2 Kings 20:5 in Panjabi 5 ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ । ਮੈਂ ਤੇਰੇ ਅੱਥਰੂ ਵੇਖ ਲਏ ਹਨ । ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ ।
Other Translations King James Version (KJV) Turn again, and tell Hezekiah the captain of my people, Thus saith the LORD, the God of David thy father, I have heard thy prayer, I have seen thy tears: behold, I will heal thee: on the third day thou shalt go up unto the house of the LORD.
American Standard Version (ASV) Turn back, and say to Hezekiah the prince of my people, Thus saith Jehovah, the God of David thy father, I have heard thy prayer, I have seen thy tears: behold, I will heal thee; on the third day thou shalt go up unto the house of Jehovah.
Bible in Basic English (BBE) Go back and say to Hezekiah, the ruler of my people, The Lord, the God of David your father, says, Your prayer has come to my ears, and I have seen your weeping; see, I will make you well: on the third day you will go up to the house of the Lord.
Darby English Bible (DBY) Return, and tell Hezekiah the captain of my people, Thus saith Jehovah, the God of David thy father: I have heard thy prayer, I have seen thy tears; behold, I will heal thee: on the third day thou shalt go up to the house of Jehovah;
Webster's Bible (WBT) Turn again, and tell Hezekiah the captain of my people, Thus saith the LORD, the God of David thy father, I have heard thy prayer, I have seen thy tears: behold, I will heal thee: on the third day thou shalt go up to the house of the LORD.
World English Bible (WEB) Turn back, and tell Hezekiah the prince of my people, Thus says Yahweh, the God of David your father, I have heard your prayer, I have seen your tears: behold, I will heal you; on the third day you shall go up to the house of Yahweh.
Young's Literal Translation (YLT) `Turn back, and thou hast said unto Hezekiah, leader of My people: Thus said Jehovah, God of David thy father, I have heard thy prayer, I have seen thy tear, lo, I give healing to thee, on the third day thou dost go up to the house of Jehovah;
Cross Reference Exodus 15:26 in Panjabi 26 ਅਤੇ ਉਸ ਨੇ ਆਖਿਆ, ਜੇ ਤੁਸੀਂ ਰੀਝ ਨਾਲ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੋਗੇ ਅਤੇ ਜਿਹੜਾ ਉਸ ਦੀਆਂ ਅੱਖਾਂ ਵਿੱਚ ਭਲਾ ਹੈ ਤੁਸੀਂ ਉਹ ਕਰੋਗੇ ਅਤੇ ਉਸ ਦੇ ਹੁਕਮਾਂ ਉੱਤੇ ਕੰਨ ਲਾਓਗੇ ਅਤੇ ਉਸ ਦੀਆਂ ਸਾਰੀਆਂ ਬਿਧੀਆਂ ਨੂੰ ਮੰਨੋਗੇ ਤਾਂ ਜਿਹੜੀਆਂ ਬਿਮਾਰੀਆਂ ਮੈਂ ਮਿਸਰੀਆਂ ਉੱਤੇ ਪਾਈਆਂ ਹਨ ਤੁਹਾਡੇ ਉੱਤੇ ਨਹੀਂ ਪਾਵਾਂਗਾ ਕਿਉਂ ਜੋ ਮੈਂ ਯਹੋਵਾਹ ਤੁਹਾਨੂੰ ਨਿਰੋਇਆ ਕਰਨ ਵਾਲਾ ਹਾਂ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
Joshua 5:14 in Panjabi 14 ਉਸ ਨੇ ਆਖਿਆ, ਨਹੀਂ, ਮੈਂ ਤਾਂ ਇਸ ਵੇਲੇ ਯਹੋਵਾਹ ਦਾ ਸੈਨਾਪਤੀ ਬਣ ਕੇ ਆਇਆ ਹਾਂ ਤਦ ਯਹੋਸ਼ੁਆ ਧਰਤੀ ਉੱਤੇ ਮੂੰਹ ਪਰਨੇ ਡਿੱਗਿਆ ਅਤੇ ਮੱਥਾ ਟੇਕਿਆ ਅਤੇ ਉਸ ਨੂੰ ਆਖਿਆ, ਮੇਰਾ ਪ੍ਰਭੂ ਆਪਣੇ ਦਾਸ ਨੂੰ ਕੀ ਆਖਦਾ ਹੈ ?
1 Samuel 9:16 in Panjabi 16 ਜੋ ਇਸੇ ਸਮੇਂ ਇੱਕ ਮਨੁੱਖ ਨੂੰ ਬਿਨਯਾਮੀਨ ਦੇ ਦੇਸ ਤੋਂ ਹੈ ਮੈਂ ਤੇਰੇ ਕੋਲ ਘੱਲਾਂਗਾ, ਸੋ ਤੂੰ ਉਹ ਨੂੰ ਅਭਿਸ਼ੇਕ ਕਰੀਂ ਜੋ ਉਹ ਮੇਰੀ ਪਰਜਾ ਇਸਰਾਏਲ ਦਾ ਪ੍ਰਧਾਨ ਬਣੇ ਅਤੇ ਮੇਰੀ ਪਰਜਾ ਨੂੰ ਫ਼ਲਿਸਤੀਆਂ ਦੇ ਹੱਥੋਂ ਛੁਡਾਵੇ ਕਿਉਂ ਜੋ ਮੈਂ ਆਪਣੀ ਪਰਜਾ ਵੱਲ ਧਿਆਨ ਕੀਤਾ ਹੈ ਇਸ ਲਈ ਜੋ ਉਨ੍ਹਾਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ ।
1 Samuel 10:1 in Panjabi 1 ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ ?
2 Samuel 5:2 in Panjabi 2 ਪਿਛਲੇ ਸਮੇਂ ਵਿੱਚ ਜਿਸ ਵੇਲੇ ਸਾਡਾ ਰਾਜਾ ਸ਼ਾਊਲ ਸੀ, ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਨੇ ਤੁਹਾਨੂੰ ਆਖਿਆ ਸੀ ਜੋ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ ।
2 Samuel 7:3 in Panjabi 3 ਤਦ ਨਾਥਾਨ ਨੇ ਰਾਜਾ ਨੂੰ ਆਖਿਆ, ਜਾ, ਜੋ ਕੁਝ ਤੇਰੇ ਮਨ ਵਿੱਚ ਹੈ ਉਸੇ ਤਰ੍ਹਾਂ ਕਰ, ਕਿਉਂ ਜੋ ਯਹੋਵਾਹ ਤੇਰੇ ਨਾਲ ਹੈ ।
2 Kings 19:20 in Panjabi 20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜਾ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ ।
2 Kings 20:7 in Panjabi 7 ਤਾਂ ਯਸਾਯਾਹ ਨੇ ਆਖਿਆ, ਤੁਸੀਂ ਹੰਜੀਰਾਂ ਦੀ ਇੱਕ ਲੁਪਰੀ ਲਓ । ਸੋ ਉਨ੍ਹਾਂ ਨੇ ਉਹ ਲੈ ਕੇ ਫੋੜੇ ਉੱਤੇ ਬੰਨੀ ਅਤੇ ਉਹ ਚੰਗਾ ਹੋ ਗਿਆ ।
1 Chronicles 17:2 in Panjabi 2 ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਹ ਕਰ, ਕਿਉਂਕਿ ਪਰਮੇਸ਼ੁਰ ਤੇਰੇ ਨਾਲ ਹੈ ।
2 Chronicles 13:12 in Panjabi 12 ਅਤੇ ਵੇਖੋ, ਸਾਡੀ ਅਗਵਾਈ ਲਈ ਸਾਡੇ ਨਾਲ ਪਰਮੇਸ਼ੁਰ ਹੈ ਅਤੇ ਉਸ ਦੇ ਜਾਜਕ ਤੁਹਾਡੇ ਵਿਰੁੱਧ ਸਾਹ ਨੂੰ ਖਿੱਚ ਕੇ ਜ਼ੋਰ ਨਾਲ ਨਰਸਿੰਗੇ ਫੂਕਣ ਲਈ ਤਿਆਰ ਹਨ । ਹੇ ਇਸਰਾਇਲੀਓ, ਤੁਸੀਂ ਆਪਣੇ ਯਹੋਵਾਹ ਦੇ ਵਿਰੁੱਧ ਜਿਹੜਾ ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ੁਰ ਹੈ ਨਾ ਲੜੋ, ਕਿਉਂ ਜੋ ਤੁਸੀਂ ਸਫ਼ਲ ਨਹੀਂ ਹੋਵੋਗੇ !
2 Chronicles 34:3 in Panjabi 3 ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
Job 33:19 in Panjabi 19 ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ ।
Psalm 39:12 in Panjabi 12 ਹੇ ਯਹੋਵਾਹ ਮੇਰੀ ਪ੍ਰਾਰਥਨਾਂ ਸੁਣ ਅਤੇ ਮੇਰੀ ਦੁਹਾਈ ਵੱਲ ਕੰਨ ਲਾ, ਮੇਰਿਆਂ ਹੰਝੂਆਂ ਨੂੰ ਵੇਖ ਕੇ ਚੁੱਪ ਨਾ ਕਰ, ਕਿਉਂ ਜੋ ਮੈਂ ਪਰਦੇਸੀ ਹਾਂ, ਅਤੇ ਆਪਣਿਆਂ ਸਾਰੇ ਪਿਉ-ਦਾਦਿਆਂ ਵਰਗਾ ਮੁਸਾਫਰ ਹਾਂ ।
Psalm 56:8 in Panjabi 8 ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ ? ।
Psalm 65:2 in Panjabi 2 ਹੇ ਪ੍ਰਾਰਥਨਾ ਦੇ ਸੁਣਨ ਵਾਲੇ, ਸਾਰੇ ਬਸ਼ਰ ਤੇਰੇ ਕੋਲ ਆਉਣਗੇ ।
Psalm 66:13 in Panjabi 13 ਮੈਂ ਤੇਰੇ ਭਵਨ ਵਿੱਚ ਹੋਮ ਦੀਆਂ ਬਲੀਆਂ ਨਾਲ ਆਵਾਂਗਾ, ਮੈਂ ਆਪਣੀਆਂ ਸੁੱਖਣਾਂ ਤੇਰੇ ਅੱਗੇ ਪੂਰੀਆਂ ਕਰਾਂਗਾ,
Psalm 66:19 in Panjabi 19 ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ ।
Psalm 116:12 in Panjabi 12 ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ ?
Psalm 118:17 in Panjabi 17 ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ ।
Psalm 126:5 in Panjabi 5 ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ ।
Psalm 147:3 in Panjabi 3 ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨਦਾ ਹੈ ।
Isaiah 38:5 in Panjabi 5 ਜਾ, ਹਿਜ਼ਕੀਯਾਹ ਨੂੰ ਆਖ ਕਿ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਹ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ, ਮੈਂ ਤੇਰੇ ਅੱਥਰੂ ਵੇਖੇ ਹਨ । ਵੇਖ, ਮੈਂ ਤੇਰੀ ਉਮਰ ਵਿੱਚ ਪੰਦਰਾਂ ਸਾਲ ਹੋਰ ਵਧਾ ਦਿਆਂਗਾ ।
Isaiah 38:22 in Panjabi 22 ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ ?
Isaiah 55:3 in Panjabi 3 ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲਗੀਆਂ ਦਾ ਨੇਮ ।
Matthew 22:32 in Panjabi 32 ਕਿ ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾਂ ? ਉਹ ਮੁਰਦਿਆਂ ਦਾ ਪਰਮੇਸ਼ੁਰ ਨਹੀਂ ਪਰ ਜਿਉਂਦਿਆਂ ਦਾ ਹੈ ।
Luke 1:13 in Panjabi 13 ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ ।
John 5:14 in Panjabi 14 ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ ।”
Hebrews 2:10 in Panjabi 10 ਜਿਸ ਦੇ ਲਈ ਅਤੇ ਜਿਸ ਦੇ ਦੁਆਰਾ ਸੱਭੋ ਕੁੱਝ ਹੋਇਆ, ਉਸ ਦੇ ਲਈ ਉੱਚਿਤ ਸੀ ਕਿ ਬਹੁਤਿਆਂ ਪੁੱਤਰਾਂ ਨੂੰ ਮਹਿਮਾ ਵਿੱਚ ਲਿਆਉਣ ਲਈ ਉਨ੍ਹਾਂ ਦੇ ਮੁਕਤੀ ਦੇਣ ਵਾਲੇ ਆਗੂ ਨੂੰ ਦੁੱਖਾਂ ਦੇ ਦੁਆਰਾ ਸੰਪੂਰਨ ਕਰੇ ।
James 5:14 in Panjabi 14 ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ
Revelation 7:17 in Panjabi 17 ਕਿਉਂ ਜੋ ਲੇਲਾ ਜਿਹੜਾ ਸਿੰਘਾਸਣ ਦੇ ਵਿਚਕਾਰ ਹੈ, ਉਹਨਾਂ ਦਾ ਅਯਾਲੀ ਹੋਵੇਗਾ, ਅਤੇ ਉਹਨਾਂ ਨੂੰ ਅੰਮ੍ਰਿਤ ਜਲ ਦੇ ਸੋਤਿਆਂ ਕੋਲ ਲੈ ਜਾਵੇਗਾ, ਅਤੇ ਪਰਮੇਸ਼ੁਰ ਉਹਨਾਂ ਦੀਆਂ ਅੱਖਾਂ ਤੋਂ ਹਰੇਕ ਹੰਝੂ ਪੂੰਝੇਗਾ ।