2 Timothy 2:14 in Panjabi 14 ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁੱਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ ।
Other Translations King James Version (KJV) Of these things put them in remembrance, charging them before the Lord that they strive not about words to no profit, but to the subverting of the hearers.
American Standard Version (ASV) Of these things put them in remembrance, charging `them' in the sight of the Lord, that they strive not about words, to no profit, to the subverting of them that hear.
Bible in Basic English (BBE) Put these things before them, giving them orders in the name of the Lord to keep themselves from fighting about words, which is of no profit, only causing error in their hearers.
Darby English Bible (DBY) Of these things put in remembrance, testifying earnestly before the Lord not to have disputes of words, profitable for nothing, to the subversion of the hearers.
World English Bible (WEB) Remind them of these things, charging them in the sight of the Lord, that they don't argue about words, to no profit, to the subverting of those who hear.
Young's Literal Translation (YLT) These things remind `them' of, testifying fully before the Lord -- not to strive about words to nothing profitable, but to the subversion of those hearing;
Cross Reference 1 Samuel 12:21 in Panjabi 21 ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,
Jeremiah 2:8 in Panjabi 8 ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ ।
Jeremiah 2:11 in Panjabi 11 ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ ।
Jeremiah 7:8 in Panjabi 8 ਵੇਖੋ, ਤੁਸੀਂ ਝੂਠੀਆਂ ਗੱਲਾਂ ਉੱਤੇ ਭਰੋਸਾ ਕਰਦੇ ਹੋ ਜਿਹਨਾਂ ਤੋਂ ਕੁਝ ਲਾਭ ਨਹੀਂ
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Jeremiah 23:32 in Panjabi 32 ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ । ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ ।
Jeremiah 23:36 in Panjabi 36 ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ । ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
Habakkuk 2:18 in Panjabi 18 ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ ?
Matthew 16:26 in Panjabi 26 ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੀ ਦੁਨੀਆਂ ਨੂੰ ਜਿੱਤ ਲਵੇ, ਪਰ ਆਪਣੀ ਜਾਨ ਨੂੰ ਗੁਆ ਲਵੇ ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ ?
Acts 13:10 in Panjabi 10 ਅਤੇ ਆਖਿਆ ਕਿ ਤੂੰ ਜੋ ਸਭ ਤਰ੍ਹਾਂ ਦੇ ਛਲ ਅਤੇ ਬੁਰਿਆਈ ਨਾਲ ਭਰਿਆ ਹੋਇਆ ਹੈਂ, ਸ਼ੈਤਾਨ ਦੇ ਬੱਚੇ ਅਤੇ ਸਾਰੇ ਧਰਮ ਦੇ ਵੈਰੀ ! ਕੀ ਤੂੰ ਪ੍ਰਭੂ ਦੇ ਸਿੱਧੇ ਰਾਹਾਂ ਨੂੰ ਟੇਡੇ ਕਰਨੋਂ ਨਹੀਂ ਟਲੇਂਗਾ ?
Acts 15:24 in Panjabi 24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।
Romans 14:1 in Panjabi 1 ਜੋ ਵਿਸ਼ਵਾਸ ਵਿੱਚ ਕਮਜ਼ੋਰ ਹੈ, ਉਹ ਨੂੰ ਆਪਣੀ ਸੰਗਤ ਵਿੱਚ ਰਲਾ ਲਉ ਪਰ ਉਹ ਦੇ ਭਰਮਾਂ ਦੇ ਉੱਤੇ ਫ਼ੈਸਲੇ ਕਰਨ ਦੇ ਲਈ ਨਹੀਂ ।
Galatians 1:7 in Panjabi 7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ ।
Ephesians 4:17 in Panjabi 17 ਉਪਰੰਤ ਮੈਂ ਇਹ ਆਖਦਾ ਹਾਂ ਅਤੇ ਪ੍ਰਭੂ ਵਿੱਚ ਗਵਾਹ ਹੋ ਕੇ ਚਿਤਾਵਨੀ ਦਿੰਦਾ ਹਾਂ ਜੋ ਤੁਸੀਂ ਅੱਗੇ ਤੋਂ ਅਜਿਹੀ ਚਾਲ ਨਾ ਚੱਲੋ ਜਿਵੇਂ ਪਰਾਈਆਂ ਕੌਮਾਂ ਵੀ ਆਪਣੀ ਬੁੱਧ ਦੀ ਵਿਅਰਥ ਸੋਚ ਨਾਲ ਚੱਲਦੀਆਂ ਹਨ !
1 Thessalonians 4:1 in Panjabi 1 ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ ―ਜਿਵੇਂ ਤੁਸੀਂ ਚੱਲਦੇ ਵੀ ਹੋ —ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ ।
2 Thessalonians 3:6 in Panjabi 6 ਹੇ ਭਰਾਵੋ, ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਤੁਹਾਨੂੰ ਇਹ ਹੁਕਮ ਦਿੰਦੇ ਹਾਂ ਕਿ ਤੁਸੀਂ ਉਸ ਹਰੇਕ ਭਰਾ ਤੋਂ ਦੂਰ ਰਹੋ, ਜਿਹੜਾ ਉਸ ਸਿੱਖਿਆ ਦੇ ਅਨੁਸਾਰ ਨਹੀਂ ਚੱਲਦਾ ਜੋ ਤੁਸੀਂ ਸਾਡੇ ਕੋਲੋਂ ਪਾਈ ਪਰ ਕੁਰਾਹੇ ਚੱਲਦਾ ਹੈ ।
1 Timothy 1:4 in Panjabi 4 ਅਤੇ ਕਹਾਣੀਆਂ ਅਤੇ ਅਸੀਮਿਤ ਕੁੱਲਪੱਤ੍ਰੀਆਂ ਉੱਤੇ ਮਨ ਨਾ ਲਾਉਣ, ਜਿਹੜੀਆਂ ਸਵਾਲਾਂ ਨੂੰ ਵਧਾਉਂਦੀਆਂ ਹਨ ਪਰਮੇਸ਼ੁਰ ਦੇ ਉਸ ਪ੍ਰਬੰਧ ਨੂੰ ਨਹੀਂ ਜਿਹੜਾ ਵਿਸ਼ਵਾਸ ਉੱਤੇ ਬਣਿਆ ਹੋਇਆ ਹੈ ।
1 Timothy 1:6 in Panjabi 6 ਅਤੇ ਕਈ ਇੰਨ੍ਹਾਂ ਗੱਲਾਂ ਤੋਂ ਭਟਕ ਕੇ ਵਿਅਰਥ ਗੱਲਾਂ ਵੱਲ ਮੁੜ ਗਏ ਹਨ ।
1 Timothy 4:8 in Panjabi 8 ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ ।
1 Timothy 5:21 in Panjabi 21 ਮੈਂ ਪਰਮੇਸ਼ੁਰ, ਮਸੀਹ ਯਿਸੂ ਅਤੇ ਚੁਣਿਆਂ ਹੋਇਆਂ ਦੂਤਾਂ ਨੂੰ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਹਨਾਂ ਗੱਲਾਂ ਦੀ ਸੰਭਾਲ ਕਰ ਅਤੇ ਕਿਸੇ ਕੰਮ ਵਿੱਚ ਪੱਖਪਾਤ ਨਾ ਕਰ ।
1 Timothy 6:4 in Panjabi 4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ ।
1 Timothy 6:13 in Panjabi 13 ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ ।
2 Timothy 1:6 in Panjabi 6 ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ ।
2 Timothy 2:16 in Panjabi 16 ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ ।
2 Timothy 2:23 in Panjabi 23 ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ ।
2 Timothy 4:1 in Panjabi 1 ਮੈਂ ਪਰਮੇਸ਼ੁਰ ਅਤੇ ਮਸੀਹ ਯਿਸੂ ਨੂੰ, ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰੇਗਾ, ਗਵਾਹ ਕਰਕੇ ਉਹ ਦੇ ਪਰਕਾਸ਼ ਅਤੇ ਰਾਜ ਦਾ ਵਾਸਤਾ ਦੇ ਕੇ ਆਗਿਆ ਦਿੰਦਾ ਹਾਂ ।
Titus 3:9 in Panjabi 9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ ।
Hebrews 13:9 in Panjabi 9 ਤੁਸੀਂ ਰੰਗ ਬਰੰਗੀਆਂ ਅਤੇ ਓਪਰੀਆਂ ਸਿੱਖਿਆਂਵਾਂ ਨਾਲ ਭਰਮਾਏ ਨਾ ਜਾਓ, ਕਿਉਂ ਜੋ ਚੰਗਾ ਇਹ ਹੈ ਕਿ ਮਨ ਕਿਰਪਾ ਨਾਲ ਤਕੜਾ ਕੀਤਾ ਜਾਵੇ, ਨਾ ਕਿ ਭੋਜਨਾਂ ਨਾਲ ਜਿਨ੍ਹਾਂ ਤੋਂ ਉਨ੍ਹਾਂ ਦੇ ਵਰਤਣ ਵਾਲਿਆਂ ਨੂੰ ਕੁੱਝ ਲਾਭ ਨਾ ਹੋਇਆ ।
2 Peter 1:13 in Panjabi 13 ਪਰ ਮੈਂ ਇਹ ਯੋਗ ਸਮਝਦਾ ਹਾਂ ਕਿ ਜਦੋਂ ਤੱਕ ਮੈਂ ਇਸ ਤੰਬੂ ਵਿੱਚ ਹਾਂ, ਮੈਂ ਤੁਹਾਨੂੰ ਯਾਦ ਕਰਾ ਕੇ ਪ੍ਰੇਰਨਾਂ ਦਿੰਦਾ ਰਹਾਂਗਾ l