2 Thessalonians 1:10 in Panjabi 10 ਉਸ ਦਿਨ ਜਦ ਉਹ ਆਵੇਗਾ ਜੋ ਆਪਣਿਆਂ ਸੰਤਾਂ ਵਿੱਚ ਮਹਿਮਾ ਪਾਵੇ ਅਤੇ ਸਾਰੇ ਵਿਸ਼ਵਾਸੀਆਂ ਵਿੱਚ ਅਚਰਜ ਮੰਨਿਆ ਜਾਵੇ ਕਿਉਂਕਿ ਤੁਸੀਂ ਸਾਡੀ ਗਵਾਹੀ ਤੇ ਵਿਸ਼ਵਾਸ ਕੀਤਾ ।
Other Translations King James Version (KJV) When he shall come to be glorified in his saints, and to be admired in all them that believe (because our testimony among you was believed) in that day.
American Standard Version (ASV) when he shall come to be glorified in his saints, and to be marvelled at in all them that believed (because our testimony unto you was believed) in that day.
Bible in Basic English (BBE) At his coming, when he will have glory in his saints, and will be a cause of wonder in all those who had faith (because our witness among you had effect) in that day.
Darby English Bible (DBY) when he shall have come to be glorified in his saints, and wondered at in all that have believed, (for our testimony to you has been believed,) in that day.
World English Bible (WEB) when he comes to be glorified in his saints, and to be admired among all those who have believed (because our testimony to you was believed) in that day.
Young's Literal Translation (YLT) when He may come to be glorified in his saints, and to be wondered at in all those believing -- because our testimony was believed among you -- in that day;
Cross Reference Numbers 23:23 in Panjabi 23 ਯਾਕੂਬ ਉੱਤੇ ਜਾਦੂ ਨਹੀਂ ਚੱਲਦਾ, ਨਾ ਇਸਰਾਏਲ ਉੱਤੇ ਟੂਣਾ । ਹੁਣ ਯਾਕੂਬ ਅਤੇ ਇਸਰਾਏਲ ਵਿਖੇ ਆਖਿਆ ਜਾਵੇਗਾ, ਪਰਮੇਸ਼ੁਰ ਨੇ ਕੀ ਕੀਤਾ !
Psalm 68:35 in Panjabi 35 ਹੇ ਪਰਮੇਸ਼ੁਰ, ਤੂੰ ਆਪਣਿਆਂ ਪਵਿੱਤਰ ਥਾਵਾਂ ਵਿੱਚ ਭਿਆਣਕ ਹੈਂ, ਇਸਰਾਏਲ ਦਾ ਪਰਮੇਸ਼ੁਰ ਉਹੋ ਪਰਮੇਸ਼ੁਰ ਹੈ ਜਿਹੜਾ ਆਪਣੀ ਪਰਜਾ ਨੂੰ ਸਮਰੱਥਾ ਅਤੇ ਸ਼ਕਤੀ ਦਿੰਦਾ ਹੈ । ਪਰਮੇਸ਼ੁਰ ਮੁਬਾਰਕ ਹੋਵੇ ! ।
Psalm 89:7 in Panjabi 7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਣਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈ ਦਾਇਕ ਹੈ !
Isaiah 43:21 in Panjabi 21 ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ ।
Isaiah 44:23 in Panjabi 23 ਹੇ ਅਕਾਸ਼ੋ, ਜੈਕਾਰਾ ਗਜਾਓ, ਕਿਉਂਕਿ ਯਹੋਵਾਹ ਨੇ ਇਹ ਕੀਤਾ ਹੈ, ਹੇ ਧਰਤੀ ਦੇ ਹੇਠਲੇ ਸਥਾਨੋ, ਲਲਕਾਰੋ, ਪਹਾੜ ਖੁੱਲ੍ਹ ਕੇ ਜੈ-ਜੈ ਕਾਰ ਕਰਨ, ਜੰਗਲ ਅਤੇ ਉਹ ਦੇ ਸਾਰੇ ਰੁੱਖ, ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਇਸਰਾਏਲ ਵਿੱਚ ਆਪਣੀ ਸੁੰਦਰਤਾ ਪਰਗਟ ਕਰੇਗਾ ।
Isaiah 49:3 in Panjabi 3 ਉਸ ਨੇ ਮੈਨੂੰ ਆਖਿਆ, ਤੂੰ ਮੇਰਾ ਦਾਸ ਇਸਰਾਏਲ ਹੈ, ਜਿਸ ਦੇ ਵਿੱਚ ਮੈਂ ਆਪਣੀ ਸ਼ਾਨ ਵਿਖਾਵਾਂਗਾ ।
Isaiah 60:21 in Panjabi 21 ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ ।
Jeremiah 33:9 in Panjabi 9 ਏਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ ।
Malachi 3:17 in Panjabi 17 ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ ।
Matthew 7:22 in Panjabi 22 ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ ! ਹੇ ਪ੍ਰਭੂ ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ ਕੰਮ ਨਹੀਂ ਕੀਤੇ ?
Matthew 24:36 in Panjabi 36 ਪਰ ਉਸ ਦਿਨ ਅਤੇ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਦੇ ਦੂਤ ਨਾ ਪੁੱਤਰ ਪਰ ਕੇਵਲ ਪਿਤਾ ।
Matthew 25:31 in Panjabi 31 ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ ।
Luke 10:12 in Panjabi 12 ਮੈਂ ਤੁਹਾਨੂੰ ਆਖਦਾ ਹਾਂ ਕਿ ਉਹ ਦਿਨ ਉਸ ਨਗਰ ਨਾਲੋਂ ਸਦੂਮ ਦਾ ਹਾਲ ਸਹਿਣ ਯੋਗ ਹੋਵੇਗਾ ।
John 11:4 in Panjabi 4 ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ ।”
John 17:10 in Panjabi 10 ਜੋ ਕੁੱਝ ਵੀ ਮੇਰੇ ਕੋਲ ਹੈ ਸਭ ਤੇਰਾ ਹੈ, ਅਤੇ ਜੋ ਕੁੱਝ ਤੇਰਾ ਹੈ ਸੋ ਮੇਰਾ ਹੈ ਅਤੇ ਉਨ੍ਹਾਂ ਰਾਹੀਂ ਮੇਰੀ ਵਡਿਆਈ ਹੋਈ ।
1 Corinthians 1:6 in Panjabi 6 ਜਿਵੇਂ ਮਸੀਹ ਦੀ ਗਵਾਹੀ ਤੁਹਾਡੇ ਵਿੱਚ ਪੂਰੀ ਹੋਈ ।
1 Corinthians 3:13 in Panjabi 13 ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ ।
Galatians 1:24 in Panjabi 24 ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ ।
Ephesians 1:6 in Panjabi 6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ !
Ephesians 1:12 in Panjabi 12 ਕਿ ਅਸੀਂ ਜਿਹਨਾਂ ਪਹਿਲਾਂ ਮਸੀਹ ਉੱਤੇ ਆਸ ਰੱਖੀ ਸੀ ਉਹ ਦੀ ਮਹਿਮਾ ਦੀ ਵਡਿਆਈ ਦਾ ਕਾਰਨ ਹੋਈਏ !
Ephesians 1:14 in Panjabi 14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l
Ephesians 1:18 in Panjabi 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ !
Ephesians 2:7 in Panjabi 7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ !
Ephesians 3:10 in Panjabi 10 ਕਿ ਹੁਣ ਕਲੀਸਿਯਾ ਦੇ ਰਾਹੀਂ ਸਵਰਗੀ ਥਾਵਾਂ ਵਿੱਚ ਹਕੂਮਤਾਂ ਅਤੇ ਅਧਿਕਾਰਾਂ ਉੱਤੇ ਪਰਮੇਸ਼ੁਰ ਦਾ ਨਾਨਾ ਪਰਕਾਰ ਦਾ ਗਿਆਨ ਪਰਗਟ ਕੀਤਾ ਜਾਵੇ !
Ephesians 3:16 in Panjabi 16 ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ !
1 Thessalonians 1:5 in Panjabi 5 ਇਸ ਲਈ ਜੋ ਸਾਡੀ ਖੁਸ਼ਖਬਰੀ ਸਿਰਫ਼ ਗੱਲਾਂ ਨਾਲ ਹੀ ਨਹੀਂ ਸੀ, ਸਗੋਂ ਸਮਰੱਥਾ, ਪਵਿੱਤਰ ਆਤਮਾ ਅਤੇ ਪੂਰੇ ਵਿਸ਼ਵਾਸ ਨਾਲ ਤੁਹਾਡੇ ਕੋਲ ਪਹੁੰਚੀ ਜਿਵੇਂ ਤੁਸੀਂ ਜਾਣਦੇ ਹੋ ਕਿ ਤੁਹਾਡੇ ਨਾਲ ਸਾਡਾ ਕਿਹੋ ਜਿਹਾ ਵਰਤਾਵਾ ਸੀ ।
1 Thessalonians 2:1 in Panjabi 1 ਹੇ ਭਰਾਵੋ, ਤੁਸੀਂ ਆਪ ਜਾਣਦੇ ਹੋ ਕਿ ਤੁਹਾਡੇ ਕੋਲ ਸਾਡਾ ਆਉਣਾ ਵਿਅਰਥ ਨਹੀਂ ਹੋਇਆ ।
1 Thessalonians 2:13 in Panjabi 13 ਇਸ ਕਾਰਨ ਅਸੀਂ ਵੀ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਕਿ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਡੇ ਕੋਲੋਂ ਮਿਲਿਆ ਤਾਂ ਤੁਸੀਂ ਉਸ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ-ਮੁੱਚੀ ਪਰਮੇਸ਼ੁਰ ਦਾ ਬਚਨ ਹੈ ਮੰਨ ਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਵਿਸ਼ਵਾਸੀਆਂ ਵਿੱਚ ਕੰਮ ਵੀ ਕਰਦਾ ਹੈ ।
2 Thessalonians 1:12 in Panjabi 12 ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਦੇ ਅਨੁਸਾਰ ਤੁਹਾਡੇ ਵਿੱਚ ਸਾਡੇ ਪ੍ਰਭੂ ਯਿਸੂ ਦਾ ਨਾਮ ਮਹਿਮਾ ਪਾਵੇ ਅਤੇ ਉਸ ਵਿੱਚ ਤੁਸੀਂ ਵੀ ।
2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
2 Timothy 1:18 in Panjabi 18 ਪ੍ਰਭੂ ਉਹ ਨੂੰ ਇਹ ਦਾਤ ਕਰੇ ਕਿ ਉਸ ਦਿਨ ਪ੍ਰਭੂ ਵੱਲੋਂ ਉਸ ਉੱਤੇ ਦਯਾ ਹੋਵੇ ਅਤੇ ਤੂੰ ਚੰਗੀ ਤਰ੍ਹਾਂ ਜਾਣਦਾ ਹੀ ਹੈ ਜੋ ਅਫ਼ਸੁਸ ਵਿੱਚ ਕਿਵੇਂ ਉਸ ਨੇ ਮੇਰੀ ਸੇਵਾ ਕੀਤੀ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
1 Peter 2:9 in Panjabi 9 ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ ਚਾਨਣ ਵਿੱਚ ਸੱਦ ਲਿਆ
Revelation 7:11 in Panjabi 11 ਸਾਰੇ ਦੂਤ ਸਿੰਘਾਸਣ ਦੇ ਅਤੇ ਬਜ਼ੁਰਗਾਂ ਦੇ ਅਤੇ ਚਾਰਾਂ ਪ੍ਰਾਣੀਆਂ ਦੇ ਆਲੇ-ਦੁਆਲੇ ਖੜ੍ਹੇ ਸਨ ਤਾਂ ਉਹ ਸਿੰਘਾਸਣ ਦੇ ਸਾਹਮਣੇ ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕਿਆ ।