2 Samuel 22:3 in Panjabi 3 ਪਰਮੇਸ਼ੁਰ ਮੇਰਾ ਟਿੱਲਾ ਹੈ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ, ਮੇਰਾ ਉੱਚਾ ਗੜ੍ਹ ਅਤੇ ਮੇਰੀ ਓਟ । ਮੇਰੇ ਬਚਾਉਣ ਵਾਲੇ, ਤੂੰ ਮੈਨੂੰ ਅੰਧਕਾਰ ਤੋਂ ਬਚਾਉਂਦਾ ਹੈਂ ।
Other Translations King James Version (KJV) The God of my rock; in him will I trust: he is my shield, and the horn of my salvation, my high tower, and my refuge, my saviour; thou savest me from violence.
American Standard Version (ASV) God, my rock, in him will I take refuge; My shield, and the horn of my salvation, my high tower, and my refuge; My saviour, thou savest me from violence.
Bible in Basic English (BBE) My God, my Rock, in him will I put my faith; my breastplate, and the horn of my salvation, my high tower, and my safe place; my saviour, who keeps me safe from the violent man.
Darby English Bible (DBY) God is my rock, in him will I trust -- My shield, and the horn of my salvation, My high tower, and my refuge, My saviour: thou wilt save me from violence.
Webster's Bible (WBT) The God of my rock; in him will I trust: he is my shield, and the horn of my salvation, my high tower, and my refuge, my preserver; thou savest me from violence.
World English Bible (WEB) God, my rock, in him will I take refuge; My shield, and the horn of my salvation, my high tower, and my refuge; My savior, you save me from violence.
Young's Literal Translation (YLT) My God `is' my rock -- I take refuge in Him; My shield, and the horn of my salvation, My high tower, and my refuge! My Saviour, from violence Thou savest me!
Cross Reference Genesis 15:1 in Panjabi 1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਨ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ ।
Deuteronomy 32:37 in Panjabi 37 ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ ? ਅਤੇ ਉਹ ਚੱਟਾਨ ਜਿਸ ਵਿੱਚ ਉਹ ਪਨਾਹ ਲੈਂਦੇ ਸਨ ?
Deuteronomy 33:29 in Panjabi 29 ਹੇ ਇਸਰਾਏਲ, ਤੂੰ ਧੰਨ ਹੈ ! ਹੇ ਯਹੋਵਾਹ ਦੀ ਬਚਾਈ ਹੋਈ ਪਰਜਾ, ਤੇਰੇ ਵਰਗਾ ਕੌਣ ਹੈ ? ਉਹ ਤੇਰੀ ਸਹਾਇਤਾ ਦੀ ਢਾਲ, ਅਤੇ ਤੇਰੇ ਪ੍ਰਤਾਪ ਦੀ ਤਲਵਾਰ ਹੈ, ਤੇਰੇ ਵੈਰੀ ਤੈਥੋਂ ਝਿਜਕਣਗੇ, ਪਰ ਤੂੰ ਉਹਨਾਂ ਦੇ ਉੱਚੇ ਸਥਾਨਾਂ ਨੂੰ ਮਿੱਧਦਾ ਫਿਰੇਂਗਾ ।
1 Samuel 2:1 in Panjabi 1 ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ, ਮੇਰਾ ਮਨ ਯਹੋਵਾਹ ਦੇ ਕਾਰਨ ਮਗਨ ਹੈ । ਯਹੋਵਾਹ ਨੇ ਮੇਰਾ ਸਿੰਗ ਉੱਚਾ ਕੀਤਾ ਹੈ । ਮੇਰਾ ਮੂੰਹ ਮੇਰੇ ਵੈਰੀਆਂ ਦੇ ਸਾਹਮਣੇ ਖੋਲ੍ਹਿਆ ਗਿਆ, ਕਿਉਂ ਜੋ ਮੈਂ ਤੇਰੀ ਮੁਕਤੀ ਤੋਂ ਅਨੰਦ ਹੋਈ ।
2 Samuel 22:49 in Panjabi 49 ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ ।
2 Samuel 22:51 in Panjabi 51 ਉਹ ਆਪਣੇ ਠਹਿਰਾਏ ਹੋਏ ਰਾਜਾ ਲਈ ਬਚਾਓ ਦਾ ਬੁਰਜ ਹੈ, ਅਤੇ ਆਪਣੇ ਮਸਹ ਕੀਤੇ ਹੋਏ ਉੱਤੇ, ਅਰਥਾਤ ਦਾਊਦ, ਉਹ ਦੀ ਅੰਸ ਉੱਤੇ, ਸਦਾ ਤੱਕ ਦਯਾ ਕਰਦਾ ਹੈ ।
Psalm 3:3 in Panjabi 3 ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ ।
Psalm 5:12 in Panjabi 12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ ਅਤੇ ਆਪਣੀ ਕਿਰਪਾ ਦੀ ਢਾਲ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ ।
Psalm 9:9 in Panjabi 9 ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ ।
Psalm 14:6 in Panjabi 6 ਤੁਸੀਂ ਮਸਕੀਨ ਦੀ ਜੁਗਤੀ ਨੂੰ ਮਾੜਾ ਕਹਿੰਦੇ ਹੋ, ਪਰ ਯਹੋਵਾਹ ਉਸ ਦੀ ਪਨਾਹ ਹੈ ।
Psalm 18:2 in Panjabi 2 ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ ।
Psalm 27:5 in Panjabi 5 ਬਿਪਤਾ ਦੇ ਦਿਨ ਉਹ ਤਾਂ ਮੈਨੂੰ ਆਪਣੇ ਮੰਡਪ ਵਿੱਚ ਲੁਕਾਵੇਗਾ, ਅਤੇ ਆਪਣੇ ਤੰਬੂ ਦੇ ਪਰਦੇ ਵਿੱਚ ਮੈਨੂੰ ਛਿਪਾਵੇਗਾ, ਉਹ ਮੈਨੂੰ ਚੱਟਾਨ ਤੇ ਉੱਚਾ ਕਰੇਗਾ ।
Psalm 28:7 in Panjabi 7 ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ ।
Psalm 32:7 in Panjabi 7 ਤੂੰ ਮੇਰੇ ਲੁਕਣ ਦਾ ਥਾਂ ਹੈਂ, ਤੂੰ ਮੈਨੂੰ ਤੰਗੀ ਤੋਂ ਬਚਾ ਰਖੇਂਗਾ, ਤੂੰ ਮੈਨੂੰ ਛੁਟਕਾਰੇ ਦੇ ਗੀਤਾਂ ਨਾਲ ਘੇਰੇਂਗਾ । ਸਲਹ ।
Psalm 46:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਅਲਾਮੋਤ ਦੀ ਰਾਗ ਉੱਤੇ ਇੱਕ ਗੀਤ ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ,
Psalm 46:7 in Panjabi 7 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 46:11 in Panjabi 11 ਸੈਨਾਂ ਦਾ ਯਹੋਵਾਹ ਸਾਡੇ ਅੰਗ-ਸੰਗ ਹੈ, ਯਾਕੂਬ ਦਾ ਪਰਮੇਸ਼ੁਰ ਸਾਡਾ ਉੱਚਾ ਗੜ੍ਹ ਹੈ । ਸਲਹ ।
Psalm 55:9 in Panjabi 9 ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ !
Psalm 59:16 in Panjabi 16 ਪਰ ਮੈਂ ਤੇਰੀ ਸਮਰੱਥਾ ਨੂੰ ਗਾਵਾਂਗਾ, ਅਤੇ ਸਵੇਰ ਨੂੰ ਤੇਰੀ ਦਯਾ ਦਾ ਜੈ ਜੈ ਕਾਰ ਕਰਾਂਗਾ । ਤੂੰ ਤਾਂ ਮੇਰਾ ਉੱਚਾ ਗੜ੍ਹ ਅਤੇ ਮੇਰੀ ਬਿਪਤਾ ਦੇ ਦਿਨ ਮੇਰੀ ਪਨਾਹਗਾਹ ਰਿਹਾ ਹੈਂ ।
Psalm 61:3 in Panjabi 3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁੱਖ ਇੱਕ ਤਕੜਾ ਬੁਰਜ ਹੈਂ ।
Psalm 71:7 in Panjabi 7 ਮੈਂ ਬਹੁਤਿਆਂ ਦੇ ਲਈ ਇੱਕ ਅਚੰਭਾ ਜਿਹਾ ਬਣਿਆ, ਪਰ ਤੂੰ ਮੇਰੀ ਪੱਕੀ ਪਨਾਹ ਹੈਂ ।
Psalm 72:14 in Panjabi 14 ਉਹ ਉਨ੍ਹਾਂ ਦੀ ਜਾਨ ਨੂੰ ਛਲ ਤੇ ਅਨ੍ਹੇਰ ਤੋਂ ਛੁਟਕਾਰਾ ਦੇਵੇਗਾ, ਅਤੇ ਉਨ੍ਹਾਂ ਦਾ ਲਹੂ ਉਹ ਦੀ ਨਿਗਾਹ ਵਿੱਚ ਬਹੁਮੁੱਲਾ ਹੋਵੇਗਾ,
Psalm 84:9 in Panjabi 9 ਹੇ ਸਾਡੀ ਢਾਲ, ਵੇਖ, ਹੇ ਪਰਮੇਸ਼ੁਰ, ਆਪਣੇ ਮਸੀਹ ਦੇ ਮੁਖੜੇ ਵੱਲ ਧਿਆਨ ਕਰ !
Psalm 84:11 in Panjabi 11 ਯਹੋਵਾਹ ਪਰਮੇਸ਼ੁਰ ਇੱਕ ਸੂਰਜ ਤੇ ਇੱਕ ਢਾਲ ਹੈ, ਯਹੋਵਾਹ ਦਯਾ ਅਤੇ ਤੇਜ ਦੇਵੇਗਾ, ਉਹ ਸਿਧਿਆਈ ਵਿੱਚ ਚੱਲਣ ਵਾਲਿਆਂ ਤੋਂ ਕੋਈ ਚੰਗੀ ਚੀਜ਼ ਨਹੀਂ ਰੋਕੇਗਾ ।
Psalm 86:14 in Panjabi 14 ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ ।
Psalm 115:9 in Panjabi 9 ਹੇ ਇਸਰਾਏਲ, ਯਹੋਵਾਹ ਉੱਤੇ ਭਰੋਸਾ ਰੱਖ ! ਉਹ ਓਹਨਾਂ ਦਾ ਸਹਾਇਕ ਤੇ ਓਹਨਾਂ ਦੀ ਢਾਲ ਹੈ ।
Psalm 140:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
Psalm 140:4 in Panjabi 4 ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ !
Psalm 140:11 in Panjabi 11 ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ !
Psalm 144:2 in Panjabi 2 ਮੇਰੀ ਦਯਾ, ਮੇਰਾ ਗੜ੍ਹ, ਮੇਰਾ ਉੱਚਾ ਸਥਾਨ ਅਤੇ ਮੇਰਾ ਛੁਡਾਉਣ ਵਾਲਾ, ਮੇਰੀ ਢਾਲ ਅਤੇ ਉਹ ਜਿਸ ਦੇ ਵਿੱਚ ਮੈਂ ਪਨਾਹ ਲੈਂਦਾ ਹਾਂ, ਜੋ ਮੇਰੇ ਲੋਕਾਂ ਨੂੰ ਮੇਰੇ ਅਧੀਨ ਕਰ ਦਿੰਦਾ ਹੈ ।
Proverbs 18:10 in Panjabi 10 ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ ।
Proverbs 30:5 in Panjabi 5 ਪਰਮੇਸ਼ੁਰ ਦਾ ਹਰੇਕ ਬਚਨ ਤਾਇਆ ਹੋਇਆ ਹੈ, ਜਿਹੜੇ ਉਹ ਦੀ ਸ਼ਰਨ ਵਿੱਚ ਆਉਂਦੇ ਹਨ ਉਹ ਉਹਨਾਂ ਦੀ ਢਾਲ ਹੈ ।
Isaiah 12:2 in Panjabi 2 ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ ।
Isaiah 32:2 in Panjabi 2 ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚਟਾਨ ਦੇ ਸਾਯੇ ਜਿਹਾ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Jeremiah 16:9 in Panjabi 9 ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖ, ਮੈਂ ਇਸ ਸਥਾਨ ਤੋਂ ਤੇਰੀਆਂ ਅੱਖਾਂ ਦੇ ਸਾਹਮਣੇ ਤੇਰਿਆਂ ਦਿਨਾਂ ਵਿੱਚ ਖੁਸ਼ੀ ਦੀ ਅਵਾਜ਼, ਅਨੰਦ ਦੀ ਅਵਾਜ਼, ਲਾੜੇ ਦੀ ਅਵਾਜ਼ ਅਤੇ ਲਾੜੀ ਦੀ ਅਵਾਜ਼ ਬੰਦ ਕਰ ਦਿਆਂਗਾ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Luke 1:47 in Panjabi 47 ਅਤੇ ਮੇਰੀ ਆਤਮਾ ਮੇਰੇ ਮੁਕਤੀਦਾਤੇ ਪਰਮੇਸ਼ੁਰ ਵਿੱਚ ਅਨੰਦ ਹੋਈ,
Luke 1:69 in Panjabi 69 ਅਤੇ ਸਾਡੇ ਲਈ ਆਪਣੇ ਦਾਸ ਦਾਊਦ ਦੇ ਵੰਸ਼ ਵਿੱਚ ਮੁਕਤੀ ਦਾ ਸਿੰਗ ਖੜ੍ਹਾ ਕੀਤਾ,
Luke 1:71 in Panjabi 71 ਅਤੇ ਉਹ ਸਾਨੂੰ ਸਾਡੇ ਵੈਰੀਆਂ ਤੋਂ ਅਤੇ ਉਨ੍ਹਾਂ ਸਭਨਾਂ ਦੇ ਹੱਥੋਂ ਜੋ ਸਾਡੇ ਨਾਲ ਵੈਰ ਰੱਖਦੇ ਹਨ ਛੁਟਕਾਰਾ ਦੇਵੇ,
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
Titus 3:6 in Panjabi 6 ਜਿਸ ਨੂੰ ਉਸ ਨੇ ਸਾਡੇ ਮੁਕਤੀਦਾਤਾ ਯਿਸੂ ਮਸੀਹ ਦੇ ਦੁਆਰਾ ਸਾਡੇ ਉੱਤੇ ਵਧੇਰੇ ਵਹਾਇਆ ।
Hebrews 2:13 in Panjabi 13 ਅਤੇ ਫਿਰ ਇਹ ਕਹਿੰਦਾ ਹੈ ਕਿ ਮੈਂ ਉਸ ਉੱਤੇ ਭਰੋਸਾ ਰੱਖਾਂਗਾ । ਅਤੇ ਫਿਰ, ਮੈਂ ਅਤੇ ਉਹ ਬੱਚੇ ਜਿਹੜੇ ਪਰਮੇਸ਼ੁਰ ਨੇ ਮੈਨੂੰ ਬਖਸ਼ੇ ਹਨ ।