2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
Other Translations King James Version (KJV) But the day of the Lord will come as a thief in the night; in the which the heavens shall pass away with a great noise, and the elements shall melt with fervent heat, the earth also and the works that are therein shall be burned up.
American Standard Version (ASV) But the day of the Lord will come as a thief; in the which the heavens shall pass away with a great noise, and the elements shall be dissolved with fervent heat, and the earth and the works that are therein shall be burned up.
Bible in Basic English (BBE) But the day of the Lord will come like a thief; and in that day the heavens will be rolled up with a great noise, and the substance of the earth will be changed by violent heat, and the world and everything in it will be burned up.
Darby English Bible (DBY) But the day of [the] Lord will come as a thief, in which the heavens will pass away with a rushing noise, and [the] elements, burning with heat, shall be dissolved, and [the] earth and the works in it shall be burnt up.
World English Bible (WEB) But the day of the Lord will come as a thief in the night; in which the heavens will pass away with a great noise, and the elements will be dissolved with fervent heat, and the earth and the works that are in it will be burned up.
Young's Literal Translation (YLT) and it will come -- the day of the Lord -- as a thief in the night, in which the heavens with a rushing noise will pass away, and the elements with burning heat be dissolved, and earth and the works in it shall be burnt up.
Cross Reference Psalm 46:6 in Panjabi 6 ਕੌਮਾਂ ਨੇ ਹੁਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ ।
Psalm 97:5 in Panjabi 5 ਯਹੋਵਾਹ ਦੀ ਹਜ਼ੂਰੀ ਵਿੱਚ ਪਹਾੜ ਮੋਮ ਵਾਂਗੂੰ ਪੰਘਰ ਜਾਂਦੇ ਹਨ ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ !
Psalm 102:26 in Panjabi 26 ਓਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਓਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ !
Isaiah 2:12 in Panjabi 12 ਇਸ ਲਈ ਕਿ ਸੈਨਾਂ ਦੇ ਯਹੋਵਾਹ ਦਾ ਇੱਕ ਦਿਨ ਹੈ, ਜਿਹੜਾ ਹਰੇਕ ਘਮੰਡੀ ਅਤੇ ਅਭਮਾਨੀ ਦੇ ਵਿਰੁੱਧ, ਅਤੇ ਹਰੇਕ ਹੰਕਾਰੀ ਦੇ ਵਿਰੁੱਧ ਹੈ, ਅਤੇ ਉਹ ਨੀਵੇਂ ਕੀਤੇ ਜਾਣਗੇ,
Isaiah 24:19 in Panjabi 19 ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ ।
Isaiah 34:4 in Panjabi 4 ਅਕਾਸ਼ ਦੇ ਸਾਰੇ ਮੰਡਲ ਖਤਮ ਹੋ ਜਾਣਗੇ ਅਤੇ ਅਕਾਸ਼ ਪੱਤ੍ਰੀ ਵਾਂਗੂੰ ਲਪੇਟਿਆ ਜਾਵੇਗਾ, ਤਾਰਿਆਂ ਦੀ ਸਾਰੀ ਸੈਨਾ ਝੜ ਜਾਵੇਗੀ, ਜਿਵੇਂ ਪੱਤੇ ਅੰਗੂਰੀ ਵੇਲ ਤੋਂ ਜਾਂ ਹੰਜ਼ੀਰ ਤੋਂ ਝੜ ਜਾਂਦੇ ਹਨ ।
Isaiah 51:6 in Panjabi 6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ ।
Joel 1:15 in Panjabi 15 ਹਾਇ ਉਸ ਦਿਨ ਨੂੰ ! ਕਿਉਂ ਜੋ ਯਹੋਵਾਹ ਦਾ ਦਿਨ ਤਾਂ ਨੇੜੇ ਹੈ, ਉਹ ਸਰਬ ਸ਼ਕਤੀਮਾਨ ਵੱਲੋਂ ਬਰਬਾਦੀ ਵਾਂਗੂੰ ਆ ਰਿਹਾ ਹੈ !
Joel 2:1 in Panjabi 1 ਸੀਯੋਨ ਵਿੱਚ ਤੁਰ੍ਹੀ ਫੂਕੋ ! ਮੇਰੇ ਪਵਿੱਤਰ ਪਹਾੜ ਉੱਤੇ ਸਾਂਹ ਖਿੱਚ ਦੇ ਫੂਕੋ ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ !
Joel 2:31 in Panjabi 31 ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ !
Joel 3:14 in Panjabi 14 ਨਬੇੜੇ ਦੀ ਘਾਟੀ ਵਿੱਚ ਭੀੜਾਂ ਦੀਆਂ ਭੀੜਾਂ ! ਕਿਉਂ ਜੋ ਨਬੇੜੇ ਦੀ ਘਾਟੀ ਵਿੱਚ ਯਹੋਵਾਹ ਦਾ ਦਿਨ ਨੇੜੇ ਹੈ !
Amos 9:5 in Panjabi 5 ਸੈਨਾਂ ਦਾ ਪ੍ਰਭੂ ਯਹੋਵਾਹ ਉਹ ਹੈ, ਜੋ ਧਰਤੀ ਨੂੰ ਛੂੰਹਦਾ ਹੈ ਤਾਂ ਉਹ ਪਿਘਲ ਜਾਂਦੀ ਹੈ ਅਤੇ ਉਸ ਦੇ ਸਾਰੇ ਵਾਸੀ ਸੋਗ ਕਰਦੇ ਹਨ ਅਤੇ ਸਾਰਾ ਦੇਸ਼ ਮਿਸਰ ਦੀ ਨੀਲ ਨਦੀ ਦੀ ਤਰ੍ਹਾਂ ਚੜ੍ਹਦਾ ਹੈ, ਜੋ ਉੱਛਲਦੀ ਹੈ ਅਤੇ ਫੇਰ ਉਤਰ ਜਾਂਦੀ ਹੈ ।
Amos 9:13 in Panjabi 13 ਪ੍ਰਭੂ ਯਹੋਵਾਹ ਦਾ ਵਾਕ ਹੈ, “ਵੇਖੋ, ਉਹ ਦਿਨ ਆਉਂਦੇ ਹਨ, ਜਦ ਹਲ਼ ਚਲਾਉਣ ਵਾਲਾ ਵਾਢੀ ਕਰਨ ਵਾਲੇ ਨੂੰ ਅਤੇ ਅੰਗੂਰਾਂ ਦਾ ਮਿੱਧਣ ਵਾਲਾ, ਬੀਜ ਬੀਜਣ ਵਾਲੇ ਨੂੰ ਜਾ ਲਵੇਗਾ ਅਤੇ ਪਹਾੜਾਂ ਤੋਂ ਨਵੀਂ ਮਧ ਚੋਵੇਗੀ ਅਤੇ ਸਾਰੇ ਟਿੱਲਿਆਂ ਤੋਂ ਵਗੇਗੀ !
Micah 1:4 in Panjabi 4 ਪਹਾੜ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ ।
Nahum 1:5 in Panjabi 5 ਪਹਾੜ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ ।
Malachi 4:5 in Panjabi 5 ਵੇਖੋ, ਮੈਂ ਏਲੀਯਾਹ ਨਬੀ ਨੂੰ ਤੁਹਾਡੇ ਲਈ ਭੇਜਾਂਗਾ ਇਸ ਤੋਂ ਪਹਿਲਾਂ ਕਿ ਯਹੋਵਾਹ ਦਾ ਵੱਡਾ ਅਤੇ ਭੈ ਦਾਇਕ ਦਿਨ ਆਵੇ
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Matthew 24:42 in Panjabi 42 ਸੋ ਜਾਗਦੇ ਰਹੋ ਕਿਉਂਕਿ ਤੁਸੀਂ ਨਹੀਂ ਜਾਣਦੇ ਜੋ ਤੁਹਾਡਾ ਪ੍ਰਭੂ ਕਿਹੜੇ ਦਿਨ ਆਉਂਦਾ ਹੈ ।
Mark 13:31 in Panjabi 31 ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ ।
Luke 12:39 in Panjabi 39 ਪਰ ਇਹ ਜਾਣੋ ਕਿ ਜੇ ਘਰ ਦੇ ਮਾਲਕ ਨੂੰ ਖ਼ਬਰ ਹੁੰਦੀ ਜੋ ਚੋਰ ਕਿਸ ਵੇਲੇ ਆਵੇਗਾ ਤਾਂ ਉਹ ਜਾਗਦਾ ਰਹਿੰਦਾ ਹੈ ਅਤੇ ਆਪਣੇ ਘਰ ਚੋਰੀ ਨਾ ਹੋਣ ਦਿੰਦਾ ।
Romans 8:20 in Panjabi 20 ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ ।
1 Corinthians 5:5 in Panjabi 5 ਤਦ ਇਹੋ ਜਿਹੇ ਮਨੁੱਖ ਨੂੰ ਸਰੀਰ ਦੇ ਨਾਸ ਹੋਣ ਲਈ ਸ਼ੈਤਾਨ ਦੇ ਹਵਾਲੇ ਕਰੋ ਤਾਂ ਜੋ ਉਸ ਦਾ ਆਤਮਾ ਪ੍ਰਭੂ ਯਿਸੂ ਦੇ ਦਿਨ ਬਚ ਜਾਵੇ ।
2 Corinthians 1:14 in Panjabi 14 ਜਿਵੇਂ ਤੁਸੀਂ ਸਾਨੂੰ ਕੁੱਝ ਕੁੱਝ ਮੰਨ ਵੀ ਲਿਆ ਜੋ ਸਾਡੇ ਪ੍ਰਭੂ ਯਿਸੂ ਦੇ ਦਿਨ ਅਸੀਂ ਤੁਹਾਡਾ ਘਮੰਡ ਹਾਂ ਜਿਵੇਂ ਤੁਸੀਂ ਸਾਡਾ ਵੀ ਹੋ ।
1 Thessalonians 5:2 in Panjabi 2 ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ ।
Hebrews 1:11 in Panjabi 11 ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।
2 Peter 3:12 in Panjabi 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।
Jude 1:6 in Panjabi 6 ਅਤੇ ਉਨ੍ਹਾਂ ਦੂਤਾਂ ਨੂੰ ਜੋ ਆਪਣੀ ਪਦਵੀ ਉੱਤੇ ਨਾ ਰਹੇ ਸਗੋਂ ਆਪਣੇ ਅਸਲੀ ਠਿਕਾਣੇ ਨੂੰ ਛੱਡ ਦਿੱਤਾ ਉਹ ਨੇ ਘੁੱਪ ਹਨ੍ਹੇਰੇ ਵਿੱਚ ਉਸ ਭਿਆਨਕ ਦਿਨ ਦੇ ਸਦੀਪਕ ਨਿਆਂ ਲਈ ਬੰਧਨਾਂ ਵਿੱਚ ਰੱਖ ਛੱਡਿਆ ।
Revelation 3:3 in Panjabi 3 ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ । ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ ।
Revelation 16:15 in Panjabi 15 ਵੇਖੋ, ਮੈਂ ਚੋਰ ਵਾਂਗੂੰ ਆਉਂਦਾ ਹਾਂ । ਧੰਨ ਉਹ ਜਿਹੜਾ ਜਾਗਦਾ ਰਹਿੰਦਾ ਅਤੇ ਆਪਣੇ ਬਸਤਰ ਦੀ ਚੌਕਸੀ ਕਰਦਾ ਹੈ ਜੋ ਉਹ ਨੰਗਾ ਨਾ ਫਿਰੇ ਅਤੇ ਲੋਕ ਉਹ ਦੀ ਸ਼ਰਮ ਨਾ ਵੇਖਣ ।
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।