2 Peter 1:19 in Panjabi 19 ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ
Other Translations King James Version (KJV) We have also a more sure word of prophecy; whereunto ye do well that ye take heed, as unto a light that shineth in a dark place, until the day dawn, and the day star arise in your hearts:
American Standard Version (ASV) And we have the word of prophecy `made' more sure; whereunto ye do well that ye take heed, as unto a lamp shining in a dark place, until the day dawn, and the day-star arise in your hearts:
Bible in Basic English (BBE) And so the words of the prophets are made more certain; and it is well for you to give attention to them as to a light shining in a dark place, till the dawn comes and the morning star is seen in your hearts;
Darby English Bible (DBY) And we have the prophetic word [made] surer, to which ye do well taking heed (as to a lamp shining in an obscure place) until [the] day dawn and [the] morning star arise in your hearts;
World English Bible (WEB) We have the more sure word of prophecy; whereunto you do well that you take heed, as to a lamp shining in a dark place, until the day dawns, and the day star arises in your hearts:
Young's Literal Translation (YLT) And we have more firm the prophetic word, to which we do well giving heed, as to a lamp shining in a dark place, till day may dawn, and a morning star may arise -- in your hearts;
Cross Reference Psalm 19:7 in Panjabi 7 ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ ।
Psalm 119:105 in Panjabi 105 ਤੇਰਾ ਬਚਨ ਮੇਰੇ ਪੈਰਾਂ ਲਈ ਦੀਪਕ, ਅਤੇ ਮੇਰੇ ਰਾਹ ਦਾ ਚਾਨਣ ਹੈ ।
Proverbs 6:23 in Panjabi 23 ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ ।
Isaiah 8:20 in Panjabi 20 ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ ।
Isaiah 9:2 in Panjabi 2 ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ ।
Isaiah 41:21 in Panjabi 21 ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ ।
Isaiah 41:26 in Panjabi 26 ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ ।
Isaiah 60:1 in Panjabi 1 ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ ।
Matthew 4:16 in Panjabi 16 ਜਿਹੜੇ ਲੋਕ ਅੰਧਕਾਰ ਵਿੱਚ ਬੈਠੇ ਹੋਏ ਸਨ, ਉਨ੍ਹਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਦੇਸ ਅਤੇ ਸਾਯੇ ਵਿੱਚ ਬੈਠੇ ਹੋਏ ਸਨ, ਉਨ੍ਹਾਂ ਲਈ ਚਾਨਣ ਪਰਗਟ ਹੋਇਆ ।
Luke 1:78 in Panjabi 78 ਸਾਡੇ ਪਰਮੇਸ਼ੁਰ ਦੀ ਵੱਡੀ ਦਯਾ ਦੇ ਕਾਰਨ ਮਿਲੇਗੀ ਜਦ ਸਵੇਰ ਦਾ ਚਾਨਣ ਸਵਰਗ ਤੋਂ ਸਾਡੇ ਉੱਤੇ ਚਮਕੇਗਾ,
Luke 16:29 in Panjabi 29 ਪਰ ਅਬਰਾਹਾਮ ਨੇ ਆਖਿਆ ਕਿ ਉਨ੍ਹਾਂ ਦੇ ਕੋਲ ਮੂਸਾ ਅਤੇ ਨਬੀ ਹਨ, ਉਹ ਉਨ੍ਹਾਂ ਦੀ ਸੁਣਨ ।
John 1:7 in Panjabi 7 ਯੂਹੰਨਾ, ਲੋਕਾਂ ਨੂੰ ਚਾਨਣ ਬਾਰੇ ਗਵਾਹੀ ਦੇਣ ਆਇਆ ਤਾਂ ਜੋ ਯੂਹੰਨਾ ਰਾਹੀਂ ਸਾਰੇ ਲੋਕ ਚਾਨਣ ਤੇ ਵਿਸ਼ਵਾਸ ਕਰ ਸਕਣ ।
John 5:35 in Panjabi 35 ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁੱਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ ।
John 5:39 in Panjabi 39 ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ । ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ !
John 8:12 in Panjabi 12 ਬਾਅਦ ਵਿੱਚ ਯਿਸੂ ਨੇ ਫਿਰ ਲੋਕਾਂ ਨਾਲ ਗੱਲ ਕੀਤੀ ਅਤੇ ਕਿਹਾ, “ਮੈਂ ਸੰਸਾਰ ਦਾ ਚਾਨਣ ਹਾਂ । ਉਹ ਮਨੁੱਖ ਜੋ ਮੇਰੇ ਪਿੱਛੇ ਚੱਲਦਾ, ਉਹ ਕਦੇ ਵੀ ਹਨੇਰੇ ਵਿੱਚ ਨਹੀਂ ਜੀਵੇਗਾ ਸਗੋਂ ਉਸ ਕੋਲ ਜੀਵਨ ਦਾ ਚਾਨਣ ਹੋਵੇਗਾ ।”
Acts 15:29 in Panjabi 29 ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ । ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋਂ ਤਾਂ ਤੁਹਾਡਾ ਭਲਾ ਹੋਵੇਗਾ । ਤੁਹਾਡਾ ਭਲਾ ਹੋਵੇ ।
Acts 17:11 in Panjabi 11 ਇੱਥੇ ਦੇ ਲੋਕ ਥਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ ਇਸ ਲਈ ਜੋ ਇਹਨਾਂ ਨੇ ਦਿਲ ਦੀ ਵੱਡੀ ਲਗਨ ਨਾਲ ਬਚਨ ਨੂੰ ਮੰਨ ਲਿਆ ਅਤੇ ਹਰ ਰੋਜ਼ ਪਵਿੱਤਰ ਗ੍ਰੰਥ ਵਿੱਚ ਲੱਭਦੇ ਰਹਿੰਦੇ ਸਨ ਕਿ ਇਹ ਗੱਲਾਂ ਇਸੇ ਤਰ੍ਹਾਂ ਹਨ ਕਿ ਨਹੀਂ ।
2 Corinthians 4:4 in Panjabi 4 ਜਿਨ੍ਹਾਂ ਵਿੱਚ ਇਸ ਜੁੱਗ ਦੇ ਈਸ਼ਵਰ ਨੇ ਅਵਿਸ਼ਵਾਸੀਆਂ ਦੀ ਬੁੱਧ ਨੂੰ ਅੰਨ੍ਹਾ ਕਰ ਦਿੱਤਾ ਤਾਂ ਜੋ ਮਸੀਹ ਜੋ ਪਰਮੇਸ਼ੁਰ ਦਾ ਸਰੂਪ ਹੈ, ਉਹ ਦੇ ਤੇਜ ਦੀ ਖੁਸ਼ਖਬਰੀ ਦਾ ਚਾਨਣ ਉਨ੍ਹਾਂ ਉੱਤੇ ਪ੍ਰਕਾਸ਼ ਨਾ ਹੋਵੇ ।
Ephesians 5:7 in Panjabi 7 ਸੋ ਤੁਸੀਂ ਉਹਨਾਂ ਦੇ ਸਾਂਝੀ ਨਾ ਹੋਵੋ ।
James 2:8 in Panjabi 8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ ।
1 Peter 1:10 in Panjabi 10 ਇਸੇ ਮੁਕਤੀ ਦੇ ਬਾਰੇ ਉਹਨਾਂ ਨਬੀਆਂ ਨੇ ਵੱਡੀ ਭਾਲ ਅਤੇ ਖੋਜ ਵਿਚਾਰ ਕੀਤੀ, ਜਿਹਨਾਂ ਉਸ ਕਿਰਪਾ ਦੇ ਬਾਰੇ ਜੋ ਤੁਹਾਡੇ ਉੱਤੇ ਹੋਣ ਵਾਲੀ ਸੀ ਭਵਿੱਖਬਾਣੀ ਕੀਤੀ ।
1 John 5:10 in Panjabi 10 ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਰੱਖਦਾ ਹੈ । ਜਿਹੜਾ ਪਰਮੇਸ਼ੁਰ ਉੱਤੇ ਵਿਸ਼ਵਾਸ ਨਹੀਂ ਕਰਦਾ ਉਸ ਨੇ ਉਹ ਨੂੰ ਝੂਠਾ ਬਣਾ ਦਿੱਤਾ ਹੈ, ਕਿਉਂ ਜੋ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਹੈ ਜਿਹੜੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ ਹੈ ।
3 John 1:6 in Panjabi 6 ਜਿਨ੍ਹਾਂ ਨੇ ਕਲੀਸਿਯਾ ਦੇ ਅੱਗੇ ਤੇਰੇ ਪਿਆਰ ਦੀ ਗਵਾਹੀ ਦਿੱਤੀ । ਜੇ ਤੂੰ ਉਹਨਾਂ ਨੂੰ ਅਗਾਹਾਂ ਪਹੁੰਚਾ ਦੇਵੇਂ, ਜਿਸ ਤਰ੍ਹਾਂ ਪਰਮੇਸ਼ੁਰ ਦੇ ਸੇਵਕਾਂ ਨੂੰ ਕਰਨਾ ਯੋਗ ਹੈ, ਤਾਂ ਚੰਗਾ ਕਰੇਂਗਾ ।
Revelation 2:28 in Panjabi 28 ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ ।
Revelation 22:16 in Panjabi 16 ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ । ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ । ਮੈਂ ਸਵੇਰ ਦਾ ਚਮਕਦਾ ਤਾਰਾ ਹਾਂ ।