2 Peter 3:15 in Panjabi 15 ਅਤੇ ਸਾਡੇ ਪ੍ਰਭੂ ਦੇ ਧੀਰਜ ਨੂੰ ਮੁਕਤੀ ਸਮਝੋ ਜਿਵੇਂ ਸਾਡੇ ਪਿਆਰੇ ਭਾਈ ਪੌਲੁਸ ਨੇ ਵੀ ਉਸ ਗਿਆਨ ਦੇ ਅਨੁਸਾਰ ਜੋ ਉਹ ਨੂੰ ਦਾਨ ਹੋਇਆ, ਤੁਹਾਨੂੰ ਲਿਖਿਆ ਸੀ ।
Other Translations King James Version (KJV) And account that the longsuffering of our Lord is salvation; even as our beloved brother Paul also according to the wisdom given unto him hath written unto you;
American Standard Version (ASV) And account that the longsuffering of our Lord is salvation; even as our beloved brother Paul also, according to the wisdom given to him, wrote unto you;
Bible in Basic English (BBE) And be certain that the long waiting of the Lord is for salvation; even as our brother Paul has said in his letters to you, from the wisdom which was given to him;
Darby English Bible (DBY) and account the longsuffering of our Lord [to be] salvation; according as our beloved brother Paul also has written to you according to the wisdom given to him,
World English Bible (WEB) Regard the patience of our Lord as salvation; even as our beloved brother Paul also, according to the wisdom given to him, wrote to you;
Young's Literal Translation (YLT) and the long-suffering of our Lord count ye salvation, according as also our beloved brother Paul -- according to the wisdom given to him -- did write to you,
Cross Reference Exodus 31:3 in Panjabi 3 ਮੈਂ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ ਸਮਝ ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Exodus 31:6 in Panjabi 6 ਅਤੇ ਵੇਖ ਮੈਂ ਉਹ ਦੇ ਨਾਲ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਜਿਹੜਾ ਦਾਨ ਦੇ ਗੋਤ ਦਾ ਹੈ ਥਾਪਿਆ ਅਤੇ ਸਾਰੇ ਸਿਆਣਿਆਂ ਦੇ ਹਿਰਦਿਆਂ ਵਿੱਚ ਬੁੱਧ ਪਾ ਦਿੱਤੀ ਤਾਂ ਜੋ ਉਹ ਜੋ ਕੁੱਝ ਮੈਂ ਤੈਨੂੰ ਹੁਕਮ ਦਿੱਤਾ ਬਣਾਉਣ,
Exodus 35:31 in Panjabi 31 ਅਤੇ ਉਸ ਨੇ ਉਹ ਨੂੰ ਪਰਮੇਸ਼ੁਰ ਦੇ ਆਤਮਾ ਤੋਂ ਬੁੱਧ, ਸਮਝ, ਵਿੱਦਿਆ ਅਤੇ ਸਾਰੀ ਕਾਰੀਗਰੀ ਨਾਲ ਭਰਪੂਰ ਕੀਤਾ ਹੈ
Exodus 35:35 in Panjabi 35 ਉਸ ਨੇ ਉਨ੍ਹਾਂ ਦੇ ਮਨਾਂ ਨੂੰ ਬੁੱਧ ਨਾਲ ਭਰਪੂਰ ਕੀਤਾ ਕਿ ਉਹ ਹਰ ਪਰਕਾਰ ਦਾ ਕਾਰੀਗਰੀ ਦਾ ਕੰਮ ਕਰਨ ਅਰਥਾਤ ਉੱਕਰਾਵੇ ਦਾ, ਚਤੇਰੇ ਦਾ ਅਤੇ ਕਸੀਦੇਕਾਰ ਦਾ ਅਤੇ ਨੀਲੇ ਬੈਂਗਣੀ ਕਿਰਮਚੀ ਮਹੀਨ ਕਤਾਨ ਦਾ ਅਤੇ ਜੁਲਾਹੇ ਦਾ ਅਤੇ ਸਾਰੀ ਕਾਰੀਗਰੀ ਦੇ ਕਰਨ ਵਾਲਿਆਂ ਦਾ ਅਤੇ ਚਤਰਾਈ ਦੇ ਕੰਮ ਦੇ ਕਰਿੰਦਿਆਂ ਦਾ ਕੰਮ ।
1 Kings 3:12 in Panjabi 12 ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ ਅਤੇ ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਮਨ ਦਿੱਤਾ ਹੈ, ਅਜਿਹਾ ਜੋ ਤੇਰੇ ਵਰਗਾ ਤੇਰੇ ਨਾਲੋਂ ਪਹਿਲਾਂ ਕੋਈ ਨਹੀਂ ਹੋਇਆ ਅਤੇ ਨਾ ਤੇਰੇ ਬਾਅਦ ਕੋਈ ਤੇਰੇ ਵਰਗਾ ਉੱਠੇਗਾ ।
1 Kings 3:28 in Panjabi 28 ਤਦ ਸਾਰੇ ਇਸਰਾਏਲ ਨੇ ਇਸ ਨਿਆਂ ਨੂੰ ਸੁਣਿਆ ਜਿਹੜਾ ਨਿਆਂ ਪਾਤਸ਼ਾਹ ਨੇ ਕੀਤਾ, ਤਾਂ ਉਹ ਪਾਤਸ਼ਾਹ ਦੇ ਸਨਮੁਖ ਡਰਨ ਲੱਗ ਪਏ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਦੀ ਬੁੱਧ ਨਿਆਂ ਕਰਨ ਲਈ ਉਸ ਦੇ ਵਿੱਚ ਹੈ ।
1 Kings 4:29 in Panjabi 29 ਪਰਮੇਸ਼ੁਰ ਨੇ ਸੁਲੇਮਾਨ ਨੂੰ ਬੁੱਧੀ ਅਤੇ ਸਮਝ ਬਹੁਤ ਹੀ ਵੱਧ ਦਿੱਤੀ ਅਤੇ ਖੁੱਲ੍ਹਾ ਮਨ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ
Ezra 7:25 in Panjabi 25 ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ ।
Proverbs 2:6 in Panjabi 6 ਕਿਉਂ ਜੋ ਬੁੱਧ ਯਹੋਵਾਹ ਹੀ ਦਿੰਦਾ ਹੈ, ਗਿਆਨ ਅਤੇ ਸਮਝ ਓਸੇ ਦੇ ਮੂੰਹੋਂ ਨਿੱਕਲਦੀ ਹੈ ।
Ecclesiastes 2:26 in Panjabi 26 ਕਿਉਂ ਜੋ ਪਰਮੇਸ਼ੁਰ ਉਸ ਮਨੁੱਖ ਨੂੰ ਜੋ ਉਸ ਦੀ ਨਜ਼ਰ ਵਿੱਚ ਭਲਾ ਹੈ, ਬੁੱਧ ਅਤੇ ਗਿਆਨ ਅਤੇ ਅਨੰਦ ਦਿੰਦਾ ਹੈ, ਪਰ ਪਾਪੀ ਨੂੰ ਦੁੱਖ ਦਿੰਦਾ ਹੈ ਤਾਂ ਜੋ ਉਹ ਇਕੱਠਾ ਕਰਕੇ ਅਤੇ ਜੋੜ ਕੇ ਉਸ ਨੂੰ ਦੇਵੇ, ਜਿਹੜਾ ਪਰਮੇਸ਼ੁਰ ਨੂੰ ਭਾਉਂਦਾ ਹੈ । ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ !
Daniel 2:20 in Panjabi 20 ਦਾਨੀਏਲ ਨੇ ਉੱਤਰ ਦੇ ਕੇ ਆਖਿਆ, ਪਰਮੇਸ਼ੁਰ ਦਾ ਨਾਮ ਸਦਾ ਤੱਕ ਮੁਬਾਰਕ ਹੋਵੇ, ਕਿਉਂ ਜੋ ਬੁੱਧ ਤੇ ਸ਼ਕਤੀ ਉਸ ਦੀ ਹੈ !
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
Acts 7:10 in Panjabi 10 ਅਤੇ ਪਰਮੇਸ਼ੁਰ ਨੇ ਉਹ ਦੇ ਸਾਰੇ ਦੁੱਖਾਂ ਤੋਂ ਛੁਡਾਇਆ ਅਤੇ ਉਹ ਨੂੰ ਮਿਸਰ ਦੇ ਪਾਤਸ਼ਾਹ ਫ਼ਿਰਊਨ ਦੇ ਸਾਹਮਣੇ ਉਸ ਨੂੰ ਕਿਰਪਾ ਅਤੇ ਬੁੱਧ ਦਿੱਤੀ ਤਾਂ ਰਾਜੇ ਨੇ ਉਸ ਨੂੰ ਆਪਣੇ ਸਾਰੇ ਘਰ ਦਾ ਅਧਿਕਾਰੀ ਬਣਾਇਆ ।
Acts 15:25 in Panjabi 25 ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁੱਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,
Romans 2:4 in Panjabi 4 ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ ।
1 Corinthians 2:13 in Panjabi 13 ਅਸੀਂ ਇਨ੍ਹਾਂ ਗੱਲਾਂ ਨੂੰ ਮਨੁੱਖੀ ਗਿਆਨ ਦੇ ਸ਼ਬਦਾਂ ਨਾਲ ਨਹੀਂ ਸਗੋਂ ਆਤਮਾ ਦੇ ਦੱਸੇ ਹੋਏ ਸ਼ਬਦਾਂ ਨਾਲ ਅਰਥਾਤ ਆਤਮਕ ਗੱਲਾਂ ਆਤਮਕ ਮਨੁੱਖਾਂ ਨੂੰ ਦੱਸਦੇ ਹਾਂ ।
1 Corinthians 3:10 in Panjabi 10 ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ । ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ ।
1 Corinthians 12:8 in Panjabi 8 ਇੱਕ ਨੂੰ ਤਾਂ ਆਤਮਾ ਦੇ ਰਾਹੀਂ ਗਿਆਨ ਦੀ ਗੱਲ ਪ੍ਰਾਪਤ ਹੁੰਦੀ ਹੈ, ਦੂਜੇ ਨੂੰ ਉਸੇ ਆਤਮਾ ਦੇ ਅਨੁਸਾਰ ਵਿੱਦਿਆ ਦੀ ਗੱਲ,
Ephesians 3:3 in Panjabi 3 ਇਹ ਕਿ ਪਰਕਾਸ਼ ਨਾਲ ਉਹ ਭੇਤ ਮੇਰੇ ਉੱਤੇ ਪ੍ਰਗਟ ਕੀਤਾ ਗਿਆ ਜਿਵੇਂ ਮੈਂ ਥੋੜ੍ਹਾ ਕਰਕੇ ਪਹਿਲਾਂ ਲਿਖਿਆ !
1 Timothy 1:16 in Panjabi 16 ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ ।
James 1:5 in Panjabi 5 ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ, ਜਿਹੜਾ ਉਹਨਾਂ ਸਾਰਿਆਂ ਨੂੰ ਖੁੱਲ੍ਹੇ ਦਿਲ ਦੇ ਨਾਲ ਬਿਨ੍ਹਾਂ ਉਲਾਂਭੇ ਦੇ ਦਿੰਦਾ ਹੈ ਜਿਹੜੇ ਉਸ ਕੋਲੋਂ ਮੰਗਦੇ ਹਨ, ਤਾਂ ਉਹ ਨੂੰ ਦਿੱਤੀ ਜਾਵੇਗੀ ।
James 3:17 in Panjabi 17 ਪਰ ਜਿਹੜੀ ਬੁੱਧ ਉੱਪਰੋਂ ਆਉਂਦੀ ਹੈ ਉਹ ਪਹਿਲਾਂ ਤਾਂ ਪਵਿੱਤਰ ਹੁੰਦੀ ਹੈ, ਫਿਰ ਮਿਲਣਸਾਰ, ਕੋਮਲ, ਹਠ ਤੋਂ ਰਹਿਤ, ਦਯਾ ਅਤੇ ਚੰਗਿਆਂ ਫਲਾਂ ਨਾਲ ਭਰਪੂਰ, ਪੱਖਪਾਤ ਤੋਂ ਰਹਿਤ ਅਤੇ ਨਿਸ਼ਕਪਟ ਹੁੰਦੀ ਹੈ ।
1 Peter 3:20 in Panjabi 20 ਜਿਹੜੇ ਪਿਛਲੇ ਸਮੇਂ ਅਣ-ਆਗਿਆਕਾਰੀ ਸਨ ਜਿਸ ਵੇਲੇ ਪਰਮੇਸ਼ੁਰ ਨੂਹ ਦੇ ਦਿਨਾਂ ਵਿੱਚ ਧੀਰਜ ਨਾਲ ਉਡੀਕ ਕਰਦਾ ਸੀ ਜਦ ਕਿਸ਼ਤੀ ਤਿਆਰ ਹੁੰਦੀ ਸੀ ਜਿਸ ਦੇ ਵਿੱਚ ਅੱਠ ਜਣੇ ਪਾਣੀ ਤੋਂ ਬਚ ਗਏ
2 Peter 3:9 in Panjabi 9 ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ ।