2 Timothy 2:2 in Panjabi 2 ਅਤੇ ਜਿਹੜੀਆਂ ਗੱਲਾਂ ਤੂੰ ਬਹੁਤਿਆਂ ਗਵਾਹਾਂ ਦੇ ਸਾਹਮਣੇ ਮੇਰੇ ਕੋਲੋਂ ਸੁਣੀਆਂ, ਅਜਿਹਿਆਂ ਵਿਸ਼ਵਾਸਯੋਗ ਮਨੁੱਖਾਂ ਨੂੰ ਸੌਂਪ ਜਿਹੜੇ ਹੋਰਨਾਂ ਨੂੰ ਵੀ ਸਿੱਖਿਆ ਦੇਣ ਯੋਗ ਹੋਣ ।
Other Translations King James Version (KJV) And the things that thou hast heard of me among many witnesses, the same commit thou to faithful men, who shall be able to teach others also.
American Standard Version (ASV) And the things which thou hast heard from me among many witnesses, the same commit thou to faithful men, who shall be able to teach others also.
Bible in Basic English (BBE) And the things which I have said to you before a number of witnesses, give to those of the faith, so that they may be teachers of others.
Darby English Bible (DBY) And the things thou hast heard of me in the presence of many witnesses, these entrust to faithful men, such as shall be competent to instruct others also.
World English Bible (WEB) The things which you have heard from me among many witnesses, commit the same to faithful men, who will be able to teach others also.
Young's Literal Translation (YLT) and the things that thou didst hear from me through many witnesses, these things be committing to stedfast men, who shall be sufficient also others to teach;
Cross Reference Numbers 12:7 in Panjabi 7 ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ । ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ ।
1 Samuel 2:35 in Panjabi 35 ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ ।
Ezra 7:10 in Panjabi 10 ਕਿਉਂ ਜੋ ਅਜ਼ਰਾ ਨੇ ਯਹੋਵਾਹ ਦੀ ਬਿਵਸਥਾ ਦੀ ਖੋਜ ਕਰਨ ਅਤੇ ਉਸ ਦੇ ਉੱਤੇ ਚੱਲਣ ਅਤੇ ਇਸਰਾਏਲ ਨੂੰ ਬਿਧੀਆਂ ਤੇ ਨਿਯਮਾਂ ਦੀ ਸਿੱਖਿਆ ਦੇਣ ਉੱਤੇ ਮਨ ਲਗਾਇਆ ਸੀ ।
Ezra 7:25 in Panjabi 25 ਅਤੇ ਹੇ ਅਜ਼ਰਾ, ਤੂੰ ਆਪਣੇ ਪਰਮੇਸ਼ੁਰ ਦੇ ਉਸ ਗਿਆਨ ਅਨੁਸਾਰ ਜੋ ਤੇਰੇ ਵਿੱਚ ਹੈ, ਹਾਕਮਾਂ ਅਤੇ ਨਿਆਈਆਂ ਨੂੰ ਨਿਯੁਕਤ ਕਰੀਂ ਤਾਂ ਜੋ ਦਰਿਆ ਪਾਰ ਦੇ ਸਾਰੇ ਲੋਕਾਂ ਦਾ ਜਿਹੜੇ ਤੇਰੇ ਪਰਮੇਸ਼ੁਰ ਦੀ ਬਿਵਸਥਾ ਨੂੰ ਜਾਣਦੇ ਹੋਣ, ਨਿਆਂ ਕਰਨ ਅਤੇ ਜਿਹੜੇ ਨਾ ਜਾਣਦੇ ਹੋਣ ਉਹਨਾਂ ਨੂੰ ਤੁਸੀਂ ਸਿਖਾਉ ।
Nehemiah 7:2 in Panjabi 2 ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ ।
Psalm 101:6 in Panjabi 6 ਮੇਰੀ ਨਿਗਾਹ ਦੇਸ ਦੇ ਸਚਿਆਰਾਂ ਉੱਤੇ ਰਹੇਗੀ ਕਿ ਓਹ ਮੇਰੇ ਨਾਲ ਵੱਸਣ, ਜਿਹੜਾ ਪੂਰੇ ਰਾਹ ਵਿੱਚ ਚੱਲਦਾ ਹੈ ਉਹ ਮੇਰੀ ਸੇਵਾ ਕਰੇਗਾ ।
Proverbs 13:17 in Panjabi 17 ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿਗਦਾ ਹੈ, ਪਰ ਭਰੋਸੇਮੰਦ ਸੰਦੇਸ਼ਵਾਹਕ ਚੰਗਾ ਕਰਦਾ ਹੈ ।
Jeremiah 23:28 in Panjabi 28 ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ । ਤੂੜੀ ਦਾ ਕਣਕ ਨਾਲ ਕੀ ਮੇਲ ? ਯਹੋਵਾਹ ਦਾ ਵਾਕ ਹੈ
Malachi 2:7 in Panjabi 7 ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ ।
Matthew 13:52 in Panjabi 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਉਪਦੇਸ਼ਕ ਜੋ ਸਵਰਗ ਰਾਜ ਦਾ ਚੇਲਾ ਬਣ ਗਿਆ ਹੈ, ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜ਼ਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ ।
Matthew 24:25 in Panjabi 25 ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ ।
Luke 12:42 in Panjabi 42 ਪ੍ਰਭੂ ਨੇ ਉੱਤਰ ਦਿੱਤਾ ਕਿ ਉਹ ਵਿਸ਼ਵਾਸਯੋਗ ਅਤੇ ਬੁੱਧਵਾਨ ਮੁਖ਼ਤਿਆਰ ਕੌਣ ਹੈ ਜਿਸ ਨੂੰ ਮਾਲਕ ਆਪਣੇ ਨੌਕਰਾਂ-ਚਾਕਰਾਂ ਉੱਤੇ ਠਹਿਰਾਵੇ ਜੋ ਸਮੇਂ ਸਿਰ ਉਨ੍ਹਾਂ ਨੂੰ ਭੋਜਣ ਦੇਵੇ ?
Luke 16:10 in Panjabi 10 ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਇਮਾਨਦਾਰ ਹੈ ਸੋ ਬਹੁਤ ਵਿੱਚ ਵੀ ਇਮਾਨਦਾਰ ਹੈ, ਅਤੇ ਜੋ ਥੋੜ੍ਹੇ ਤੋਂ ਥੋੜ੍ਹੇ ਵਿੱਚ ਬੇਈਮਾਨ ਹੈ ਸੋ ਬਹੁਤ ਵਿੱਚ ਵੀ ਬੇਈਮਾਨ ਹੈ ।
1 Corinthians 4:2 in Panjabi 2 ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ ।
Colossians 1:7 in Panjabi 7 ਜਿਵੇਂ ਤੁਸੀਂ ਸਾਡੇ ਸਹਿਕਰਮੀ ਪਿਆਰੇ ਇਪਫ਼ਰਾਸ ਤੋਂ ਸਿੱਖਿਆ, ਜਿਹੜਾ ਸਾਡੇ ਲਈ ਮਸੀਹ ਦਾ ਵਿਸ਼ਵਾਸਯੋਗ ਸੇਵਕ ਹੈ ।
1 Timothy 1:12 in Panjabi 12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ ।
1 Timothy 1:18 in Panjabi 18 ਹੇ ਪੁੱਤਰ ਤਿਮੋਥਿਉਸ, ਮੈਂ ਉਨ੍ਹਾਂ ਅਗੰਮ ਵਾਕਾਂ ਦੇ ਅਨੁਸਾਰ ਜਿਹੜੇ ਪਹਿਲਾਂ ਤੋਂ ਤੇਰੇ ਵਿਖੇ ਕੀਤੇ ਗਏ, ਤੈਨੂੰ ਇਹ ਹੁਕਮ ਦਿੰਦਾ ਹਾਂ ਕਿ ਤੂੰ ਉਨ੍ਹਾਂ ਦੇ ਸਹਾਰੇ ਚੰਗੀ ਲੜਾਈ ਲੜੀਂ ।
1 Timothy 3:2 in Panjabi 2 ਇਸ ਲਈ ਚਾਹੀਦਾ ਹੈ ਜੋ ਨਿਗਾਹਬਾਨ ਨਿਰਦੋਸ਼, ਇੱਕੋ ਹੀ ਪਤਨੀ ਦਾ ਪਤੀ, ਪਰਹੇਜ਼ਗਾਰ, ਸੁਰਤ ਵਾਲਾ, ਨੇਕ ਚਲਣ, ਪਰਾਹੁਣਚਾਰ ਅਤੇ ਸਿੱਖਿਆ ਦੇਣ ਯੋਗ ਹੋਵੇ,
1 Timothy 4:6 in Panjabi 6 ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ ।
1 Timothy 4:14 in Panjabi 14 ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ ।
1 Timothy 5:22 in Panjabi 22 ਅਤੇ ਜਲਦੀ ਨਾਲ ਕਿਸੇ ਉੱਤੇ ਹੱਥ ਰੱਖ ਕੇ ਹੋਰਨਾਂ ਦੇ ਪਾਪਾਂ ਦਾ ਭਾਗੀ ਨਾ ਬਣ । ਆਪਣੇ ਆਪ ਨੂੰ ਪਵਿੱਤਰ ਰੱਖ ।
1 Timothy 6:12 in Panjabi 12 ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ ।
2 Timothy 1:13 in Panjabi 13 ਤੂੰ ਉਹਨਾਂ ਖਰੀਆਂ ਗੱਲਾਂ ਨੂੰ ਜਿਹੜੀਆਂ ਤੂੰ ਮੇਰੇ ਕੋਲੋਂ ਸੁਣੀਆਂ ਉਸ ਵਿਸ਼ਵਾਸ ਅਤੇ ਪਿਆਰ ਨਾਲ ਜੋ ਮਸੀਹ ਯਿਸੂ ਵਿੱਚ ਹੈ ਫੜੀ ਰੱਖੀਂ ।
2 Timothy 2:24 in Panjabi 24 ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ ।
2 Timothy 3:10 in Panjabi 10 ਪਰ ਤੂੰ ਮੇਰੀ ਸਿੱਖਿਆ, ਚਾਲ-ਚਲਣ, ਮਰਜ਼ੀ, ਵਿਸ਼ਵਾਸ, ਧੀਰਜ, ਪਿਆਰ , ਸਬਰ,
2 Timothy 3:14 in Panjabi 14 ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ ।
Titus 1:5 in Panjabi 5 ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ ।
Hebrews 2:17 in Panjabi 17 ਇਸ ਕਾਰਨ ਚਾਹੀਦਾ ਸੀ ਭਈ ਉਹ ਸਭ ਗੱਲਾਂ ਵਿੱਚ ਆਪਣੇ ਭਾਈਆਂ ਵਰਗਾ ਬਣੇ, ਤਾਂ ਜੋ ਉਹ ਉਨ੍ਹਾਂ ਗੱਲਾਂ ਦੇ ਬਾਰੇ ਜਿਹੜੀਆਂ ਪਰਮੇਸ਼ੁਰ ਨਾਲ ਸੰਬੰਧ ਰੱਖਦੀਆਂ ਹਨ ਲੋਕਾਂ ਦੇ ਪਾਪਾਂ ਦਾ ਪ੍ਰਾਸਚਿੱਤ ਕਰਨ ਨੂੰ ਦਿਆਲੂ ਅਤੇ ਵਫ਼ਾਦਾਰ ਪ੍ਰਧਾਨ ਜਾਜਕ ਹੋਵੇ ।
Hebrews 3:2 in Panjabi 2 ਜਿਹੜਾ ਆਪਣੇ ਨਿਯੁਕਤ ਕਰਨ ਵਾਲਿਆਂ ਦੇ ਹੱਕ ਵਿੱਚ ਵਫ਼ਾਦਾਰ ਸੀ, ਜਿਵੇਂ ਮੂਸਾ ਉਹ ਦੇ ਸਾਰੇ ਘਰ ਵਿੱਚ ਸੀ ।
Revelation 2:10 in Panjabi 10 ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ । ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ । ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ ।