2 Samuel 7:22 in Panjabi 22 ਇਸ ਲਈ ਹੇ ਯਹੋਵਾਹ ਪਰਮੇਸ਼ੁਰ, ਤੂੰ ਵੱਡਾ ਹੈਂ ਕਿਉਂ ਜੋ ਜਿਥੋਂ ਤੱਕ ਅਸੀਂ ਆਪਣੇ ਕੰਨੀਂ ਸੁਣਿਆ ਹੈ ਕੋਈ ਤੇਰੇ ਵਰਗਾ ਨਹੀਂ ਅਤੇ ਤੇਰੇ ਤੋਂ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ ਹੈ ।
Other Translations King James Version (KJV) Wherefore thou art great, O LORD God: for there is none like thee, neither is there any God beside thee, according to all that we have heard with our ears.
American Standard Version (ASV) Wherefore thou art great, O Jehovah God: for there is none like thee, neither is there any God besides thee, according to all that we have heard with our ears.
Bible in Basic English (BBE) Truly you are great, O Lord God: there is no one like you and no other God but you, as is clear from everything which has come to our ears.
Darby English Bible (DBY) Wherefore thou art great, Jehovah Elohim; for there is none like thee, neither is there any God beside thee, according to all that we have heard with our ears.
Webster's Bible (WBT) Wherefore thou art great, O LORD God: for there is none like thee, neither is there any God besides thee, according to all that we have heard with our ears.
World English Bible (WEB) Therefore you are great, Yahweh God: for there is none like you, neither is there any God besides you, according to all that we have heard with our ears.
Young's Literal Translation (YLT) Therefore Thou hast been great, Jehovah God, for there is none like Thee, and there is no God save Thee, according to all that we have heard with our ears.
Cross Reference Exodus 10:2 in Panjabi 2 ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ।
Exodus 15:11 in Panjabi 11 ਕੌਣ ਹੈ ਤੇਰੇ ਵਰਗਾ ਹੇ ਯਹੋਵਾਹ ਦੇਵਤਿਆਂ ਵਿੱਚ ? ਕੌਣ ਹੈ ਤੇਰੇ ਵਰਗਾ ਪਵਿੱਤਰਤਾਈ ਵਿੱਚ ਪਰਤਾਪ ਵਾਲਾ, ਉਸਤਤ ਵਿੱਚ ਭੈ ਦਾਇਕ ਅਤੇ ਅਚਰਜ ਕੰਮਾਂ ਵਾਲਾ ?
Deuteronomy 3:24 in Panjabi 24 “ਹੇ ਪ੍ਰਭੂ ਯਹੋਵਾਹ, ਤੂੰ ਆਪਣੇ ਦਾਸ ਉੱਤੇ ਆਪਣੀ ਵਡਿਆਈ ਅਤੇ ਆਪਣੀ ਸ਼ਕਤੀ ਦਾ ਹੱਥ ਪਰਗਟ ਕਰਨ ਲੱਗਾ ਹੈਂ, ਕਿਉਂ ਜੋ ਅਕਾਸ਼ ਵਿੱਚ ਅਤੇ ਧਰਤੀ ਉੱਤੇ ਕਿਹੜਾ ਦੇਵਤਾ ਹੈ, ਜਿਹੜਾ ਤੇਰੇ ਜਿਹੇ ਕਾਰਜ ਅਤੇ ਤੇਰੇ ਜਿਹੇ ਵੱਡੀ ਸ਼ਕਤੀ ਵਾਲੇ ਕੰਮ ਕਰ ਸਕੇ ?
Deuteronomy 4:35 in Panjabi 35 ਇਹ ਸਭ ਤੁਹਾਨੂੰ ਵਿਖਾਇਆ ਗਿਆ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ ਅਤੇ ਉਸ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਹੈ ।
Deuteronomy 32:39 in Panjabi 39 ਹੁਣ ਵੇਖੋ ਕਿ ਮੈਂ ਹੀ ਉਹ ਹਾਂ, ਅਤੇ ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਮੈਂ ਹੀ ਮਾਰਦਾ ਹਾਂ ਅਤੇ ਮੈਂ ਹੀ ਜੀਉਂਦਾ ਕਰਦਾ ਹਾਂ, ਮੈਂ ਹੀ ਜ਼ਖਮੀ ਕਰਦਾ ਹਾਂ ਅਤੇ ਮੈਂ ਹੀ ਚੰਗਾ ਕਰਦਾ ਹਾਂ, ਅਤੇ ਕੋਈ ਨਹੀਂ ਹੈ ਜਿਹੜਾ ਮੇਰੇ ਹੱਥੋਂ ਛੁਡਾ ਸਕੇ,
1 Samuel 2:2 in Panjabi 2 ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ, ਤੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਕੋਈ ਸਾਡੇ ਪਰਮੇਸ਼ੁਰ ਵਰਗੀ ਚੱਟਾਨ ਨਹੀਂ ।
1 Chronicles 16:25 in Panjabi 25 ਇਸ ਲਈ ਕਿ ਯਹੋਵਾਹ ਮਹਾਨ ਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈ ਦਾਇਕ ਹੈ ।
2 Chronicles 2:5 in Panjabi 5 ਅਤੇ ਜਿਹੜਾ ਭਵਨ ਮੈਂ ਬਣਾਉਣ ਵਾਲਾ ਹਾਂ ਉਹ ਵੱਡਾ ਹੋਵੇਗਾ ਕਿਉਂ ਜੋ ਸਾਡਾ ਪਰਮੇਸ਼ੁਰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਹੈ
Psalm 44:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸੀਆਂ ਦਾ ਮਸ਼ਕੀਲ ਹੇ ਪਰਮੇਸ਼ੁਰ, ਅਸੀਂ ਆਪਣੇ ਕੰਨੀ ਸੁਣਿਆ, ਸਾਡੇ ਪਿਉ-ਦਾਦਿਆਂ ਨੇ ਸਾਡੇ ਲਈ ਵਰਣਨ ਕੀਤਾ ਹੈ, ਕਿ ਤੂੰ ਉਨ੍ਹਾਂ ਦੇ ਦਿਨਾਂ ਵਿੱਚ ਅਤੇ ਪ੍ਰਾਚੀਨ ਸਮਿਆਂ ਵਿੱਚ ਕੀ ਕੰਮ ਕੀਤਾ ।
Psalm 48:1 in Panjabi 1 ਗੀਤ । ਭਜਨ । ਕੋਰਹ ਵੰਸੀਆਂ ਦਾ ਯਹੋਵਾਹ ਮਹਾਨ ਹੈ ਅਤੇ ਅੱਤ ਉਸਤਤ ਦੇ ਜੋਗ ਹੈ, ਸਾਡੇ ਪਰਮੇਸ਼ੁਰ ਦੇ ਨਗਰ ਵਿੱਚ ਉਹ ਦੇ ਪਹਾੜ ਉੱਤੇ !
Psalm 86:8 in Panjabi 8 ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ ।
Psalm 86:10 in Panjabi 10 ਤੂੰ ਮਹਾਨ ਹੈਂ ਅਤੇ ਅਚਰਜ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ !
Psalm 89:6 in Panjabi 6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ ? ਦੇਵਤਿਆਂ ਦੇ ਪੁੱਤਰਾਂ ਵਿਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ ?
Psalm 89:8 in Panjabi 8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
Psalm 96:4 in Panjabi 4 ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈ ਦਾਇਕ ਹੈ ।
Psalm 135:5 in Panjabi 5 ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ ।
Psalm 145:3 in Panjabi 3 ਯਹੋਵਾਹ ਮਹਾਨ ਹੈ, ਅਤੇ ਅੱਤ ਉਸਤਤ ਜੋਗ ਹੈ, ਅਤੇ ਉਹ ਦੀ ਮਹਾਨਤਾ ਅਗੰਮ ਹੈ ।
Isaiah 40:18 in Panjabi 18 ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ ।
Isaiah 40:25 in Panjabi 25 ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ ? ਪਵਿੱਤਰ ਪੁਰਖ ਆਖਦਾ ਹੈ ।
Isaiah 45:5 in Panjabi 5 ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
Isaiah 45:18 in Panjabi 18 ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ ।
Isaiah 45:22 in Panjabi 22 ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ ।
Jeremiah 10:6 in Panjabi 6 ਹੇ ਯਹੋਵਾਹ, ਤੇਰੇ ਜਿਹਾ ਕੋਈ ਨਹੀਂ, ਤੂੰ ਵੱਡਾ ਹੈਂ ਅਤੇ ਸ਼ਕਤੀ ਦੇ ਕਾਰਨ ਤੇਰਾ ਨਾਮ ਵੱਡਾ ਹੈ ।
Ezekiel 36:22 in Panjabi 22 ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਮੈਂ ਤੁਹਾਡੀ ਲਈ ਨਹੀਂ ਸਗੋਂ ਆਪਣੇ ਪਵਿੱਤਰ ਨਾਮ ਦੇ ਲਈ, ਜਿਸ ਨੂੰ ਤੁਸੀਂ ਉਹਨਾਂ ਕੌਮਾਂ ਦੇ ਵਿੱਚ ਜਿੱਥੇ ਤੁਸੀਂ ਗਏ ਸੀ, ਪਲੀਤ ਕੀਤਾ ਇਹ ਕਰਦਾ ਹਾਂ ।
Ezekiel 36:32 in Panjabi 32 ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ ।
Micah 7:18 in Panjabi 18 ਤੇਰੇ ਵਰਗਾ ਹੋਰ ਕਿਹੜਾ ਪਰਮੇਸ਼ੁਰ ਹੈ ? ਜੋ ਅਪਰਾਧ ਨੂੰ ਮੁਆਫ਼ ਕਰੇ, ਜੋ ਆਪਣੀ ਨਿੱਜ-ਭਾਗ ਦੇ ਬਚੇ ਹੋਏ ਲੋਕਾਂ ਦੀ ਬਦੀ ਨੂੰ ਢੱਕ ਦੇਵੇ, ਉਹ ਆਪਣਾ ਕ੍ਰੋਧ ਸਦਾ ਤੱਕ ਨਹੀਂ ਰੱਖਦਾ, ਕਿਉਂ ਜੋ ਉਹ ਦਯਾ ਕਰਨ ਤੋਂ ਪ੍ਰਸੰਨ ਹੁੰਦਾ ਹੈ ।