2 Kings 16:3 in Panjabi 3 ਪਰ ਉਹ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ, ਸਗੋਂ ਉਨ੍ਹਾਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਕੱਢ ਦਿੱਤਾ ਸੀ, ਉਸ ਨੇ ਆਪਣੇ ਪੁੱਤਰ ਨੂੰ ਅੱਗ ਵਿੱਚੋਂ ਲੰਘਵਾਇਆ ।
Other Translations King James Version (KJV) But he walked in the way of the kings of Israel, yea, and made his son to pass through the fire, according to the abominations of the heathen, whom the LORD cast out from before the children of Israel.
American Standard Version (ASV) But he walked in the way of the kings of Israel, yea, and made his son to pass through the fire, according to the abominations of the nations, whom Jehovah cast out from before the children of Israel.
Bible in Basic English (BBE) But he went in the ways of the kings of Israel, and even made his son go through the fire, copying the disgusting ways of the nations whom the Lord had sent out of the land before the children of Israel.
Darby English Bible (DBY) but walked in the way of the kings of Israel, and even caused his son to pass through the fire, according to the abominations of the nations that Jehovah had dispossessed from before the children of Israel.
Webster's Bible (WBT) But he walked in the way of the kings of Israel, and even made his son to pass through the fire, according to the abominations of the heathen, whom the LORD cast out from before the children of Israel.
World English Bible (WEB) But he walked in the way of the kings of Israel, yes, and made his son to pass through the fire, according to the abominations of the nations, whom Yahweh cast out from before the children of Israel.
Young's Literal Translation (YLT) and he walketh in the way of the kings of Israel, and also his son he hath caused to pass over into fire, according to the abominations of the nations that Jehovah dispossessed from the presence of the sons of Israel,
Cross Reference Leviticus 18:21 in Panjabi 21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ ।
Leviticus 20:2 in Panjabi 2 ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ । ਦੇਸ਼ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ ।
Deuteronomy 12:31 in Panjabi 31 ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਅਜਿਹਾ ਨਾ ਕਰਨਾ, ਕਿਉਂਕਿ ਉਹ ਸਾਰੇ ਘਿਣਾਉਣੇ ਕੰਮ ਜਿਨ੍ਹਾਂ ਤੋਂ ਯਹੋਵਾਹ ਘਿਣ ਕਰਦਾ ਹੈ, ਉਹਨਾਂ ਨੇ ਆਪਣੇ ਦੇਵਤਿਆਂ ਦੇ ਲਈ ਕੀਤੇ ਹਨ, ਕਿਉਂ ਜੋ ਉਹ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਆਪਣੇ ਦੇਵਤਿਆਂ ਲਈ ਅੱਗ ਵਿੱਚ ਸਾੜ ਸੁੱਟਦੇ ਹਨ ।
Deuteronomy 18:10 in Panjabi 10 ਤੁਹਾਡੇ ਵਿੱਚ ਅਜਿਹਾ ਕੋਈ ਨਾ ਪਾਇਆ ਜਾਵੇ ਜਿਹੜਾ ਆਪਣੇ ਪੁੱਤਰ ਜਾਂ ਧੀ ਨੂੰ ਅੱਗ ਦੇ ਵਿੱਚੋਂ ਦੀ ਲੰਘਾਵੇ, ਜਾਂ ਭਵਿੱਖ ਦੱਸਣ ਵਾਲਾ, ਜਾਂ ਮਹੂਰਤ ਵੇਖਣ ਵਾਲਾ, ਜਾਂ ਮੰਤਰ ਪੜ੍ਹਨ ਵਾਲਾ, ਜਾਂ ਜਾਦੂਗਰ,
1 Kings 12:28 in Panjabi 28 ਇਸ ਉੱਤੇ ਪਾਤਸ਼ਾਹ ਨੇ ਸਲਾਹ ਕਰ ਕੇ ਸੋਨੇ ਦੇ ਦੋ ਵੱਛੇ ਬਣਾਏ ਅਤੇ ਉਨ੍ਹਾਂ ਲੋਕਾਂ ਨੂੰ ਆਖਿਆ, ਕਿ ਯਰੂਸ਼ਲਮ ਨੂੰ ਚੜ੍ਹਨਾ ਤੁਹਾਡਾ ਵਾਧੂ ਹੀ ਹੈ । ਵੇਖ, ਹੇ ਇਸਰਾਏਲ, ਆਪਣੇ ਦੇਵਤੇ ਜਿਹੜੇ ਤੈਨੂੰ ਮਿਸਰ ਦੇਸ ਤੋਂ ਕੱਢ ਲਿਆਏ ।
1 Kings 14:24 in Panjabi 24 ਅਤੇ ਦੇਸ ਵਿੱਚ ਸੰਮਲਿੰਗੀ ਵੀ ਸਨ । ਉਨ੍ਹਾਂ ਉਹਨਾਂ ਕੌਮਾਂ ਦੇ ਘਿਣਾਉਣੇ ਕੰਮ ਕੀਤੇ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਅੱਗੋਂ ਧੱਕ ਦਿੱਤਾ ਸੀ ।
1 Kings 16:31 in Panjabi 31 ਤਾਂ ਇਸ ਤਰ੍ਹਾਂ ਹੋਇਆ ਕਿ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਵਿੱਚ ਚੱਲਣਾ ਆਮ ਜਿਹੀ ਗੱਲ ਜਾਣ ਕੇ ਉਹ ਨੇ ਸੀਦੋਨੀਆਂ ਦੇ ਰਾਜਾ ਅਥਬਆਲ ਦੀ ਧੀ ਈਜ਼ਬਲ ਨੂੰ ਵਿਆਹ ਲਿਆ ਅਤੇ ਜਾ ਕੇ ਬਆਲ ਦੀ ਪੂਜਾ ਕੀਤੀ ਅਤੇ ਉਸ ਦੇ ਅੱਗੇ ਮੱਥਾ ਟੇਕਿਆ ।
1 Kings 21:25 in Panjabi 25 ਪਰ ਅਹਾਬ ਵਰਗਾ ਕੋਈ ਨਹੀਂ ਹੋਇਆ ਜਿਸ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਹ ਦੀ ਰਾਣੀ ਈਜ਼ਬਲ ਨੇ ਪਰੇਰਿਆ ।
1 Kings 22:52 in Panjabi 52 ਉਹ ਨੇ ਯਹੋਵਾਹ ਦੇ ਵੇਖਣ ਵਿੱਚ ਬੁਰਿਆਈ ਕੀਤੀ ਅਤੇ ਆਪਣੇ ਪਿਤਾ ਦੇ ਰਾਹ ਵਿੱਚ ਅਤੇ ਆਪਣੀ ਮਾਤਾ ਦੇ ਰਾਹ ਵਿੱਚ ਅਤੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਰਾਹ ਵਿੱਚ ਜਿਸ ਇਸਰਾਏਲ ਤੋਂ ਪਾਪ ਕਰਾਇਆ ਸੀ ਚੱਲਦਾ ਰਿਹਾ ।
2 Kings 8:18 in Panjabi 18 ਅਤੇ ਉਹ ਅਹਾਬ ਦੇ ਘਰਾਣੇ ਵਾਂਗੂੰ ਇਸਰਾਏਲ ਦੇ ਰਾਜਿਆਂ ਦੇ ਰਾਹ ਉੱਤੇ ਤੁਰਿਆ ਕਿਉਂ ਜੋ ਅਹਾਬ ਦੀ ਧੀ ਉਸ ਦੀ ਰਾਣੀ ਬਣ ਗਈ ਅਤੇ ਉਸ ਨੇ ਉਹ ਕੰਮ ਕੀਤਾ ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਬੁਰਾ ਸੀ ।
2 Kings 17:17 in Panjabi 17 ਅਤੇ ਆਪਣੇ ਪੁੱਤਰਾਂ ਅਤੇ ਆਪਣੀਆਂ ਧੀਆਂ ਨੂੰ ਅੱਗ ਵਿੱਚ ਦੀ ਲੰਘਾਇਆ ਅਤੇ ਪੁੱਛ ਪੁਆਉਣ ਵਾਲਿਆਂ ਤੇ ਜਾਦੂਗਰਾਂ ਤੋਂ ਕੰਮ ਲਿਆ ਅਤੇ ਆਪਣੇ ਆਪ ਉਨ੍ਹਾਂ ਕੰਮਾਂ ਲਈ ਵਿੱਕ ਗਏ ਜੋ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਸਨ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Kings 21:2 in Panjabi 2 ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ ।
2 Kings 21:6 in Panjabi 6 ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ ।
2 Kings 21:11 in Panjabi 11 ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ ।
2 Kings 23:10 in Panjabi 10 ਅਤੇ ਉਹ ਨੇ ਤੋਫ਼ਥ ਨੂੰ ਜੋ ਬਨੀ ਹਿੰਨੋਮ ਦੀ ਵਾਦੀ ਵਿੱਚ ਹੈ ਭਰਿਸ਼ਟ ਕੀਤਾ, ਤਾਂ ਜੋ ਕੋਈ ਮਨੁੱਖ ਆਪਣੇ ਪੁੱਤਰ ਜਾਂ ਆਪਣੀ ਧੀ ਨੂੰ ਮੋਲਕ ਦੇ ਲਈ ਅੱਗ ਵਿਚੋਂ ਦੀ ਨਾ ਲੰਘਾਵੇ ।
2 Chronicles 22:3 in Panjabi 3 ਉਹ ਵੀ ਅਹਾਬ ਦੇ ਘਰਾਣੇ ਦੇ ਰਾਹਾਂ ਉੱਤੇ ਤੁਰਿਆ ਕਿਉਂ ਜੋ ਉਹ ਦੀ ਮਾਤਾ ਉਹ ਨੂੰ ਬੁਰਿਆਈ ਦੀ ਸਲਾਹ ਦਿੰਦੀ ਸੀ
2 Chronicles 28:2 in Panjabi 2 ਸਗੋਂ ਉਹ ਇਸਰਾਏਲ ਦੇ ਪਾਤਸ਼ਾਹਾਂ ਦੇ ਰਾਹਾਂ ਉੱਤੇ ਤੁਰਿਆ ਅਤੇ ਬਆਲੀਮ ਦੀਆਂ ਢਾਲੀਆਂ ਹੋਈਆਂ ਮੂਰਤੀਆਂ ਵੀ ਬਣਵਾਈਆਂ
2 Chronicles 33:2 in Panjabi 2 ਅਤੇ ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ
2 Chronicles 33:6 in Panjabi 6 ਅਤੇ ਉਸ ਨੇ ਬਨ ਹਿੰਨੋਮ ਦੀ ਵਾਦੀ ਵਿੱਚ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫਾਲ ਪਾਉਂਦਾ ਅਤੇ ਟੂਣੇ ਟੋਟਕੇ ਅਤੇ ਜਾਦੂ ਕਰਦਾ, ਅਤੇ ਮਿੱਤਰ ਭੂਤ ਅਤੇ ਦੇਓਯਾਰਾਂ ਨਾਲ ਮੇਲ ਜੋਲ ਰੱਖਦਾ ਸੀ । ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ
Psalm 106:35 in Panjabi 35 ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Psalm 106:37 in Panjabi 37 ਉਨ੍ਹਾਂ ਨੇ ਆਪਣੇ ਪੁੱਤਰਾਂ ਧੀਆਂ ਨੂੰ ਭੂਤਨਿਆ ਲਈ ਬਲੀਦਾਨ ਕੀਤਾ ।
Jeremiah 32:35 in Panjabi 35 ਉਹਨਾਂ ਨੇ ਬਆਲ ਦੇ ਉੱਚੇ ਸਥਾਨ ਜਿਹੜੇ ਬਨ-ਹਿੰਨੋਮ ਦੀ ਵਾਦੀ ਵਿੱਚ ਹਨ ਬਣਾਏ ਭਈ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਮੋਲਕ ਲਈ ਉਹ ਦੇ ਵਿੱਚੋਂ ਦੀ ਲੰਘਾਉਣ ਜਿਹ ਦੀ ਮੈਂ ਉਹਨਾਂ ਨੂੰ ਆਗਿਆ ਨਹੀਂ ਦਿੱਤੀ, ਨਾ ਇਹ ਮੇਰੇ ਮੰਨ ਵਿੱਚ ਆਇਆ ਕਿ ਉਹ ਇਹ ਘਿਣਾਉਣੇ ਕੰਮ ਕਰ ਕੇ ਯਹੂਦਾਹ ਤੋਂ ਪਾਪ ਕਰਾਉਣ ।
Ezekiel 16:21 in Panjabi 21 ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ ।
Ezekiel 16:47 in Panjabi 47 ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ ।
Ezekiel 20:26 in Panjabi 26 ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭ੍ਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ !
Ezekiel 20:31 in Panjabi 31 ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭ੍ਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁੱਝ ਪੁੱਛ ਸਕਦੇ ਹੋ ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁੱਝ ਨਾ ਪੁੱਛ ਸਕੋਗੇ ।