2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
Other Translations King James Version (KJV) And with all deceivableness of unrighteousness in them that perish; because they received not the love of the truth, that they might be saved.
American Standard Version (ASV) and with all deceit of unrighteousness for them that perish; because they received not the love of the truth, that they might be saved.
Bible in Basic English (BBE) And with every deceit of wrongdoing among those whose fate is destruction; because they were quite without that love of the true faith by which they might have salvation.
Darby English Bible (DBY) and in all deceit of unrighteousness to them that perish, because they have not received the love of the truth that they might be saved.
World English Bible (WEB) and with all deception of wickedness for those who are being lost, because they didn't receive the love of the truth, that they might be saved.
Young's Literal Translation (YLT) and in all deceitfulness of the unrighteousness in those perishing, because the love of the truth they did not receive for their being saved,
Cross Reference Proverbs 1:7 in Panjabi 7 ਯਹੋਵਾਹ ਦਾ ਭੈ ਮੰਨਣਾ ਗਿਆਨ ਦਾ ਮੂਲ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ
Proverbs 2:1 in Panjabi 1 ਹੇ ਮੇਰੇ ਪੁੱਤਰ, ਜੇ ਤੂੰ ਮੇਰੇ ਬਚਨਾਂ ਨੂੰ ਮੰਨੇ ਅਤੇ ਮੇਰੇ ਹੁਕਮਾਂ ਨੂੰ ਆਪਣੇ ਕੋਲ ਸੰਭਾਲ ਕੇ ਰੱਖੇਂ,
Proverbs 4:5 in Panjabi 5 ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ, ਮੇਰੇ ਬਚਨਾਂ ਨੂੰ ਨਾ ਭੁਲਾਈਂ ਅਤੇ ਨਾ ਉਨ੍ਹਾਂ ਤੋਂ ਮੁੜੀਂ ।
Proverbs 8:17 in Panjabi 17 ਜਿਹੜੇ ਮੇਰੇ ਨਾਲ ਪ੍ਰੀਤ ਲਾਉਂਦੇ ਹਨ ਉਨ੍ਹਾਂ ਨਾਲ ਮੈਂ ਵੀ ਪ੍ਰੀਤ ਲਾਉਂਦੀ ਹਾਂ, ਅਤੇ ਜਿਹੜੇ ਮਨ ਨਾਲ ਮੈਨੂੰ ਭਾਲਦੇ ਹਨ ਓਹ ਮੈਨੂੰ ਲੱਭ ਲੈਣਗੇ ।
Matthew 13:11 in Panjabi 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕਿ ਸਵਰਗ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ ।
John 3:17 in Panjabi 17 ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸੰਸਾਰ ਵਿੱਚ ਇਸ ਲਈ ਨਹੀਂ ਭੇਜਿਆ ਕਿ ਦੋਸ਼ੀ ਠਹਿਰਾਵੇ ਸਗੋਂ ਇਸ ਲਈ ਜੋ ਸੰਸਾਰ ਉਸ ਰਾਹੀਂ ਬਚਾਇਆ ਜਾਵੇ ।
John 3:19 in Panjabi 19 ਲੋਕਾਂ ਦਾ ਦੋਸ਼ੀ ਬਣਨ ਦਾ ਕਾਰਨ ਇਹ ਹੈ ਕਿ ਚਾਨਣ ਸੰਸਾਰ ਵਿੱਚ ਆ ਚੁੱਕਿਆ ਹੈ, ਪਰ ਲੋਕਾਂ ਨੇ ਚਾਨਣ ਨੂੰ ਪਸੰਦ ਨਹੀਂ ਕੀਤਾ । ਉਹ ਸਿਰਫ਼ ਹਨੇਰੇ ਦੇ ਕੰਮਾਂ ਨੂੰ ਹੀ ਚਾਹੁੰਦੇ ਸਨ । ਕਿਉਂਕਿ ਜਿਹੜੀਆਂ ਗੱਲਾਂ ਉਨ੍ਹਾਂ ਨੇ ਕੀਤੀਆਂ ਉਹ ਭਰਿਸ਼ਟ ਸਨ ।
John 5:34 in Panjabi 34 ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ । ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋਂ ।
John 8:45 in Panjabi 45 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਇਸੇ ਲਈ ਤੁਸੀਂ ਮੇਰਾ ਵਿਸ਼ਵਾਸ ਨਹੀਂ ਕਰਦੇ ।
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 10:1 in Panjabi 1 ਹੇ ਭਰਾਵੋ, ਮੇਰੇ ਮਨ ਦੀ ਇੱਛਾ ਅਤੇ ਮੇਰੀ ਬੇਨਤੀ ਪਰਮੇਸ਼ੁਰ ਦੇ ਅੱਗੇ ਉਹਨਾਂ ਦੀ ਮੁਕਤੀ ਲਈ ਹੈ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
1 Corinthians 1:18 in Panjabi 18 ਸਲੀਬ ਦੀ ਕਥਾ ਤਾਂ ਉਨ੍ਹਾਂ ਦੇ ਲਈ ਜਿਹੜੇ ਨਾਸ ਹੋ ਰਹੇ ਹਨ, ਮੂਰਖਤਾਈ ਹੈ ਪਰੰਤੂ ਸਾਡੇ ਲਈ ਜਿਹੜੇ ਬਚਾਏ ਜਾਂਦੇ ਹਾਂ ਉਹ ਪਰਮੇਸ਼ੁਰ ਦੀ ਸਮਰੱਥਾ ਹੈ ।
1 Corinthians 16:22 in Panjabi 22 ਜੇ ਕੋਈ ਪ੍ਰਭੂ ਨਾਲ ਪਿਆਰ ਨਹੀਂ ਰੱਖਦਾ ਤਾਂ ਉਹ ਸਰਾਪਤ ਹੋਵੇ ! ਹੇ ਸਾਡੇ ਪ੍ਰਭੂ, ਆ !
2 Corinthians 2:15 in Panjabi 15 ਕਿਉਂ ਜੋ ਅਸੀਂ ਪਰਮੇਸ਼ੁਰ ਦੇ ਲਈ ਉਨ੍ਹਾਂ ਵਿੱਚ ਜਿਹੜੇ ਮੁਕਤੀ ਨੂੰ ਪ੍ਰਾਪਤ ਹੋ ਰਹੇ ਹਨ ਅਤੇ ਉਨ੍ਹਾਂ ਵਿੱਚ ਜਿਹੜੇ ਨਾਸ ਹੋ ਰਹੇ ਹਨ, ਮਸੀਹ ਦੀ ਖੁਸ਼ਬੂ ਹਾਂ ।
2 Corinthians 2:17 in Panjabi 17 ਅਸੀਂ ਤਾਂ ਬਹੁਤਿਆਂ ਦੀ ਤਰ੍ਹਾਂ ਪਰਮੇਸ਼ੁਰ ਦੀ ਬਾਣੀ ਵਿੱਚ ਮਿਲਾਵਟ ਨਹੀਂ ਕਰਦੇ, ਪਰ ਨਿਸ਼ਕਪਟਤਾ ਨਾਲ ਪਰਮੇਸ਼ੁਰ ਦੀ ਵੱਲੋਂ ਪਰਮੇਸ਼ੁਰ ਦੇ ਅੱਗੇ ਮਸੀਹ ਵਿੱਚ ਹੋ ਕੇ ਬੋਲਦੇ ਹਾਂ ।
2 Corinthians 4:2 in Panjabi 2 ਸਗੋਂ ਅਸੀਂ ਸ਼ਰਮ ਦੀਆਂ ਗੁਪਤ ਗੱਲਾਂ ਨੂੰ ਛੱਡਿਆ ਹੈ ਅਤੇ ਨਾ ਚਤਰਾਈ ਦੀ ਚਾਲ ਚੱਲਦੇ, ਨਾ ਪਰਮੇਸ਼ੁਰ ਦੇ ਬਚਨ ਵਿੱਚ ਮਿਲਾਵਟ ਕਰਦੇ ਹਾਂ, ਸਗੋਂ ਸੱਚ ਨੂੰ ਪ੍ਰਗਟ ਕਰ ਕੇ ਹਰੇਕ ਮਨੁੱਖ ਦੇ ਵਿਵੇਕ ਵਿੱਚ ਪਰਮੇਸ਼ੁਰ ਦੇ ਅੱਗੇ ਆਪਣਾ ਪ੍ਰਮਾਣ ਦਿੰਦੇ ਹਾਂ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Corinthians 11:15 in Panjabi 15 ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ ।
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
1 Thessalonians 2:16 in Panjabi 16 ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ ! ।
1 Timothy 2:4 in Panjabi 4 ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ ।
Hebrews 3:13 in Panjabi 13 ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ ।
James 1:16 in Panjabi 16 ਹੇ ਮੇਰੇ ਪਿਆਰੇ ਭਰਾਵੋ, ਧੋਖਾ ਨਾ ਖਾਓ ।
2 Peter 2:12 in Panjabi 12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।