2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
Other Translations King James Version (KJV) Having eyes full of adultery, and that cannot cease from sin; beguiling unstable souls: an heart they have exercised with covetous practices; cursed children:
American Standard Version (ASV) having eyes full of adultery, and that cannot cease from sin; enticing unstedfast souls; having a heart exercised in covetousness; children of cursing;
Bible in Basic English (BBE) Having eyes full of evil desire, never having enough of sin; turning feeble souls out of the true way; they are children of cursing, whose hearts are well used to bitter envy;
Darby English Bible (DBY) having eyes full of adultery, and that cease not from sin, alluring unestablished souls; having a heart practised in covetousness, children of curse;
World English Bible (WEB) having eyes full of adultery, and who can't cease from sin; enticing unsettled souls; having a heart trained in greed; children of cursing;
Young's Literal Translation (YLT) having eyes full of adultery, and unable to cease from sin, enticing unstable souls, having an heart exercised in covetousnesses, children of a curse,
Cross Reference 2 Samuel 11:2 in Panjabi 2 ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ ।
Job 31:7 in Panjabi 7 ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
Job 31:9 in Panjabi 9 ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
Proverbs 6:25 in Panjabi 25 ਆਪਣੇ ਦਿਲ ਵਿੱਚ ਉਹ ਦੇ ਸੁਹੱਪਣ ਦੀ ਕਾਮਨਾ ਨਾ ਕਰ, ਨਾ ਉਹ ਆਪਣੀਆਂ ਪਲਕਾਂ ਨਾਲ ਤੈਨੂੰ ਫਸਾ ਲਵੇ,
Isaiah 1:16 in Panjabi 16 ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ ।
Isaiah 34:5 in Panjabi 5 ਮੇਰੀ ਤਲਵਾਰ ਤਾਂ ਅਕਾਸ਼ ਵਿੱਚ ਪੀ ਕੇ ਰੱਜ ਗਈ ਹੈ, ਵੇਖੋ, ਉਹ ਅਦੋਮ ਉੱਤੋ ਅਤੇ ਮੇਰੀ ਬਰਬਾਦ ਕੀਤੀ ਹੋਈ ਕੌਮ ਉੱਤੇ ਨਿਆਂ ਲਈ ਜਾ ਪਵੇਗੀ ।
Isaiah 65:20 in Panjabi 20 ਉੱਥੇ ਫੇਰ ਕੋਈ ਥੋੜ੍ਹੇ ਦਿਨਾਂ ਦਾ ਬੱਚਾ ਨਾ ਹੋਵੇਗਾ, ਨਾ ਕੋਈ ਬਜ਼ੁਰਗ ਜਿਸ ਨੇ ਆਪਣੇ ਦਿਨ ਪੂਰੇ ਨਾ ਕੀਤੇ ਹੋਣ, ਕਿਉਂਕਿ ਸੌ ਸਾਲ ਦੀ ਉਮਰ ਵਿੱਚ ਮਰੇਗਾ, ਉਸ ਨੂੰ ਬੱਚਾ ਹੀ ਮੰਨਿਆ ਜਾਵੇਗਾ, ਪਰ ਸੌ ਸਾਲ ਦਾ ਪਾਪੀ ਸਰਾਪੀ ਹੋਵੇਗਾ ।
Jeremiah 13:23 in Panjabi 23 ਭਲਾ, ਹਬਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ !
Matthew 5:28 in Panjabi 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ ।
Matthew 12:34 in Panjabi 34 ਹੇ ਸੱਪਾਂ ਦੇ ਬੱਚਿਓ ! ਤੁਸੀਂ ਬੁਰੇ ਹੋ ਕੇ ਚੰਗੀਆਂ ਗੱਲਾਂ ਕਿਵੇਂ ਕਰ ਸਕਦੇ ਹੋ ? ਕਿਉਂਕਿ ਜੋ ਮਨ ਵਿੱਚ ਭਰਿਆ ਹੋਇਆ ਹੈ ਉਹੀ ਮੂੰਹ ਵਿੱਚੋਂ ਨਿੱਕਲਦਾ ਹੈ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Mark 13:22 in Panjabi 22 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਨਿਸ਼ਾਨ ਅਤੇ ਅਨੋਖੇ ਕੰਮ ਵਿਖਾਲਣਗੇ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭੁਲਾਵੇ ਵਿੱਚ ਪਾ ਦੇਣ ।
John 5:44 in Panjabi 44 ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ । ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ ?
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
1 Corinthians 11:19 in Panjabi 19 ਕਿਉਂ ਜੋ ਜ਼ਰੂਰੀ ਹੈ ਜੋ ਤੁਹਾਡੇ ਵਿੱਚ ਕੁਪੰਥ ਵੀ ਹੋਣ ਤਾਂ ਕਿ ਜਿਹੜੇ ਪਰਵਾਨ ਹਨ, ਉਹ ਤੁਹਾਡੇ ਵਿੱਚ ਉਜਾਗਰ ਹੋ ਜਾਣ ।
Ephesians 2:3 in Panjabi 3 ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ !
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
Colossians 2:18 in Panjabi 18 ਕੋਈ ਮਨੁੱਖ ਅਧੀਨਤਾਈ ਅਤੇ ਦੂਤਾਂ ਦੀ ਪੂਜਾ ਨੂੰ ਕਰ ਕੇ ਤੁਹਾਨੂੰ ਇਨਾਮ ਤੋਂ ਕਿਤੇ ਵਾਂਝਾ ਨਾ ਰੱਖੇ ਜਿਹੜਾ ਆਪਣੀ ਸਰੀਰਕ ਬੁੱਧ ਤੋਂ ਅਕਾਰਥ ਫੁੱਲ ਕੇ ਵੇਖੀਆਂ ਹੋਈਆਂ ਗੱਲਾਂ ਉੱਤੇ ਲੱਗਾ ਰਹਿੰਦਾ ਹੈ ।
James 1:8 in Panjabi 8 ਉਹ ਦੁਚਿੱਤਾ ਮਨੁੱਖ ਹੈ ਅਤੇ ਆਪਣੀਆਂ ਸਾਰੀਆਂ ਗੱਲਾਂ ਵਿੱਚ ਚੰਚਲ ਹੈ ।
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
2 Peter 3:16 in Panjabi 16 ਜਿਵੇਂ ਉਸ ਨੇ ਆਪਣੀਆਂ ਸਾਰੀਆਂ ਪੱਤ੍ਰੀਆਂ ਵਿੱਚ ਉਨ੍ਹਾਂ ਦੇ ਵਿਖੇ ਲਿਖਿਆ ਹੈ ਅਤੇ ਉਨ੍ਹਾਂ ਵਿੱਚ ਕਈਆਂ ਗੱਲਾਂ ਦਾ ਸਮਝਣਾ ਔਖਾ ਹੈ, ਜਿਨ੍ਹਾਂ ਨੂੰ ਅਗਿਆਨੀ ਅਤੇ ਡੋਲਣ ਵਾਲੇ ਲੋਕ ਆਪਣੀ ਬਰਬਾਦੀ ਲਈ ਮਰੋੜਦੇ ਹਨ, ਜਿਵੇਂ ਉਹ ਹੋਰਨਾਂ ਪਵਿੱਤਰ ਗ੍ਰੰਥਾਂ ਦੀ ਲਿਖਤਾਂ ਨੂੰ ਵੀ ਕਰਦੇ ਹਨ ।
1 John 2:16 in Panjabi 16 ਕਿਉਂਕਿ ਸੱਭੋ ਕੁੱਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ ।
Jude 1:11 in Panjabi 11 ਹਾਏ ਉਨ੍ਹਾਂ ਨੂੰ ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ ।
Revelation 12:9 in Panjabi 9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ ।