2 Kings 20:3 in Panjabi 3 ਹੇ ਯਹੋਵਾਹ, ਮੈਂ ਤੇਰੀ ਮਿੰਨਤ ਕਰਦਾ ਹਾਂ ਚੇਤੇ ਕਰ ਕਿ ਮੈਂ ਕਿਵੇਂ ਵਫਾਦਾਰੀ ਨਾਲ ਤੇ ਪੂਰੇ ਦਿਲ ਨਾਲ ਤੇਰੇ ਹਜ਼ੂਰ ਚੱਲਦਾ ਰਿਹਾ ਹਾਂ ਅਤੇ ਜੋ ਤੇਰੀ ਨਿਗਾਹ ਵਿੱਚ ਭਲਾ ਹੈ ਓਹੋ ਮੈਂ ਕੀਤਾ ਹੈ, ਤਾਂ ਹਿਜ਼ਕੀਯਾਹ ਭੁੱਬਾਂ ਮਾਰ ਕੇ ਰੋਇਆ ।
Other Translations King James Version (KJV) I beseech thee, O LORD, remember now how I have walked before thee in truth and with a perfect heart, and have done that which is good in thy sight. And Hezekiah wept sore.
American Standard Version (ASV) Remember now, O Jehovah, I beseech thee, how I have walked before thee in truth and with a perfect heart, and have done that which is good in thy sight. And Hezekiah wept sore.
Bible in Basic English (BBE) O Lord, keep in mind how I have been true to you with all my heart, and have done what is good in your eyes. And Hezekiah gave way to bitter weeping.
Darby English Bible (DBY) Ah! Jehovah, remember, I beseech thee, how I have walked before thee in truth and with a perfect heart, and have done what is good in thy sight. And Hezekiah wept much.
Webster's Bible (WBT) I beseech thee, O LORD, remember now how I have walked before thee in truth and with a perfect heart, and have done that which is good in thy sight. And Hezekiah wept grievously.
World English Bible (WEB) Remember now, Yahweh, I beg you, how I have walked before you in truth and with a perfect heart, and have done that which is good in your sight. Hezekiah wept sore.
Young's Literal Translation (YLT) `I pray Thee, O Jehovah, remember, I pray Thee, how I have walked habitually before Thee in truth, and with a perfect heart, and that which `is' good in Thine eyes I have done;' and Hezekiah weepeth -- a great weeping.
Cross Reference Genesis 5:22 in Panjabi 22 ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਸਾਲਾਂ ਤੱਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ ।
Genesis 5:24 in Panjabi 24 ਹਨੋਕ ਪਰਮੇਸ਼ੁਰ ਦੇ ਸੰਗ-ਸੰਗ ਚਲਦਾ ਹੋਇਆ ਅਲੋਪ ਹੋ ਗਿਆ ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਉਠਾ ਲਿਆ ।
Genesis 8:1 in Panjabi 1 ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ । ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ ।
Genesis 17:1 in Panjabi 1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ । ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ ।
2 Samuel 12:21 in Panjabi 21 ਤਦ ਉਹ ਦੇ ਸੇਵਕ ਨੇ ਉਹ ਨੂੰ ਆਖਿਆ, ਇਹ ਕੀ ਗੱਲ ਹੈ ਜੋ ਤੁਸੀਂ ਕੀਤੀ ? ਤੁਸੀਂ ਉਸ ਮੁੰਡੇ ਦੇ ਲਈ ਜਦ ਉਹ ਜੀਉਂਦਾ ਸੀ ਤਾਂ ਵਰਤ ਰੱਖਿਆ ਅਤੇ ਰੋਂਦੇ ਰਹੇ ਪਰ ਜਦ ਉਹ ਮਰ ਗਿਆ ਤਾਂ ਤੁਸੀਂ ਉੱਠ ਕੇ ਰੋਟੀ ਖਾਧੀ ।
1 Kings 2:4 in Panjabi 4 ਜਿਸ ਕਰਕੇ ਯਹੋਵਾਹ ਆਪਣੇ ਉਸ ਬਚਨ ਉੱਤੇ ਬਣਿਆ ਰਹੇ, ਜੋ ਉਸ ਨੇ ਮੇਰੇ ਬਾਰੇ ਆਖਿਆ ਸੀ ਕਿ ਜੇਕਰ ਤੇਰੀ ਸੰਤਾਨ ਆਪਣੇ ਮਾਰਗ ਉੱਤੇ ਧਿਆਨ ਰੱਖੇ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਮੇਰੇ ਅੱਗੇ ਸਚਿਆਈ ਨਾਲ ਚਲੇ, ਤਾਂ ਤੇਰੇ ਵੰਸ਼ ਵਿੱਚ ਇਸਰਾਏਲ ਦੀ ਰਾਜ ਗੱਦੀ ਦੇ ਲਈ ਮਨੁੱਖ ਦੀ ਕਮੀ ਨਾ ਹੋਵੇਗੀ ।
1 Kings 3:6 in Panjabi 6 ਸੁਲੇਮਾਨ ਨੇ ਆਖਿਆ, ਤੂੰ ਆਪਣੇ ਦਾਸ ਮੇਰੇ ਪਿਤਾ ਦਾਊਦ ਉੱਤੇ ਵੱਡੀ ਨੇਕੀ ਕੀਤੀ ਕਿਉਂ ਜੋ ਉਹ ਤੇਰੇ ਸਨਮੁਖ ਸਚਿਆਈ, ਧਰਮ ਅਤੇ ਮਨ ਦੀ ਖਰਾਈ ਵਿੱਚ ਤੇਰੇ ਨਾਲ ਚੱਲਦਾ ਰਿਹਾ ਅਤੇ ਤੂੰ ਉਹ ਦੇ ਲਈ ਉਸ ਵੱਡੀ ਨੇਕੀ ਦੀ ਪਾਲਨਾ ਕੀਤੀ ਕਿ ਉਹ ਨੂੰ ਇੱਕ ਪੁੱਤਰ ਦਿੱਤਾ ਜਿਹੜਾ ਉਹ ਦੀ ਰਾਜ ਗੱਦੀ ਉੱਤੇ ਬੈਠਾ ਹੈ, ਜਿਵੇਂ ਅੱਜ ਦੇ ਦਿਨ ਹੈ ।
1 Kings 8:61 in Panjabi 61 ਤੁਹਾਡਾ ਮਨ ਯਹੋਵਾਹ ਸਾਡੇ ਪਰਮੇਸ਼ੁਰ ਲਈ ਸੰਪੂਰਨ ਹੋਵੇ ਕਿ ਤੁਸੀਂ ਉਹ ਦੀਆਂ ਬਿਧੀਆਂ ਵਿੱਚ ਚੱਲੋ ਅਤੇ ਉਹ ਦੇ ਹੁਕਮਾਂ ਦੀ ਪਾਲਨਾ ਕਰੋ ਜਿਵੇਂ ਅੱਜ ਦੇ ਦਿਨ ਹੁੰਦਾ ਹੈ ।
1 Kings 11:4 in Panjabi 4 ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ ।
1 Kings 15:14 in Panjabi 14 ਪਰ ਉੱਚੇ ਥਾਂ ਢਾਹੇ ਨਾ ਗਏ ਤਾਂ ਵੀ ਆਸਾ ਨੇ ਆਪਣੇ ਮਨ ਨੂੰ ਆਪਣੇ ਸਾਰੇ ਦਿਨ ਯਹੋਵਾਹ ਵੱਲ ਠੀਕ ਰੱਖਿਆ ।
2 Kings 18:3 in Panjabi 3 ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉੱਸੇ ਤਰਾਂ ਓਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ।
2 Chronicles 16:9 in Panjabi 9 ਯਹੋਵਾਹ ਦੀਆਂ ਅੱਖਾਂ ਤਾਂ ਸਾਰੀ ਧਰਤੀ ਉੱਤੇ ਫਿਰਦੀਆਂ ਹਨ ਤਾਂ ਜੋ ਉਹ ਉਨ੍ਹਾਂ ਦੀ ਸਹਾਇਤਾ ਲਈ ਜਿਨ੍ਹਾਂ ਦਾ ਦਿਲ ਉਸ ਉੱਤੇ ਪੂਰਨ ਵਿਸ਼ਵਾਸ ਰੱਖਦਾ ਹੈ ਆਪਣੇ ਆਪ ਨੂੰ ਸਮਰੱਥ ਵਿਖਾਵੇ । ਇਸ ਗੱਲ ਵਿੱਚ ਤੂੰ ਮੂਰਖਤਾਈ ਕੀਤੀ ਇਸ ਲਈ ਹੁਣ ਤੇਰੇ ਲਈ ਲੜਾਈ ਹੀ ਲੜਾਈ ਹੈ !
2 Chronicles 31:20 in Panjabi 20 ਸੋ ਹਿਜ਼ਕੀਯਾਹ ਨੇ ਸਾਰੇ ਯਹੂਦਾਹ ਵਿੱਚ ਇਸੇ ਤਰ੍ਹਾਂ ਕੀਤਾ ਅਤੇ ਜੋ ਕੁੱਝ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਚੰਗਾ ਅਤੇ ਠੀਕ ਅਤੇ ਸੱਚ ਸੀ ਉਹੀ ਕੀਤਾ
Nehemiah 5:19 in Panjabi 19 ਹੇ ਮੇਰੇ ਪਰਮੇਸ਼ੁਰ, ਉਸ ਸਾਰੀ ਭਲਿਆਈ ਲਈ ਜਿਹੜੀ ਮੈਂ ਇਨ੍ਹਾਂ ਲੋਕਾਂ ਨਾਲ ਕੀਤੀ ਹੈ, ਮੈਨੂੰ ਯਾਦ ਰੱਖੀਂ ।
Nehemiah 13:14 in Panjabi 14 ਹੇ ਮੇਰੇ ਪਰਮੇਸ਼ੁਰ, ਮੇਰਾ ਇਹ ਕੰਮ ਯਾਦ ਰੱਖ ਅਤੇ ਜੋ ਨੇਕ ਕੰਮ ਮੈਂ ਆਪਣੇ ਪਰਮੇਸ਼ੁਰ ਦੇ ਭਵਨ ਲਈ ਅਤੇ ਉਸ ਦੀ ਸੇਵਾ ਲਈ ਕੀਤੇ ਹਨ, ਉਨ੍ਹਾਂ ਨੂੰ ਨਾ ਮਿਟਾ ।
Nehemiah 13:22 in Panjabi 22 ਮੈਂ ਲੇਵੀਆਂ ਨੂੰ ਹੁਕਮ ਦਿੱਤਾ ਕਿ ਤੁਸੀਂ ਆਪਣੇ ਆਪ ਨੂੰ ਸ਼ੁੱਧ ਕਰੋ ਅਤੇ ਸਬਤ ਦੇ ਦਿਨ ਦੀ ਪਵਿੱਤਰਤਾਈ ਲਈ ਫਾਟਕਾਂ ਦੀ ਰਾਖੀ ਲਈ ਜਾਓ । ਹੇ ਮੇਰੇ ਪਰਮੇਸ਼ੁਰ, ਮੈਨੂੰ ਇਸ ਲਈ ਵੀ ਯਾਦ ਰੱਖ ਅਤੇ ਆਪਣੀ ਵੱਡੀ ਦਯਾ ਦੇ ਅਨੁਸਾਰ ਮੇਰੇ ਉੱਤੇ ਤਰਸ ਖਾ ।
Nehemiah 13:31 in Panjabi 31 ਫਿਰ ਮੈਂ ਲੱਕੜੀ ਦੀਆਂ ਭੇਟਾਂ ਲਿਆਉਣ ਲਈ ਅਤੇ ਪਹਿਲਾ ਫਲ ਦੇਣ ਲਈ ਸਮਾਂ ਠਹਿਰਾ ਦਿੱਤਾ । ਹੇ ਮੇਰੇ ਪਰਮੇਸ਼ੁਰ, ਭਲਿਆਈ ਲਈ ਮੈਨੂੰ ਯਾਦ ਰੱਖ !
Job 1:1 in Panjabi 1 ਊਜ਼ ਦੇ ਦੇਸ ਵਿੱਚ ਅੱਯੂਬ ਨਾਮ ਦਾ ਇੱਕ ਨਿਰਦੋਸ਼ ਤੇ ਖਰਾ ਮਨੁੱਖ ਸੀ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬਦੀ ਤੋਂ ਦੂਰ ਰਹਿੰਦਾ ਸੀ ।
Job 1:8 in Panjabi 8 ਤਦ ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਹੈ, ਕਿਉਂਕਿ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ ? ਉਹ ਖਰਾ ਅਤੇ ਨੇਕ ਮਨੁੱਖ ਹੈ ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ।”
Psalm 6:6 in Panjabi 6 ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਸਾਰੀ ਰਾਤ ਮੈਂ ਆਪਣੇ ਵਿਛਾਉਣੇ ਉੱਤੇ ਹੜ੍ਹ ਵਗਾ ਲੈਂਦਾ ਹਾਂ, ਆਪਣੇ ਹੰਝੂਆਂ ਨਾਲ ਮੈਂ ਆਪਣਾ ਮੰਜਾ ਭਿਉਂਦਾ ਹਾਂ ।
Psalm 25:7 in Panjabi 7 ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ । ਹੇ ਯਹੋਵਾਹ,ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ ।
Psalm 32:2 in Panjabi 2 ਧੰਨ ਹੈ ਉਹ ਆਦਮੀ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ ।
Psalm 89:47 in Panjabi 47 ਚੇਤੇ ਕਰ ਕਿ ਮੇਰਾ ਵੇਲਾ ਕਿੰਨਾ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ ਨੂੰ ਉਤਪਤ ਕੀਤਾ !
Psalm 89:50 in Panjabi 50 ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,
Psalm 102:9 in Panjabi 9 ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਅੰਝੂ ਮਿਲਾਉਂਦਾ ਹਾਂ ।
Psalm 119:49 in Panjabi 49 ਆਪਣੇ ਸੇਵਕ ਲਈ ਉਹ ਬਚਨ ਚੇਤੇ ਕਰ,ਜਿਹ ਦੇ ਉੱਤੇ ਤੂੰ ਮੈਨੂੰ ਆਸ ਦੁਆਈ ਹੈ !
Psalm 145:18 in Panjabi 18 ਯਹੋਵਾਹ ਉਨ੍ਹਾਂ ਸਭਨਾਂ ਦੇ ਨੇੜੇ ਹੈ ਜਿਹੜੇ ਉਹ ਨੂੰ ਪੁਕਾਰਦੇ ਹਨ, ਹਾਂ, ਉਨ੍ਹਾਂ ਸਭਨਾਂ ਦੇ ਜਿਹੜੇ ਸਚਿਆਈ ਨਾਲ ਪੁਕਾਰਦੇ ਹਨ ।
Isaiah 38:14 in Panjabi 14 ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ !
Isaiah 63:11 in Panjabi 11 ਤਦ ਉਹ ਦੀ ਪਰਜਾ ਨੇ ਮੂਸਾ ਦੇ ਪ੍ਰਾਚੀਨ ਦਿਨਾਂ ਨੂੰ ਯਾਦ ਕੀਤਾ ਅਤੇ ਆਖਣ ਲੱਗੇ, - ਉਹ ਕਿੱਥੇ ਹੈ ਜੋ ਉਹਨਾਂ ਨੂੰ ਸਮੁੰਦਰੋਂ ਉਤਾਹਾਂ ਲਿਆਇਆ, ਆਪਣੇ ਇੱਜੜ ਨੂੰ ਉਹਨਾਂ ਦੇ ਅਯਾਲੀ ਸਮੇਤ ? ਉਹ ਕਿੱਥੇ ਹੈ ਜਿਸ ਨੇ ਆਪਣਾ ਪਵਿੱਤਰ ਆਤਮਾ ਉਹਨਾਂ ਦੇ ਅੰਦਰ ਪਾਇਆ ?
Jeremiah 4:2 in Panjabi 2 ਜੇ ਤੂੰ ਜੀਉਂਦੇ ਯਹੋਵਾਹ ਦੀ ਸੌਂਹ ਖਾਵੇਂ, ਸਚਿਆਈ ਨਾਲ, ਨਿਆਂ ਨਾਲ ਅਤੇ ਧਰਮ ਨਾਲ, ਤਦ ਕੌਮਾਂ ਉਹ ਦੇ ਵਿੱਚ ਆਪ ਨੂੰ ਮੁਬਾਰਕ ਆਖਣਗੀਆਂ, ਅਤੇ ਉਹ ਨੂੰ ਉਸਤਤ ਦੇਣਗੀਆਂ ।
Luke 1:6 in Panjabi 6 ਉਹ ਦੋਵੇਂ ਪਰਮੇਸ਼ੁਰ ਦੇ ਅੱਗੇ ਧਰਮੀ ਅਤੇ ਉਸ ਦੇ ਸਾਰੇ ਹੁਕਮਾਂ ਅਤੇ ਬਿਧੀਆਂ ਤੇ ਨਿਰਦੋਸ਼ ਚੱਲਦੇ ਸਨ ।
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
2 Corinthians 1:12 in Panjabi 12 ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ ।
Hebrews 5:7 in Panjabi 7 ਉਹ ਨੇ ਉਨ੍ਹੀਂ ਦਿਨੀਂ ਜਦੋਂ ਉਹ ਸਰੀਰ ਵਿੱਚ ਸੀ, ਬਹੁਤ ਧਾਂਹਾਂ ਮਾਰ-ਮਾਰ ਕੇ ਅਤੇ ਹੰਝੂਆਂ ਨਾਲ ਬੇਨਤੀਆਂ ਅਤੇ ਮਿੰਨਤਾਂ ਕੀਤੀਆਂ, ਉਸ ਦੇ ਅੱਗੇ ਜਿਹੜਾ ਉਹ ਨੂੰ ਮੌਤ ਤੋਂ ਬਚਾ ਸਕਦਾ ਸੀ ਅਤੇ ਪਰਮੇਸ਼ੁਰ ਦੇ ਡਰ ਵਿੱਚ ਬਣੇ ਰਹਿਣ ਦੇ ਕਾਰਨ ਉਹ ਦੀ ਸੁਣੀ ਗਈ ।
1 John 3:21 in Panjabi 21 ਹੇ ਪਿਆਰਿਓ, ਜੇ ਸਾਡਾ ਮਨ ਸਾਨੂੰ ਦੋਸ਼ੀ ਨਾ ਠਹਿਰਾਵੇ, ਤਾਂ ਪਰਮੇਸ਼ੁਰ ਦੇ ਅੱਗੇ ਸਾਨੂੰ ਦਲੇਰੀ ਹੈ ।