2 Kings 2:24 in Panjabi 24 ਜਦ ਉਹ ਨੇ ਪਿੱਛੇ ਮੁੜ ਕੇ ਉਨ੍ਹਾਂ ਨੂੰ ਵੇਖਿਆ, ਤਾਂ ਉਹ ਨੇ ਯਹੋਵਾਹ ਦਾ ਨਾਮ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਅਤੇ ਜੰਗਲ ਵਿੱਚੋਂ ਦੋ ਰਿੱਛਣੀਆਂ ਨਿੱਕਲੀਆਂ ਅਤੇ ਉਨ੍ਹਾਂ ਵਿੱਚੋਂ ਬਿਆਲੀ ਮੁੰਡਿਆਂ ਨੂੰ ਪਾੜ ਛੱਡਿਆ ।
Other Translations King James Version (KJV) And he turned back, and looked on them, and cursed them in the name of the LORD. And there came forth two she bears out of the wood, and tare forty and two children of them.
American Standard Version (ASV) And he looked behind him and saw them, and cursed them in the name of Jehovah. And there came forth two she-bears out of the wood, and tare forty and two lads of them.
Bible in Basic English (BBE) And turning back, he saw them, and put a curse on them in the name of the Lord. And two she-bears came out of the wood and put forty-two of the children to death.
Darby English Bible (DBY) And he turned back, and looked on them, and cursed them in the name of Jehovah. And there came forth two she-bears out of the wood, and tore forty-two children of them.
Webster's Bible (WBT) And he turned back, and looked on them, and cursed them in the name of the LORD. And there came forth two she bears out of the wood, and tore forty and two children of them.
World English Bible (WEB) He looked behind him and saw them, and cursed them in the name of Yahweh. There came forth two she-bears out of the wood, and mauled forty-two lads of them.
Young's Literal Translation (YLT) And he looketh behind him, and seeth them, and declareth them vile in the name of Jehovah, and two bears come out of the forest, and rend of them forty and two lads.
Cross Reference Genesis 9:25 in Panjabi 25 ਤਦ ਉਸ ਨੇ ਆਖਿਆ, ਕਨਾਨ ਸਰਾਪੀ ਹੈ । ਉਹ ਆਪਣੇ ਭਰਾਵਾਂ ਦੇ ਦਾਸਾਂ ਦਾ ਦਾਸ ਹੋਵੇਗਾ ।
Exodus 20:5 in Panjabi 5 ਨਾ ਤੂੰ ਉਨ੍ਹਾਂ ਦੇ ਅੱਗੇ ਮੱਥਾ ਟੇਕ, ਨਾ ਉਨ੍ਹਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ ਜਿਹੜਾ ਪਿਉ-ਦਾਦਿਆਂ ਦੀ ਬੁਰਿਆਈ ਨੂੰ ਬੱਚਿਆਂ ਉੱਤੇ ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ ।
Deuteronomy 28:15 in Panjabi 15 ਪਰ ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੋ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਣਾ ਨਾ ਕਰੋ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਤਾਂ ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ ਅਤੇ ਤੁਹਾਨੂੰ ਆ ਫੜ੍ਹਨਗੇ,
Judges 9:20 in Panjabi 20 ਪਰ ਜੇ ਨਹੀਂ, ਤਾਂ ਅਬੀਮਲਕ ਤੋਂ ਇੱਕ ਅੱਗ ਨਿੱਕਲੇ ਅਤੇ ਸ਼ਕਮ ਦੇ ਲੋਕਾਂ ਨੂੰ ਅਤੇ ਮਿੱਲੋ ਦੀ ਸੰਤਾਨ ਨੂੰ ਭਸਮ ਕਰ ਦੇਵੇ ! ਅਤੇ ਸ਼ਕਮ ਦੇ ਲੋਕਾਂ ਅਤੇ ਮਿੱਲੋ ਦੀ ਸੰਤਾਨ ਵੱਲੋਂ ਵੀ ਅਜਿਹੀ ਹੀ ਅੱਗ ਨਿੱਕਲੇ ਅਤੇ ਅਬੀਮਲਕ ਨੂੰ ਭਸਮ ਕਰ ਦੇਵੇ !”
Judges 9:57 in Panjabi 57 ਅਤੇ ਸ਼ਕਮ ਦੇ ਲੋਕਾਂ ਦੀ ਸਾਰੀ ਬੁਰਿਆਈ ਵੀ ਪਰਮੇਸ਼ੁਰ ਨੇ ਉਨ੍ਹਾਂ ਦੇ ਸਿਰਾਂ ਉੱਤੇ ਪਾਈ ਅਤੇ ਯਰੁੱਬਆਲ ਦੇ ਪੁੱਤਰ ਯੋਥਾਮ ਦਾ ਸਰਾਪ ਉਨ੍ਹਾਂ ਉੱਤੇ ਆ ਪਿਆ ।
2 Samuel 17:8 in Panjabi 8 ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ । ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ ।
1 Kings 13:24 in Panjabi 24 ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਖੋਤਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ ।
1 Kings 19:17 in Panjabi 17 ਤਾਂ ਇਸ ਤਰ੍ਹਾਂ ਹੋਵੇਗਾ ਕਿ ਜਿਹੜਾ ਹਜ਼ਾਏਲ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਯੇਹੂ ਮਰੇਗਾ ਅਤੇ ਜਿਹੜਾ ਯੇਹੂ ਦੀ ਤਲਵਾਰ ਤੋਂ ਬਚੇਗਾ ਉਹ ਨੂੰ ਏਲੀਸ਼ਾ ਮਰੇਗਾ ।
1 Kings 20:36 in Panjabi 36 ਇਸ ਤੋਂ ਬਾਅਦ ਉਹ ਨੇ ਉਸ ਨੂੰ ਆਖਿਆ, ਇਸ ਲਈ ਕਿ ਤੂੰ ਯਹੋਵਾਹ ਦੀ ਅਵਾਜ਼ ਨੂੰ ਨਹੀਂ ਮੰਨਿਆ ਤਾਂ ਵੇਖ ਮੇਰੇ ਕੋਲੋਂ ਜਾਂਦਿਆਂ ਸਾਰ ਇੱਕ ਬੱਬਰ ਸ਼ੇਰ ਤੈਨੂੰ ਪਾੜ ਸੁੱਟੇਗਾ । ਸੋ ਜਦੋਂ ਹੀ ਉਹ ਉਸ ਕੋਲੋਂ ਗਿਆ ਇੱਕ ਬੱਬਰ ਸ਼ੇਰ ਉਸ ਨੂੰ ਮਿਲਿਆ ਜਿਸ ਉਸ ਨੂੰ ਪਾੜ ਸੁੱਟਿਆ ।
2 Kings 1:10 in Panjabi 10 ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ । ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ ।
Nehemiah 13:25 in Panjabi 25 ਤਦ ਮੈਂ ਉਨ੍ਹਾਂ ਨੂੰ ਝਿੜਕਿਆ ਅਤੇ ਫਿਟਕਾਰਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰਿਆ ਅਤੇ ਉਨ੍ਹਾਂ ਦੇ ਵਾਲ ਪੁੱਟਵਾਏ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਸਹੁੰ ਖੁਆਈ, “ਤੁਸੀਂ ਆਪਣੀਆਂ ਧੀਆਂ ਦਾ ਵਿਆਹ ਉਨ੍ਹਾਂ ਦੇ ਪੁੱਤਰਾਂ ਨਾਲ ਨਹੀਂ ਕਰੋਗੇ ਅਤੇ ਨਾ ਹੀ ਆਪਣਾ ਜਾਂ ਆਪਣੇ ਪੁੱਤਰਾਂ ਦਾ ਵਿਆਹ ਉਨ੍ਹਾਂ ਦੀਆਂ ਧੀਆਂ ਨਾਲ ਕਰੋਗੇ ।
Proverbs 17:12 in Panjabi 12 ਮੂਰਖਤਾ ਦੇ ਵਿੱਚ ਡੁੱਬੇ ਹੋਏ ਮਨੁੱਖ ਨੂੰ ਮਿਲਣ ਨਾਲੋਂ, ਰਿੱਛਣੀ ਜਿਹ ਦੇ ਬੱਚੇ ਖੋਹ ਲਏ ਗਏ ਹੋਣ, ਨੂੰ ਮਿਲਣਾ ਭਲਾ ਹੈ ।
Proverbs 28:15 in Panjabi 15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ ।
Jeremiah 28:16 in Panjabi 16 ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੈਨੂੰ ਭੂਮੀ ਦੀ ਪਰਤ ਉੱਤੋਂ ਕੱਢ ਦਿਆਂਗਾ । ਤੂੰ ਇਸ ਸਾਲ ਮਰ ਜਾਵੇਂਗਾ ਕਿਉਂ ਜੋ ਤੂੰ ਯਹੋਵਾਹ ਦੇ ਵਿਰੁੱਧ ਆਕੀ ਪੁਣੇ ਨਾਲ ਬੋਲਿਆ ਹੈਂ !
Jeremiah 29:21 in Panjabi 21 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਕੋਲਾਯਾਹ ਦੇ ਪੁੱਤਰ ਅਹਾਬ ਨੂੰ ਅਤੇ ਮਆਸਯਾਹ ਦੇ ਪੁੱਤਰ ਸਿਦਕੀਯਾਹ ਨੂੰ ਜਿਹੜੇ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਬਾਬਲ ਦੇ ਰਾਜਾ ਨਬੂਕਦਰੱਸਰ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਤੁਹਾਡੇ ਵੇਖਦਿਆਂ ਉਹਨਾਂ ਨੂੰ ਮਾਰ ਸੁੱਟੇਗਾ !
Lamentations 3:65 in Panjabi 65 ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ ।
Hosea 13:8 in Panjabi 8 ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ ।
Amos 7:17 in Panjabi 17 ਇਸ ਲਈ ਲਈ ਯਹੋਵਾਹ ਇਹ ਫ਼ਰਮਾਉਂਦਾ ਹੈ, 'ਤੇਰੀ ਪਤਨੀ ਸ਼ਹਿਰ ਵਿੱਚ ਵੇਸਵਾ ਬਣ ਜਾਵੇਗੀ ਅਤੇ ਤੇਰੇ ਪੁੱਤਰ ਅਤੇ ਧੀਆਂ ਤਲਵਾਰ ਨਾਲ ਮਾਰੇ ਜਾਣਗੇ ਅਤੇ ਤੇਰੀ ਭੂਮੀ ਮਾਪ ਕੇ ਵੰਡ ਲਈ ਜਾਵੇਗੀ ਅਤੇ ਤੂੰ ਆਪ ਇੱਕ ਅਸ਼ੁੱਧ ਦੇਸ਼ ਵਿੱਚ ਮਰੇਂਗਾ ਅਤੇ ਇਸਰਾਏਲ ਆਪਣੇ ਦੇਸ਼ ਤੋਂ ਜ਼ਰੂਰ ਹੀ ਗ਼ੁਲਾਮੀ ਵਿੱਚ ਜਾਵੇਗਾ !'”
Mark 11:14 in Panjabi 14 ਇਸ ਗੱਲ ਦੇ ਕਾਰਨ ਉਸ ਨੇ ਰੁੱਖ਼ ਨੂੰ ਆਖਿਆ, ਕੋਈ ਤੇਰਾ ਫਲ ਫੇਰ ਕਦੇ ਨਾ ਖਾਵੇ ਅਤੇ ਉਹ ਦੇ ਚੇਲਿਆਂ ਨੇ ਇਹ ਸੁਣਿਆ ।
Mark 11:21 in Panjabi 21 ਤਦ ਪਤਰਸ ਨੇ ਚੇਤੇ ਕਰ ਕੇ ਉਹ ਨੂੰ ਆਖਿਆ, ਗੁਰੂ ਜੀ ਵੇਖ, ਇਹ ਹੰਜ਼ੀਰ ਦਾ ਰੁੱਖ਼ ਜਿਹ ਨੂੰ ਤੁਸੀਂ ਸਰਾਪ ਦਿੱਤਾ ਸੀ, ਸੁੱਕ ਗਿਆ ਹੈ !
Acts 5:5 in Panjabi 5 ਹਨਾਨਿਯਾ ਇਹ ਗੱਲਾਂ ਸੁਣਦਿਆਂ ਹੀ ਡਿੱਗ ਗਿਆ ਅਤੇ ਉਹ ਨੇ ਪ੍ਰਾਣ ਛੱਡ ਦਿੱਤੇ ਅਤੇ ਜਿਨ੍ਹਾਂ ਨੇ ਵੀ ਸੁਣਿਆ ਉਨ੍ਹਾਂ ਸਭਨਾਂ ਉੱਤੇ ਵੱਡਾ ਡਰ ਛਾ ਗਿਆ ।
Acts 5:9 in Panjabi 9 ਤਦ ਪਤਰਸ ਨੇ ਉਹ ਨੂੰ ਕਿਹਾ, ਤੁਸੀਂ ਕਿਉਂ ਪ੍ਰਭੂ ਦੇ ਆਤਮਾ ਦੇ ਪਰਤਾਉਣ ਲਈ ਏਕਾ ਕੀਤਾ ? ਵੇਖ ਤੇਰੇ ਪਤੀ ਦੇ ਦੱਬਣ ਵਾਲਿਆਂ ਦੇ ਪੈਰ ਦਰਵਾਜ਼ੇ ਉੱਤੇ ਹਨ ਅਤੇ ਉਹ ਤੈਨੂੰ ਵੀ ਬਾਹਰ ਲੈ ਜਾਣਗੇ !
Acts 8:20 in Panjabi 20 ਪਰ ਪਤਰਸ ਨੇ ਉਹ ਨੂੰ ਕਿਹਾ, ਤੇਰੇ ਰੁਪਏ ਤੇਰੇ ਨਾਲ ਨਾਸ ਹੋਣ ਇਸ ਲਈ ਜੋ ਤੂੰ ਪਰਮੇਸ਼ੁਰ ਦੇ ਵਰਦਾਨ ਨੂੰ ਮੁੱਲ ਲੈਣ ਲਈ ਸੋਚਿਆ !
Acts 13:9 in Panjabi 9 ਪਰ ਸੌਲੁਸ ਨੇ ਜਿਸ ਨੂੰ ਪੌਲੁਸ ਵੀ ਕਿਹਾ ਜਾਂਦਾ ਹੈ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਉਹ ਦੀ ਵੱਲ ਧਿਆਨ ਕੀਤਾ
2 Corinthians 10:6 in Panjabi 6 ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ ।