2 Peter 1:17 in Panjabi 17 ਕਿਉਂ ਜੋ ਉਹ ਨੂੰ ਪਿਤਾ ਪਰਮੇਸ਼ੁਰ ਕੋਲੋਂ ਆਦਰ ਅਤੇ ਵਡਿਆਈ ਮਿਲੀ ਸੀ, ਜਿਸ ਵੇਲੇ ਉਸ ਪਰਤਾਪੀ ਮਹਿਮਾ ਤੋਂ ਉਹ ਨੂੰ ਇਹ ਸ਼ਬਦ ਆਇਆ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਪ੍ਰਸੰਨ ਹਾਂ l
Other Translations King James Version (KJV) For he received from God the Father honour and glory, when there came such a voice to him from the excellent glory, This is my beloved Son, in whom I am well pleased.
American Standard Version (ASV) For he received from God the Father honor and glory, when there was borne such a voice to him by the Majestic Glory, This is my beloved Son, in whom I am well pleased:
Bible in Basic English (BBE) For God the Father gave him honour and glory, when such a voice came to him out of the great glory, saying, This is my dearly loved Son, with whom I am well pleased.
Darby English Bible (DBY) For he received from God [the] Father honour and glory, such a voice being uttered to him by the excellent glory: This is my beloved Son, in whom *I* have found my delight;
World English Bible (WEB) For he received from God the Father honor and glory, when the voice came to him from the Majestic Glory, "This is my beloved Son, in whom I am well pleased."
Young's Literal Translation (YLT) for having received from God the Father honour and glory, such a voice being borne to him by the excellent glory: `This is My Son -- the beloved, in whom I was well pleased;'
Cross Reference Isaiah 42:1 in Panjabi 1 ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ ।
Isaiah 53:10 in Panjabi 10 ਪਰ ਯਹੋਵਾਹ ਨੂੰ ਭਾਇਆ ਕਿ ਉਸ ਨੂੰ ਕੁਚਲੇ ਅਤੇ ਸੋਗ ਵਿੱਚ ਪਾਵੇ । ਜਦ ਤੂੰ ਉਸ ਦੀ ਜਾਨ ਨੂੰ ਦੋਸ਼ ਦੀ ਬਲੀ ਠਹਿਰਾਵੇਂ, ਤਾਂ ਉਹ ਆਪਣੀ ਅੰਸ ਨੂੰ ਵੇਖੇਗਾ, ਉਹ ਆਪਣੇ ਦਿਨ ਲੰਮੇ ਕਰੇਗਾ, ਅਤੇ ਯਹੋਵਾਹ ਦੀ ਇੱਛਾ ਉਸ ਦੇ ਹੱਥ ਵਿੱਚ ਸਫ਼ਲ ਹੋਵੇਗੀ ।
Matthew 3:17 in Panjabi 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ ।
Matthew 11:25 in Panjabi 25 ਉਸ ਵੇਲੇ ਯਿਸੂ ਨੇ ਆਖਿਆ, ਹੇ ਪਿਤਾ ਅਕਾਸ਼ ਅਤੇ ਧਰਤੀ ਦੇ ਮਾਲਕ, ਮੈਂ ਤੇਰੀ ਵਡਿਆਈ ਕਰਦਾ ਹਾਂ ਜੋ ਤੂੰ ਇਨ੍ਹਾਂ ਗੱਲਾਂ ਨੂੰ ਗਿਆਨੀਆਂ ਅਤੇ ਬੁੱਧਵਾਨਾਂ ਤੋਂ ਗੁਪਤ ਰੱਖਿਆ, ਪਰ ਉਨ੍ਹਾਂ ਨੂੰ ਬੱਚਿਆਂ ਉੱਤੇ ਪਰਗਟ ਕੀਤਾ ।
Matthew 12:18 in Panjabi 18 ਵੇਖੋ ਮੇਰਾ ਸੇਵਕ ਜਿਸ ਨੂੰ ਮੈਂ ਚੁਣਿਆ ਹੈ, ਮੇਰਾ ਪਿਆਰਾ ਜਿਸ ਤੋਂ ਮੇਰਾ ਜੀਅ ਪਰਸੰਨ ਹੈ । ਮੈਂ ਆਪਣਾ ਆਤਮਾ ਉਹ ਦੇ ਉੱਤੇ ਰੱਖਾਂਗਾ, ਅਤੇ ਉਹ ਪਰਾਈਆਂ ਕੌਮਾਂ ਨੂੰ ਨਿਆਂ ਦੀ ਖ਼ਬਰ ਕਰੇਗਾ ।
Matthew 17:5 in Panjabi 5 ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ । ਉਹ ਦੀ ਸੁਣੋ !
Mark 1:11 in Panjabi 11 ਅਤੇ ਇੱਕ ਸਵਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Mark 9:7 in Panjabi 7 ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ ।
Luke 3:22 in Panjabi 22 ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ ।
Luke 9:34 in Panjabi 34 ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ ।
Luke 10:22 in Panjabi 22 ਮੇਰੇ ਪਿਤਾ ਨੇ ਸਭ ਕੁੱਝ ਮੈਨੂੰ ਸੌਂਪਿਆ ਹੋਇਆ ਹੈ ਅਤੇ ਕੋਈ ਨਹੀਂ ਜਾਣਦਾ ਜੋ ਪੁੱਤਰ ਕੌਣ ਹੈ ਪਰ ਪਿਤਾ ਜਾਣਦਾ ਹੈ ਅਤੇ ਪਿਤਾ ਕੌਣ ਹੈ ਉਹ ਪੁੱਤਰ ਜਾਣਦਾ ਹੈ ਅਤੇ ਉਹ ਜਿਸ ਉੱਤੇ ਪੁੱਤਰ ਉਸ ਨੂੰ ਪਰਗਟ ਕਰਨਾ ਚਾਹੇ ।
John 3:35 in Panjabi 35 ਪਿਤਾ ਪੁੱਤਰ ਨਾਲ ਪਿਆਰ ਕਰਦਾ ਹੈ ਅਤੇ ਪਿਤਾ ਨੇ ਪੁੱਤਰ ਨੂੰ ਸਭ ਗੱਲਾਂ ਉੱਤੇ ਅਧਿਕਾਰ ਦਿੱਤਾ ਹੋਇਆ ਹੈ ।
John 5:21 in Panjabi 21 ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ । ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ ।
John 5:26 in Panjabi 26 ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ ।
John 5:36 in Panjabi 36 ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ । ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
John 6:37 in Panjabi 37 ਜਿਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਭੇਜਦਾ ਹੈ ਉਹ ਮੇਰੇ ਕੋਲ ਆਉਣਗੇ ਅਤੇ ਮੈਂ ਉਸ ਹਰ ਮਨੁੱਖ ਨੂੰ ਸਵੀਕਾਰ ਕਰਾਂਗਾ, ਬਲਕਿ ਉਸ ਨੂੰ ਕੱਢਾਂਗਾ ਨਹੀਂ ।
John 6:39 in Panjabi 39 ਮੈਨੂੰ ਉਨ੍ਹਾਂ ਵਿੱਚੋਂ ਇੱਕ ਵੀ ਵਿਅਕਤੀ ਨਹੀਂ ਗੁਆਉਣਾ ਚਾਹੀਦਾ, ਜੋ ਪਰਮੇਸ਼ੁਰ ਨੇ ਮੈਨੂੰ ਦਿੱਤੇ ਹਨ । ਪਰ ਮੈਂ ਉਨ੍ਹਾਂ ਨੂੰ ਅੰਤ ਦੇ ਦਿਨ ਜ਼ਰੂਰ ਜਿਵਾਂਲਾਗਾ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਇਹੀ ਆਸ ਕਰਦਾ ਹਾਂ ।
John 10:15 in Panjabi 15 ਅਤੇ ਜਿਵੇਂ ਮੈਂ ਪਿਤਾ ਨੂੰ ਜਾਣਦਾ ਹਾਂ, ਮੇਰੀਆਂ ਭੇਡਾਂ ਵੀ ਮੈਨੂੰ ਜਾਣਦੀਆਂ ਹਨ । ਮੈਂ ਭੇਡਾਂ ਦੇ ਬਦਲੇ ਆਪਣੀ ਜਾਨ ਕੁਰਬਾਨ ਕਰਦਾ ਹਾਂ
John 10:36 in Panjabi 36 ਫਿਰ ਤੁਸੀਂ ਕਿਵੇਂ ਕਹਿ ਸਕਦੇ ਹੋ ਕਿ ਮੈਂ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬੋਲ ਰਿਹਾ ਹਾਂ । ਸਿਰਫ਼ ਕਿਉਂਕਿ ਮੈਂ ਆਖਿਆ ਹੈ ਮੈਂ ਪਰਮੇਸ਼ੁਰ ਦਾ ਪੁੱਤਰ ਹਾਂ ? ਮੈਂ ਉਹ ਹਾਂ, ਜਿਸ ਨੂੰ ਪਰਮੇਸ਼ੁਰ ਨੇ ਇਸ ਦੁਨੀਆਂ ਤੇ ਭੇਜਣ ਲਈ ਚੁਣਿਆ ।
John 12:28 in Panjabi 28 ਹੇ ਪਿਤਾ, ਆਪਣੇ ਨਾਮ ਨੂੰ ਵਡਿਆਈ ਦੇ ! ਫ਼ਿਰ ਸਵਰਗ ਤੋਂ ਇੱਕ ਅਵਾਜ਼ ਆਈ, “ਮੈਂ ਆਪਣੇ ਆਪ ਨੂੰ ਵਡਿਆਈ ਦਿੱਤੀ ਅਤੇ ਮੈਂ ਫ਼ਿਰ ਵੀ ਇਸ ਨੂੰ ਵਡਿਆਈ ਦੇਵਾਂਗਾ ।”
John 13:1 in Panjabi 1 ਇਹ ਸਮਾਂ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਦਾ ਸੀ ਅਤੇ ਯਿਸੂ ਜਾਣਦਾ ਸੀ ਕਿ ਉਸਦਾ ਸੰਸਾਰ ਨੂੰ ਛੱਡਣ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਨੇੜੇ ਸੀ । ਜਿਹੜੇ ਲੋਕ ਇਸ ਸੰਸਾਰ ਵਿੱਚ ਉਸ ਦੇ ਨੇੜੇ ਸਨ, ਯਿਸੂ ਨੇ ਸਦਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੱਕ ਪਿਆਰ ਕੀਤਾ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 17:21 in Panjabi 21 ਉਹ ਇੱਕ ਜੁੱਟ ਹੋ ਕੇ ਰਹਿਣ । ਜਿਵੇਂ ਹੇ ਪਿਤਾ ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ ਇਹ ਲੋਕ ਵੀ ਸਾਡੇ ਵਿੱਚ ਇੱਕ ਹੋ ਕੇ ਰਹਿਣ । ਇਸ ਤਰ੍ਹਾਂ ਸੰਸਾਰ ਵਿਸ਼ਵਾਸ ਕਰੇ ਕਿ ਤੂੰ ਮੈਨੂੰ ਭੇਜਿਆ ਹੈ ।
John 20:17 in Panjabi 17 ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ । ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ । ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ ।”
2 Corinthians 1:3 in Panjabi 3 ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ ।
2 Corinthians 11:31 in Panjabi 31 ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ ।
2 John 1:3 in Panjabi 3 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,