2 Thessalonians 1:11 in Panjabi 11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ ।
Other Translations King James Version (KJV) Wherefore also we pray always for you, that our God would count you worthy of this calling, and fulfil all the good pleasure of his goodness, and the work of faith with power:
American Standard Version (ASV) To which end we also pray always for you, that our God may count you worthy of your calling, and fulfil every desire of goodness and `every' work of faith, with power;
Bible in Basic English (BBE) For this reason, you are ever in our prayers, that you may seem to our God such as may have a part in his purpose and that by his power he will make all his good purpose, and the work of faith, complete;
Darby English Bible (DBY) To which end we also pray always for you, that our God may count you worthy of the calling, and fulfil all [the] good pleasure of [his] goodness and [the] work of faith with power,
World English Bible (WEB) To this end we also pray always for you, that our God may count you worthy of your calling, and fulfill every desire of goodness and work of faith, with power;
Young's Literal Translation (YLT) for which also we do pray always for you, that our God may count you worthy of the calling, and may fulfil all the good pleasure of goodness, and the work of the faith in power,
Cross Reference Psalm 48:14 in Panjabi 14 ਇਹੋ ਪਰਮੇਸ਼ੁਰ ਤਾਂ ਜੁੱਗੋ-ਜੁੱਗ ਸਾਡਾ ਪਰਮੇਸ਼ੁਰ ਹੈ, ਮੌਤ ਤੱਕ ਵੀ ਓਹੋ ਸਾਡਾ ਆਗੂ ਰਹੇਗਾ !
Psalm 51:18 in Panjabi 18 ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ ।
Psalm 68:20 in Panjabi 20 ਪਰਮੇਸ਼ੁਰ ਸਾਡੇ ਲਈ ਬਚਾਵਾਂ ਦਾ ਪਰਮੇਸ਼ੁਰ ਹੈ, ਪ੍ਰਭੂ ਯਹੋਵਾਹ ਵੱਲੋਂ ਹੀ ਮੌਤ ਤੋਂ ਰਿਹਾਈ ਹੈ ।
Psalm 138:8 in Panjabi 8 ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ !
Proverbs 4:18 in Panjabi 18 ਪਰ ਧਰਮੀਆ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ, ਜਿਸ ਦਾ ਚਾਨਣ ਦੁਪਹਿਰ ਤੱਕ ਵੱਧਦਾ ਹੀ ਜਾਂਦਾ ਹੈ ।
Isaiah 25:9 in Panjabi 9 ਉਸ ਦਿਨ ਆਖਿਆ ਜਾਵੇਗਾ, ਵੇਖੋ, ਇਹ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਕਿ ਉਹ ਸਾਨੂੰ ਬਚਾਵੇਗਾ - ਇਹ ਯਹੋਵਾਹ ਹੈ, ਅਸੀਂ ਉਹ ਨੂੰ ਉਡੀਕਦੇ ਸੀ, ਅਸੀਂ ਉਹ ਦੀ ਮੁਕਤੀ ਵਿੱਚ ਖੁਸ਼ੀ ਮਨਾਈਏ ਅਤੇ ਅਨੰਦ ਕਰੀਏ ।
Isaiah 55:7 in Panjabi 7 ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
Isaiah 66:9 in Panjabi 9 ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਮਾਵਾਂ ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ ? ਤੇਰਾ ਪਰਮੇਸ਼ੁਰ ਆਖਦਾ ਹੈ ।
Daniel 3:17 in Panjabi 17 ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛਡਾਵੇਗਾ,
Hosea 6:3 in Panjabi 3 ਅਸੀਂ ਜਾਣੀਏ, ਅਸੀਂ ਯਹੋਵਾਹ ਨੂੰ ਜਾਣਨ ਲਈ ਪਿੱਛੇ ਲੱਗੀਏ, ਉਹ ਦਾ ਨਿੱਕਲਣਾ ਸਵੇਰ ਦੇ ਚਾਨਣ ਵਾਂਗੂੰ ਪੱਕਾ ਹੈ, ਉਹ ਸਾਡੇ ਕੋਲ ਵਰਖਾ ਵਾਂਗੂੰ ਆਵੇਗਾ, ਆਖਰੀ ਵਰਖਾ ਵਾਂਗੂੰ ਜਿਹੜੀ ਭੂਮੀ ਨੂੰ ਸਿੰਜਦੀ ਹੈ ।
Zechariah 4:7 in Panjabi 7 ਹੇ ਵੱਡੇ ਪਹਾੜ, ਤੂੰ ਕੀ ਹੈਂ ? ਤੂੰ ਜ਼ਰੁੱਬਾਬਲ ਦੇ ਅੱਗੇ ਮਦਾਨ ਹੋ ਜਾਵੇਂਗਾ ਅਤੇ ਉਹ ਚੋਟੀ ਦਾ ਪੱਥਰ ਪੁਕਾਰਦੇ ਹੋਏ ਬਾਹਰ ਲੈ ਆਵੇਗਾ ਕਿ ਇਹ ਦੇ ਲਈ ਕਿਰਪਾ ਹੋਵੇ, ਕਿਰਪਾ !।
Mark 4:28 in Panjabi 28 ਜ਼ਮੀਨ ਤਾਂ ਆਪਣੇ ਆਪ ਫਲ ਲਿਆਉਂਦੀ ਹੈ, ਪਹਿਲਾਂ ਅੰਕੂਰ, ਫੇਰ ਸਿੱਟਾ, ਫੇਰ ਸਿੱਟੇ ਵਿੱਚ ਸਾਬਤ ਦਾਣੇ ।
Luke 12:32 in Panjabi 32 ਹੇ ਛੋਟੇ ਝੁੰਡ, ਨਾ ਡਰ ਕਿਉਂ ਜੋ ਤੁਹਾਡੇ ਪਿਤਾ ਨੂੰ ਪਸੰਦ ਆਇਆ ਹੈ ਕਿ ਰਾਜ ਤੁਹਾਨੂੰ ਦੇਵੇ ।
John 6:27 in Panjabi 27 ਨਾਸ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ । ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾਂ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ । ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ । ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ ।”
Romans 1:9 in Panjabi 9 ਕਿਉਂ ਜੋ ਪਰਮੇਸ਼ੁਰ ਜਿਸ ਦੀ ਮੈਂ ਆਪਣੇ ਆਤਮਾ ਨਾਲ ਉਹ ਦੇ ਪੁੱਤਰ ਦੀ ਖੁਸ਼ਖਬਰੀ ਲਈ ਸੇਵਾ ਕਰਦਾ ਹਾਂ ਮੇਰਾ ਗਵਾਹ ਹੈ ਜੋ ਮੈਂ ਕਿਸ ਤਰ੍ਹਾਂ ਹਰ ਵੇਲੇ ਆਪਣੀਆਂ ਪ੍ਰਾਰਥਨਾਵਾਂ ਵਿੱਚ ਤੁਹਾਨੂੰ ਯਾਦ ਕਰਦਾ ਹਾਂ ।
Romans 8:30 in Panjabi 30 ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ ।
Romans 9:23 in Panjabi 23 ਤਾਂ ਜੋ ਦਯਾ ਦੇ ਭਾਂਡਿਆਂ ਉੱਤੇ ਜਿਨ੍ਹਾਂ ਨੂੰ ਉਸ ਨੇ ਪਹਿਲਾਂ ਹੀ ਮਹਿਮਾ ਦੇ ਲਈ ਤਿਆਰ ਕੀਤਾ ਸੀ, ਆਪਣੀ ਮਹਿਮਾ ਦਾ ਧੰਨ ਪ੍ਰਗਟ ਕਰੇ ।
1 Corinthians 1:8 in Panjabi 8 ਉਹ ਤੁਹਾਨੂੰ ਅੰਤ ਤੱਕ ਕਾਇਮ ਵੀ ਰੱਖੇਗਾ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੇ ਦਿਨ ਨਿਰਦੋਸ਼ ਹੋਵੋ ।
Ephesians 1:5 in Panjabi 5 ਉਹ ਨੇ ਜੋ ਆਪਣੀ ਮਰਜ਼ੀ ਦੇ ਨੇਕ ਇਰਾਦੇ ਦੇ ਅਨੁਸਾਰ ਯਿਸੂ ਮਸੀਹ ਦੇ ਰਾਹੀਂ ਆਪਣੇ ਲਈ ਸਾਨੂੰ ਲੇਪਾਲਕ ਪੁੱਤਰ ਹੋਣ ਨੂੰ ਅੱਗੋਂ ਹੀ ਠਹਿਰਾਇਆ !
Ephesians 1:9 in Panjabi 9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ !
Ephesians 1:16 in Panjabi 16 ਮੈਂ ਲਗਾਤਾਰ ਤੁਹਾਡੇ ਲਈ ਧੰਨਵਾਦ ਕਰਨ ਤੋਂ ਅਤੇ ਪ੍ਰਾਰਥਨਾ ਵਿੱਚ ਯਾਦ ਕਰਦਿਆਂ ਨਹੀਂ ਹਟਦਾ !
Ephesians 1:19 in Panjabi 19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ
Ephesians 3:14 in Panjabi 14 ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ !
Philippians 1:6 in Panjabi 6 ਅਤੇ ਇਸ ਗੱਲ ਦੀ ਮੈਨੂੰ ਭਰੋਸਾ ਹੈ ਕਿ ਜਿਸ ਨੇ ਤੁਹਾਡੇ ਵਿੱਚ ਸ਼ੁਭ ਕੰਮ ਨੂੰ ਸ਼ੁਰੂ ਕੀਤਾ ਸੋ ਯਿਸੂ ਮਸੀਹ ਦੇ ਦਿਨ ਤੱਕ ਉਹ ਨੂੰ ਪੂਰਾ ਕਰੇਗਾ ।
Philippians 1:9 in Panjabi 9 ਅਤੇ ਮੈਂ ਇਹ ਪ੍ਰਾਰਥਨਾ ਕਰਦਾ ਹਾਂ ਭਈ ਤੁਹਾਡਾ ਪਿਆਰ ਸਮਝ ਅਤੇ ਸਭ ਪਰਕਾਰ ਦੇ ਬਿਬੇਕ ਨਾਲ ਹੋਰ ਤੋਂ ਹੋਰ ਵਧਦਾ ਚੱਲਿਆ ਜਾਵੇ ।
Philippians 2:13 in Panjabi 13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ ।
Philippians 3:14 in Panjabi 14 ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ ।
Colossians 1:9 in Panjabi 9 ਇਸ ਕਰਕੇ ਅਸੀਂ ਵੀ ਜਿਸ ਦਿਨ ਤੋਂ ਇਹ ਸੁਣਿਆ ਕਿ ਤੁਸੀਂ ਕਿੰਨ੍ਹਾਂ ਪਿਆਰ ਕਰਦੇ ਹੋ, ਅਸੀਂ ਵੀ ਤੁਹਾਡੇ ਲਈ ਲਗਤਾਰ ਪ੍ਰਾਰਥਨਾਂ ਕਰ ਰਹੇ ਹਾਂ ਪਰਮੇਸ਼ੁਰ ਤੁਹਾਨੂੰ ਬੁੱਧ ਦੇਵੇ ਤਾਂ ਜੋ ਪਵਿੱਤਰ ਆਤਮਾ ਜੋ ਸਿਖਾਉਂਦਾ ਹੈ ਉਸ ਨੂੰ ਸਮਝ ਸਕੋਂ
1 Thessalonians 1:3 in Panjabi 3 ਅਤੇ ਤੁਹਾਡੇ ਵਿਸ਼ਵਾਸ ਦੇ ਕੰਮ, ਪਿਆਰ ਦੀ ਮਿਹਨਤ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਉੱਤੇ ਤੁਹਾਡੀ ਆਸ ਦਾ ਧੀਰਜ ਆਪਣੇ ਪਿਤਾ ਪਰਮੇਸ਼ੁਰ ਦੇ ਅੱਗੇ ਹਰ ਰੋਜ਼ ਚੇਤੇ ਕਰਦੇ ਹਾਂ ।
1 Thessalonians 2:12 in Panjabi 12 ਤਾਂ ਜੋ ਤੁਸੀਂ ਪਰਮੇਸ਼ੁਰ ਦੇ ਯੋਗ ਚਾਲ ਚਲੋ ਜਿਹੜਾ ਤੁਹਾਨੂੰ ਆਪਣੇ ਰਾਜ ਅਤੇ ਮਹਿਮਾ ਵਿੱਚ ਸੱਦਦਾ ਹੈ ।
1 Thessalonians 3:9 in Panjabi 9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ ?
2 Thessalonians 1:5 in Panjabi 5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ ।
2 Thessalonians 2:14 in Panjabi 14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
Hebrews 3:1 in Panjabi 1 ਉਪਰੰਤ ਹੇ ਪਵਿੱਤਰ ਭਰਾਵੋ, ਸਵਰਗੀ ਸੱਦੇ ਦੇ ਸਾਂਝੀ ਹੋਵੋ, ਤੁਸੀਂ ਯਿਸੂ ਵੱਲ ਧਿਆਨ ਕਰੋ ਜਿਸ ਨੂੰ ਅਸੀਂ ਰਸੂਲ ਅਤੇ ਪ੍ਰਧਾਨ ਜਾਜਕ ਮੰਨਦੇ ਹਾਂ ।
Hebrews 12:2 in Panjabi 2 ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ ।
1 Peter 5:10 in Panjabi 10 ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ
Revelation 3:4 in Panjabi 4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ ।
Revelation 5:10 in Panjabi 10 ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ ।