2 Thessalonians 1:5 in Panjabi 5 ਇਹ ਪਰਮੇਸ਼ੁਰ ਦੇ ਸੱਚੇ ਨਿਆਂ ਦਾ ਪਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਰਾਜ ਦੇ ਯੋਗ ਗਿਣੇ ਜਾਓ, ਜਿਸ ਦੇ ਲਈ ਤੁਸੀਂ ਦੁੱਖ ਵੀ ਭੋਗਦੇ ਹੋ ।
Other Translations King James Version (KJV) Which is a manifest token of the righteous judgment of God, that ye may be counted worthy of the kingdom of God, for which ye also suffer:
American Standard Version (ASV) `which is' a manifest token of the righteous judgment of God; to the end that ye may be counted worthy of the kingdom of God, for which ye also suffer:
Bible in Basic English (BBE) Which is a clear sign of the decision which God in his righteousness has made; to give you a part in his kingdom, for which you have undergone this pain;
Darby English Bible (DBY) a manifest token of the righteous judgment of God, to the end that ye should be counted worthy of the kingdom of God, for the sake of which ye also suffer;
World English Bible (WEB) This is an obvious sign of the righteous judgment of God, to the end that you may be counted worthy of the Kingdom of God, for which you also suffer.
Young's Literal Translation (YLT) a token of the righteous judgment of God, for your being counted worthy of the reign of God, for which also ye suffer,
Cross Reference Job 8:3 in Panjabi 3 ਕੀ ਪਰਮੇਸ਼ੁਰ ਨਿਆਂ ਨੂੰ ਵਿਗਾੜਦਾ ਹੈ, ਜਾਂ ਸਰਬ ਸ਼ਕਤੀਮਾਨ ਧਰਮ ਨੂੰ ਵਿਗਾੜਦਾ ਹੈ ?
Psalm 9:7 in Panjabi 7 ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
Psalm 33:5 in Panjabi 5 ਉਹ ਧਰਮ ਅਤੇ ਨਿਆਂ ਨਾਲ ਪ੍ਰੀਤ ਰੱਖਦਾ ਹੈ, ਯਹੋਵਾਹ ਦੀ ਦਯਾ ਨਾਲ ਧਰਤੀ ਭਰਪੂਰ ਹੈ ।
Psalm 50:6 in Panjabi 6 ਸਵਰਗ ਉਹ ਦੇ ਧਰਮ ਦਾ ਪਰਚਾਰ ਕਰਦੇ ਹਨ, ਕਿਉਂ ਜੋ ਪਰਮੇਸ਼ੁਰ ਆਪ ਹੀ ਨਿਆਈਂ ਹੈ । ਸਲਹ ।
Psalm 72:2 in Panjabi 2 ਉਹ ਧਰਮ ਨਾਲ ਤੇਰੀ ਪਰਜਾ ਦਾ ਅਤੇ ਇਨਸਾਫ਼ ਨਾਲ ਤੇਰੇ ਮਸਕੀਨਾਂ ਦਾ ਨਿਆਂ ਕਰੇਗਾ ।
Psalm 99:4 in Panjabi 4 ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ ।
Psalm 111:7 in Panjabi 7 ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫਰਮਾਨ ਵਫ਼ਾਦਾਰੀ ਦੇ ਹਨ ।
Jeremiah 9:24 in Panjabi 24 ਪਰ ਜਿਹੜਾ ਮਾਣ ਕਰਦਾ ਹੈ ਉਹ ਇਸ ਉੱਤੇ ਮਾਣ ਕਰੇ ਭਈ ਉਹ ਮੈਨੂੰ ਸਮਝਦਾ ਹੈ ਅਤੇ ਜਾਣਦਾ ਹੈ ਕਿ ਮੈਂ ਯਹੋਵਾਹ ਹਾਂ ਜਿਹੜਾ ਧਰਤੀ ਉੱਤੇ ਦਯਾ, ਇਨਸਾਫ਼ ਅਤੇ ਧਰਮ ਦੇ ਕੰਮ ਕਰਦਾ ਹਾਂ ਕਿਉਂ ਜੋ ਮੇਰੀ ਖੁਸ਼ੀ ਉਹਨਾਂ ਵਿੱਚ ਹੈ, ਯਹੋਵਾਹ ਦਾ ਵਾਕ ਹੈ
Daniel 4:37 in Panjabi 37 ਹੁਣ ਮੈਂ ਨਬੂਕਦਨੱਸਰ ਅਕਾਸ਼ ਦੇ ਮਹਾਰਾਜੇ ਦੀ ਵਡਿਆਈ, ਮਹਿਮਾ ਤੇ ਆਦਰ ਕਰਦਾ ਹਾਂ ਕਿਉਂ ਜੋ ਉਹ ਆਪਣੇ ਸਭਨਾਂ ਕੰਮਾਂ ਵਿੱਚ ਸੱਚਾ ਤੇ ਆਪਣੇ ਸਾਰੇ ਰਾਹਾਂ ਵਿੱਚ ਨਿਆਈਂ ਹੈ ਅਤੇ ਜਿਹੜੇ ਘਮੰਡ ਨਾਲ ਚੱਲਦੇ ਹਨ ਉਹਨਾਂ ਨੂੰ ਨੀਵਾਂ ਕਰ ਸਕਦਾ ਹੈ !
Luke 20:35 in Panjabi 35 ਪਰ ਉਹ ਜਿਹੜੇ ਉਸ ਜੁੱਗ ਅਤੇ ਮੁਰਦਿਆਂ ਵਿੱਚੋਂ ਜੀ ਉੱਠਣ ਸਮੇਂ ਉਨ੍ਹਾਂ ਵਿੱਚ ਸ਼ਾਮਲ ਹੋਣ ਦੇ ਲਾਇਕ ਗਿਣੇ ਜਾਂਦੇ, ਉਹ ਨਾ ਵਿਆਹ ਕਰਦੇ ਅਤੇ ਨਾ ਵਿਆਹੇ ਜਾਂਦੇ ਹਨ ।
Luke 21:36 in Panjabi 36 ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ ।
Acts 13:46 in Panjabi 46 ਤਦ ਪੌਲੁਸ ਅਤੇ ਬਰਨਬਾਸ ਨਿਡਰ ਹੋ ਕੇ ਬੋਲੇ, ਕਿ ਜ਼ਰੂਰੀ ਸੀ ਜੋ ਪਰਮੇਸ਼ੁਰ ਦਾ ਬਚਨ ਪਹਿਲਾਂ ਤੁਹਾਨੂੰ ਸੁਣਾਇਆ ਜਾਂਦਾ ਪਰ ਜਿਸ ਕਰਕੇ ਤੁਸੀਂ ਉਹ ਨੂੰ ਆਪਣੇ ਕੋਲੋਂ ਰੱਦ ਕਰਦੇ ਅਤੇ ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ ਹੋ ਤਾਂ ਵੇਖੋ ਅਸੀਂ ਪਰਾਈਆਂ ਕੌਮਾਂ ਵੱਲ ਮੁੜਦੇ ਹਾਂ ।
Acts 14:22 in Panjabi 22 ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ ।
Romans 2:5 in Panjabi 5 ਸਗੋਂ ਆਪਣੀ ਕਠੋਰਤਾਈ ਅਤੇ ਪਛਤਾਵੇ ਤੋਂ ਰਹਿਤ ਮਨ ਦੇ ਅਨੁਸਾਰ ਉਸ ਦਿਨ ਵਿੱਚ ਜਦੋਂ ਪਰਮੇਸ਼ੁਰ ਦਾ ਕ੍ਰੋਧ ਅਤੇ ਸੱਚਾ ਨਿਆਂ ਪਰਗਟ ਹੋਵੇਗਾ, ਤੂੰ ਆਪਣੇ ਆਪ ਲਈ ਕ੍ਰੋਧ ਕਮਾ ਰਿਹਾ ਹੈਂ ।
Romans 8:17 in Panjabi 17 ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ ।
Ephesians 4:1 in Panjabi 1 ਉਪਰੰਤ ਮੈਂ ਜੋ ਪ੍ਰਭੂ ਦੇ ਨਮਿੱਤ ਕੈਦੀ ਹਾਂ ਤੁਹਾਡੇ ਅੱਗੇ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਜਿਸ ਬੁਲਾਹਟ ਨਾਲ ਸੱਦੇ ਹੋਏ ਹੋ ਉਹ ਦੇ ਯੋਗ ਚਲੋ !
Philippians 1:28 in Panjabi 28 ਅਤੇ ਕਿਸੇ ਗੱਲ ਵਿੱਚ ਵਿਰੋਧੀਆਂ ਤੋਂ ਨਹੀਂ ਡਰਦੇ ਹੋ l ਜਿਹੜਾ ਉਹਨਾਂ ਲਈ ਨਾਸ ਦਾ ਪੱਕਾ ਨਿਸ਼ਾਨ ਹੈ, ਪਰ ਤੁਹਾਡੀ ਮੁਕਤੀ ਦਾ, ਅਤੇ ਇਹ ਪਰਮੇਸ਼ੁਰ ਦੀ ਵੱਲੋਂ ਹੈ ।
Colossians 1:12 in Panjabi 12 ਅਤੇ ਪਿਤਾ ਦਾ ਧੰਨਵਾਦ ਕਰਦੇ ਰਹੋ ਜਿਸ ਨੇ ਸਾਨੂੰ ਇਸ ਯੋਗ ਬਣਾਇਆ ਕਿ ਚਾਨਣ ਵਿੱਚ ਪਵਿੱਤਰ ਲੋਕਾਂ ਦੇ ਵਿਰਸੇ ਦੇ ਹਿੱਸੇਦਾਰ ਹੋਈਏ ।
1 Thessalonians 2:14 in Panjabi 14 ਕਿਉਂ ਜੋ ਹੇ ਭਰਾਵੋ, ਤੁਸੀਂ ਪਰਮੇਸ਼ੁਰ ਦੀਆਂ ਉਹਨਾਂ ਕਲੀਸਿਯਾਵਾਂ ਵਰਗੇ ਹੋਏ ਹੋ, ਜਿਹੜੀਆਂ ਮਸੀਹ ਯਿਸੂ ਦੀਆਂ ਯਹੂਦਿਯਾ ਵਿੱਚ ਹਨ ਇਸ ਲਈ ਜੋ ਉਹਨਾਂ ਵਾਂਗੂੰ ਤੁਸੀਂ ਵੀ ਆਪਣੀ ਕੌਮ ਵਾਲਿਆਂ ਦੇ ਹੱਥੋਂ ਓਸੇ ਤਰ੍ਹਾਂ ਦੁੱਖ ਝੱਲੇ ਸਨ, ਜਿਵੇਂ ਉਹਨਾਂ ਨੇ ਯਹੂਦੀਆਂ ਕੋਲੋਂ ਝੱਲੇ ਸਨ ।
2 Thessalonians 1:6 in Panjabi 6 ਕਿਉਂ ਜੋ ਪਰਮੇਸ਼ੁਰ ਦੇ ਵੱਲੋਂ ਇਹ ਨਿਆਂ ਦੀ ਗੱਲ ਹੈ ਕਿ ਜਿਹੜੇ ਤੁਹਾਨੂੰ ਦੁੱਖ ਦਿੰਦੇ ਹਨ, ਉਹ ਉਹਨਾਂ ਨੂੰ ਦੁੱਖ ਦੇਵੇ ।
2 Thessalonians 1:11 in Panjabi 11 ਇਸ ਕਰਕੇ ਅਸੀਂ ਤੁਹਾਡੇ ਲਈ ਸਦਾ ਪ੍ਰਾਰਥਨਾ ਕਰਦੇ ਰਹਿੰਦੇ ਹਾਂ ਜੋ ਤੁਹਾਨੂੰ ਸਾਡਾ ਪਰਮੇਸ਼ੁਰ ਤੁਹਾਡੇ ਸੱਦੇ ਦੇ ਯੋਗ ਜਾਣੇ ਅਤੇ ਭਲਿਆਈ ਦੀ ਹਰ ਇੱਕ ਭਾਵਨਾ ਨੂੰ ਅਤੇ ਵਿਸ਼ਵਾਸ ਦੇ ਹਰ ਇੱਕ ਕੰਮ ਨੂੰ ਸਮਰੱਥਾ ਨਾਲ ਪੂਰਾ ਕਰੇ ।
2 Timothy 2:12 in Panjabi 12 ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ । ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ ।
Hebrews 10:32 in Panjabi 32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ ।
1 Peter 4:14 in Panjabi 14 ਜੇ ਮਸੀਹ ਦੇ ਨਾਮ ਦੇ ਕਾਰਨ ਤੁਹਾਨੂੰ ਬੋਲੀਆਂ ਵੱਜਣ ਤਾਂ ਧੰਨ ਹੋ, ਕਿਉਂਕਿ ਤੇਜ ਦਾ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਉੱਤੇ ਠਹਿਰਦਾ ਹੈ
Revelation 3:4 in Panjabi 4 ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜ੍ਹੇ ਜਣੇ ਹਨ ਜਿਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਉਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ, ਕਿਉਂਕਿ ਉਹ ਇਸ ਦੇ ਯੋਗ ਹਨ ।
Revelation 15:4 in Panjabi 4 ਹੇ ਪ੍ਰਭੂ, ਕੌਣ ਤੇਰੇ ਕੋਲੋਂ ਨਾ ਡਰੇਗਾ ਅਤੇ ਤੇਰੇ ਨਾਮ ਦੀ ਮਹਿਮਾ ਨਾ ਕਰੇਗਾ ? ਤੂੰ ਹੀ ਤਾਂ ਇਕੱਲਾ ਪਵਿੱਤਰ ਹੈਂ, ਸੋ ਸਾਰੀਆਂ ਕੌਮਾਂ ਆਉਣਗੀਆਂ, ਅਤੇ ਤੇਰੇ ਅੱਗੇ ਮੱਥਾ ਟੇਕਣਗੀਆਂ, ਇਸ ਲਈ ਜੋ ਤੇਰੇ ਨਿਆਂ ਦੇ ਕੰਮ ਪਰਗਟ ਹੋ ਗਏ ਹਨ !
Revelation 16:7 in Panjabi 7 ਫੇਰ ਮੈਂ ਜਗਵੇਦੀ ਨੂੰ ਇਹ ਆਖਦੇ ਸੁਣਿਆ, ਹੇ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਤੇਰੀਆਂ ਅਦਾਲਤਾਂ ਸੱਚੀਆਂ ਅਤੇ ਠੀਕ ਹਨ ! ।
Revelation 19:2 in Panjabi 2 ਉਹ ਦੇ ਨਿਆਂ ਤਾਂ ਸੱਚੇ ਅਤੇ ਠੀਕ ਹਨ, ਇਸ ਲਈ ਜੋ ਉਸ ਵੱਡੀ ਕੰਜਰੀ ਦਾ ਜਿਸ ਨੇ ਆਪਣੀ ਹਰਾਮਕਾਰੀ ਨਾਲ ਧਰਤੀ ਨੂੰ ਵਿਗਾੜਿਆ ਸੀ, ਨਿਆਂ ਕੀਤਾ ਅਤੇ ਆਪਣੇ ਦਾਸਾਂ ਦੇ ਲਹੂ ਦਾ ਬਦਲਾ ਉਹ ਦੇ ਹੱਥੋਂ ਲਿਆ ।