2 Timothy 1:10 in Panjabi 10 ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ ।
Other Translations King James Version (KJV) But is now made manifest by the appearing of our Saviour Jesus Christ, who hath abolished death, and hath brought life and immortality to light through the gospel:
American Standard Version (ASV) but hath now been manifested by the appearing of our Saviour Christ Jesus, who abolished death, and brought life and immortality to light through the gospel,
Bible in Basic English (BBE) But has now been made clear by the revelation of our Saviour Christ Jesus, who put an end to death and made life unending come to light through the good news,
Darby English Bible (DBY) but has been made manifest now by the appearing of our Saviour Jesus Christ, who has annulled death, and brought to light life and incorruptibility by the glad tidings;
World English Bible (WEB) but has now been revealed by the appearing of our Savior, Christ Jesus, who abolished death, and brought life and immortality to light through the Gospel.
Young's Literal Translation (YLT) and was made manifest now through the manifestation of our Saviour Jesus Christ, who indeed did abolish death, and did enlighten life and immortality through the good news,
Cross Reference Isaiah 25:7 in Panjabi 7 ਅਤੇ ਇਸ ਪਹਾੜ ਤੇ ਉਸ ਪੜਦੇ ਨੂੰ ਨਾਸ ਕਰੇਗਾ, ਉਸ ਪੜਦੇ ਨੂੰ ਜਿਹੜਾ ਸਾਰਿਆਂ ਲੋਕਾਂ ਉੱਤੇ ਪਿਆ ਹੈ, ਨਾਲੇ ਉਸ ਕੱਜਣ ਨੂੰ ਜਿਹੜਾ ਸਾਰੀਆਂ ਕੌਮਾਂ ਉੱਤੇ ਲਟਕਦਾ ਹੈ ।
Isaiah 43:3 in Panjabi 3 ਮੈਂ ਤਾਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਇਸਰਾਏਲ ਦਾ ਪਵਿੱਤਰ ਪੁਰਖ, ਤੇਰਾ ਬਚਾਉਣ ਵਾਲਾ ਹਾਂ, ਮੈਂ ਮਿਸਰ ਨੂੰ ਤੇਰੀ ਰਿਹਾਈ ਲਈ ਅਤੇ ਕੂਸ਼ ਅਤੇ ਸਬਾ ਨੂੰ ਤੇਰੇ ਵਟਾਂਦਰੇ ਵਿੱਚ ਦਿੰਦਾ ਹਾਂ ।
Isaiah 45:15 in Panjabi 15 ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ ।
Isaiah 45:21 in Panjabi 21 ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇੱਕਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ ? ਕਿਸ ਨੇ ਪਰਾਚੀਨ ਸਮੇਂ ਇਹ ਦਾ ਵਰਨਣ ਕੀਤਾ ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ ।
Isaiah 60:2 in Panjabi 2 ਵੇਖੋ, ਹਨੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ ।
Hosea 13:14 in Panjabi 14 ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ !
Luke 2:11 in Panjabi 11 ਕਿ ਦਾਊਦ ਦੇ ਸ਼ਹਿਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀਦਾਤਾ ਪੈਦਾ ਹੋਇਆ ਹੈ, ਜਿਹੜਾ ਮਸੀਹ ਪ੍ਰਭੂ ਹੈ ।
Luke 2:31 in Panjabi 31 ਜਿਸ ਨੂੰ ਤੂੰ ਸਾਰੇ ਦੇਸਾਂ ਦੇ ਲੋਕਾਂ ਅੱਗੇ ਤਿਆਰ ਕੀਤਾ ਹੈ,
Luke 11:36 in Panjabi 36 ਜੇਕਰ ਤੇਰਾ ਸਾਰਾ ਸਰੀਰ ਚਾਨਣ ਹੋਵੇ ਅਤੇ ਉਸ ਦਾ ਕੋਈ ਅੰਗ ਹਨ੍ਹੇਰਾ ਨਾ ਹੋਵੇ ਤਾਂ ਸਾਰਾ ਹੀ ਚਾਨਣ ਹੋਵੇਗਾ ਜਿਸ ਤਰ੍ਹਾਂ ਦੀਵਾ ਆਪਣੀ ਜੋਤ ਨਾਲ ਤੈਨੂੰ ਚਾਨਣ ਦਿੰਦਾ ਹੈ ।
Luke 13:7 in Panjabi 7 ਤਦ ਉਸ ਨੇ ਬਾਗਵਾਨ ਨੂੰ ਆਖਿਆ, ਵੇਖ ਮੈਂ ਇਸ ਹੰਜ਼ੀਰ ਦੇ ਰੁੱਖ ਦੇ ਫ਼ਲ ਲੈਣ ਨੂੰ ਤਿੰਨਾਂ ਸਾਲਾਂ ਤੋਂ ਆਉਂਦਾ ਹਾਂ ਪਰ ਨਹੀਂ ਲੱਭਦਾ । ਇਸ ਨੂੰ ਵੱਢ ਸੁੱਟ । ਇਹ ਕਦ ਤੱਕ ਐਂਵੇਂ ਹੀ ਜ਼ਮੀਨ ਘੇਰੀਂ ਰੱਖੇਗਾ ?
John 1:9 in Panjabi 9 ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ । ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ ।
John 4:42 in Panjabi 42 ਉਨ੍ਹਾਂ ਲੋਕਾਂ ਨੇ ਉਸ ਔਰਤ ਨੂੰ ਆਖਿਆ, “ਅਸੀਂ ਯਿਸੂ ਵਿੱਚ ਤੇਰੇ ਸ਼ਬਦਾਂ ਕਾਰਨ ਵਿਸ਼ਵਾਸ ਨਹੀਂ ਕਰਦੇ, ਸਗੋਂ ਇਸ ਲਈ ਕਿਉਂ ਜੋ ਤੁਸੀਂ ਆਪ ਉਸ ਦੇ ਸ਼ਬਦ ਸੁਣੇ ਹਨ । ਹੁਣ ਅਸੀਂ ਜਾਣ ਗਏ ਹਾਂ ਕਿ ਉਹ ਸੱਚ-ਮੁੱਚ ਸੰਸਾਰ ਦਾ ਮੁਕਤੀਦਾਤਾ ਹੈ ।”
John 5:24 in Panjabi 24 ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ । ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ । ਉਸਦਾ ਨਿਆਂ ਨਹੀਂ ਹੋਵੇਗਾ । ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ ।
John 5:40 in Panjabi 40 ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ ।
John 11:25 in Panjabi 25 ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ । ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ ।
John 14:6 in Panjabi 6 ਯਿਸੂ ਨੇ ਆਖਿਆ, “ਮੈਂ ਹੀ ਰਾਹ, ਸੱਚਾਈ ਅਤੇ ਜੀਵਨ ਹਾਂ । ਮੇਰੇ ਕੋਲ ਆਉਣ ਤੋਂ ਬਿਨ੍ਹਾਂ ਕੋਈ ਪਿਤਾ ਕੋਲ ਨਹੀਂ ਆ ਸਕਦਾ ।
John 20:31 in Panjabi 31 ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ ।
Acts 5:31 in Panjabi 31 ਉਸੇ ਨੂੰ ਪਰਮੇਸ਼ੁਰ ਨੇ ਆਪਣੇ ਸੱਜੇ ਹੱਥ ਨਾਲ ਅੱਤ ਉੱਚਾ ਕਰ ਕੇ ਪ੍ਰਭੂ ਅਤੇ ਮੁਕਤੀਦਾਤਾ ਠਹਿਰਾਇਆ ਤਾਂ ਜੋ ਉਹ ਇਸਰਾਏਲ ਨੂੰ ਤੌਬਾ ਅਤੇ ਪਾਪਾਂ ਦੀ ਮਾਫ਼ੀ ਬਖ਼ਸ਼ੇ ।
Acts 13:23 in Panjabi 23 ਪਰਮੇਸ਼ੁਰ ਨੇ ਆਪਣੇ ਵਾਇਦੇ ਅਨੁਸਾਰ ਉਸੇ ਦੇ ਵੰਸ਼ ਵਿੱਚੋਂ ਇਸਰਾਏਲ ਦੇ ਲਈ ਇੱਕ ਮੁਕਤੀਦਾਤਾ ਯਿਸੂ ਨੂੰ ਭੇਜਿਆ
Romans 2:7 in Panjabi 7 ਜਿਹੜੇ ਭਲੇ ਕੰਮਾਂ ਵਿੱਚ ਦ੍ਰਿੜ੍ਹ ਹੋ ਕੇ ਮਹਿਮਾ, ਆਦਰ ਅਤੇ ਅਮਰਤਾ ਦੀ ਖੋਜ ਵਿੱਚ ਹਨ, ਉਹ ਉਨ੍ਹਾਂ ਨੂੰ ਸਦੀਪਕ ਜੀਵਨ ਦੇਵੇਗਾ ।
Romans 3:31 in Panjabi 31 ਫੇਰ ਕੀ ਅਸੀਂ ਬਿਵਸਥਾ ਨੂੰ ਵਿਸ਼ਵਾਸ ਦੇ ਕਾਰਨ ਵਿਅਰਥ ਕਰਦੇ ਹਾਂ ? ਕਦੇ ਨਹੀਂ, ਸਗੋਂ ਬਿਵਸਥਾ ਨੂੰ ਕਾਇਮ ਰੱਖਦੇ ਹਾਂ ।
Romans 5:17 in Panjabi 17 ਜਦੋਂ ਉਸ ਨੇ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾਂ ਬਹੁਤ ਵਧੀਕ ਉਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਾਰਮਿਕਤਾ ਦੀ ਦਾਤ ਬਹੁਤੀ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ ।
Romans 6:6 in Panjabi 6 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ ।
Romans 16:26 in Panjabi 26 ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ ।
1 Corinthians 4:5 in Panjabi 5 ਜਿੰਨਾਂ ਚਿਰ ਪ੍ਰਭੂ ਨਾ ਆਵੇ, ਤੁਸੀਂ ਸਮੇਂ ਤੋਂ ਪਹਿਲਾਂ ਕਿਸੇ ਗੱਲ ਦਾ ਨਿਆਂ ਨਾ ਕਰਿਆ ਕਰੋ, ਉਹ ਆਪ ਹਨੇਰੇ ਦੀਆਂ ਛਿਪੀਆਂ ਗੱਲਾਂ ਤੇ ਪਰਕਾਸ਼ ਕਰੇਗਾ ਅਤੇ ਮਨ ਦੀਆਂ ਦਲੀਲਾਂ ਨੂੰ ਪ੍ਰਗਟ ਕਰੇਗਾ । ਉਸ ਵੇਲੇ ਹਰ ਕਿਸੇ ਨੂੰ ਪਰਮੇਸ਼ੁਰ ਦੀ ਵੱਲੋਂ ਵਡਿਆਈ ਮਿਲੇਗੀ ।
1 Corinthians 15:26 in Panjabi 26 ਅਖੀਰਲਾ ਵੈਰੀ ਜਿਹ ਦਾ ਨਾਸ ਹੋਣਾ ਹੈ ਸੋ ਮੌਤ ਹੈ ।
1 Corinthians 15:53 in Panjabi 53 ਕਿਉਂ ਜੋ ਜ਼ਰੂਰ ਹੈ ਕਿ ਨਾਸਵਾਨ ਅਵਿਨਾਸ਼ ਨੂੰ ਪਹਿਨ ਲਵੇ ਅਤੇ ਇਹ ਮਰਨਹਾਰ ਅਮਰਤਾ ਨੂੰ ਪਹਿਨ ਲਵੇ ।
2 Corinthians 5:4 in Panjabi 4 ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ ।
Galatians 5:4 in Panjabi 4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ ।
Ephesians 1:9 in Panjabi 9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ !
Ephesians 1:18 in Panjabi 18 ਕਿ ਤੁਹਾਡੇ ਮਨ ਦੀਆਂ ਅੱਖਾਂ ਨੂੰ ਚਾਨਣ ਹੋਵੇ ਤਾਂ ਜੋ ਤੁਸੀਂ ਜਾਣ ਲਵੋ ਕਿ ਉਹ ਦੇ ਬੁਲਾਏ ਜਾਣ ਤੋਂ ਕੀ ਆਸ ਹੁੰਦੀ ਹੈ ਅਤੇ ਸੰਤਾਂ ਵਿੱਚ ਉਹ ਦੀ ਮਹਿਮਾ ਦੀ ਵਿਰਾਸਤ ਦਾ ਵਡਮੁੱਲਾ ਖਜ਼ਾਨਾ ਕੀ ਹੈ !
Colossians 1:26 in Panjabi 26 ਅਰਥਾਤ ਉਸ ਭੇਤ ਦੀ ਜਿਹੜਾ ਸਾਰਿਆਂ ਜੁੱਗਾਂ ਅਤੇ ਪੀੜ੍ਹੀਆਂ ਤੋਂ ਗੁਪਤ ਰਿਹਾ ਪਰ ਹੁਣ ਉਹ ਦੇ ਸੰਤਾਂ ਉੱਤੇ ਪਰਗਟ ਹੋਇਆ ।
2 Thessalonians 2:8 in Panjabi 8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ ।
2 Timothy 1:1 in Panjabi 1 ਪੌਲੁਸ, ਜੋ ਉਸ ਜੀਵਨ ਦੇ ਵਾਅਦੇ ਦੇ ਅਨੁਸਾਰ ਜਿਹੜਾ ਮਸੀਹ ਯਿਸੂ ਵਿੱਚ ਹੈ, ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ ।
Titus 1:3 in Panjabi 3 ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ ।
Titus 2:11 in Panjabi 11 ਕਿਉਂ ਜੋ ਪਰਮੇਸ਼ੁਰ ਦੀ ਕਿਰਪਾ ਸਭਨਾਂ ਮਨੁੱਖਾਂ ਦੀ ਮੁਕਤੀ ਲਈ ਪਰਗਟ ਹੋਈ ।
Titus 2:13 in Panjabi 13 ਅਤੇ ਉਸ ਪਵਿੱਤਰ ਆਸ ਦੀ ਅਤੇ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤਾ ਯਿਸੂ ਮਸੀਹ ਦੀ ਮਹਿਮਾ ਦੇ ਪਰਗਟ ਹੋਣ ਦੀ ਉਡੀਕ ਕਰੀਏ ।
Titus 3:4 in Panjabi 4 ਪਰ ਜਦੋਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਕਿਰਪਾ ਅਤੇ ਪਿਆਰ ਜੋ ਮਨੁੱਖਾਂ ਦੇ ਨਾਲ ਸੀ, ਸਾਡੇ ਉੱਤੇ ਪਰਗਟ ਹੋਇਆ ।
Hebrews 2:14 in Panjabi 14 ਸੋ ਜਿਵੇਂ ਬੱਚੇ ਲਹੂ ਅਤੇ ਮਾਸ ਵਿੱਚ ਸਾਂਝੀ ਹੁੰਦੇ ਹਨ, ਤਾਂ ਉਨ੍ਹਾਂ ਵਾਂਗੂੰ ਉਹ ਆਪ ਵੀ ਇਨ੍ਹਾਂ ਹੀ ਵਿੱਚ ਸਾਂਝੀ ਬਣਿਆ ਤਾਂ ਜੋ ਮੌਤ ਦੇ ਰਾਹੀਂ ਉਹ ਉਸ ਨੂੰ ਜਿਸ ਦੇ ਵੱਸ ਵਿੱਚ ਮੌਤ ਹੈ, ਅਰਥਾਤ ਸ਼ੈਤਾਨ ਨੂੰ ਨਾਸ ਕਰੇ ।
Hebrews 10:32 in Panjabi 32 ਪਰ ਪਹਿਲਿਆਂ ਦਿਨਾਂ ਨੂੰ ਚੇਤੇ ਕਰੋ ਜਦੋਂ ਆਪਣੇ ਉਜਿਆਲੇ ਕੀਤੇ ਜਾਣ ਦੇ ਬਾਅਦ ਤੁਸੀਂ ਦੁੱਖਾਂ ਦੇ ਵੱਡੇ ਸੰਘਰਸ਼ ਨੂੰ ਸਹਿ ਲਿਆ ।
1 Peter 1:20 in Panjabi 20 ਉਹ ਤਾਂ ਜਗਤ ਦੀ ਨੀਂਹ ਰੱਖਣ ਤੋਂ ਪਹਿਲਾਂ ਹੀ ਠਹਿਰਾਇਆ ਗਿਆ ਸੀ ਪਰ ਸਮਿਆਂ ਦੇ ਅੰਤ ਵਿੱਚ ਤੁਹਾਡੇ ਲਈ ਪ੍ਰਗਟ ਹੋਇਆ ।
2 Peter 1:1 in Panjabi 1 ਸ਼ਮਊਨ ਪਤਰਸ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਰਸੂਲ ਹਾਂ । ਅੱਗੇ ਯੋਗ ਜਿਨ੍ਹਾਂ ਨੂੰ ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਧਾਰਮਿਕਤਾ ਦੇ ਰਾਹੀਂ ਸਾਡੇ ਵਾਂਗੂੰ ਵਡਮੁੱਲਾ ਵਿਸ਼ਵਾਸ ਪ੍ਰਾਪਤ ਹੋਇਆ ਹੈ l
2 Peter 1:3 in Panjabi 3 ਉਸ ਦੀ ਰੂਹਾਨੀ ਸਮਰੱਥਾ ਨੇ ਉਹ ਸਭ ਕੁੱਝ ਜੋ ਜੀਵਨ ਅਤੇ ਭਗਤੀ ਲਈ ਚਾਹੀਦਾ ਹੈ, ਸਾਨੂੰ ਪਰਮੇਸ਼ੁਰ ਦੇ ਗਿਆਨ ਦੇ ਦੁਆਰਾ ਦਿੱਤਾ ਹੈ, ਜਿਸ ਨੇ ਆਪਣੀ ਮਹਿਮਾ ਅਤੇ ਗੁਣ ਨਾਲ ਸਾਨੂੰ ਸੱਦਿਆ ਹੈ l
2 Peter 1:11 in Panjabi 11 ਕਿਉਂ ਜੋ ਇਸੇ ਪ੍ਰਕਾਰ ਤੁਸੀਂ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੇ ਸਦੀਪਕ ਰਾਜ ਵਿੱਚ ਦਾਖਿਲ ਹੋ ਸਕੋਗੇ ।
2 Peter 2:20 in Panjabi 20 ਜੇਕਰ ਉਹ ਪ੍ਰਭੂ ਅਤੇ ਮੁਕਤੀਦਾਤਾ ਯਿਸੂ ਮਸੀਹ ਦੇ ਗਿਆਨ ਦੇ ਦੁਆਰਾ ਸੰਸਾਰ ਦੇ ਗੰਦ-ਮੰਦ ਤੋਂ ਬਚ ਕੇ ਉਸ ਵਿੱਚ ਮੁੜ ਕੇ ਫਸਣ ਅਤੇ ਅਧੀਨ ਹੋ ਜਾਣ ਤਾਂ ਉਨ੍ਹਾਂ ਦਾ ਪਿਛਲਾ ਹਾਲ ਪਹਿਲੇ ਨਾਲੋਂ ਬੁਰਾ ਹੋਇਆ ।
2 Peter 3:2 in Panjabi 2 ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ ।
2 Peter 3:18 in Panjabi 18 ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵਧਦੇ ਜਾਓ । ਉਹ ਦੀ ਵਡਿਆਈ ਹੁਣ ਅਤੇ ਜੁੱਗੋ-ਜੁੱਗ ਹੁੰਦੀ ਰਹੇ । ਆਮੀਨ ।
1 John 1:2 in Panjabi 2 ਉਹ ਜੀਵਨ ਪ੍ਰਗਟ ਹੋਇਆ ਅਤੇ ਅਸੀਂ ਉਸ ਨੂੰ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਅਤੇ ਉਸ ਜੀਵਨ ਦੀ ਸਗੋਂ, ਉਸ ਸਦੀਪਕ ਜੀਵਨ ਦੀ ਚਰਚਾ ਤੁਹਾਨੂੰ ਸੁਣਾਉਂਦੇ ਹਾਂ ਜਿਹੜਾ ਪਿਤਾ ਦੇ ਨਾਲ ਸੀ ਅਤੇ ਸਾਡੇ ਉੱਤੇ ਪ੍ਰਗਟ ਹੋਇਆ ।
1 John 4:14 in Panjabi 14 ਅਸੀਂ ਵੇਖਿਆ ਹੈ ਅਤੇ ਗਵਾਹੀ ਦਿੰਦੇ ਹਾਂ ਜੋ ਪਿਤਾ ਨੇ ਪੁੱਤਰ ਨੂੰ ਭੇਜਿਆ ਕਿ ਉਹ ਸੰਸਾਰ ਦਾ ਮੁਕਤੀਦਾਤਾ ਹੋਵੇ ।
Revelation 2:7 in Panjabi 7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ । ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ ।
Revelation 18:1 in Panjabi 1 ਇਸ ਤੋਂ ਬਾਅਦ ਮੈਂ ਇੱਕ ਹੋਰ ਦੂਤ ਨੂੰ ਸਵਰਗ ਤੋਂ ਉੱਤਰਦੇ ਵੇਖਿਆ ਜਿਸ ਦੇ ਕੋਲ ਅਧਿਕਾਰ ਸੀ ਅਤੇ ਉਹ ਦੇ ਤੇਜ ਨਾਲ ਧਰਤੀ ਚਾਨਣੀ ਹੋ ਗਈ ।
Revelation 20:14 in Panjabi 14 ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ । ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ ।
Revelation 22:1 in Panjabi 1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ ।
Revelation 22:14 in Panjabi 14 ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ ।
Revelation 22:17 in Panjabi 17 ਆਤਮਾ ਅਤੇ ਲਾੜੀ ਆਖਦੀ ਹੈ, ਆਓ ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ । ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ ।