2 Kings 6:33 in Panjabi 33 ਜਦੋਂ ਉਹ ਉਨ੍ਹਾਂ ਨਾਲ ਗੱਲਾਂ ਹੀ ਕਰਦਾ ਸੀ ਕਿ ਵੇਖੋ, ਉਹ ਸੰਦੇਸ਼ਵਾਹਕ ਉਹ ਦੇ ਕੋਲ ਆ ਪਹੁੰਚਿਆ ਅਤੇ ਆਖਿਆ ਕਿ ਵੇਖੋ, ਇਹ ਮੁਸੀਬਤ ਯਹੋਵਾਹ ਦੀ ਵੱਲੋਂ ਹੈ । ਹੁਣ ਮੈਂ ਅੱਗੇ ਨੂੰ ਯਹੋਵਾਹ ਦੀ ਉਡੀਕ ਕਿਉਂ ਕਰਾਂ ?
Other Translations King James Version (KJV) And while he yet talked with them, behold, the messenger came down unto him: and he said, Behold, this evil is of the LORD; what should I wait for the LORD any longer?
American Standard Version (ASV) And while he was yet talking with them, behold, the messenger came down unto him: and he said, Behold, this evil is of Jehovah; why should I wait for Jehovah any longer?
Bible in Basic English (BBE) While he was still talking to them, the king came down and said, This evil is from the Lord; why am I to go on waiting any longer for the Lord?
Darby English Bible (DBY) And while he yet talked with them, behold, the messenger came down to him. And [the king] said, Behold, this evil is of Jehovah: why should I wait for Jehovah any longer?
Webster's Bible (WBT) And while he yet talked with them, behold, the messenger came down to him: and he said, Behold, this evil is from the LORD; what should I wait for the LORD any longer?
World English Bible (WEB) While he was yet talking with them, behold, the messenger came down to him: and he said, Behold, this evil is of Yahweh; why should I wait for Yahweh any longer?
Young's Literal Translation (YLT) He is yet speaking with them, and lo, the messenger is coming down unto him, and he saith, `Lo, this `is' the evil from Jehovah: what -- do I wait for Jehovah any more?'
Cross Reference Genesis 4:13 in Panjabi 13 ਕਾਇਨ ਨੇ ਯਹੋਵਾਹ ਨੂੰ ਆਖਿਆ, ਮੇਰੀ ਸਜ਼ਾ ਸਹਿਣ ਤੋਂ ਬਾਹਰ ਹੈ ।
Exodus 16:6 in Panjabi 6 ਫੇਰ ਮੂਸਾ ਅਤੇ ਹਾਰੂਨ ਨੇ ਸਾਰੇ ਇਸਰਾਏਲੀਆਂ ਨੂੰ ਆਖਿਆ, ਤੁਸੀਂ ਸ਼ਾਮਾਂ ਨੂੰ ਜਾਣੋਗੇ ਕਿ ਯਹੋਵਾਹ ਹੀ ਤੁਹਾਨੂੰ ਮਿਸਰ ਦੇਸ ਤੋਂ ਬਾਹਰ ਲਿਆਇਆ ਹੈ ।
1 Samuel 28:6 in Panjabi 6 ਅਤੇ ਜਿਸ ਵੇਲੇ ਸ਼ਾਊਲ ਨੇ ਯਹੋਵਾਹ ਕੋਲੋਂ ਸਲਾਹ ਪੁੱਛੀ ਤਾਂ ਯਹੋਵਾਹ ਨੇ ਉਹ ਨੂੰ ਨਾ ਸੁਫਨਿਆਂ ਦੇ ਨਾ ਊਰੀਮ ਦੇ ਅਤੇ ਨਾ ਨਬੀਆਂ ਦੇ ਰਾਹੀਂ ਕੁਝ ਉੱਤਰ ਦਿੱਤਾ ।
1 Samuel 31:4 in Panjabi 4 ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਨਾਲ ਮੈਨੂੰ ਵਿੰਨ ਦੇ ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਵਿੰਨਣ ਅਤੇ ਮੇਰੇ ਨਾਲ ਮਖੌਲ ਕਰਨ । ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ । ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ ।
Job 1:11 in Panjabi 11 ਜ਼ਰਾ ਤੂੰ ਆਪਣਾ ਹੱਥ ਤਾਂ ਵਧਾ ਅਤੇ ਜੋ ਕੁਝ ਉਸ ਦਾ ਹੈ ਉਸ ਨੂੰ ਛੂਹ, ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 1:21 in Panjabi 21 ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ ।”
Job 2:5 in Panjabi 5 ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ ।”
Job 2:9 in Panjabi 9 ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ !”
Psalm 27:14 in Panjabi 14 ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ !
Psalm 37:7 in Panjabi 7 ਯਹੋਵਾਹ ਦੇ ਅੱਗੇ ਚੁੱਪ-ਚਾਪ ਰਹਿ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫ਼ਲ ਹੁੰਦਾ ਹੈ,ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ ।
Psalm 37:9 in Panjabi 9 ਕੁਕਰਮੀ ਤਾਂ ਕੱਢ ਦਿੱਤੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਉਹ ਧਰਤੀ ਦੇ ਵਾਰਸ ਹੋਣਗੇ ।
Psalm 62:5 in Panjabi 5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ, ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ ।
Proverbs 19:3 in Panjabi 3 ਆਦਮੀ ਦੀ ਮੂਰਖਤਾਈ ਉਹ ਨੂੰ ਗੁਮਰਾਹ ਕਰ ਦਿੰਦੀ ਹੈ, ਅਤੇ ਉਹ ਮਨ ਵਿੱਚ ਯਹੋਵਾਹ ਤੇ ਚਿੜਨ ਲੱਗਦਾ ਹੈ ।
Isaiah 8:17 in Panjabi 17 ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ ।
Isaiah 8:21 in Panjabi 21 ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ ।
Isaiah 26:3 in Panjabi 3 ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ ।
Isaiah 50:10 in Panjabi 10 ਤੁਹਾਡੇ ਵਿੱਚ ਕੌਣ ਯਹੋਵਾਹ ਤੋਂ ਡਰਦਾ ਹੈ, ਅਤੇ ਉਸ ਦੇ ਦਾਸ ਦੀ ਅਵਾਜ਼ ਸੁਣਦਾ ਹੈ ? ਜਿਹੜਾ ਹਨੇਰੇ ਵਿੱਚ ਚੱਲਦਾ ਅਤੇ ਉਸ ਦੇ ਲਈ ਚਾਨਣ ਨਾ ਹੋਵੇ, ਉਹ ਯਹੋਵਾਹ ਦੇ ਨਾਮ ਉੱਤੇ ਭਰੋਸਾ ਰੱਖੇ, ਅਤੇ ਆਪਣੇ ਪਰਮੇਸ਼ੁਰ ਉੱਤੇ ਢਾਸਣਾ ਲਾਵੇ ।
Jeremiah 2:25 in Panjabi 25 ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਤਰੇਹ ਤੋਂ ਬਚਾ । ਪਰ ਤੂੰ ਆਖਿਆ, ਕੁੱਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਵਾਂਗੀ ।
Lamentations 3:25 in Panjabi 25 ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ ।
Ezekiel 33:10 in Panjabi 10 ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ ?
Habakkuk 2:3 in Panjabi 3 ਕਿਉਂ ਜੋ ਵੇਖ, ਇਸ ਦਰਸ਼ਨ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ ।
Matthew 27:4 in Panjabi 4 ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ । ਪਰ ਉਹ ਬੋਲੇ, ਸਾਨੂੰ ਕੀ ? ਤੂੰ ਹੀ ਜਾਣ ।
Luke 18:1 in Panjabi 1 ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ ।
2 Corinthians 2:7 in Panjabi 7 ਸਗੋਂ ਤੁਹਾਨੂੰ ਚਾਹੀਦਾ ਹੈ ਜੋ ਉਸ ਨੂੰ ਮਾਫ਼ ਕਰੋ ਅਤੇ ਦਿਲਾਸਾ ਦਿਓ । ਇਸ ਤਰ੍ਹਾਂ ਨਾ ਹੋਵੇ ਬਹੁਤਾ ਗ਼ਮ ਇਹੋ ਜਿਹੇ ਮਨੁੱਖ ਨੂੰ ਖਾ ਜਾਵੇ ।
2 Corinthians 2:11 in Panjabi 11 ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ ।
Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।