2 Kings 22:19 in Panjabi 19 ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਜਦ ਤੂੰ ਉਹ ਸੁਣਿਆ ਜੋ ਮੈਂ ਇਸ ਥਾਂ ਅਤੇ ਇਹ ਦੇ ਵਾਸੀਆਂ ਦੇ ਵਿਰੁੱਧ ਆਖਿਆ ਸੀ ਕਿ ਉਹ ਨਾਸ ਹੋਣ ਤੇ ਸਰਾਪੇ ਜਾਣ ਤਾਂ ਤੂੰ ਯਹੋਵਾਹ ਦੇ ਅੱਗੇ ਨੀਵਾਂ ਹੋਇਆ ਤੇ ਆਪਣੇ ਲੀੜੇ ਪਾੜੇ ਅਤੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣੀ ਹੈ, ਯਹੋਵਾਹ ਦਾ ਵਾਕ ਹੈ ।
Other Translations King James Version (KJV) Because thine heart was tender, and thou hast humbled thyself before the LORD, when thou heardest what I spake against this place, and against the inhabitants thereof, that they should become a desolation and a curse, and hast rent thy clothes, and wept before me; I also have heard thee, saith the LORD.
American Standard Version (ASV) because thy heart was tender, and thou didst humble thyself before Jehovah, when thou heardest what I spake against this place, and against the inhabitants thereof, that they should become a desolation and a curse, and hast rent thy clothes, and wept before me; I also have heard thee, saith Jehovah.
Bible in Basic English (BBE) Because your heart was soft, and you made yourself low before me, when you had word of what I said against this place and its people, that they would become a waste and a curse, and you gave signs of grief, weeping before me: truly, I have given ear to you, says the Lord.
Darby English Bible (DBY) Because thy heart was tender, and thou didst humble thyself before Jehovah, when thou heardest what I spoke against this place and against the inhabitants thereof, that they should become a desolation and a curse, and didst rend thy garments and weep before me, I also have heard [thee], saith Jehovah.
Webster's Bible (WBT) Because thy heart was tender, and thou hast humbled thyself before the LORD, when thou heardest what I spoke against this place, and against its inhabitants, that they should become a desolation and a curse, and hast rent thy clothes, and wept before me; I also have heard thee, saith the LORD.
World English Bible (WEB) because your heart was tender, and you did humble yourself before Yahweh, when you heard what I spoke against this place, and against the inhabitants of it, that they should become a desolation and a curse, and have torn your clothes, and wept before me; I also have heard you, says Yahweh.
Young's Literal Translation (YLT) because thy heart `is' tender, and thou art humbled because of Jehovah, in thy hearing that which I have spoken against this place, and against its inhabitants, to be for a desolation, and for a reviling, and dost rend thy garments, and weep before Me -- I also have heard -- the affirmation of Jehovah --
Cross Reference Exodus 10:3 in Panjabi 3 ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ ।
Leviticus 26:31 in Panjabi 31 ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ ।
Leviticus 26:40 in Panjabi 40 ਪਰ ਜੇਕਰ ਉਹ ਆਪਣੀ ਅਤੇ ਪਿਉ-ਦਾਦਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
Numbers 25:6 in Panjabi 6 ਤਾਂ ਵੇਖੋ, ਮੂਸਾ ਅਤੇ ਸਾਰੀ ਇਸਰਾਏਲੀ ਮੰਡਲੀ ਦੇ ਵੇਖਦਿਆਂ ਜਦੋਂ ਉਹ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਰੋ ਰਹੇ ਸਨ ਇੱਕ ਇਸਰਾਏਲੀ ਮਨੁੱਖ ਇੱਕ ਮਿਦਯਾਨੀ ਇਸਤਰੀ ਨੂੰ ਲੈ ਆਇਆ ।
Deuteronomy 29:23 in Panjabi 23 'ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ । ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,'
Judges 2:4 in Panjabi 4 ਜਦ ਯਹੋਵਾਹ ਦੇ ਦੂਤ ਨੇ ਇਹ ਗੱਲਾਂ ਸਾਰੇ ਇਸਰਾਏਲੀਆਂ ਨੂੰ ਆਖੀਆਂ ਤਾਂ ਉਹ ਸਾਰੇ ਲੋਕ ਉੱਚੀ-ਉੱਚੀ ਰੋਣ ਲੱਗ ਪਏ ।
Judges 20:26 in Panjabi 26 ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤੇਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ ।
1 Samuel 24:5 in Panjabi 5 ਇਹ ਦੇ ਪਿੱਛੋਂ ਅਜਿਹਾ ਹੋਇਆ ਜੋ ਦਾਊਦ ਦਾ ਮਨ ਬੇਚੈਨ ਹੋ ਗਿਆ ਇਸ ਲਈ ਕਿ ਉਸ ਨੇ ਉਹ ਦੀ ਚੱਦਰ ਦਾ ਪੱਲਾ ਜੋ ਕੱਟਿਆ ਸੀ ।
1 Kings 21:29 in Panjabi 29 ਤੂੰ ਵੇਖਦਾ ਹੈਂ ਕਿ ਅਹਾਬ ਨੇ ਮੇਰੇ ਸਾਹਮਣੇ ਆਪ ਨੂੰ ਅਧੀਨ ਕੀਤਾ ਹੈ ? ਇਸ ਲਈ ਕਿ ਉਹ ਨੇ ਆਪ ਨੂੰ ਮੇਰੇ ਸਨਮੁਖ ਅਧੀਨ ਕੀਤਾ ਹੈ ਮੈਂ ਉਹ ਦੇ ਦਿਨਾਂ ਵਿੱਚ ਇਹ ਬੁਰਿਆਈ ਨਾ ਲਿਆਵਾਂਗਾ ਪਰ ਉਹ ਦੇ ਪੁੱਤਰ ਦੇ ਦਿਨਾਂ ਵਿੱਚ ਉਹ ਦੇ ਘਰਾਣੇ ਉੱਤੇ ਇਹ ਬੁਰਿਆਈ ਲਿਆਵਾਂਗਾ ।
2 Kings 19:20 in Panjabi 20 ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਜਿਹੜੀ ਪ੍ਰਾਰਥਨਾ ਤੂੰ ਅੱਸ਼ੂਰ ਦੇ ਰਾਜਾ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਕੀਤੀ ਹੈ, ਉਹ ਮੈਂ ਸੁਣ ਲਈ ਹੈ ।
2 Kings 20:5 in Panjabi 5 ਕਿ ਮੁੜ ਜਾ ਅਤੇ ਤੂੰ ਮੇਰੀ ਪਰਜਾ ਦੇ ਪ੍ਰਧਾਨ ਹਿਜ਼ਕੀਯਾਹ ਨੂੰ ਆਖ ਯਹੋਵਾਹ ਤੇਰੇ ਪਿਤਾ ਦਾਊਦ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਪ੍ਰਾਰਥਨਾ ਸੁਣੀ ਹੈ । ਮੈਂ ਤੇਰੇ ਅੱਥਰੂ ਵੇਖ ਲਏ ਹਨ । ਵੇਖ, ਮੈਂ ਤੈਨੂੰ ਚੰਗਾ ਕਰਨ ਵਾਲਾ ਹਾਂ ਤੀਜੇ ਦਿਹਾੜੇ ਤੂੰ ਯਹੋਵਾਹ ਦੇ ਭਵਨ ਵਿੱਚ ਜਾਏਂਗਾ ।
2 Kings 22:11 in Panjabi 11 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਨੇ ਬਿਵਸਥਾ ਦੀ ਪੋਥੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਬਸਤਰ ਪਾੜੇ ।
2 Chronicles 33:12 in Panjabi 12 ਜਦ ਉਹ ਔਕੜ ਵਿੱਚ ਪਿਆ ਤਾਂ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਮਿੰਨਤ ਕੀਤੀ ਅਤੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਸਨਮੁਖ ਆਪਣੇ ਆਪ ਨੂੰ ਬਹੁਤ ਅਧੀਨ ਕੀਤਾ
2 Chronicles 33:19 in Panjabi 19 ਉਹ ਦੀ ਪ੍ਰਾਰਥਨਾ ਅਤੇ ਉਸ ਦੇ ਲਈ ਤਰਲੇ ਅਤੇ ਉਹ ਦੇ ਸਾਰੇ ਪਾਪ ਅਤੇ ਉਹ ਦੀ ਬੇਈਮਾਨੀ ਅਤੇ ਉਹ ਥਾਂ ਜਿੱਥੇ ਉਹ ਨੇ ਉੱਚੇ ਸਥਾਨ ਬਣਾਏ ਅਤੇ ਟੁੰਡਾਂ ਅਤੇ ਘੜੀਆਂ ਹੋਈਆਂ ਮੂਰਤਾਂ ਨੂੰ ਉਹ ਦੀ ਅਧੀਨਤਾ ਤੋਂ ਪਹਿਲਾ ਖੜ੍ਹਾ ਕੀਤਾ, ਇਹ ਹੋਜ਼ਾਈ ਦੀਆਂ ਗੱਲਾਂ ਵਿੱਚ ਲਿਖੀਆਂ ਹਨ
2 Chronicles 33:23 in Panjabi 23 ਉਹ ਯਹੋਵਾਹ ਦੇ ਅੱਗੇ ਅਧੀਨ ਨਾ ਹੋਇਆ ਜਿਵੇਂ ਉਸ ਦਾ ਪਿਤਾ ਮਨੱਸ਼ਹ ਅਧੀਨ ਹੋਇਆ ਸੀ ਸਗੋਂ ਇਹੀ ਆਮੋਨ ਵੱਧ ਅਪਰਾਧ ਕਰਦਾ ਗਿਆ
Ezra 9:3 in Panjabi 3 ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ ।
Ezra 10:1 in Panjabi 1 ਜਦ ਅਜ਼ਰਾ ਨੇ ਪਰਮੇਸ਼ੁਰ ਦੇ ਭਵਨ ਦੇ ਅੱਗੇ ਡਿੱਗ ਕੇ ਪ੍ਰਾਰਥਨਾ ਕੀਤੀ ਅਤੇ ਰੋ-ਰੋ ਕੇ ਪਾਪਾਂ ਦਾ ਇਕਰਾਰ ਕੀਤਾ ਤਾਂ ਇਸਰਾਏਲ ਵਿੱਚੋਂ ਪੁਰਖਾਂ, ਇਸਤਰੀਆਂ ਅਤੇ ਬੱਚਿਆਂ ਦੀ ਇੱਕ ਬਹੁਤ ਵੱਡੀ ਸਭਾ ਉਸ ਦੇ ਕੋਲ ਇਕੱਠੀ ਹੋ ਗਈ ਅਤੇ ਲੋਕ ਫੁੱਟ-ਫੁੱਟ ਕੇ ਰੋਂਦੇ ਸਨ ।
Nehemiah 1:4 in Panjabi 4 ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
Nehemiah 8:9 in Panjabi 9 ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ ।
Psalm 51:17 in Panjabi 17 ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ ।
Psalm 119:120 in Panjabi 120 ਤੇਰੇ ਭੈ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਵਾਂ ਤੋਂ ਡਰਦਾ ਹਾਂ ।
Psalm 119:136 in Panjabi 136 ਪਾਣੀ ਦੀਆਂ ਧਾਰਾਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ, ਕਿਉਂ ਜੋ ਓਹ ਤੇਰੀ ਬਿਵਸਥਾ ਦੀ ਪਾਲਣਾ ਨਹੀਂ ਕਰਦੀਆਂ ।
Isaiah 46:12 in Panjabi 12 ਹੇ ਹਠੀਲੇ ਦਿਲ ਵਾਲਿਓ, ਮੇਰੀ ਸੁਣੋ ! ਤੁਸੀਂ ਜੋ ਧਰਮ ਤੋਂ ਦੂਰ ਹੋ, -
Isaiah 57:15 in Panjabi 15 ਮਹਾਨ ਅਤੇ ਉੱਤਮ ਪੁਰਖ ਜੋ ਸਦਾ ਕਾਇਮ ਹੈ, ਜਿਸ ਦਾ ਨਾਮ ਪਵਿੱਤਰ ਹੈ, ਇਹ ਆਖਦਾ ਹੈ, ਮੈਂ ਉੱਚੇ ਅਤੇ ਪਵਿੱਤਰ ਸਥਾਨ ਵਿੱਚ ਵੱਸਦਾ ਹਾਂ, ਅਤੇ ਉਹ ਦੇ ਨਾਲ ਵੀ ਜਿਸ ਦਾ ਆਤਮਾ ਕੁਚਲਿਆ ਅਤੇ ਦੀਨ ਹੈ, ਤਾਂ ਜੋ ਮੈਂ ਦੀਨ ਲੋਕਾਂ ਦੇ ਆਤਮਾ ਨੂੰ ਅਤੇ ਕੁਚਲਿਆਂ ਹੋਇਆਂ ਦੇ ਦਿਲ ਨੂੰ ਜੀਉਂਦਾ ਕਰਾਂ ।
Isaiah 66:2 in Panjabi 2 ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ । ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ ।
Isaiah 66:5 in Panjabi 5 ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ ।
Jeremiah 9:1 in Panjabi 1 ਕਾਸ਼ ਕਿ ਮੇਰਾ ਸਿਰ ਪਾਣੀ ਹੁੰਦਾ, ਅਤੇ ਮੇਰੀਆਂ ਅੱਖਾਂ ਅੰਝੂਆਂ ਦਾ ਸੋਤਾ ! ਤਾਂ ਮੈਂ ਆਪਣੀ ਪਰਜਾ ਦੀ ਧੀ ਦੇ ਵੱਢਿਆਂ ਹੋਇਆਂ ਨੂੰ ਦਿਨ ਰਾਤ ਰੋਂਦਾ ਰਹਿੰਦਾ !
Jeremiah 13:17 in Panjabi 17 ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ ।
Jeremiah 14:17 in Panjabi 17 ਤੂੰ ਉਹਨਾਂ ਨੂੰ ਇਹ ਗੱਲ ਆਖ,- ਮੇਰੀਆਂ ਅੱਖਾਂ ਰਾਤ-ਦਿਨ ਅੰਝੂ ਵਹਾਉਣਗੀਆਂ, ਉਹ ਨਾ ਥੰਮ੍ਹਣਗੀਆਂ, ਕਿਉਂ ਜੋ ਮੇਰੀ ਪਰਜਾ ਦੀ ਕੁਆਰੀ ਧੀ ਵੱਡੇ ਫੱਟ ਨਾਲ ਫੱਟੀ ਗਈ, ਬਹੁਤ ਕਰੜੀ ਮਾਰ ਨਾਲ ।
Jeremiah 26:6 in Panjabi 6 ਤਦ ਮੈਂ ਇਸ ਭਵਨ ਨੂੰ ਸ਼ੀਲੋਹ ਵਾਂਗੂੰ ਕਰ ਦਿਆਂਗਾ ਅਤੇ ਇਸ ਸ਼ਹਿਰ ਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਇੱਕ ਸਰਾਪ ਬਣਾਵਾਂਗਾ
Jeremiah 36:24 in Panjabi 24 ਨਾ ਉਹ ਡਰੇ, ਨਾ ਉਹਨਾਂ ਆਪਣੇ ਕੱਪੜੇ ਪਾੜੇ, ਨਾ ਰਾਜਾ ਨੇ ਨਾ ਉਹ ਦੇ ਸਾਰੇ ਟਹਿਲੂਆਂ ਨੇ ਜਿਹਨਾਂ ਨੇ ਇਹ ਸਾਰੀਆਂ ਗੱਲਾਂ ਸੁਣੀਆਂ
Jeremiah 36:29 in Panjabi 29 ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਬਾਰੇ ਤੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੂੰ ਇਹ ਲਪੇਟਿਆ ਹੋਇਆ ਇਹ ਆਖ ਕੇ ਸਾੜ ਸੁੱਟਿਆ ਭਈ ਤੈ ਉਹ ਦੇ ਉੱਤੇ ਕਿਉਂ ਲਿਖਿਆ ਕਿ ਬਾਬਲ ਦਾ ਰਾਜਾ ਜ਼ਰੂਰ ਆਵੇਗਾ ਅਤੇ ਇਸ ਦੇਸ ਦਾ ਨਾਸ ਕਰੇਗਾ ਅਤੇ ਇਸ ਵਿੱਚੋਂ ਆਦਮੀ ਅਤੇ ਡੰਗਰ ਮੁਕਾ ਦੇਵੇਗਾ ?
Jeremiah 44:22 in Panjabi 22 ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸੱਕਿਆ । ਤੁਹਾਡਾ ਦੇਸ ਉਜਾੜ, ਵਿਰਾਨਾ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
Ezekiel 9:4 in Panjabi 4 ਯਹੋਵਾਹ ਨੇ ਉਸ ਨੂੰ ਕਿਹਾ, ਸ਼ਹਿਰ ਦੇ ਵਿਚਾਲਿਓਂ, ਹਾਂ, ਯਰੂਸ਼ਲਮ ਦੇ ਵਿਚਾਲਿਓਂ ਲੰਘ, ਅਤੇ ਉਹਨਾਂ ਲੋਕਾਂ ਦੇ ਮੱਥੇ ਉੱਤੇ ਨਿਸ਼ਾਨ ਲਗਾ ਦੇ, ਜੋ ਉਹਨਾਂ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਜੋ ਉਸ ਵਿੱਚ ਕੀਤੇ ਜਾਂਦੇ ਹਨ ਆਹਾਂ ਭਰਦੇ ਅਤੇ ਰੋਂਦੇ ਹਨ ।
Micah 6:8 in Panjabi 8 ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ ?
Luke 19:41 in Panjabi 41 ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
Romans 9:2 in Panjabi 2 ਕਿ ਮੈਨੂੰ ਵੱਡਾ ਸੋਗ ਹੈ ਅਤੇ ਮੇਰਾ ਮਨ ਸਦਾ ਦੁੱਖੀ ਰਹਿੰਦਾ ਹੈ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ