2 Peter 1:3 in Panjabi 3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
Other Translations King James Version (KJV) According as his divine power hath given unto us all things that pertain unto life and godliness, through the knowledge of him that hath called us to glory and virtue:
American Standard Version (ASV) seeing that his divine power hath granted unto us all things that pertain unto life and godliness, through the knowledge of him that called us by his own glory and virtue;
Bible in Basic English (BBE) Because by his power he has given us everything necessary for life and righteousness, through the knowledge of him who has been our guide by his glory and virtue;
Darby English Bible (DBY) As his divine power has given to us all things which relate to life and godliness, through the knowledge of him that has called us by glory and virtue,
World English Bible (WEB) seeing that his divine power has granted to us all things that pertain to life and godliness, through the knowledge of him who called us by his own glory and virtue;
Young's Literal Translation (YLT) As all things to us His divine power (the things pertaining unto life and piety) hath given, through the acknowledgement of him who did call us through glory and worthiness,
Cross Reference Ruth 3:11 in Panjabi 11 ਇਸ ਲਈ ਹੁਣ ਹੇ ਮੇਰੀ ਧੀਏ, ਨਾ ਡਰ । ਮੈਂ ਉਹ ਸਭ ਕੁਝ ਜੋ ਤੂੰ ਮੰਗਦੀ ਹੈਂ, ਤੇਰੇ ਲਈ ਕਰਾਂਗਾ ਕਿਉਂ ਜੋ ਮੇਰੇ ਨਗਰ ਦੇ ਸਾਰੇ ਲੋਕ ਜਾਣਦੇ ਹਨ ਕਿ ਤੂੰ ਭਲੀ ਇਸਤਰੀ ਹੈਂ ।
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Matthew 28:18 in Panjabi 18 ਅਤੇ ਯਿਸੂ ਨੇ ਕੋਲ ਆ ਕੇ ਉਨ੍ਹਾਂ ਨਾਲ ਗੱਲਾਂ ਕੀਤੀਆਂ ਅਤੇ ਆਖਿਆ, ਸਵਰਗ ਅਤੇ ਧਰਤੀ ਦਾ ਸਾਰਾ ਅਧਿਕਾਰ ਮੈਨੂੰ ਦਿੱਤਾ ਗਿਆ ਹੈ ।
John 17:2 in Panjabi 2 ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਤੇ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ ।
Romans 8:28 in Panjabi 28 ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ ।
Romans 8:32 in Panjabi 32 ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ ?
Romans 9:24 in Panjabi 24 ਅਰਥਾਤ ਸਾਡੇ ਉੱਤੇ ਜਿਹਨਾਂ ਨੂੰ ਉਸ ਨੇ ਕੇਵਲ ਯਹੂਦੀਆਂ ਵਿੱਚੋਂ ਹੀ ਨਹੀਂ, ਸਗੋਂ ਪਰਾਈਆਂ ਕੌਮਾਂ ਵਿੱਚੋਂ ਵੀ ਬੁਲਾਇਆ ।
1 Corinthians 1:9 in Panjabi 9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ ।
1 Corinthians 3:21 in Panjabi 21 ਇਸ ਲਈ ਕੋਈ ਵੀ ਮਨੁੱਖਾਂ ਉੱਤੇ ਘਮੰਡ ਨਾ ਕਰੇ ਕਿਉਂ ਜੋ ਸਾਰੀਆਂ ਵਸਤਾਂ ਤੁਹਾਡੀਆਂ ਹਨ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Ephesians 4:4 in Panjabi 4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ !
Philippians 4:8 in Panjabi 8 ਮੁਕਦੀ ਗੱਲ, ਹੇ ਭਰਾਵੋ, ਜਿਹੜੀਆਂ ਗੱਲਾਂ ਸੱਚੀਆਂ ਹਨ, ਜਿਹੜੀਆਂ ਆਦਰਯੋਗ ਹਨ, ਜਿਹੜੀਆਂ ਜਥਾਰਥ ਹਨ, ਜਿਹੜੀਆਂ ਸ਼ੁੱਧ ਹਨ, ਜਿਹੜੀਆਂ ਸੁਹਾਉਣੀਆਂ ਹਨ, ਜਿਹੜੀਆਂ ਨੇਕਨਾਮੀ ਦੀਆਂ ਹਨ, ਜੇ ਕੁੱਝ ਗੁਣ ਹੈ ਅਤੇ ਜੇ ਕੁੱਝ ਸੋਭਾ ਹੈ ਤਾਂ ਇੰਨ੍ਹਾਂ ਗੱਲਾਂ ਦੀ ਵਿਚਾਰ ਕਰੋ ।
Colossians 1:16 in Panjabi 16 ਕਿਉਂ ਜੋ ਅਕਾਸ਼ ਅਤੇ ਧਰਤੀ ਉੱਤੇ ਸਾਰੀਆਂ ਵਸਤਾਂ ਉਸੇ ਤੋਂ ਉਤਪਤ ਹੋਈਆਂ, ਨਾਲੇ ਦਿੱਸਣ ਵਾਲੀਆਂ, ਨਾਲੇ ਨਾ ਦਿੱਸਣ ਵਾਲੀਆਂ, ਕੀ ਸਿੰਘਾਸਣ, ਕੀ ਰਿਆਸਤਾਂ, ਕੀ ਸਰਕਾਰਾਂ, ਕੀ ਅਧਿਕਾਰ, ਸੱਭੋ ਕੁੱਝ ਉਸ ਦੇ ਦੁਆਰਾ ਅਤੇ ਉਸੇ ਦੇ ਲਈ ਉਤਪਤ ਹੋਇਆ ਹੈ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
1 Thessalonians 4:7 in Panjabi 7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ ।
2 Thessalonians 2:14 in Panjabi 14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ ।
1 Timothy 4:8 in Panjabi 8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।
2 Timothy 1:9 in Panjabi 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ ।
Hebrews 1:3 in Panjabi 3 ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 1:5 in Panjabi 5 ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ
1 Peter 1:15 in Panjabi 15 ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
1 Peter 2:21 in Panjabi 21 ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l
1 Peter 3:9 in Panjabi 9 ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
2 Peter 1:2 in Panjabi 2 ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਦੇ ਗਿਆਨ ਦੇ ਰਾਹੀਂ ਕਿਰਪਾ ਅਤੇ ਸ਼ਾਂਤੀ ਤੁਹਾਡੇ ਅੰਦਰ ਵੱਧ ਤੋਂ ਵੱਧ ਹੁੰਦੀ ਜਾਵੇ ।
2 Peter 1:5 in Panjabi 5 ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ