2 Kings 22:17 in Panjabi 17 ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ । ਸੋ ਮੇਰਾ ਕ੍ਰੋਧ ਇਸ ਥਾਂ ਤੇ ਭੜਕੇਗਾ ਅਤੇ ਠੰਡਾ ਨਾ ਹੋਵੇਗਾ ।
Other Translations King James Version (KJV) Because they have forsaken me, and have burned incense unto other gods, that they might provoke me to anger with all the works of their hands; therefore my wrath shall be kindled against this place, and shall not be quenched.
American Standard Version (ASV) Because they have forsaken me, and have burned incense unto other gods, that they might provoke me to anger with all the work of their hands, therefore my wrath shall be kindled against this place, and it shall not be quenched.
Bible in Basic English (BBE) Because they have given me up, burning offerings to other gods and moving me to wrath by all the work of their hands; so my wrath will be on fire against this place, and will not be put out.
Darby English Bible (DBY) Because they have forsaken me, and have burned incense unto other gods, that they might provoke me to anger with all the work of their hands, therefore my fury is kindled against this place, and shall not be quenched.
Webster's Bible (WBT) Because they have forsaken me, and have burned incense to other gods, that they might provoke me to anger with all the works of their hands; therefore my wrath shall be kindled against this place and shall not be quenched.
World English Bible (WEB) Because they have forsaken me, and have burned incense to other gods, that they might provoke me to anger with all the work of their hands, therefore my wrath shall be kindled against this place, and it shall not be quenched.
Young's Literal Translation (YLT) because that they have forsaken Me, and make perfume to other gods, so as to provoke Me to anger with every work of their hands, and My wrath hath been kindled against this place, and it is not quenched.
Cross Reference Exodus 32:34 in Panjabi 34 ਹੁਣ ਜਾਹ ਲੋਕਾਂ ਨੂੰ ਉੱਥੇ ਲੈ ਜਾ ਜਿਹ ਦੇ ਲਈ ਮੈਂ ਤੈਨੂੰ ਬੋਲਿਆ ਸੀ ਅਤੇ ਵੇਖ ਮੇਰਾ ਦੂਤ ਤੇਰੇ ਅੱਗੇ ਤੁਰੇਗਾ ਪਰ ਮੈਂ ਆਪਣੇ ਬਦਲੇ ਦੇ ਦਿਨ ਉਨ੍ਹਾਂ ਦੇ ਪਾਪ ਦਾ ਬਦਲਾ ਉਨ੍ਹਾਂ ਤੋਂ ਲਵਾਂਗਾ ।
Deuteronomy 29:24 in Panjabi 24 ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ ?
Deuteronomy 32:15 in Panjabi 15 ਯਸ਼ੁਰੂਨ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ, ਤੂੰ ਵੀ ਮੋਟਾ ਹੋ ਗਿਆ, ਤੂੰ ਤਕੜਾ ਹੋ ਗਿਆ, ਤੂੰ ਚਰਬੀ ਨਾਲ ਭਰ ਗਿਆ ਹੈਂ । ਤਦ ਉਸ ਨੇ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਆਪਣੀ ਮੁਕਤੀ ਦੀ ਚੱਟਾਨ ਨੂੰ ਹਲਕਾ ਜਾਣਿਆ ।
Deuteronomy 32:22 in Panjabi 22 ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ, ਜਿਹੜੀ ਸਭ ਤੋਂ ਹੇਠਲੇ ਪਤਾਲ ਤੱਕ ਬਲਦੀ ਜਾਂਦੀ ਹੈ, ਅਤੇ ਧਰਤੀ ਨੂੰ ਉਸ ਦੀ ਪੈਦਾਵਾਰ ਸਮੇਤ ਭਸਮ ਕਰਦੀ ਜਾਂਦੀ ਹੈ, ਸਗੋਂ ਪਹਾੜਾਂ ਦੀਆਂ ਨੀਹਾਂ ਨੂੰ ਅੱਗ ਲਾਉਂਦੀ ਹੈ ।
Judges 2:12 in Panjabi 12 ਉਨ੍ਹਾਂ ਨੇ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਯਹੋਵਾਹ ਨੂੰ, ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ, ਛੱਡ ਦਿੱਤਾ, ਅਤੇ ਪਰਾਏ ਦੇਵਤਿਆਂ ਦੀ ਅਰਥਾਤ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਜੋ ਉਨ੍ਹਾਂ ਦੇ ਆਲੇ-ਦੁਆਲੇ ਰਹਿੰਦੇ ਸਨ, ਪੂਜਾ ਕਰਨ ਲੱਗੇ ਅਤੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ, ਅਤੇ ਯਹੋਵਾਹ ਦਾ ਕ੍ਰੋਧ ਭੜਕਾਇਆ ।
Judges 3:7 in Panjabi 7 ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁਲਾ ਦਿੱਤਾ ਅਤੇ ਬਆਲ ਦੇਵਤਿਆਂ ਅਤੇ ਅਸੇਰਾਹ ਦੇਵੀਆਂ ਦੀ ਪੂਜਾ ਕਰਨ ਲੱਗੇ ।
Judges 10:6 in Panjabi 6 ਤਦ ਇਸਰਾਏਲੀਆਂ ਨੇ ਫਿਰ ਯਹੋਵਾਹ ਦੇ ਅੱਗੇ ਬੁਰਿਆਈ ਕੀਤੀ ਅਤੇ ਉਹ ਬਆਲਾਂ ਅਤੇ ਅਸ਼ਤਾਰੋਥਾਂ ਅਤੇ ਅਰਾਮ, ਸੈਦਾ, ਮੋਆਬ, ਅੰਮੋਨੀਆਂ, ਅਤੇ ਫ਼ਲਿਸਤੀਆਂ ਦੇ ਦੇਵਤਿਆਂ ਦੀ ਪੂਜਾ ਕਰਨ ਲੱਗੇ, ਅਤੇ ਉਨ੍ਹਾਂ ਨੇ ਯਹੋਵਾਹ ਨੂੰ ਛੱਡ ਦਿੱਤਾ ਅਤੇ ਉਸ ਦੀ ਉਸਤਤ ਨਾ ਕੀਤੀ ।
Judges 10:10 in Panjabi 10 ਤਦ ਇਸਰਾਏਲੀਆਂ ਨੇ ਯਹੋਵਾਹ ਅੱਗੇ ਚਿੱਲਾ ਕੇ ਕਿਹਾ, “ਅਸੀਂ ਤੇਰੇ ਵਿਰੁੱਧ ਵੱਡਾ ਪਾਪ ਕੀਤਾ ਜੋ ਆਪਣੇ ਪਰਮੇਸ਼ੁਰ ਨੂੰ ਛੱਡ ਕੇ ਬਆਲਾਂ ਦੀ ਪੂਜਾ ਕੀਤੀ !”
1 Kings 9:6 in Panjabi 6 ਪਰ ਜੇ ਤੁਸੀਂ ਜਾਂ ਤੁਹਾਡੀ ਸੰਤਾਨ ਮੈਥੋਂ ਫਿਰ ਜਾਵੋ ਅਤੇ ਤੁਸੀਂ ਮੇਰੇ ਹੁਕਮਾਂ ਤੇ ਬਿਧੀਆਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੀਆਂ ਨਾ ਮੰਨੋ ਸਗੋਂ ਜਾ ਕੇ ਹੋਰਨਾਂ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ ।
2 Kings 21:22 in Panjabi 22 ਅਤੇ ਯਹੋਵਾਹ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ ।
2 Chronicles 36:16 in Panjabi 16 ਪਰ ਉਨ੍ਹਾਂ ਨੇ ਪਰਮੇਸ਼ੁਰ ਦੇ ਦੂਤਾਂ ਨੂੰ ਠੱਠੇ ਕੀਤੇ ਅਤੇ ਉਨ੍ਹਾਂ ਦੀਆਂ ਗੱਲਾਂ ਦੀ ਨਿੰਦਿਆ ਕੀਤੀ ਅਤੇ ਉਹ ਦੇ ਨਬੀਆਂ ਦਾ ਮਖੌਲ ਉਡਾਇਆ, ਐਥੋਂ ਤੱਕ ਕਿ ਯਹੋਵਾਹ ਦਾ ਗੁੱਸਾ ਆਪਣੇ ਲੋਕਾਂ ਉੱਤੇ ਅਜਿਹਾ ਭੜਕਿਆ ਕਿ ਕੋਈ ਚਾਰਾ ਨਾ ਰਿਹਾ
Nehemiah 9:26 in Panjabi 26 ਪਰ ਉਹ ਤੇਰੇ ਤੋਂ ਬੇਮੁਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ ।
Psalm 106:35 in Panjabi 35 ਸਗੋਂ ਓਹ ਓਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਓਹਨਾਂ ਦੇ ਕੰਮ ਸਿੱਖ ਲਏ,
Psalm 115:4 in Panjabi 4 ਉਨ੍ਹਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਨਾਵਟ ਹਨ ।
Isaiah 2:8 in Panjabi 8 ਉਹਨਾਂ ਦਾ ਦੇਸ ਬੁੱਤਾਂ ਨਾਲ ਭਰਿਆ ਹੋਇਆ ਹੈ, ਉਹ ਆਪਣੀ ਦਸਤਕਾਰੀ ਨੂੰ ਮੱਥਾ ਟੇਕਦੇ ਹਨ, ਜਿਹੜੀ ਉਹਨਾਂ ਦੀਆਂ ਉਂਗਲੀਆਂ ਦਾ ਕੰਮ ਹੈ !
Isaiah 33:14 in Panjabi 14 ਸੀਯੋਨ ਵਿੱਚ ਪਾਪੀ ਡਰ ਗਏ, ਕਾਂਬੇ ਨੇ ਕਾਫਰਾਂ ਨੂੰ ਫੜ ਲਿਆ, ਕੌਣ ਸਾਡੇ ਵਿੱਚੋਂ ਭਸਮ ਕਰਨ ਵਾਲੀ ਅੱਗ ਕੋਲ ਟਿਕ ਸੱਕਦਾ ਹੈ ? ਕੌਣ ਸਾਡੇ ਵਿੱਚੋਂ ਸਦੀਪਕ ਸਾੜੇ ਕੋਲ ਰਹਿ ਸੱਕਦਾ ਹੈ ?
Isaiah 44:17 in Panjabi 17 ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ !
Isaiah 46:5 in Panjabi 5 ਤੁਸੀਂ ਮੈਨੂੰ ਕਿਸ ਦੇ ਵਰਗਾ ਬਣਾਓਗੇ, ਕਿਸ ਦੇ ਤੁੱਲ ਮੈਨੂੰ ਠਹਿਰਾਓਗੇ, ਅਤੇ ਕਿਸ ਦੇ ਨਾਲ ਮੇਰੀ ਮਿਸਾਲ ਦਿਓਗੇ, ਤਾਂ ਜੋ ਅਸੀਂ ਇੱਕੋ ਵਰਗੇ ਹੋਈਏ ?
Jeremiah 2:11 in Panjabi 11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ ।
Jeremiah 2:27 in Panjabi 27 ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ ।
Jeremiah 7:20 in Panjabi 20 ਇਸ ਲਈ ਪ੍ਰਭੁ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੇਰਾ ਕ੍ਰੋਧ ਅਤੇ ਮੇਰਾ ਗੁੱਸਾ ਇਸ ਸਥਾਨ ਉੱਤੇ, ਆਦਮੀਆਂ ਉੱਤੇ, ਡੰਗਰਾਂ ਉੱਤੇ, ਰੁੱਖਾਂ ਉੱਤੇ, ਖੇਤਾਂ ਉੱਤੇ, ਜ਼ਮੀਨ ਦੇ ਫਲਾਂ ਉੱਤੇ ਵਹਾਇਆ ਜਾਵੇਗਾ । ਉਹ ਬਲ ਉੱਠੇਗਾ ਅਤੇ ਬੁੱਝੇਗਾ ਨਹੀਂ ।
Jeremiah 17:27 in Panjabi 27 ਪਰ ਜੇ ਤੁਸੀਂ ਮੇਰੀ ਨਾ ਸੁਣੋ ਅਤੇ ਸਬਤ ਦੇ ਦਿਨ ਨੂੰ ਪਵਿੱਤਰ ਨਾ ਰੱਖੋ ਪਰ ਸਬਤ ਦੇ ਦਿਨ ਯਰੂਸ਼ਲਮ ਦੇ ਫਾਟਕਾਂ ਵਿੱਚੋਂ ਦੀ ਭਾਰ ਚੁੱਕ ਕੇ ਵੜਨ ਤੋਂ ਨਾ ਰੁਕੋ ਤਦ ਮੈਂ ਇਸ ਦੇ ਫਾਟਕਾਂ ਨੂੰ ਅੱਗ ਲਾਵਾਂਗਾ । ਅਤੇ ਉਹ ਯਰੂਸ਼ਲਮ ਦੇ ਮਹਿਲਾਂ ਨੂੰ ਭਸਮ ਕਰੇਗੀ ਅਤੇ ਉਹ ਬੁੱਝੇਗੀ ਨਹੀਂ ।
Ezekiel 20:47 in Panjabi 47 ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ । ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ ।
Micah 5:13 in Panjabi 13 ਮੈਂ ਤੇਰੀਆਂ ਮੂਰਤਾਂ ਨੂੰ ਅਤੇ ਤੇਰੇ ਥੰਮ੍ਹਾਂ ਨੂੰ ਤੇਰੇ ਵਿਚਕਾਰੋਂ ਵੱਢ ਸੁੱਟਾਂਗਾ, ਅਤੇ ਤੂੰ ਫੇਰ ਆਪਣੇ ਹੱਥਾਂ ਦੇ ਕੰਮ ਨੂੰ ਮੱਥਾ ਨਾ ਟੇਕੇਂਗਾ ।
Zephaniah 1:18 in Panjabi 18 ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ !
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।