2 Thessalonians 2:13 in Panjabi 13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ ।
Other Translations King James Version (KJV) But we are bound to give thanks alway to God for you, brethren beloved of the Lord, because God hath from the beginning chosen you to salvation through sanctification of the Spirit and belief of the truth:
American Standard Version (ASV) But we are bound to give thanks to God always for you, brethren beloved of the Lord, for that God chose you from the beginning unto salvation in sanctification of the Spirit and belief of the truth:
Bible in Basic English (BBE) But it is right for us to give praise to God at all times for you, brothers, loved by the Lord, because it was the purpose of God from the first that you might have salvation, being made holy by the Spirit and by faith in what is true:
Darby English Bible (DBY) But we ought to give thanks to God always for you, brethren beloved of [the] Lord, that God has chosen you from [the] beginning to salvation in sanctification of [the] Spirit and belief of [the] truth:
World English Bible (WEB) But we are bound to always give thanks to God for you, brothers loved by the Lord, because God chose you from the beginning for salvation through sanctification of the Spirit and belief in the truth;
Young's Literal Translation (YLT) And we -- we ought to give thanks to God always for you, brethren, beloved by the Lord, that God did choose you from the beginning to salvation, in sanctification of the Spirit, and belief of the truth,
Cross Reference Deuteronomy 33:12 in Panjabi 12 ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ । ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ ।
2 Samuel 12:25 in Panjabi 25 ਅਤੇ ਉਹ ਨੇ ਨਾਥਾਨ ਨਬੀ ਦੇ ਰਾਹੀਂ ਆਖ ਭੇਜਿਆ ਅਤੇ ਉਸ ਦਾ ਨਾਮ ਯਹੋਵਾਹ ਦੇ ਕਾਰਨ ਯਦੀਦਯਾਹ ਅਰਥ ਯਹੋਵਾਹ ਦਾ ਪਿਆਰਾ ਰੱਖਿਆ ।
Proverbs 8:23 in Panjabi 23 ਆਦ ਤੋਂ ਸਗੋਂ ਧਰਤੀ ਦੀ ਸਿਰਜਣਾ ਤੋਂ ਪਹਿਲਾਂ ਹੀ, ਮੁੱਢੋਂ ਹੀ ਮੈਂ ਠਹਿਰਾਈ ਗਈ ।
Isaiah 46:10 in Panjabi 10 ਮੈਂ ਆਦ ਤੋਂ ਅੰਤ ਨੂੰ ਅਤੇ ਮੁੱਢ ਤੋਂ ਜੋ ਅਜੇ ਨਹੀਂ ਹੋਇਆ ਦੱਸਦਾ ਹਾਂ, ਮੈਂ ਆਖਦਾ ਹਾਂ, ਮੇਰੀ ਸਲਾਹ ਕਾਇਮ ਰਹੇਗੀ, ਅਤੇ ਮੈਂ ਆਪਣੀ ਸਾਰੀ ਇੱਛਿਆ ਨੂੰ ਪੂਰੀ ਕਰਾਂਗਾ ।
Jeremiah 31:3 in Panjabi 3 ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿਚਿਆ ਹੈ ।
Ezekiel 16:8 in Panjabi 8 ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ । ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ ।
Daniel 9:23 in Panjabi 23 ਜਿਸ ਵੇਲੇ ਤੂੰ ਬੇਨਤੀ ਕਰਨ ਲੱਗਾ ਉਸ ਵੇਲੇ ਇਹ ਆਗਿਆ ਨਿਕਲੀ ਅਤੇ ਮੈਂ ਆਇਆ ਜੋ ਤੈਨੂੰ ਵਿਖਾਵਾਂ ਕਿਉਂ ਜੋ ਤੂੰ ਵੱਡਾ ਪਿਆਰਾ ਹੈਂ, ਸੋ ਇਸ ਗੱਲ ਨੂੰ ਜਾਣ ਅਤੇ ਇਸ ਦਰਸ਼ਣ ਨੂੰ ਸਮਝ ।
Daniel 10:11 in Panjabi 11 ਉਸ ਨੇ ਮੈਨੂੰ ਆਖਿਆ, ਹੇ ਦਾਨੀਏਲ ਪਿਆਰੇ ਮਨੁੱਖ, ਜੋ ਮੈਂ ਤੈਨੂੰ ਆਖਦਾ ਹਾਂ ਉਹਨਾਂ ਗੱਲਾਂ ਨੂੰ ਸਮਝ ਲੈ ਅਤੇ ਸਿੱਧਾ ਖੜਾ ਹੋ ਜਾ ! ਕਿਉਂ ਜੋ ਮੈਂ ਤੇਰੇ ਕੋਲ ਹੁਣ ਭੇਜਿਆ ਗਿਆ ਹਾਂ ਅਤੇ ਜਦੋਂ ਉਸ ਨੇ ਮੈਨੂੰ ਇਹ ਗੱਲ ਕਹੀ ਤਾਂ ਮੈਂ ਕੰਬਦਾ-ਕੰਬਦਾ ਖੜਾ ਹੋ ਗਿਆ ।
Daniel 10:19 in Panjabi 19 ਅਤੇ ਉਹ ਬੋਲਿਆ, ਹੇ ਪਿਆਰੇ ਮਨੁੱਖ, ਨਾ ਡਰ, ਤੈਨੂੰ ਸੁੱਖ-ਸਾਂਦ ਹੋਵੇ ! ਜ਼ੋਰ ਫੜ, ਹਾਂ, ਬਲਵਾਨ ਹੋ ! ਜਦੋਂ ਉਸ ਨੇ ਮੈਨੂੰ ਇਹ ਆਖਿਆ ਮੈਂ ਜ਼ੋਰ ਪਾਇਆ ਅਤੇ ਬੋਲਿਆ, ਹੇ ਮੇਰੇ ਸੁਆਮੀ, ਹੁਣ ਦੱਸ ਕਿਉਂ ਜੋ ਤੂੰ ਹੀ ਮੈਨੂੰ ਜ਼ੋਰ ਦਿੱਤਾ ਹੈ !
Luke 1:75 in Panjabi 75 ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ ।
John 1:1 in Panjabi 1 ਆਦ ਵਿੱਚ ਸ਼ਬਦ ਸੀ, ਸ਼ਬਦ ਪਰਮੇਸ਼ੁਰ ਦੇ ਨਾਲ ਸੀ ਅਤੇ ਸ਼ਬਦ ਹੀ ਪਰਮੇਸ਼ੁਰ ਸੀ ।
John 8:44 in Panjabi 44 ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸ ਦੀ ਅੰਸ ਹੋ ਤੇ ਸਿਰਫ਼ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ । ਸ਼ੈਤਾਨ ਸ਼ੁਰੂ ਤੋਂ ਹੀ ਘਾਤਕ ਹੈ ਉਹ ਸੱਚ ਦੇ ਵਿਰੁੱਧ ਹੈ । ਉਸ ਵਿੱਚ ਕੋਈ ਸੱਚ ਨਹੀਂ । ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਰੂਪ ਪ੍ਰਗਟ ਕਰਦਾ ਹੈ । ਹਾਂ ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
Acts 13:48 in Panjabi 48 ਤਾਂ ਪਰਾਈਆਂ ਕੌਮਾਂ ਦੇ ਲੋਕ ਇਹ ਗੱਲਾਂ ਸੁਣ ਕੇ ਅਨੰਦ ਹੋਏ, ਅਤੇ ਪਰਮੇਸ਼ੁਰ ਦੇ ਬਚਨ ਦੀ ਵਡਿਆਈ ਕਰਨ ਲੱਗੇ ਅਤੇ ਜਿੰਨੇ ਸਦੀਪਕ ਜੀਵਨ ਲਈ ਠਹਿਰਾਏ ਗਏ ਸਨ, ਉਨ੍ਹਾਂ ਵਿਸ਼ਵਾਸ ਕੀਤਾ ।
Acts 15:9 in Panjabi 9 ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁੱਝ ਭੇਦਭਾਵ ਨਾ ਰੱਖਿਆ ।
Romans 1:7 in Panjabi 7 ਅੱਗੇ ਯੋਗ ਉਹਨਾਂ ਸਾਰਿਆਂ ਨੂੰ ਜਿਹੜੇ ਰੋਮ ਵਿੱਚ ਪਰਮੇਸ਼ੁਰ ਦੇ ਪਿਆਰੇ ਅਤੇ ਪਵਿੱਤਰ ਹੋਣ ਲਈ ਬੁਲਾਏ ਗਏ ਹਨ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ ।
Romans 6:17 in Panjabi 17 ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ ।
Romans 8:33 in Panjabi 33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ ।
Romans 9:11 in Panjabi 11 ਭਾਵੇਂ ਬਾਲਕ ਹਾਲੇ ਤੱਕ ਜੰਮੇ ਨਹੀਂ ਸਨ, ਅਤੇ ਨਾ ਹੀ ਉਨ੍ਹਾਂ ਨੇ ਕੁੱਝ ਭਲਾ ਬੁਰਾ ਕੀਤਾ ਸੀ, ਅਤੇ ਉਸ ਨੇ ਕਿਹਾ ਵੱਡਾ ਛੋਟੇ ਦੀ ਸੇਵਾ ਕਰੇਗਾ,
Galatians 3:1 in Panjabi 1 ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ ?
Ephesians 1:4 in Panjabi 4 ਜਿਵੇਂ ਉਸ ਨੇ ਸਾਨੂੰ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਉਸ ਵਿੱਚ ਚੁਣ ਲਿਆ ਕਿ ਅਸੀਂ ਉਹ ਦੇ ਸਨਮੁਖ ਪਿਆਰ ਵਿੱਚ ਪਵਿੱਤਰ ਅਤੇ ਨਿਰਮਲ ਹੋਈਏ !
Ephesians 2:8 in Panjabi 8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ !
Colossians 1:5 in Panjabi 5 ਇਹ ਉਸ ਆਸ ਦੇ ਕਾਰਨ ਹੈ ਜੋ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ ਜਿਸ ਦੀ ਖ਼ਬਰ ਤੁਸੀਂ ਖੁਸ਼ਖਬਰੀ ਦੀ ਸਚਿਆਈ ਦੇ ਬਚਨ ਵਿੱਚ ਅੱਗੋਂ ਸੁਣੀ ।
Colossians 3:12 in Panjabi 12 ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ ।
1 Thessalonians 1:4 in Panjabi 4 ਹੇ ਭਰਾਵੋ, ਪਰਮੇਸ਼ੁਰ ਦੇ ਪਿਆਰਿਓ, ਅਸੀਂ ਜਾਣਦੇ ਹਾਂ ਕਿ ਤੁਸੀਂ ਚੁਣੇ ਹੋਏ ਹੋ ।
1 Thessalonians 5:9 in Panjabi 9 ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਕ੍ਰੋਧ ਦੇ ਲਈ ਨਹੀਂ, ਸਗੋਂ ਇਸ ਲਈ ਠਹਿਰਾਇਆ ਕਿ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਮੁਕਤੀ ਨੂੰ ਪ੍ਰਾਪਤ ਕਰੀਏ ।
2 Thessalonians 1:3 in Panjabi 3 ਹੇ ਭਰਾਵੋ, ਜਿਵੇਂ ਯੋਗ ਹੈ ਸਾਨੂੰ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਇਸ ਲਈ ਜੋ ਤੁਹਾਡਾ ਵਿਸ਼ਵਾਸ ਬਹੁਤ ਵੱਧਦਾ ਜਾਂਦਾ ਹੈ ਅਤੇ ਤੁਹਾਡਾ ਸਭਨਾਂ ਦਾ ਪਿਆਰ ਇੱਕ ਦੂਜੇ ਨਾਲ ਵੱਧਦਾ ਜਾਂਦਾ ਹੈ ।
2 Thessalonians 2:10 in Panjabi 10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ ।
2 Thessalonians 2:12 in Panjabi 12 ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ ।
2 Thessalonians 2:16 in Panjabi 16 ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ ।
2 Timothy 1:9 in Panjabi 9 ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ ।
2 Timothy 2:15 in Panjabi 15 ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
Hebrews 1:10 in Panjabi 10 ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਰੱਖੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰਾਗਰੀ ਹਨ,
James 1:18 in Panjabi 18 ਉਸ ਨੇ ਆਪਣੀ ਹੀ ਮਰਜ਼ੀ ਨਾਲ ਸਾਨੂੰ ਸਚਿਆਈ ਦੇ ਬਚਨ ਨਾਲ ਜਨਮ ਦਿੱਤਾ ਤਾਂ ਜੋ ਅਸੀਂ ਉਹ ਦੀਆਂ ਰਚਨਾਂ ਵਿੱਚੋਂ ਪਹਿਲੇ ਫਲ ਜਿਹੇ ਹੋਈਏ ।
1 Peter 1:2 in Panjabi 2 ਜਿਹੜੇ ਪਹਿਲਾਂ ਤੋਂ ਹੀ ਪਿਤਾ ਪਰਮੇਸ਼ੁਰ ਦੇ ਗਿਆਨ ਅਨੁਸਾਰ ਆਤਮਾ ਤੋਂ ਪਵਿੱਤਰ ਹੋਣ ਦੇ ਲਈ ਚੁਣੇ ਗਏ ਕਿ ਆਗਿਆਕਰ ਹੋਣ ਅਤੇ ਯਿਸੂ ਮਸੀਹ ਦਾ ਲਹੂ ਉਹਨਾਂ ਉੱਤੇ ਛਿੜਕਿਆ ਜਾਵੇ । ਤੁਹਾਡੇ ਉੱਤੇ ਕਿਰਪਾ ਅਤੇ ਸ਼ਾਂਤੀ ਵੱਧਦੀ ਜਾਵੇ ।
1 John 4:10 in Panjabi 10 ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ ।
1 John 4:19 in Panjabi 19 ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ ।