2 Timothy 1:5 in Panjabi 5 ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ ।
Other Translations King James Version (KJV) When I call to remembrance the unfeigned faith that is in thee, which dwelt first in thy grandmother Lois, and thy mother Eunice; and I am persuaded that in thee also.
American Standard Version (ASV) having been reminded of the unfeigned faith that is in thee; which dwelt first in thy grandmother Lois, and thy mother Eunice; and, I am persuaded, in thee also.
Bible in Basic English (BBE) Having in mind your true faith, which first was in your mother's mother Lois, and in your mother Eunice, and, I am certain, is now in you.
Darby English Bible (DBY) calling to mind the unfeigned faith which [has been] in thee, which dwelt first in thy grandmother Lois, and in thy mother Eunice, and I am persuaded that in thee also.
World English Bible (WEB) having been reminded of the unfeigned faith that is in you; which lived first in your grandmother Lois, and your mother Eunice, and, I am persuaded, in you also.
Young's Literal Translation (YLT) taking remembrance of the unfeigned faith that is in thee, that dwelt first in thy grandmother Lois, and thy mother Eunice, and I am persuaded that also in thee.
Cross Reference Psalm 17:1 in Panjabi 1 ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲਾਂ ਤੋਂ ਹੈ ।
Psalm 18:44 in Panjabi 44 ਸੁਣਦਿਆਂ ਸਾਰ ਉਹ ਅਧੀਨ ਹੋ ਗਏ, ਪਰਦੇਸੀ ਮੇਰੇ ਅੱਗੇ ਹਿਚਕ ਕੇ ਆਏ ।
Psalm 22:10 in Panjabi 10 ਜੰਮਦਿਆ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ ।
Psalm 66:3 in Panjabi 3 ਪਰਮੇਸ਼ੁਰ ਨੂੰ ਆਖੋ, ਵਾਹ, ਤੇਰੇ ਕੰਮ ਕੇਡੇ ਡਰਾਉਣੇ ਹਨ ! ਤੇਰੀ ਮਹਾ ਸਮਰੱਥਾ ਦੇ ਕਾਰਨ ਤੇਰੇ ਵੈਰੀ ਤੇਰੇ ਅੱਗੇ ਹਿਚਕ ਕੇ ਆਉਣਗੇ !
Psalm 77:6 in Panjabi 6 ਮੈਂ ਰਾਤ ਨੂੰ ਆਪਣੇ ਗੀਤ ਦਾ ਸਿਮਰਨ ਕਰਦਾ ਹਾਂ, ਆਪਣੇ ਮਨ ਵਿੱਚ ਧਿਆਨ ਕਰਦਾ ਹਾਂ, ਅਤੇ ਮੇਰਾ ਆਤਮਾ ਖੋਜ ਕਰਦਾ ਹੈ, —
Psalm 81:15 in Panjabi 15 ਯਹੋਵਾਹ ਦੇ ਵੈਰੀ ਅਧੀਨ ਬਣ ਬਹਿੰਦੇ, ਪਰ ਉਨ੍ਹਾਂ ਦਾ ਸਮਾਂ ਸਦਾ ਰਹਿੰਦਾ,
Psalm 86:16 in Panjabi 16 ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਗੋੱਲੀ ਦੇ ਪੁੱਤਰ ਨੂੰ ਬਚਾ ਲੈ !
Psalm 116:16 in Panjabi 16 ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਗੋੱਲੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ ।
Jeremiah 3:10 in Panjabi 10 ਇਸ ਸਾਰੇ ਦੇ ਹੁੰਦਿਆਂ ਤੇ ਵੀ ਉਹ ਦੀ ਚਾਲ ਬਾਜ਼ ਭੈਣ ਪੂਰੇ ਦਿਲ ਨਾਲ ਮੇਰੀ ਵੱਲ ਨਾ ਮੁੜੀ ਸਗੋਂ ਮਕਰ ਨਾਲ, ਯਹੋਵਾਹ ਦਾ ਵਾਕ ਹੈ ।
John 1:47 in Panjabi 47 ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ ।”
Acts 16:1 in Panjabi 1 ਉਹ ਦਰਬੇ ਅਤੇ ਲੁਸਤ੍ਰਾ ਵਿੱਚ ਵੀ ਆਇਆ, ਅਤੇ ਵੇਖੋ ਉੱਥੇ ਤਿਮੋਥਿਉਸ ਨਾਮ ਦਾ ਇੱਕ ਚੇਲਾ ਸੀ l ਜਿਹੜਾ ਇੱਕ ਵਿਸ਼ਵਾਸੀ ਯਹੂਦਣ ਦਾ ਪੁੱਤਰ ਸੀ, ਪਰ ਉਸ ਦਾ ਪਿਤਾ ਯੂਨਾਨੀ ਸੀ ।
Acts 26:26 in Panjabi 26 ਕਿਉਂਕਿ ਰਾਜਾ, ਜਿਸ ਦੇ ਸਾਹਮਣੇ ਮੈਂ ਬਿਨ੍ਹਾਂ ਡਰ ਤੋਂ ਬੋਲਦਾ ਹਾਂ ਇਨ੍ਹਾਂ ਗੱਲਾਂ ਨੂੰ ਜਾਣਦਾ ਹੈ, ਕਿਉਂਕਿ ਮੈਨੂੰ ਵਿਸ਼ਵਾਸ ਹੈ ਕਿ ਇਨ੍ਹਾਂ ਵਿੱਚੋਂ ਕੋਈ ਗੱਲ ਉਸ ਤੋਂ ਲੁੱਕੀ ਹੋਈ ਨਹੀਂ ਕਿਉਂਕਿ ਇਹ ਘਟਨਾ ਕੋਨੇ ਵਿੱਚ ਨਹੀਂ ਵਾਪਰੀ ।
Romans 4:21 in Panjabi 21 ਅਤੇ ਉਸ ਨੂੰ ਪੱਕਾ ਭਰੋਸਾ ਸੀ ਕਿ ਜਿਹ ਦਾ ਉਸ ਨੇ ਵਾਇਦਾ ਕੀਤਾ ਉਸ ਨੂੰ ਪੂਰਾ ਕਰਨ ਵਿੱਚ ਵੀ ਉਹੋ ਸਮਰੱਥੀ ਹੈ ।
Romans 8:38 in Panjabi 38 ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ ।
Romans 14:5 in Panjabi 5 ਕੋਈ ਤਾਂ ਇੱਕ ਦਿਨ ਨੂੰ ਦੂਜੇ ਦਿਨ ਨਾਲੋਂ ਚੰਗਾ ਸਮਝਦਾ ਹੈ, ਅਤੇ ਕੋਈ ਜਣਾ ਸਾਰਿਆਂ ਦਿਨਾਂ ਨੂੰ ਇੱਕੋ ਜਿਹਾ ਸਮਝਦਾ ਹੈ । ਹਰ ਕੋਈ ਆਪੋ ਆਪਣੇ ਮਨ ਵਿੱਚ ਪੱਕਾ ਭਰੋਸਾ ਕਰ ਲਵੇ ।
Romans 14:14 in Panjabi 14 ਮੈਂ ਜਾਣਦਾ ਹਾਂ ਅਤੇ ਪ੍ਰਭੂ ਯਿਸੂ ਤੋਂ ਮੈਨੂੰ ਵਿਸ਼ਵਾਸ ਹੋਈ ਹੈ, ਕਿ ਕੋਈ ਚੀਜ਼ ਆਪਣੇ ਆਪ ਤੋਂ ਅਸ਼ੁੱਧ ਨਹੀਂ ਪਰ ਜਿਹੜਾ ਕਿਸੇ ਚੀਜ਼ ਨੂੰ ਅਸ਼ੁੱਧ ਮੰਨਦਾ ਹੈ, ਉਹ ਉਸ ਦੇ ਲਈ ਅਸ਼ੁੱਧ ਹੈ ।
Romans 15:14 in Panjabi 14 ਹੇ ਮੇਰੇ ਭਰਾਵੋ, ਮੈਂ ਆਪ ਵੀ ਤੁਹਾਡੇ ਵਲੋਂ ਯਕੀਨ ਰੱਖਦਾ ਹਾਂ ਕਿ ਤੁਸੀਂ ਆਪ ਭਲਿਆਈ ਨਾਲ ਭਰਪੂਰ ਹੋ ਅਤੇ ਸਾਰੇ ਗਿਆਨ ਨਾਲ ਭਰੇ ਹੋਏ ਹੋ ਅਤੇ ਇੱਕ ਦੂਜੇ ਨੂੰ ਸਿਖਾ ਸਕਦੇ ਹੋ ।
2 Corinthians 6:6 in Panjabi 6 ਖਰਿਆਈ ਤੋਂ, ਗਿਆਨ ਤੋਂ, ਧੀਰਜ ਤੋਂ, ਦਿਆਲਗੀ ਤੋਂ, ਪਵਿੱਤਰ ਆਤਮਾ ਤੋਂ, ਨਿਸ਼ਕਪਟ ਪਿਆਰ ਤੋਂ,
1 Timothy 1:5 in Panjabi 5 ਪਰ ਆਗਿਆ ਦਾ ਮੇਲ ਉਹ ਪਿਆਰ ਹੈ ਜਿਹੜਾ ਸ਼ੁੱਧ ਮਨ ਅਤੇ ਸਾਫ਼ ਅੰਤਹਕਰਨ ਅਤੇ ਨਿਸ਼ਕਪਟ ਵਿਸ਼ਵਾਸ ਤੋਂ ਹੁੰਦਾ ਹੈ ।
1 Timothy 4:6 in Panjabi 6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।
2 Timothy 1:12 in Panjabi 12 ਅਤੇ ਇਸੇ ਕਰਕੇ ਮੈਂ ਇਹ ਦੁੱਖ ਵੀ ਝੱਲਦਾ ਹਾਂ, ਪਰ ਮੈਂ ਸ਼ਰਮਾਉਦਾ ਨਹੀਂ, ਕਿਉਂ ਜੋ ਮੈਂ ਉਹ ਨੂੰ ਜਾਣਦਾ ਹਾਂ ਜਿਹ ਦੇ ਉੱਤੇ ਮੈਂ ਭਰੋਸਾ ਕੀਤਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਉਹ ਮੇਰੀ ਅਮਾਨਤ ਦੀ ਉਸ ਦਿਨ ਤੱਕ ਰਖਵਾਲੀ ਕਰ ਸਕਦਾ ਹੈ ।
2 Timothy 3:15 in Panjabi 15 ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ ।
Hebrews 6:9 in Panjabi 9 ਪਰ ਹੇ ਪਿਆਰਿਓ, ਭਾਵੇਂ ਅਸੀਂ ਇਸ ਤਰ੍ਹਾਂ ਆਖਦੇ ਹਾਂ ਪਰ ਤੁਹਾਡੀ ਵੱਲੋਂ ਸਾਨੂੰ ਇਨ੍ਹਾਂ ਨਾਲੋਂ ਚੰਗੀਆਂ ਗੱਲਾਂ ਦੀ ਆਸ ਹੈ ਅਤੇ ਉਨ੍ਹਾਂ ਦੀ ਜੋ ਮੁਕਤੀ ਨਾਲ ਸੰਬੰਧ ਰੱਖਦੀਆਂ ਹਨ ।
Hebrews 11:13 in Panjabi 13 ਇਹ ਸਭ ਵਿਸ਼ਵਾਸ ਵਿੱਚ ਮਰ ਗਏ ਅਤੇ ਉਨ੍ਹਾਂ ਨੇ ਵਾਇਦਾ ਕੀਤੀਆਂ ਹੋਈਆਂ ਵਸਤਾਂ ਨੂੰ ਪ੍ਰਾਪਤ ਨਾ ਕੀਤਾ ਪਰ ਉਹਨਾਂ ਨੇ ਦੂਰੋਂ ਉਨ੍ਹਾਂ ਨੂੰ ਵੇਖ ਕੇ ਜੀ ਆਇਆ ਨੂੰ ਆਖਿਆ ਅਤੇ ਮੰਨ ਲਿਆ ਕਿ ਅਸੀਂ ਧਰਤੀ ਉੱਤੇ ਪਰਾਏ ਅਤੇ ਪਰਦੇਸੀ ਹਾਂ ।
1 Peter 1:22 in Panjabi 22 ਤੁਸੀਂ ਜੋ ਸੱਚ ਦੇ ਅਧੀਨ ਹੋ ਕੇ ਆਪਣੀਆਂ ਜਾਨਾਂ ਨੂੰ ਭਾਈਚਾਰੇ ਦੇ ਨਿਸ਼ਕਪਟ ਪਿਆਰ ਲਈ ਪਵਿੱਤਰ ਕੀਤਾ ਹੈ, ਤਾਂ ਤਨੋਂ ਮਨੋਂ ਹੋ ਕੇ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ ।