱਕ ਬਿਵਸਥਾ ਠਹਿਰਾਈ, ਜਿਹ ਦਾ ਹੁਕਮ ਉਸ ਨੇ ਸਾਡੇ ਪਿਉ-ਦਾਦਿਆਂ ਨੂੰ ਦਿੱਤਾ, ਕਿ ਓਹ ਆਪਣੀ ਅੰਸ ਨੂੰ ਸਿਖਾਉਣ,
Psalm 89:39 in Panjabi 39 ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,
Psalm 98:8 in Panjabi 8 ਨਦੀਆਂ ਤਾਲ ਦੇਣ, ਪਹਾੜ ਰਲ ਕੇ ਜੈ ਜੈ ਕਾਰ ਕਰਨ,
Psalm 132:18 in Panjabi 18 ਉਹ ਦੇ ਵੈਰੀਆਂ ਨੂੰ ਮੈਂ ਸ਼ਰਮ ਦਾ ਲਿਬਾਸ ਪੁਆਵਾਂਗਾ, ਪਰ ਉਹ ਦੇ ਉੱਤੇ ਉਹ ਦਾ ਮੁਕਟ ਚਮਕੇਗਾ ।
Isaiah 8:16 in Panjabi 16 ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
Isaiah 8:20 in Panjabi 20 ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ ।
Isaiah 55:12 in Panjabi 12 ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ ।
Lamentations 4:20 in Panjabi 20 ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ !
Daniel 3:9 in Panjabi 9 ਉਹਨਾਂ ਨੇ ਨਬੂਕਦਨੱਸਰ ਰਾਜਾ ਨੂੰ ਆਖਿਆ ਕਿ ਹੇ ਰਾਜਾ, ਸਦਾ ਤੱਕ ਜੀਉਂਦੇ ਰਹੋ !
Daniel 6:21 in Panjabi 21 ਤਦ ਦਾਨੀਏਲ ਨੇ ਰਾਜੇ ਨੂੰ ਆਖਿਆ, ਹੇ ਰਾਜਾ, ਜੁੱਗੋ-ਜੁੱਗ ਜੀ ।
Matthew 21:9 in Panjabi 9 ਅਤੇ ਭੀੜ ਜਿਹੜੀ ਉਹ ਦੇ ਅੱਗੇ ਪਿੱਛੇ ਜਾ ਰਹੀ ਸੀ, ਉੱਚੀ ਅਵਾਜ਼ ਨਾਲ ਆਖਣ ਲੱਗੀ, ਹੋਸੰਨਾ ਦਾਊਦ ਦੇ ਪੁੱਤਰ ਨੂੰ ! ਮੁਬਾਰਕ ਉਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ ! ਪਰਮ ਧਾਮ ਵਿੱਚ ਹੋਸੰਨਾ !
Matthew 27:29 in Panjabi 29 ਅਤੇ ਉਨ੍ਹਾਂ ਨੇ ਕੰਡਿਆਂ ਦਾ ਤਾਜ ਗੁੰਦਕੇ ਉਹ ਦੇ ਸਿਰ ਉੱਤੇ ਰੱਖਿਆ ਅਤੇ ਇੱਕ ਕਾਨਾ ਉਹ ਦੇ ਸੱਜੇ ਹੱਥ ਵਿੱਚ ਦਿੱਤਾ ਅਤੇ ਉਹ ਦੇ ਸਾਹਮਣੇ ਗੋਡੇ ਨਿਵਾਏ ਅਤੇ ਉਹ ਨੂੰ ਮਖੌਲ ਕਰ ਕੇ ਆਖਿਆ, ਹੇ ਯਹੂਦੀਆਂ ਦੇ ਰਾਜਾ, ਨਮਸਕਾਰ !
Acts 4:27 in Panjabi 27 ਕਿਉਂਕਿ ਸੱਚ-ਮੁੱਚ ਇਸ ਸ਼ਹਿਰ ਵਿੱਚ ਤੇਰੇ ਪਵਿੱਤਰ ਸੇਵਕ ਯਿਸੂ ਦੇ ਵਿਰੁੱਧ ਜਿਸ ਨੂੰ ਤੁਸੀਂ ਮਸਹ ਕੀਤਾ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਲੋਕਾਂ ਨਾਲ ਇਕੱਠੇ ਹੋਏ ।
2 Corinthians 1:21 in Panjabi 21 ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ ।
Hebrews 1:9 in Panjabi 9 ਤੂੰ ਧਰਮ ਨਾਲ ਪਿਆਰ ਅਤੇ ਕੁਧਰਮ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ ।
Hebrews 2:9 in Panjabi 9 ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ ।
Revelation 19:12 in Panjabi 12 ਉਹ ਦੀਆਂ ਅੱਖਾਂ ਅੱਗ ਦੀ ਲਾਟ ਹਨ, ਉਹ ਦੇ ਸਿਰ ਉੱਤੇ ਬਹੁਤ ਸਾਰੇ ਮੁਕਟ ਹਨ ਅਤੇ ਉਹ ਦਾ ਇੱਕ ਨਾਮ ਲਿਖਿਆ ਹੋਇਆ ਹੈ ਜਿਸ ਨੂੰ ਉਹ ਦੇ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ।