2 Samuel 12:13 in Panjabi 13 ਤਦ ਦਾਊਦ ਨੇ ਨਾਥਾਨ ਨੂੰ ਆਖਿਆ, ਮੈਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਨਾਥਾਨ ਨੇ ਦਾਊਦ ਨੂੰ ਆਖਿਆ, ਯਹੋਵਾਹ ਨੇ ਵੀ ਤੇਰਾ ਪਾਪ ਮਾਫ਼ ਕੀਤਾ ਸੋ ਤੂੰ ਨਾ ਮਰੇਂਗਾ ।
Other Translations King James Version (KJV) And David said unto Nathan, I have sinned against the LORD. And Nathan said unto David, The LORD also hath put away thy sin; thou shalt not die.
American Standard Version (ASV) And David said unto Nathan, I have sinned against Jehovah. And Nathan said unto David, Jehovah also hath put away thy sin; thou shalt not die.
Bible in Basic English (BBE) And David said to Nathan, Great is my sin against the Lord. And Nathan said to David, The Lord has put away your sin; death will not come on you.
Darby English Bible (DBY) And David said to Nathan, I have sinned against Jehovah. And Nathan said to David, Jehovah has also put away thy sin: thou shalt not die.
Webster's Bible (WBT) And David said to Nathan, I have sinned against the LORD. And Nathan said to David, The LORD also hath put away thy sin; thou shalt not die.
World English Bible (WEB) David said to Nathan, "I have sinned against Yahweh." Nathan said to David, "Yahweh also has put away your sin. You will not die.
Young's Literal Translation (YLT) And David saith unto Nathan, `I have sinned against Jehovah.' And Nathan saith unto David, `Also -- Jehovah hath caused thy sin to pass away; thou dost not die;
Cross Reference Leviticus 20:10 in Panjabi 10 ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ ।
Leviticus 24:17 in Panjabi 17 ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ ।
Numbers 35:31 in Panjabi 31 ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ । ਉਹ ਜਰੂਰ ਮਾਰਿਆ ਜਾਵੇ ।
1 Samuel 15:20 in Panjabi 20 ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਤਾਂ ਯਹੋਵਾਹ ਦੀ ਆਗਿਆ ਮੰਨੀ ਹੈ ਅਤੇ ਜਿਸ ਦੇ ਵਿੱਚ ਯਹੋਵਾਹ ਨੇ ਮੈਨੂੰ ਭੇਜਿਆ ਉਸ ਰਾਹ ਤੁਰਿਆ ਹਾਂ ਅਤੇ ਅਮਾਲੇਕ ਦੇ ਰਾਜਾ ਅਗਾਗ ਨੂੰ ਲੈ ਆਇਆ ਹਾਂ ਅਤੇ ਅਮਾਲੇਕੀਆਂ ਨੂੰ ਮੂਲੋਂ ਨਾਸ਼ ਕੀਤਾ ਹੈ ।
1 Samuel 15:24 in Panjabi 24 ਸ਼ਾਊਲ ਨੇ ਸਮੂਏਲ ਨੂੰ ਆਖਿਆ, ਮੈਂ ਪਾਪ ਕੀਤਾ ਕਿਉਂ ਜੋ ਯਹੋਵਾਹ ਦੀ ਆਗਿਆ ਨੂੰ ਅਤੇ ਤੇਰੀਆਂ ਗੱਲਾਂ ਨੂੰ ਮੋੜ ਦਿੱਤਾ ਮੈਂ ਲੋਕਾਂ ਤੋਂ ਜੋ ਡਰਿਆ ਅਤੇ ਉਹਨਾਂ ਦੀ ਗੱਲ ਸੁਣੀ
1 Samuel 15:30 in Panjabi 30 ਤਦ ਉਹ ਨੇ ਆਖਿਆ, ਮੈਂ ਪਾਪ ਕੀਤਾ ਪਰ ਮੇਰੇ ਲੋਕਾਂ ਦੇ ਬਜ਼ੁਰਗਾਂ ਅਤੇ ਇਸਰਾਏਲ ਦੇ ਅੱਗੇ ਮੇਰਾ ਆਦਰ ਕਰ ਅਤੇ ਮੇਰੇ ਨਾਲ ਮੁੜ ਚੱਲ ਜੋ ਮੈਂ ਯਹੋਵਾਹ ਤੇਰੇ ਪਰਮੇਸ਼ੁਰ ਅੱਗੇ ਮੱਥਾ ਟੇਕਾਂ ।
2 Samuel 24:10 in Panjabi 10 ਲੋਕਾਂ ਦੀ ਗਿਣਤੀ ਕਰਨ ਤੋਂ ਬਾਅਦ ਦਾਊਦ ਦੇ ਮਨ ਨੇ ਉਹ ਨੂੰ ਸਤਾਇਆ ਅਤੇ ਦਾਊਦ ਨੇ ਯਹੋਵਾਹ ਨੂੰ ਆਖਿਆ ਕਿ ਜੋ ਮੈਂ ਕੀਤਾ ਹੈ ਵੱਡਾ ਪਾਪ ਹੈ ! ਹੁਣ ਹੇ ਯਹੋਵਾਹ ਦਯਾ ਕਰ ਕੇ ਆਪਣੇ ਦਾਸ ਦੀ ਬਦੀ ਦੂਰ ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ ।
1 Kings 13:4 in Panjabi 4 ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ ।
1 Kings 21:20 in Panjabi 20 ਅੱਗੋਂ ਅਹਾਬ ਨੇ ਏਲੀਯਾਹ ਨੂੰ ਆਖਿਆ, ਹੇ ਮੇਰਿਆ ਦੁਸ਼ਮਣਾ, ਤੂੰ ਮੈਨੂੰ ਲੱਭ ਲਿਆ ? ਉਸ ਉੱਤਰ ਦਿੱਤਾ ਹਾਂ, ਲੱਭ ਲਿਆ ਕਿਉਂ ਜੋ ਤੂੰ ਯਹੋਵਾਹ ਦੇ ਵੇਖਦਿਆਂ ਤੇ ਬੁਰਿਆਈ ਕਰਨ ਲਈ ਆਪ ਨੂੰ ਵੇਚ ਦਿੱਤਾ ।
1 Kings 22:8 in Panjabi 8 ਤਾਂ ਇਸਰਾਏਲ ਦੇ ਪਾਤਸ਼ਾਹ ਨੇ ਯਹੋਸ਼ਾਫਾਤ ਨੂੰ ਆਖਿਆ, ਅਜੇ ਇੱਕ ਮਨੁੱਖ ਹੈ ਜਿਹ ਦੇ ਰਾਹੀਂ ਅਸੀਂ ਯਹੋਵਾਹ ਤੋਂ ਪੁੱਛੀਏ ਉਹ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ ਪਰ ਮੈਨੂੰ ਉਸ ਤੋਂ ਕਿੜ ਹੈ ਜੋ ਉਹ ਮੇਰੇ ਵਿਖੇ ਭਲਿਆਈ ਦਾ ਨਹੀਂ ਸਗੋਂ ਬੁਰਿਆਈ ਦਾ ਅਗੰਮ ਵਾਚਦਾ ਹੈ । ਯਹੋਸ਼ਾਫਾਟ ਨੇ ਆਖਿਆ, ਪਾਤਸ਼ਾਹ ਇਸ ਤਰ੍ਹਾਂ ਨਾ ਆਖੇ ।
2 Kings 1:9 in Panjabi 9 ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਉਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ । ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ ।”
2 Chronicles 16:10 in Panjabi 10 ਤਦ ਆਸਾ ਨੇ ਉਸ ਗੈਬਦਾਨ ਤੋਂ ਨਾਰਾਜ਼ ਹੋ ਕੇ ਉਸ ਨੂੰ ਕੈਦਖ਼ਾਨੇ ਵਿੱਚ ਪਾ ਦਿੱਤਾ ਕਿਉਂ ਜੋ ਉਹ ਉਸ ਦੀ ਗੱਲ ਦੇ ਕਾਰਨ ਬਹੁਤ ਹਰਖ ਵਿੱਚ ਆ ਗਿਆ ਅਤੇ ਆਸਾ ਨੇ ਉਸ ਸਮੇਂ ਲੋਕਾਂ ਵਿੱਚੋਂ ਕਈਆਂ ਹੋਰਨਾਂ ਉੱਤੇ ਵੀ ਜ਼ੁਲਮ ਕੀਤਾ ।
2 Chronicles 24:20 in Panjabi 20 ਤਦ ਪਰਮੇਸ਼ੁਰ ਦਾ ਆਤਮਾ ਯਹੋਯਾਦਾ ਜਾਜਕ ਦੇ ਪੁੱਤਰ ਜ਼ਕਰਯਾਹ ਉੱਤੇ ਉੱਤਰਿਆ । ਉਹ ਲੋਕਾਂ ਤੋਂ ਉੱਚੇ ਥਾਂ ਉੱਤੇ ਖੜ੍ਹੇ ਕੇ ਆਖਣ ਲੱਗਾ ਕਿ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋ ਇਸ ਤਰ੍ਹਾਂ ਤੁਸੀਂ ਸਫ਼ਲ ਨਹੀਂ ਹੋ ਸਕਦੇ ? ਕਿਉਂ ਜੋ ਤੁਸੀਂ ਯਹੋਵਾਹ ਨੂੰ ਛੱਡ ਦਿੱਤਾ ਹੈ, ਉਸ ਨੇ ਵੀ ਤੁਹਾਨੂੰ ਛੱਡ ਦਿੱਤਾ ਹੈ
2 Chronicles 25:16 in Panjabi 16 ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ ? ਚੁੱਪ ਰਹੁ ਤੂੰ ਕਿਉਂ ਮਾਰ ਖਾਵੇਂ ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ ।
Job 7:20 in Panjabi 20 ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ ? ਤੂੰ ਕਿਉਂ ਮੈਨੂੰ ਆਪਣਾ ਨਿਸ਼ਾਨਾ ਬਣਾਇਆ ਹੈ ਕਿ ਮੈਂ ਆਪਣੇ ਆਪ ਲਈ ਬੋਝ ਹੋ ਗਿਆ ਹਾਂ ?
Job 33:27 in Panjabi 27 ਉਹ ਮਨੁੱਖਾਂ ਦੇ ਅੱਗੇ ਗਾਉਣ ਲੱਗਦਾ ਅਤੇ ਆਖਣ ਲੱਗਦਾ ਹੈ, - ਮੈਂ ਪਾਪ ਕੀਤਾ ਅਤੇ ਸਿੱਧੀ ਗੱਲ ਨੂੰ ਉਲੱਦ ਦਿੱਤਾ ਪਰ ਉਸ ਦਾ ਬਦਲਾ ਮੈਥੋਂ ਨਾ ਲਿਆ ਗਿਆ ।
Psalm 32:1 in Panjabi 1 ਦਾਊਦ ਦਾ ਭਜਨ । ਮਸ਼ਕੀਲ ਧੰਨ ਹੈ ਉਹ ਜਿਸ ਦਾ ਅਪਰਾਧ ਮਾਫ਼ ਹੋ ਗਿਆ, ਜਿਸ ਦਾ ਪਾਪ ਢੱਕਿਆ ਹੋਇਆ ਹੈ ।
Psalm 51:4 in Panjabi 4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ ।
Psalm 51:16 in Panjabi 16 ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ ।
Psalm 130:3 in Panjabi 3 ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ ?
Proverbs 25:12 in Panjabi 12 ਬੁੱਧਵਾਨ ਦੀ ਤਾੜਨਾ ਸੁਣਨ ਵਾਲੇ ਦੇ ਕੰਨ ਲਈ ਸੋਨੇ ਦੀ ਬਾਲੀ ਅਤੇ ਕੁੰਦਨ ਦਾ ਗਹਿਣਾ ਹੈ ।
Proverbs 28:13 in Panjabi 13 ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਓਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ ।
Isaiah 6:5 in Panjabi 5 ਤਦ ਮੈਂ ਆਖਿਆ, ਹਾਇ ਮੇਰੇ ਉੱਤੇ ! ਮੈਂ ਤਾਂ ਨਾਸ ਹੋ ਗਿਆ ! ਮੈਂ ਤਾਂ ਭ੍ਰਿਸ਼ਟ ਬੁੱਲ੍ਹਾਂ ਵਾਲਾ ਮਨੁੱਖ ਹਾਂ, ਅਤੇ ਭ੍ਰਿਸ਼ਟ ਬੁੱਲ੍ਹਾਂ ਵਾਲੇ ਲੋਕਾਂ ਵਿੱਚ ਵੱਸਦਾ ਹਾਂ ! ਕਿਉਂ ਜੋ ਮੇਰੀਆਂ ਅੱਖਾਂ ਨੇ ਸੈਨਾਂ ਦੇ ਯਹੋਵਾਹ ਮਹਾਰਾਜਾ ਅਧੀਰਾਜ ਨੂੰ ਵੇਖਿਆ ਹੈ !
Isaiah 38:17 in Panjabi 17 ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ ।
Isaiah 43:24 in Panjabi 24 ਤੂੰ ਮੇਰੇ ਲਈ ਚਾਂਦੀ ਦੇ ਕੇ ਸੁਗੰਧਿਤ ਪੋਨੇ ਨਹੀਂ ਲਿਆਂਦੇ, ਨਾ ਤੂੰ ਆਪਣੀਆਂ ਬਲੀਆਂ ਦੀ ਚਰਬੀ ਨਾਲ ਮੈਨੂੰ ਰਜਾਇਆ, ਸਗੋਂ ਤੂੰ ਆਪਣੇ ਪਾਪਾਂ ਦਾ ਭਾਰ ਮੇਰੇ ਉੱਤੇ ਪਾਇਆ, ਤੂੰ ਮੈਨੂੰ ਆਪਣੀਆਂ ਬਦੀਆਂ ਨਾਲ ਅਕਾ ਦਿੱਤਾ ।
Isaiah 44:22 in Panjabi 22 ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ ।
Lamentations 3:32 in Panjabi 32 ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।
Zechariah 3:4 in Panjabi 4 ਤਾਂ ਉਸ ਨੇ ਉਹਨਾਂ ਨੂੰ ਜਿਹੜੇ ਸਾਹਮਣੇ ਖੜੇ ਸਨ, ਉੱਤਰ ਦੇ ਕੇ ਕਿਹਾ ਕਿ ਇਸ ਤੋਂ ਮੈਲ਼ੇ ਕੱਪੜੇ ਲਾਹ ਲਓ ! ਅਤੇ ਉਹ ਨੇ ਉਸ ਨੂੰ ਕਿਹਾ, ਵੇਖ, ਮੈਂ ਤੇਰੀ ਬੁਰਿਆਈ ਤੇਰੇ ਕੋਲੋਂ ਦੂਰ ਕਰ ਦਿੱਤੀ ਹੈ ਅਤੇ ਤੈਨੂੰ ਕੀਮਤੀ ਬਸਤਰ ਪਹਿਨਾਵਾਂਗਾ ।
Matthew 14:3 in Panjabi 3 ਹੇਰੋਦੇਸ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਯੂਹੰਨਾ ਨੂੰ ਫੜਿਆ ਅਤੇ ਕੈਦ ਵਿੱਚ ਪਾ ਦਿੱਤਾ ਸੀ ।
Matthew 14:10 in Panjabi 10 ਅਤੇ ਮਨੁੱਖ ਭੇਜ ਕੇ ਕੈਦਖ਼ਾਨੇ ਵਿੱਚ ਯੂਹੰਨਾ ਦਾ ਸਿਰ ਵਢਵਾ ਸੁੱਟਿਆ ।
Luke 15:21 in Panjabi 21 ਅਤੇ ਪੁੱਤਰ ਨੇ ਉਸ ਨੂੰ ਆਖਿਆ, ਪਿਤਾ ਜੀ ਮੈਂ ਸਵਰਗ ਦੇ ਵਿਰੁੱਧ ਅਤੇ ਤੁਹਾਡੇ ਅੱਗੇ ਪਾਪ ਕੀਤਾ ਹੈ । ਹੁਣ ਮੈਂ ਇਸ ਲਾਇਕ ਨਹੀਂ ਜੋ ਫੇਰ ਤੁਹਾਡਾ ਪੁੱਤਰ ਸਦਾਵਾਂ ।
Acts 2:37 in Panjabi 37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
Hebrews 9:26 in Panjabi 26 ਇਸ ਤਰ੍ਹਾਂ ਉਹ ਨੂੰ ਜਗਤ ਦੇ ਮੁੱਢੋਂ ਵਾਰ ਵਾਰ ਦੁੱਖ ਭੋਗਣਾ ਪੈਂਦਾ ਸੀ । ਪਰ ਹੁਣ ਜੁੱਗਾਂ ਦੇ ਅੰਤ ਵਿੱਚ ਉਹ ਇੱਕੋ ਵਾਰ ਪਰਗਟ ਹੋਇਆ ਹੈ ਕਿ ਆਪਣੇ ਆਪ ਦੇ ਬਲੀਦਾਨ ਕਰਨ ਨਾਲ ਪਾਪ ਨੂੰ ਦੂਰ ਕਰੇ ।
1 John 1:7 in Panjabi 7 ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ।
Revelation 1:5 in Panjabi 5 ਅਤੇ ਯਿਸੂ ਮਸੀਹ ਦੀ ਵੱਲੋਂ ਜਿਹੜਾ ਸੱਚਾ ਗਵਾਹ ਅਤੇ ਮੁਰਦਿਆਂ ਵਿੱਚੋਂ ਪਹਿਲੌਠਾ ਅਤੇ ਧਰਤੀ ਦੇ ਰਾਜਿਆਂ ਦਾ ਹਾਕਮ ਹੈ । ਉਹ ਦੀ ਜਿਹੜਾ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਜਿਸ ਨੇ ਆਪਣੇ ਲਹੂ ਨਾਲ ਸਾਡੇ ਪਾਪਾਂ ਤੋਂ ਸਾਨੂੰ ਛੁਟਕਾਰਾ ਦਿੱਤਾ ।