2 Kings 17:20 in Panjabi 20 ਇਸ ਲਈ ਯਹੋਵਾਹ ਨੇ ਇਸਰਾਏਲ ਦੀ ਸਾਰੀ ਅੰਸ ਨੂੰ ਰੱਦਿਆ ਅਤੇ ਉਨ੍ਹਾਂ ਨੂੰ ਨੀਵੀਆਂ ਕੀਤਾ ਅਤੇ ਉਨ੍ਹਾਂ ਨੂੰ ਲੁਟੇਰਿਆਂ ਦੇ ਹੱਥ ਵਿੱਚ ਦੇ ਕੇ ਅੰਤ ਨੂੰ ਆਪਣੇ ਅੱਗਿਓਂ ਉਨ੍ਹਾਂ ਨੂੰ ਦੂਰ ਕਰ ਦਿੱਤਾ ।
Other Translations King James Version (KJV) And the LORD rejected all the seed of Israel, and afflicted them, and delivered them into the hand of spoilers, until he had cast them out of his sight.
American Standard Version (ASV) And Jehovah rejected all the seed of Israel, and afflicted them, and delivered them into the hand of spoilers, until he had cast them out of his sight.
Bible in Basic English (BBE) So the Lord would have nothing to do with all the offspring of Israel, and sent trouble on them, and gave them up into the hands of their attackers, till he had sent them away from before his face.)
Darby English Bible (DBY) And Jehovah rejected all the seed of Israel; and afflicted them, and delivered them into the hand of spoilers, until he had cast them out of his sight.
Webster's Bible (WBT) And the LORD rejected all the seed of Israel, and afflicted them, and delivered them into the hand of spoilers, until he had cast them out of his sight.
World English Bible (WEB) Yahweh rejected all the seed of Israel, and afflicted them, and delivered them into the hand of spoilers, until he had cast them out of his sight.
Young's Literal Translation (YLT) And Jehovah kicketh against all the seed of Israel, and afflicteth them, and giveth them into the hand of spoilers, till that He hath cast them out of His presence,
Cross Reference Deuteronomy 11:12 in Panjabi 12 ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ ।
1 Samuel 15:23 in Panjabi 23 ਕਿਉਂ ਜੋ ਬਗਾਵਤ ਕਰਨਾ ਅਤੇ ਜਾਦੂਗਰੀ ਦਾ ਪਾਪ ਇੱਕੋ ਜਿਹਾ ਹੈ, ਅਤੇ ਢੀਠਤਾ, ਮੂਰਤੀ ਪੂਜਾ ਜਿਹੀ ਹੈ । ਸੋ ਜਿਵੇਂ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਹੈ, ਉਸੇ ਤਰ੍ਹਾਂ ਹੀ ਯਹੋਵਾਹ ਨੇ ਰਾਜਾ ਹੋਣ ਤੋਂ ਤੈਨੂੰ ਰੱਦਿਆ ਹੈ ।
1 Samuel 15:26 in Panjabi 26 ਤਾਂ ਸਮੂਏਲ ਨੇ ਸ਼ਾਊਲ ਨੂੰ ਆਖਿਆ, ਮੈ ਤੇਰੇ ਨਾਲ ਨਹੀਂ ਜਾਂਵਾਂਗਾ ਕਿਉਂ ਜੋ ਤੂੰ ਯਹੋਵਾਹ ਦੇ ਬਚਨ ਨੂੰ ਰੱਦਿਆ ਅਤੇ ਯਹੋਵਾਹ ਨੇ ਇਸਰਾਏਲ ਉੱਤੇ ਰਾਜਾ ਰਹਿਣ ਤੋਂ ਤੈਨੂੰ ਰੱਦਿਆ ਹੈ ।
1 Samuel 16:1 in Panjabi 1 ਯਹੋਵਾਹ ਨੇ ਸਮੂਏਲ ਨੂੰ ਆਖਿਆ, ਕਦੋਂ ਤੱਕ ਤੂੰ ਸ਼ਾਊਲ ਲਈ ਸੋਗ ਕਰਦਾ ਰਹੇਗਾਂ ਜਦ ਕਿ ਮੈਂ ਉਹ ਨੂੰ ਇਸਰਾਏਲ ਰਾਜਾ ਹੋਣ ਤੋਂ ਤਿਆਗ ਦਿੱਤਾ ਹੈ ? ਤੂੰ ਆਪਣੇ ਸਿੰਗ ਵਿੱਚ ਤੇਲ ਭਰ ਅਤੇ ਜਾ । ਮੈਂ ਤੈਨੂੰ ਬੈਤਲਹਮ ਵਿੱਚ ਯੱਸੀ ਦੇ ਕੋਲ ਭੇਜਦਾ ਹਾਂ ਕਿਉਂ ਜੋ ਉਹ ਦੇ ਪੁੱਤਰਾਂ ਵਿੱਚੋਂ ਇੱਕ ਨੂੰ ਮੈਂ ਰਾਜਾ ਹੋਣ ਲਈ ਚੁਣਿਆ ਹੈ ।
2 Kings 13:3 in Panjabi 3 ਤਦ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਭੜਕਿਆ ਅਤੇ ਉਹਨਾਂ ਨੂੰ ਅਰਾਮ ਦੇ ਰਾਜਾ ਹਜ਼ਾਏਲ ਅਤੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥ ਵਿੱਚ ਦਿੰਦਾ ਰਿਹਾ ।
2 Kings 13:7 in Panjabi 7 ਉਹ ਨੇ ਯਹੋਆਹਾਜ਼ ਲਈ ਪੰਜਾਹ ਸਵਾਰਾਂ ਅਤੇ ਦਸ ਰੱਥਾਂ ਅਤੇ ਦਸ ਹਜ਼ਾਰ ਪਿਆਦਿਆਂ ਤੋਂ ਬਿਨ੍ਹਾਂ ਕੋਈ ਆਦਮੀ ਨਾ ਛੱਡਿਆ ਕਿਉਂ ਜੋ ਅਰਾਮ ਦੇ ਰਾਜਾ ਨੇ ਉਹਨਾਂ ਦਾ ਨਾਸ ਕਰ ਦਿੱਤਾ ਸੀ ਅਤੇ ਮਿੱਧ-ਮਿੱਧ ਕੇ ਮਿੱਟੀ ਵਾਂਗੂੰ ਕਰ ਦਿੱਤਾ ਸੀ ।
2 Kings 15:18 in Panjabi 18 ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ । ਉਹ ਨੇ ਨਾਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ ।
2 Kings 15:29 in Panjabi 29 ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ-ਬੈਤ-ਮਆਕਾਹ, ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ ।
2 Kings 17:15 in Panjabi 15 ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ ।
2 Kings 17:18 in Panjabi 18 ਯਹੋਵਾਹ ਇਸਰਾਏਲ ਉੱਤੇ ਅੱਤ ਕ੍ਰੋਧਵਾਨ ਹੋਇਆ ਅਤੇ ਉਨ੍ਹਾਂ ਨੂੰ ਆਪਣੇ ਅੱਗਿਓਂ ਦੂਰ ਕਰ ਦਿੱਤਾ । ਯਹੂਦਾਹ ਦੇ ਗੋਤ ਤੋਂ ਬਿਨ੍ਹਾਂ ਕੋਈ ਨਾ ਛੁੱਟਿਆ ।
2 Kings 18:9 in Panjabi 9 ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ ।
1 Chronicles 16:13 in Panjabi 13 ਹੇ ਉਹ ਦੇ ਦਾਸ ਇਸਰਾਏਲ ਦੇ ਵੰਸ, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
2 Chronicles 28:5 in Panjabi 5 ਇਸੇ ਲਈ ਯਹੋਵਾਹ ਉਸ ਦੇ ਪਰਮੇਸ਼ੁਰ ਨੇ ਉਸ ਨੂੰ ਅਰਾਮ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਸੋ ਉਨ੍ਹਾਂ ਨੇ ਉਸ ਨੂੰ ਮਾਰਿਆ ਅਤੇ ਉਸ ਦੇ ਲੋਕਾਂ ਵਿੱਚੋਂ ਗ਼ੁਲਾਮਾਂ ਦੇ ਜੱਥਿਆਂ ਦੇ ਜੱਥੇ ਲੈ ਗਏ ਅਤੇ ਉਨ੍ਹਾਂ ਨੂੰ ਦੰਮਿਸਕ ਵਿੱਚ ਲੈ ਆਏ ਅਤੇ ਇਸਰਾਏਲ ਦੇ ਪਾਤਸ਼ਾਹ ਦੇ ਹੱਥ ਵਿੱਚ ਦੇ ਦਿੱਤਾ ਜਿਸ ਨੇ ਉਸ ਨੂੰ ਮਾਰਿਆ ਅਤੇ ਵੱਡਾ ਕਤਲੇਆਮ ਕੀਤਾ
Nehemiah 9:2 in Panjabi 2 ਤਦ ਇਸਰਾਏਲ ਦੇ ਵੰਸ਼ ਦੇ ਲੋਕਾਂ ਨੇ ਸਾਰੀਆਂ ਪਰਾਈਆਂ ਕੌਮਾਂ ਦੇ ਲੋਕਾਂ ਵਿੱਚੋਂ ਆਪਣੇ ਆਪ ਨੂੰ ਅਲੱਗ ਕੀਤਾ ਅਤੇ ਖੜ੍ਹੇ ਹੋ ਕੇ ਆਪਣਿਆਂ ਪਾਪਾਂ ਦਾ ਅਤੇ ਆਪਣੇ ਪਿਉ-ਦਾਦਿਆਂ ਦੇ ਅਪਰਾਧਾਂ ਦਾ ਇਕਰਾਰ ਕੀਤਾ ।
Nehemiah 9:27 in Panjabi 27 ਇਸ ਲਈ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਵਿਰੋਧੀਆਂ ਦੇ ਹੱਥ ਦੇ ਵਿੱਚ ਦੇ ਦਿੱਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸਤਾਇਆ, ਫਿਰ ਵੀ ਜਦ ਉਨ੍ਹਾਂ ਨੇ ਦੁੱਖ ਵਿੱਚ ਤੇਰੇ ਅੱਗੇ ਦੁਹਾਈ ਦਿੱਤੀ ਤਾਂ ਤੂੰ ਸਵਰਗ ਵਿੱਚੋਂ ਉਨ੍ਹਾਂ ਦੀ ਸੁਣੀ ਅਤੇ ਆਪਣੀ ਵੱਡੀ ਦਿਆਲਤਾ ਦੇ ਕਾਰਨ ਉਨ੍ਹਾਂ ਨੂੰ ਛੁਡਾਉਣ ਵਾਲੇ ਦਿੱਤੇ, ਜਿਨ੍ਹਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਹੱਥੋਂ ਛੁਡਾਇਆ,
Isaiah 45:25 in Panjabi 25 ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ ।
Jeremiah 6:30 in Panjabi 30 ਉਹ “ ਰੱਦੀ ਚਾਂਦੀ “ ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ ।
Jeremiah 31:36 in Panjabi 36 ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ ।
Jeremiah 33:24 in Panjabi 24 ਕੀ ਤੂੰ ਨਹੀਂ ਦੇਖਦਾ ਕਿ ਇਹ ਲੋਕ ਕੀ ਬੋਲੇ ? ਕਿ “ ਇਹਨਾਂ ਦੋਂਹੁ ਟੱਬਰਾਂ ਨੂੰ ਜਿਹਨਾਂ ਨੂੰ ਯਹੋਵਾਹ ਨੇ ਚੁਣਿਆ ਸੀ ਉਸ ਨੇ ਰੱਦ ਕਰ ਦਿੱਤਾ ਹੈ “ । ਐਉਂ ਉਹ ਮੇਰੀ ਪਰਜਾ ਨੂੰ ਨਖਿੱਧ ਜਾਣਦੇ ਹਨ ਭਈ ਉਹ ਅੱਗੇ ਨੂੰ ਉਹਨਾਂ ਦੇ ਸਾਹਮਣੇ ਕੌਮ ਨਾ ਰਹੇ ।
Jeremiah 46:28 in Panjabi 28 ਹੇ ਯਾਕੂਬ ਮੇਰੇ ਦਾਸ, ਨਾ ਡਰ, ਯਹੋਵਾਹ ਦਾ ਵਾਕ ਹੈ, ਮੈਂ ਤੇਰੇ ਨਾਲ ਜੋ ਹਾਂ, ਮੈਂ ਸਾਰੀਆਂ ਕੌਮਾਂ ਦਾ ਅੰਤ ਕਰ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਹੱਕ ਦਿੱਤਾ, ਪਰ ਮੈਂ ਤੇਰਾ ਅੰਤ ਨਾ ਕਰਾਂਗਾ, ਮੈਂ ਨਰਮਾਈ ਨਾਲ ਤੇਰਾ ਸੁਧਾਰ ਕਰਾਂਗਾ, ਪਰ ਤੈਨੂੰ ਸਜ਼ਾ ਦਿੱਤੇ ਬਿਨਾ ਨਾ ਛੱਡਾਂਗਾ ।
Jonah 1:3 in Panjabi 3 ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ । ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ ।
Jonah 1:10 in Panjabi 10 ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ ? “ ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Romans 11:1 in Panjabi 1 ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ ? ਕਦੇ ਨਹੀਂ ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ ।
2 Thessalonians 1:9 in Panjabi 9 ਉਹ ਪ੍ਰਭੂ ਦੇ ਹਜ਼ੂਰੋਂ, ਅਤੇ ਉਸ ਦੀ ਸਮਰੱਥਾ ਦੇ ਤੇਜ ਤੋਂ ਸਦਾ ਦਾ ਵਿਨਾਸ਼ ਦੀ ਸਜ਼ਾ ਪਾਉਣਗੇ ।