2 Peter 2:10 in Panjabi 10 ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ । ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ ।
Other Translations King James Version (KJV) But chiefly them that walk after the flesh in the lust of uncleanness, and despise government. Presumptuous are they, selfwilled, they are not afraid to speak evil of dignities.
American Standard Version (ASV) but chiefly them that walk after the flesh in the lust of defilement, and despise dominion. Daring, self-willed, they tremble not to rail at dignities:
Bible in Basic English (BBE) But specially those who go after the unclean desires of the flesh, and make sport of authority. Ready to take chances, uncontrolled, they have no fear of saying evil of those in high places:
Darby English Bible (DBY) and specially those who walk after the flesh in [the] lust of uncleanness, and despise lordship. Bold [are they], self-willed; they do not fear speaking injuriously of dignities:
World English Bible (WEB) but chiefly those who walk after the flesh in the lust of defilement, and despise authority. Daring, self-willed, they are not afraid to speak evil of dignitaries;
Young's Literal Translation (YLT) and chiefly those going behind the flesh in desire of uncleanness, and lordship despising; presumptuous, self-complacent, dignities they are not afraid to speak evil of,
Cross Reference Genesis 49:6 in Panjabi 6 ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ । ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ ।
Exodus 22:28 in Panjabi 28 ਤੂੰ ਨਿਆਈਆਂ ਨੂੰ ਨਾ ਕੋਸ ਅਤੇ ਆਪਣੇ ਲੋਕਾਂ ਦੇ ਪਰਧਾਨ ਨੂੰ ਫਿਟਕਾਰ ਨਾ ਦੇ ।
Numbers 15:30 in Panjabi 30 ਜਿਹੜਾ ਮਨੁੱਖ ਜ਼ਬਰਦਸਤੀ ਕੁਝ ਕਰੇ, ਭਾਵੇਂ ਦੇਸੀ ਭਾਵੇਂ ਪਰਦੇਸੀ, ਉਹ ਯਹੋਵਾਹ ਦੇ ਵਿਰੁੱਧ ਕੁਫ਼ਰ ਬਕਦਾ ਹੈ । ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਛੇਕਿਆ ਜਾਵੇ ।
Numbers 16:12 in Panjabi 12 ਤਾਂ ਮੂਸਾ ਨੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੂੰ ਸੱਦਾ ਭੇਜਿਆ ਪਰ ਉਨ੍ਹਾਂ ਨੇ ਆਖਿਆ, ਅਸੀਂ ਨਹੀਂ ਆਵਾਂਗੇ ।
Deuteronomy 17:12 in Panjabi 12 ਜਿਹੜਾ ਮਨੁੱਖ ਗੁਸਤਾਖ਼ੀ ਕਰਕੇ ਉਸ ਜਾਜਕ ਦੀ, ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਟਹਿਲ ਸੇਵਾ ਲਈ ਖੜ੍ਹਾ ਹੈ, ਜਾਂ ਨਿਆਈ ਦੀ ਨਾ ਸੁਣੇ, ਉਹ ਮਨੁੱਖ ਮਾਰ ਦਿੱਤਾ ਜਾਵੇ, ਇਸ ਤਰ੍ਹਾਂ ਤੁਸੀਂ ਇਸ ਬੁਰਿਆਈ ਨੂੰ ਇਸਰਾਏਲ ਵਿੱਚੋਂ ਪੂਰੀ ਤਰ੍ਹਾਂ ਹੀ ਮਿਟਾ ਦਿਓ ।
Deuteronomy 21:20 in Panjabi 20 ਅਤੇ ਉਹ ਉਸ ਦੇ ਸ਼ਹਿਰ ਦੇ ਬਜ਼ੁਰਗਾਂ ਨੂੰ ਆਖਣ, “ਸਾਡਾ ਇਹ ਪੁੱਤਰ ਜ਼ਿੱਦੀ ਅਤੇ ਆਕੀ ਹੈ ਅਤੇ ਸਾਡੀ ਗੱਲ ਨਹੀਂ ਸੁਣਦਾ, ਇਹ ਪੇਟੂ ਅਤੇ ਸ਼ਰਾਬੀ ਹੈ । “
1 Samuel 10:27 in Panjabi 27 ਪਰ ਕੁਝ ਬੁਰੇ ਲੋਕ ਬੋਲੇ, ਇਹ ਮਨੁੱਖ ਸਾਨੂੰ ਕਿਵੇਂ ਬਚਾਵੇਗਾ ? ਅਤੇ ਉਹ ਦੀ ਨਿੰਦਿਆ ਕੀਤੀ ਅਤੇ ਉਹ ਦੇ ਲਈ ਨਜ਼ਰਾਨਾ ਨਾ ਲਿਆਏ । ਪਰ ਉਸ ਨੇ ਸਾਰੀ ਗੱਲ ਨੂੰ ਸੁਣ ਕੇ ਅਣਸੁਣੀ ਕਰ ਦਿੱਤੀ ।
2 Samuel 20:1 in Panjabi 1 ਅਜਿਹਾ ਹੋਇਆ ਉੱਥੇ ਇੱਕ ਸ਼ਬਾ ਨਾਮ ਦਾ ਬਿਨਯਾਮੀਨੀ ਮਨੁੱਖ ਸੀ, ਜੋ ਬੜਾ ਦੁਸ਼ਟ ਸੀ, ਉਹ ਮਨੁੱਖ ਬਿਕ੍ਰੀ ਦਾ ਪੁੱਤਰ ਸੀ । ਉਸ ਨੇ ਨਰਸਿੰਗਾ ਵਜਾ ਕੇ ਆਖਿਆ, ਨਾ ਸਾਡੀ ਵੰਡ ਯੱਸੀ ਦੇ ਪੁੱਤਰ ਨਾਲ ਸਾਡਾ ਭਾਗ ਹੈ । ਹੇ ਇਸਰਾਏਲ, ਆਪੋ ਆਪਣੇ ਤੰਬੂ ਨੂੰ ਜਾਓ !
1 Kings 12:16 in Panjabi 16 ਸੋ ਜਦ ਸਾਰੇ ਇਸਰਾਏਲ ਨੇ ਵੇਖਿਆ ਕਿ ਪਾਤਸ਼ਾਹ ਨੇ ਸਾਡੀ ਨਹੀਂ ਸੁਣੀ ਤਾਂ ਲੋਕਾਂ ਨੇ ਪਾਤਸ਼ਾਹ ਨੂੰ ਉੱਤਰ ਵਿੱਚ ਆਖਿਆ ਕਿ ਦਾਊਦ ਨਾਲ ਸਾਡਾ ਕੀ ਸ਼ਰੀਕਾ ਅਤੇ ਯੱਸੀ ਦੇ ਪੁੱਤਰ ਨਾਲ ਕੀ ਵੰਡ ਵਿਹਾਰ ? । ਹੇ ਇਸਰਾਏਲ, ਆਪਣੇ ਤੰਬੂਆਂ ਨੂੰ ਜਾਓ ਅਤੇ ਹੇ ਦਾਊਦ, ਹੁਣ ਤੂੰ ਆਪਣੇ ਘਰਾਣੇ ਨੂੰ ਸੰਭਾਲ ਸੋ ਇਸਰਾਏਲੀ ਆਪਣਿਆਂ ਤੰਬੂਆਂ ਨੂੰ ਚੱਲੇ ਗਏ ।
Psalm 2:1 in Panjabi 1 ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ-ਦੇਸ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ ?
Psalm 12:4 in Panjabi 4 ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ । ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ ?
Ecclesiastes 10:6 in Panjabi 6 ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ ।
Ecclesiastes 10:20 in Panjabi 20 ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ ! ।
Jeremiah 2:31 in Panjabi 31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ । ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ ?
Luke 19:14 in Panjabi 14 ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ ।
Acts 23:5 in Panjabi 5 ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੀ ਕੌਮ ਦੇ ਸਰਦਾਰ ਨੂੰ ਬੁਰਾ ਨਾ ਆਖ ।
Romans 1:24 in Panjabi 24 ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ ।
Romans 8:1 in Panjabi 1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ ।
Romans 8:4 in Panjabi 4 ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ ।
Romans 8:12 in Panjabi 12 ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ ।
Romans 13:1 in Panjabi 1 ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ ।
1 Corinthians 6:9 in Panjabi 9 ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼ ।
2 Corinthians 10:3 in Panjabi 3 ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ ।
Ephesians 4:19 in Panjabi 19 ਉਨ੍ਹਾਂ ਨੇ ਸੁੰਨ ਹੋ ਕੇ ਆਪਣੇ ਆਪ ਨੂੰ ਲੁੱਚਪੁਣੇ ਦੇ ਹੱਥ ਸੌਂਪ ਦਿੱਤਾ ਕਿ ਹਰ ਭਾਂਤ ਦੇ ਗੰਦੇ ਮੰਦੇ ਕੰਮ ਲਾਲਸਾ ਨਾਲ ਕਰਨ !
Ephesians 5:5 in Panjabi 5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
1 Thessalonians 4:7 in Panjabi 7 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ ।
Titus 1:7 in Panjabi 7 ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ ।
Hebrews 13:4 in Panjabi 4 ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ ।
1 Peter 2:13 in Panjabi 13 ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ
2 Peter 3:3 in Panjabi 3 ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ ।
Jude 1:4 in Panjabi 4 ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Jude 1:10 in Panjabi 10 ਪਰ ਇਹ ਲੋਕ ਜੋ ਕੁੱਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁੱਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ ।
Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Jude 1:18 in Panjabi 18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ ।