2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
Other Translations King James Version (KJV) And then shall that Wicked be revealed, whom the Lord shall consume with the spirit of his mouth, and shall destroy with the brightness of his coming:
American Standard Version (ASV) And then shall be revealed the lawless one, whom the Lord Jesus shall slay with the breath of his mouth, and bring to nought by the manifestation of his coming;
Bible in Basic English (BBE) And then will come the revelation of that evil one, whom the Lord Jesus will put to death with the breath of his mouth, and give to destruction by the revelation of his coming;
Darby English Bible (DBY) and then the lawless one shall be revealed, whom the Lord Jesus shall consume with the breath of his mouth, and shall annul by the appearing of his coming;
World English Bible (WEB) Then the lawless one will be revealed, whom the Lord will kill with the breath of his mouth, and bring to nothing by the brightness of his coming;
Young's Literal Translation (YLT) and then shall be revealed the Lawless One, whom the Lord shall consume with the spirit of his mouth, and shall destroy with the manifestation of his presence,
Cross Reference Job 4:9 in Panjabi 9 ਪਰਮੇਸ਼ੁਰ ਦੇ ਸਾਹ ਨਾਲ ਉਹ ਨਾਸ ਹੋ ਜਾਂਦੇ, ਅਤੇ ਉਹ ਦੇ ਕ੍ਰੋਧ ਦੇ ਬੁੱਲੇ ਨਾਲ ਉਹ ਮੁੱਕ ਜਾਂਦੇ ਹਨ ।
Psalm 18:15 in Panjabi 15 ਤਾਂ ਤੇਰੇ ਦਬਕੇ ਦੇ ਕਾਰਨ, ਹੇ ਯਹੋਵਾਹ, ਤੇਰੀਆਂ ਨਾਸਾਂ ਦੇ ਸੁਆਸ ਦੇ ਝੋਕੇ ਦੇ ਕਾਰਨ ਪਾਣੀ ਦੀਆਂ ਨਾਲੀਆਂ ਦਿੱਸ ਪਈਆਂ, ਅਤੇ ਜਗਤ ਦੀਆਂ ਨੀਹਾਂ ਖੁੱਲ੍ਹ ਗਈਆਂ ।
Isaiah 11:4 in Panjabi 4 ਪਰ ਉਹ ਗਰੀਬਾਂ ਦਾ ਨਿਆਂ ਧਰਮ ਨਾਲ, ਅਤੇ ਇਨਸਾਫ਼ ਨਾਲ ਧਰਤੀ ਦੇ ਮਸਕੀਨਾਂ ਦਾ ਫ਼ੈਸਲਾ ਕਰੇਗਾ, ਉਹ ਧਰਤੀ ਨੂੰ ਆਪਣੇ ਬਚਨ ਦੇ ਡੰਡੇ ਨਾਲ ਮਾਰੇਗਾ, ਅਤੇ ਆਪਣੇ ਬੁੱਲ੍ਹਾਂ ਦੇ ਸਾਹ ਨਾਲ ਦੁਸ਼ਟਾਂ ਨੂੰ ਜਾਨੋਂ ਮਾਰ ਸੁੱਟੇਗਾ ।
Daniel 7:10 in Panjabi 10 ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ । ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ ।
Daniel 7:26 in Panjabi 26 ਫਿਰ ਨਿਆਉਂ ਸਭਾ ਬੈਠੇਗੀ ਅਤੇ ਉਹ ਉਸ ਦਾ ਰਾਜ ਉਸ ਤੋਂ ਲੈ ਲਵੇਗੀ ਇਸ ਲਈ ਜੋ ਅਖ਼ੀਰ ਤੱਕ ਉਸ ਦਾ ਨਾਸ਼ ਕਰ ਸੁੱਟਣ ।
Hosea 6:5 in Panjabi 5 ਇਸ ਲਈ ਮੈਂ ਆਪਣਿਆਂ ਨਬੀਆਂ ਦੇ ਰਾਹੀਂ ਵੱਢ ਸੁੱਟਿਆ, ਮੈਂ ਆਪਣੇ ਮੂੰਹ ਦੇ ਬਚਨਾਂ ਦੇ ਰਾਹੀਂ ਉਹਨਾਂ ਨੂੰ ਕਤਲ ਕੀਤਾ, ਅਤੇ ਮੇਰੇ ਨਿਆਂ ਚਾਨਣ ਵਾਂਗੂੰ ਨਿੱਕਲਦੇ ਹਨ ।
Matthew 13:19 in Panjabi 19 ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁੱਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ । ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ ।
Matthew 13:38 in Panjabi 38 ਖੇਤ ਸੰਸਾਰ ਹੈ, ਚੰਗਾ ਬੀਜ ਰਾਜ ਦੇ ਪੁੱਤਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤਰ ਹਨ ।
2 Thessalonians 1:8 in Panjabi 8 ਅਤੇ ਜਿਹੜੇ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਤੇ ਸਾਡੇ ਪ੍ਰਭੂ ਯਿਸੂ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ ਉਹਨਾਂ ਨੂੰ ਬਦਲਾ ਦੇਵੇਗਾ ।
2 Thessalonians 2:3 in Panjabi 3 ਕੋਈ ਤੁਹਾਨੂੰ ਕਿਸੇ ਤਰ੍ਹਾਂ ਨਾ ਭਰਮਾਵੇ ਕਿਉਂ ਜੋ ਉਹ ਦਿਨ ਉਦੋਂ ਤੱਕ ਨਹੀਂ ਆਵੇਗਾ ਜਿੰਨਾਂ ਚਿਰ ਪਹਿਲਾਂ ਧਰਮ ਤਿਆਗ ਨਾ ਹੋ ਲਵੇ ਅਤੇ ਉਹ ਪਾਪ ਦਾ ਪੁਰਖ ਅਰਥਾਤ ਵਿਨਾਸ਼ ਦਾ ਪੁੱਤਰ ਪਰਗਟ ਨਾ ਹੋ ਜਾਵੇ ।
1 Timothy 6:14 in Panjabi 14 ਕਿ ਤੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਪ੍ਰਗਟ ਹੋਣ ਤੱਕ ਆਪਣੇ ਫ਼ਰਜ ਨੂੰ ਬੇਦਾਗ ਅਤੇ ਬੇਦੋਸ਼ ਕਰਕੇ ਰੱਖ ।
2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
2 Timothy 4:8 in Panjabi 8 ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Hebrews 10:27 in Panjabi 27 ਪਰ ਨਿਆਂ ਦੀ ਭਿਆਨਕ ਉਡੀਕ ਅਤੇ ਅੱਗ ਦੀ ਸੜਨ ਬਾਕੀ ਹੈ ਜਿਹੜੀ ਵਿਰੋਧੀਆਂ ਨੂੰ ਭਸਮ ਕਰ ਦੇਵੇਗੀ ।
1 John 2:13 in Panjabi 13 ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ । ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ । ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ ।
1 John 3:12 in Panjabi 12 ਉਸ ਤਰ੍ਹਾਂ ਨਹੀਂ, ਜਿਵੇਂ ਕਾਇਨ ਉਸ ਦੁਸ਼ਟ ਤੋਂ ਸੀ ਅਤੇ ਆਪਣੇ ਭਰਾ ਨੂੰ ਮਾਰ ਸੁੱਟਿਆ, ਅਤੇ ਕਿਉਂ ਉਹ ਨੂੰ ਮਾਰਿਆ ? ਇਸ ਲਈ ਜੋ ਉਹ ਦੇ ਕੰਮ ਬੁਰੇ ਅਤੇ ਉਹ ਦੇ ਭਰਾ ਦੇ ਕੰਮ ਭਲੇ ਸਨ ।
1 John 5:18 in Panjabi 18 ਅਸੀਂ ਜਾਣਦੇ ਹਾਂ ਕਿ ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ, ਸੋ ਪਾਪ ਨਹੀਂ ਕਰਦਾ ਸਗੋਂ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਉਹ ਉਸ ਦੀ ਰਖਵਾਲੀ ਕਰਦਾ ਹੈ ਅਤੇ ਉਹ ਦੁਸ਼ਟ ਉਸ ਨੂੰ ਹੱਥ ਨਹੀਂ ਲਾਉਂਦਾ ।
Revelation 1:16 in Panjabi 16 ਉਸ ਦੇ ਸੱਜੇ ਹੱਥ ਵਿੱਚ ਸੱਤ ਤਾਰੇ ਸਨ ਅਤੇ ਉਹ ਦੇ ਮੂੰਹ ਵਿੱਚੋਂ ਇੱਕ ਦੋਧਾਰੀ ਤਿੱਖੀ ਤਲਵਾਰ ਨਿੱਕਲਦੀ ਸੀ, ਅਤੇ ਉਹ ਦਾ ਚਿਹਰਾ ਅਜਿਹਾ ਸੀ ਜਿਵੇਂ ਸੂਰਜ ਆਪਣੇ ਡਾਢੇ ਤੇਜ ਨਾਲ ਚਮਕਦਾ ਹੈ ।
Revelation 2:16 in Panjabi 16 ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ ।
Revelation 18:8 in Panjabi 8 ਇਸ ਕਰਕੇ ਉਹ ਦੀਆਂ ਮਹਾਂਮਾਰੀਆਂ ਇੱਕੋ ਦਿਨ ਵਿੱਚ ਆ ਪੈਣਗੀਆਂ; ਮੌਤ, ਸੋਗ ਅਤੇ ਕਾਲ, ਅਤੇ ਉਹ ਅੱਗ ਨਾਲ ਭਸਮ ਕੀਤੀ ਜਾਵੇਗੀ, ਕਿਉਂ ਜੋ ਬਲਵੰਤ ਹੈ ਪ੍ਰਭੂ ਪਰਮੇਸ਼ੁਰ ਜਿਹੜਾ ਉਹ ਦਾ ਨਿਆਂ ਕਰਦਾ ਹੈ !
Revelation 19:15 in Panjabi 15 ਅਤੇ ਉਹ ਦੇ ਮੂੰਹ ਵਿੱਚੋਂ ਇੱਕ ਤਿੱਖੀ ਤਲਵਾਰ ਨਿੱਕਲਦੀ ਹੈ ਜੋ ਉਸ ਨਾਲ ਉਹ ਕੌਮਾਂ ਨੂੰ ਮਾਰੇ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਅਤੇ ਉਹ ਪਰਮੇਸ਼ੁਰ ਸਰਬ ਸ਼ਕਤੀਮਾਨ ਦੇ ਅੱਤ ਵੱਡੇ ਕ੍ਰੋਧ ਦੀ ਮੈਂ ਦੇ ਚੁਬੱਚੇ ਨੂੰ ਲਿਤਾੜਦਾ ਹੈ ।
Revelation 19:20 in Panjabi 20 ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ !
Revelation 20:10 in Panjabi 10 ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ ।