2 Peter 3:7 in Panjabi 7 ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ ।
Other Translations King James Version (KJV) But the heavens and the earth, which are now, by the same word are kept in store, reserved unto fire against the day of judgment and perdition of ungodly men.
American Standard Version (ASV) but the heavens that now are, and the earth, by the same word have been stored up for fire, being reserved against the day of judgment and destruction of ungodly men.
Bible in Basic English (BBE) But the present heaven and the present earth have been kept for destruction by fire, which is waiting for them on the day of the judging and destruction of evil men.
Darby English Bible (DBY) But the present heavens and the earth by his word are laid up in store, kept for fire unto a day of judgment and destruction of ungodly men.
World English Bible (WEB) But the heavens that now are, and the earth, by the same word have been stored up for fire, being reserved against the day of judgment and destruction of ungodly men.
Young's Literal Translation (YLT) and the present heavens and the earth, by the same word are treasured, for fire being kept to a day of judgment and destruction of the impious men.
Cross Reference Psalm 50:3 in Panjabi 3 ਸਾਡਾ ਪਰਮੇਸ਼ੁਰ ਆਵੇ ਅਤੇ ਚੁੱਪ ਨਾ ਰਹੇ, ਅੱਗ ਉਸ ਦੇ ਅੱਗੇ-ਅੱਗੇ ਭਸਮ ਕਰਦੀ ਹੈ, ਅਤੇ ਉਹ ਦੇ ਆਲੇ-ਦੁਆਲੇ ਅਨ੍ਹੇਰੀ ਜ਼ੋਰ ਨਾਲ ਵਗਦੀ ਹੈ !
Psalm 102:26 in Panjabi 26 ਓਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਓਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਓਹ ਬਦਲ ਹੀ ਜਾਣਗੇ !
Isaiah 51:6 in Panjabi 6 ਆਪਣੀਆਂ ਅੱਖਾਂ ਅਕਾਸ਼ ਵੱਲ ਚੁੱਕੋ, ਅਤੇ ਹੇਠਾਂ ਧਰਤੀ ਉੱਤੇ ਨਿਗਾਹ ਮਾਰੋ, ਅਕਾਸ਼ ਤਾਂ ਧੂੰਏਂ ਵਾਂਗੂੰ ਅਲੋਪ ਹੋ ਜਾਵੇਗਾ, ਅਤੇ ਧਰਤੀ ਕੱਪੜੇ ਵਾਂਗੂੰ ਪੁਰਾਣੀ ਪੈ ਜਾਵੇਗੀ, ਉਹ ਦੇ ਵਾਸੀ ਮੱਖੀਆਂ ਵਾਂਗੂੰ ਮਰ ਜਾਣਗੇ, ਪਰ ਮੇਰੀ ਮੁਕਤੀ ਸਦੀਪਕ ਹੋਵੇਗੀ, ਅਤੇ ਮੇਰਾ ਧਰਮ ਅਨੰਤ ਹੋਵੇਗਾ ।
Zephaniah 3:8 in Panjabi 8 ਇਸ ਲਈ ਯਹੋਵਾਹ ਦਾ ਵਾਕ ਹੈ, “ਮੇਰੇ ਲਈ ਠਹਿਰੇ ਰਹੋ, ਉਸ ਦਿਨ ਤੱਕ ਜਦ ਕਿ ਮੈਂ ਲੁੱਟ ਲਈ ਉੱਠਾਂ, ਕਿਉਂ ਜੋ ਮੈਂ ਠਾਣ ਲਿਆ ਕਿ ਕੌਮਾਂ ਨੂੰ ਇੱਕਠਿਆਂ ਕਰਾਂ ਅਤੇ ਰਾਜਾਂ ਨੂੰ ਜਮਾ ਕਰਾਂ, ਤਾਂ ਜੋ ਮੈਂ ਉਨ੍ਹਾਂ ਦੇ ਉੱਤੇ ਆਪਣਾ ਕਹਿਰ, ਅਤੇ ਆਪਣਾ ਸਾਰਾ ਭੜਕਿਆ ਹੋਇਆ ਕ੍ਰੋਧ ਡੋਲ੍ਹ ਦਿਆਂ, ਕਿਉਂ ਜੋ ਸਾਰੀ ਧਰਤੀ ਮੇਰੀ ਅਣਖ ਦੀ ਅੱਗ ਵਿੱਚ ਭਸਮ ਕੀਤੀ ਜਾਵੇਗੀ ।
Matthew 10:15 in Panjabi 15 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
Matthew 11:22 in Panjabi 22 ਫਿਰ ਵੀ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੁਹਾਡੇ ਨਾਲੋਂ ਸੂਰ ਅਤੇ ਸੈਦਾ ਦਾ ਹਾਲ ਝੱਲਣ ਯੋਗ ਹੋਵੇਗਾ ।
Matthew 11:24 in Panjabi 24 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਨਿਆਂ ਦੇ ਦਿਨ ਤੇਰੇ ਨਾਲੋਂ ਸਦੂਮ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ ।
Matthew 12:36 in Panjabi 36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ ।
Matthew 24:35 in Panjabi 35 ਅਕਾਸ਼ ਅਤੇ ਧਰਤੀ ਟਲ ਜਾਣਗੇ ਪਰ ਮੇਰੇ ਬਚਨ ਕਦੀ ਨਾ ਟਲਣਗੇ ।
Matthew 25:41 in Panjabi 41 ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ ।
Mark 6:11 in Panjabi 11 ਪਰ ਜਿਸ ਨਗਰ ਦੇ ਲੋਕ ਤੁਹਾਨੂੰ ਕਬੂਲ ਨਾ ਕਰਨ ਅਤੇ ਤੁਹਾਡੀ ਨਾ ਸੁਣਨ ਤਾਂ ਉੱਥੋਂ ਨਿੱਕਲ ਕੇ ਉਨ੍ਹਾਂ ਉੱਤੇ ਗਵਾਹੀ ਲਈ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Philippians 1:28 in Panjabi 28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ ।
2 Thessalonians 1:7 in Panjabi 7 ਅਤੇ ਤੁਹਾਨੂੰ ਜਿਹੜੇ ਦੁੱਖ ਪਾਉਂਦੇ ਹੋ, ਸਾਡੇ ਨਾਲ ਸੁੱਖ ਦੇਵੇ ਉਸ ਸਮੇਂ ਜਦੋਂ ਪ੍ਰਭੂ ਯਿਸੂ ਆਪਣੇ ਬਲਵੰਤ ਦੂਤਾਂ ਦੇ ਨਾਲ ਭੜਕਦੀ ਅੱਗ ਵਿੱਚ ਸਵਰਗ ਤੋਂ ਪਰਗਟ ਹੋਵੇਗਾ ।
2 Thessalonians 2:3 in Panjabi 3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ ।
1 Timothy 6:9 in Panjabi 9 ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ ।
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !
2 Peter 3:10 in Panjabi 10 ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ ।
2 Peter 3:12 in Panjabi 12 ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ ।
1 John 4:17 in Panjabi 17 ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ ।
Jude 1:7 in Panjabi 7 ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ ।
Revelation 17:8 in Panjabi 8 ਉਹ ਦਰਿੰਦਾ ਜਿਹੜਾ ਤੂੰ ਵੇਖਿਆ ਸੋ ਹੈ ਸੀ ਅਤੇ ਨਹੀਂ ਹੈ ਅਤੇ ਉਹ ਨੇ ਅਥਾਹ ਕੁੰਡ ਵਿੱਚੋਂ ਚੜ੍ਹ ਆਉਣਾ ਅਤੇ ਨਸ਼ਟ ਹੋ ਜਾਣਾ ਹੈ, ਅਤੇ ਧਰਤੀ ਦੇ ਵਾਸੀ ਜਿਨ੍ਹਾਂ ਦਾ ਨਾਮ ਜਗਤ ਦੇ ਮੁੱਢੋਂ ਜੀਵਨ ਦੀ ਪੋਥੀ ਵਿੱਚ ਨਹੀਂ ਲਿਖਿਆ ਗਿਆ ਉਸ ਦਰਿੰਦੇ ਨੂੰ ਵੇਖ ਕੇ ਕਿ ਉਹ ਹੈ ਸੀ ਅਤੇ ਨਹੀਂ ਹੈ ਅਤੇ ਫੇਰ ਆਉਂਦਾ ਹੈ, ਹੈਰਾਨ ਹੋ ਜਾਣਗੇ ।
Revelation 17:11 in Panjabi 11 ਅਤੇ ਉਹ ਦਰਿੰਦਾ ਜਿਹੜਾ ਸੀ ਅਤੇ ਨਹੀਂ ਹੈ ਸੋ ਆਪ ਵੀ ਅੱਠਵਾਂ ਹੈ, ਅਤੇ ਉਨ੍ਹਾਂ ਸੱਤਾਂ ਵਿੱਚੋਂ ਹੈ ਅਤੇ ਉਹ ਨਸ਼ਟ ਹੋ ਜਾਵੇਗਾ l
Revelation 20:11 in Panjabi 11 ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ ।
Revelation 21:1 in Panjabi 1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ ।