2 Peter 1:16 in Panjabi 16 ਕਿਉਂ ਜੋ ਅਸੀਂ ਤੁਹਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਦੀ ਸਮਰੱਥਾ ਅਤੇ ਉਸ ਦੇ ਆਉਣ ਤੋਂ ਜਾਣੂ ਕਰਵਾਇਆ, ਚਤਰਾਈ ਦੀਆਂ ਬਣਾਉਟੀ ਕਹਾਣੀਆਂ ਦੇ ਮਗਰ ਲੱਗ ਕੇ ਨਹੀਂ ਸਗੋਂ ਉਹ ਦੀ ਮਹਾਨਤਾ ਨੂੰ ਆਪਣੀ ਅੱਖੀਂ ਵੇਖ ਕੇ ਕੀਤਾ l
Other Translations King James Version (KJV) For we have not followed cunningly devised fables, when we made known unto you the power and coming of our Lord Jesus Christ, but were eyewitnesses of his majesty.
American Standard Version (ASV) For we did not follow cunningly devised fables, when we made known unto you the power and coming of our Lord Jesus Christ, but we were eyewitnesses of his majesty.
Bible in Basic English (BBE) For when we gave you news of the power and the coming of our Lord Jesus Christ, our teaching was not based on stories put together by art, but we were eye-witnesses of his glory.
Darby English Bible (DBY) For we have not made known to you the power and coming of our Lord Jesus Christ, following cleverly imagined fables, but having been eyewitnesses of *his* majesty.
World English Bible (WEB) For we did not follow cunningly devised fables, when we made known to you the power and coming of our Lord Jesus Christ, but we were eyewitnesses of his majesty.
Young's Literal Translation (YLT) For, skilfully devised fables not having followed out, we did make known to you the power and presence of our Lord Jesus Christ, but eye-witnesses having become of his majesty --
Cross Reference Malachi 3:2 in Panjabi 2 ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ ।
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 16:28 in Panjabi 28 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕਈ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ, ਮੌਤ ਦਾ ਸੁਆਦ ਨਾ ਚੱਖਣਗੇ ਜਦ ਤੱਕ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ ।
Matthew 24:3 in Panjabi 3 ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਜੁੱਗ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ ?
Matthew 24:27 in Panjabi 27 ਕਿਉਂਕਿ ਜਿਸ ਤਰ੍ਹਾਂ ਬਿਜਲੀ ਚੜ੍ਹਦਿਓਂ ਚਮਕਾਰਾ ਮਾਰ ਕੇ ਲਹਿੰਦੇ ਤੱਕ ਦਿਸਦੀ ਹੈ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦਾ ਆਉਣਾ ਹੋਵੇਗਾ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
Mark 9:1 in Panjabi 1 ਫੇਰ ਉਸ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਕਈ ਹਨ ਕਿ ਜਦ ਤੱਕ ਪਰਮੇਸ਼ੁਰ ਦੇ ਰਾਜ ਨੂੰ ਸਮਰੱਥਾ ਨਾਲ ਆਇਆ ਹੋਇਆ ਨਾ ਵੇਖ ਲੈਣ, ਤਦ ਤੱਕ ਮੌਤ ਦਾ ਸੁਆਦ ਨਾ ਚੱਖਣਗੇ ।
Luke 9:28 in Panjabi 28 ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ ।
John 1:14 in Panjabi 14 ਸ਼ਬਦ ਦੇਹਧਾਰੀ ਹੋ ਗਿਆ ਅਤੇ ਸਾਡੇ ਵਿੱਚ ਰਿਹਾ, ਅਸੀਂ ਉਸ ਦੀ ਮਹਿਮਾ ਦੇਖੀ ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਦੀ ਹੈ, ਜੋ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ ।
John 17:2 in Panjabi 2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ।
Romans 1:4 in Panjabi 4 ਅਤੇ ਪਵਿੱਤਰਤਾਈ ਦੇ ਆਤਮਾ ਦੇ ਤੋਰ ਤੇ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਕਾਰਨ ਸਮਰੱਥ ਨਾਲ, ਪਰਮੇਸ਼ੁਰ ਦਾ ਪੁੱਤਰ ਅਤੇ ਸਾਡਾ ਪ੍ਰਭੂ ਯਿਸੂ ਮਸੀਹ ਠਹਿਰਾਇਆ ਗਿਆ ।
1 Corinthians 1:7 in Panjabi 7 ਇੱਥੋਂ ਤੱਕ ਜੋ ਤੁਹਾਨੂੰ ਕਿਸੇ ਆਤਮਿਕ ਦਾਤ ਦੀ ਕਮੀ ਨਹੀਂ ਹੈ ਜਦ ਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਦੀ ਉਡੀਕ ਕਰਦੇ ਹੋ ।
1 Corinthians 1:17 in Panjabi 17 ਕਿਉਂ ਜੋ ਮਸੀਹ ਨੇ ਮੈਨੂੰ ਬਪਤਿਸਮਾ ਦੇਣ ਲਈ ਨਹੀਂ ਸਗੋਂ ਖੁਸ਼ਖਬਰੀ ਸੁਣਾਉਣ ਲਈ ਭੇਜਿਆ, ਪਰ ਸ਼ਬਦਾਂ ਦੇ ਗਿਆਨ ਨਾਲ ਨਹੀਂ ਕਿ ਅਜਿਹਾ ਨਾ ਹੋਵੇ ਜੋ ਮਸੀਹ ਦੀ ਸਲੀਬ ਵਿਅਰਥ ਹੋ ਜਾਏ ।
1 Corinthians 1:23 in Panjabi 23 ਪਰ ਅਸੀਂ ਸਲੀਬ ਦਿੱਤੇ ਹੋਏ ਮਸੀਹ ਦਾ ਪ੍ਰਚਾਰ ਕਰਦੇ ਹਾਂ । ਉਹ ਯਹੂਦੀਆਂ ਦੇ ਲਈ ਠੋਕਰ ਦਾ ਕਾਰਨ ਅਤੇ ਪਰਾਈਆਂ ਕੌਮਾਂ ਦੇ ਲਈ ਮੂਰਖਤਾਈ ਹੈ ।
1 Corinthians 2:1 in Panjabi 1 ਹੇ ਭਰਾਵੋ, ਜਦੋਂ ਮੈਂ ਤੁਹਾਨੂੰ ਪਰਮੇਸ਼ੁਰ ਦੀ ਗਵਾਹੀ ਦੀ ਖ਼ਬਰ ਦਿੰਦਾ ਹੋਇਆ ਤੁਹਾਡੇ ਕੋਲ ਆਇਆ ਤਾਂ ਬਚਨ ਜਾਂ ਗਿਆਨ ਦੀ ਉੱਤਮਤਾਈ ਨਾਲ ਨਹੀਂ ਆਇਆ ।
1 Corinthians 2:4 in Panjabi 4 ਅਤੇ ਮੇਰਾ ਬਚਨ, ਮੇਰਾ ਪ੍ਰਚਾਰ ਗਿਆਨ ਦੀਆਂ ਮਨਾਉਣ ਵਾਲੀਆਂ ਗੱਲਾਂ ਦੇ ਨਾਲ ਨਹੀਂ ਸਗੋਂ ਆਤਮਾ ਅਤੇ ਸਮਰੱਥਾ ਦੇ ਪ੍ਰਮਾਣ ਨਾਲ ਸੀ ।
1 Corinthians 5:4 in Panjabi 4 ਜਦ ਪ੍ਰਭੂ ਯਿਸੂ ਮਸੀਹ ਦੇ ਨਾਮ ਉੱਤੇ ਤੁਸੀਂ ਅਤੇ ਮੇਰਾ ਆਤਮਾ ਸਾਡੇ ਪ੍ਰਭੂ ਯਿਸੂ ਦੀ ਸਮਰੱਥਾ ਨਾਲ ਇਕੱਠੇ ਹੋਏ ।
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:2 in Panjabi 2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।
2 Corinthians 12:16 in Panjabi 16 ਭਲਾ, ਇਹ ਹੋ ਸਕਦਾ ਹੈ, ਮੈਂ ਆਪੇ ਤੁਹਾਡੇ ਉੱਤੇ ਭਾਰ ਨਾ ਪਾਇਆ ਪਰ ਚਤੁਰ ਹੋ ਕੇ ਮੈਂ ਤੁਹਾਨੂੰ ਛਲ ਨਾਲ ਫੜਿਆ !
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Philippians 3:21 in Panjabi 21 ਜਿਹੜਾ ਆਪਣੀ ਸ਼ਕਤੀ ਦੇ ਅਨੁਸਾਰ ਜਿਹ ਦੇ ਨਾਲ ਉਹ ਸਭਨਾਂ ਵਸਤਾਂ ਨੂੰ ਆਪਣੇ ਵੱਸ ਵਿੱਚ ਕਰ ਸਕਦਾ ਹੈ ਸਾਡੇ ਨਿਮਾਣੇ ਸਰੀਰ ਨੂੰ ਬਦਲ ਕੇ ਆਪਣੇ ਤੇਜ ਦੇ ਸਰੀਰ ਦੀ ਤਰ੍ਹਾਂ ਬਣਾਵੇਗਾ ।
1 Thessalonians 2:19 in Panjabi 19 ਸਾਡੀ ਆਸ ਜਾਂ ਅਨੰਦ ਜਾਂ ਵਡਿਆਈ ਦਾ ਮੁਕਟ ਕੌਣ ਹੈ ? ਕੀ, ਸਾਡੇ ਪ੍ਰਭੂ ਯਿਸੂ ਅੱਗੇ ਤੁਸੀਂ ਹੀ ਨਹੀਂ ਹੋਵੋਗੇ, ਜਦੋਂ ਉਹ ਆਵੇਗਾ ?
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 1:4 in Panjabi 4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ।
1 Timothy 4:7 in Panjabi 7 ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ ।
Titus 1:14 in Panjabi 14 ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ ।
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।
Jude 1:14 in Panjabi 14 ਨਾਲੇ ਹਨੋਕ ਨੇ ਜਿਹੜਾ ਆਦਮ ਤੋਂ ਸੱਤਵੀਂ ਪੀਹੜੀ ਦਾ ਸੀ ਇਹਨਾਂ ਹੀ ਦੇ ਵਿਖੇ ਅਗੰਮ ਵਾਕ ਕਰ ਕੇ ਆਖਿਆ ਭਈ ਵੇਖੋ, ਪ੍ਰਭੂ ਆਪਣੇ ਲੱਖਾਂ ਸੰਤਾਂ ਨਾਲ ਆਇਆ ।
Revelation 1:7 in Panjabi 7 ਵੇਖੋ, ਉਹ ਬੱਦਲਾਂ ਦੇ ਨਾਲ ਆਉਂਦਾ ਹੈ ਅਤੇ ਹਰੇਕ ਅੱਖ ਉਸ ਨੂੰ ਵੇਖੇਗੀ, ਉਹ ਵੀ ਜਿਨ੍ਹਾਂ ਉਸ ਨੂੰ ਵਿੰਨ੍ਹਿਆ ਸੀ ਵੇਖਣਗੇ, ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਕਾਰਨ ਵਿਰਲਾਪ ਕਰਨਗੀਆਂ । ਹਾਂ ! ਆਮੀਨ ।