2 Timothy 3:11 in Panjabi 11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ ।
Other Translations King James Version (KJV) Persecutions, afflictions, which came unto me at Antioch, at Iconium, at Lystra; what persecutions I endured: but out of them all the Lord delivered me.
American Standard Version (ASV) persecutions, sufferings. What things befell me at Antioch, at Iconium, at Lystra; what persecutions I endured. And out of them all the Lord delivered me.
Bible in Basic English (BBE) My punishments and pain; the things which came to me at Antioch, at Iconium, at Lystra; the cruel attacks made on me: and the Lord made me free from them all.
Darby English Bible (DBY) persecutions, sufferings: what [sufferings] happened to me in Antioch, in Iconium, in Lystra; what persecutions I endured; and the Lord delivered me out of all.
World English Bible (WEB) persecutions, and sufferings: those things that happened to me at Antioch, Iconium, and Lystra. I endured those persecutions. Out of them all the Lord delivered me.
Young's Literal Translation (YLT) the persecutions, the afflictions, that befel me in Antioch, in Iconium, in Lystra; what persecutions I endured, and out of all the Lord did deliver me,
Cross Reference Genesis 48:16 in Panjabi 16 ਅਤੇ ਉਹੀ ਦੂਤ ਜਿਹੜਾ ਸਾਰੀ ਬੁਰਿਆਈ ਤੋਂ ਮੈਨੂੰ ਛੁਡਾਉਂਦਾ ਆਇਆ ਹੈ, ਉਹ ਹੀ ਇਨ੍ਹਾਂ ਮੁੰਡਿਆਂ ਨੂੰ ਬਰਕਤ ਦੇਵੇ ਅਤੇ ਉਨ੍ਹਾਂ ਨੂੰ ਮੇਰੇ ਨਾਮ ਅਤੇ ਮੇਰੇ ਪਿਤਾ ਅਬਰਾਹਾਮ ਅਤੇ ਇਸਹਾਕ ਦੇ ਨਾਮ ਤੋਂ ਬੁਲਾਇਆ ਜਾਵੇ ਅਤੇ ਇਹ ਧਰਤੀ ਉੱਤੇ ਇੱਕ ਵੱਡਾ ਦਲ ਬਣ ਜਾਣ ।
2 Samuel 22:1 in Panjabi 1 ਜਿਸ ਦਿਨ ਯਹੋਵਾਹ ਨੇ ਦਾਊਦ ਨੂੰ ਉਹ ਦੇ ਸਾਰੇ ਵੈਰੀਆਂ ਅਤੇ ਸ਼ਾਊਲ ਦੇ ਹੱਥੋਂ ਛੁਟਕਾਰਾ ਦਿੱਤਾ, ਉਸ ਦਿਨ ਉਸ ਨੇ ਯਹੋਵਾਹ ਲਈ ਇਸ ਭਜਨ ਨੂੰ ਗਾਇਆ ।
2 Samuel 22:49 in Panjabi 49 ਜਿਸ ਨੇ ਮੈਨੂੰ ਮੇਰੇ ਵੈਰੀਆਂ ਵਿੱਚੋਂ ਕੱਢਿਆ ਹਾਂ, ਤੂੰ ਮੈਨੂੰ ਮੇਰੇ ਵਿਰੋਧੀਆਂ ਵਿੱਚ ਉੱਚਾ ਕੀਤਾ, ਮੈਨੂੰ ਜ਼ਾਲਮਾਂ ਤੋਂ ਬਚਾਇਆ ।
Job 5:19 in Panjabi 19 ਛੇਆਂ ਬਿਪਤਾਂ ਤੋਂ ਉਹ ਤੈਨੂੰ ਛੁਡਾਵੇਗਾ, ਸਗੋਂ ਸੱਤ ਵਿੱਚੋਂ ਵੀ ਕੋਈ ਬਦੀ ਤੈਨੂੰ ਨਾ ਛੂਹੇਗੀ ।
Psalm 34:19 in Panjabi 19 ਧਰਮੀ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਪੈਂਦੀਆਂ ਹਨ, ਪਰ ਯਹੋਵਾਹ ਉਹਨਾਂ ਸਭਨਾਂ ਤੋਂ ਉਸ ਨੂੰ ਛੁਡਾਉਂਦਾ ਹੈ ।
Psalm 37:40 in Panjabi 40 ਅਤੇ ਯਹੋਵਾਹ ਉਨ੍ਹਾਂ ਦੀ ਸਹਾਇਤਾ ਕਰਦਾ, ਅਤੇ ਛੁਡਾਉਂਦਾ ਹੈ, ਉਹ ਉਨ੍ਹਾਂ ਨੂੰ ਦੁਸ਼ਟਾਂ ਤੋਂ ਛੁਡਾਉਂਦਾ ਹੈ ਅਤੇ ਬਚਾਉਂਦਾ ਹੈ, ਕਿਉਂ ਜੋ ਉਹ ਉਸ ਦੀ ਸ਼ਰਨ ਆਏ ਹਨ ।
Psalm 91:2 in Panjabi 2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ ।
Psalm 91:14 in Panjabi 14 ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਤਾ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Isaiah 43:2 in Panjabi 2 ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ ।
Jeremiah 1:19 in Panjabi 19 ਉਹ ਤੇਰੇ ਨਾਲ ਲੜਨਗੇ ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੈਨੂੰ ਛੁਡਾਉਣ ਲਈ ਤੇਰੇ ਸੰਗ ਜੋ ਹਾਂ, ਯਹੋਵਾਹ ਦਾ ਵਾਕ ਹੈ ।
Daniel 6:27 in Panjabi 27 ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ !
Acts 9:16 in Panjabi 16 ਕਿਉਂਕਿ ਮੈਂ ਉਸ ਨੂੰ ਵਿਖਾਵਾਂਗਾ ਜੋ ਮੇਰੇ ਨਾਮ ਦੇ ਬਦਲੇ ਉਸ ਨੂੰ ਕੀ ਕੁੱਝ ਝੱਲਣਾ ਪਵੇਗਾ ।
Acts 9:23 in Panjabi 23 ਜਦੋਂ ਬਹੁਤ ਦਿਨ ਬੀਤ ਗਏ ਤਾਂ ਯਹੂਦੀਆਂ ਨੇ ਉਹ ਨੂੰ ਮਾਰਨ ਦੀ ਯੋਜਨਾਂ ਬਣਾਈ ।
Acts 13:14 in Panjabi 14 ਪਰ ਉਹ ਪਰਗਾ ਤੋਂ ਲੰਘ ਕੇ ਪਿਸਿਦਿਯਾ ਦੇ ਅੰਤਾਕਿਯਾ ਵਿੱਚ ਪਹੁੰਚੇ ਅਤੇ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਜਾ ਬੈਠੇ ।
Acts 13:45 in Panjabi 45 ਪਰ ਯਹੂਦੀ ਵੱਡੀ ਭੀੜ ਨੂੰ ਵੇਖ ਕੇ ਗੁੱਸੇ ਨਾਲ ਭਰ ਗਏ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਅਤੇ ਨਿੰਦਾ ਕਰਨ ਲੱਗੇ ।
Acts 13:50 in Panjabi 50 ਪਰ ਯਹੂਦੀਆਂ ਨੇ, ਭਗਤਣਾਂ, ਪਤਵੰਤੀਆਂ ਔਰਤਾਂ ਅਤੇ ਨਗਰ ਦੇ ਵੱਡੇ ਆਦਮੀਆਂ ਨੂੰ ਭਰਮਾਇਆ ਅਤੇ ਪੌਲੁਸ, ਬਰਨਬਾਸ ਉੱਤੇ ਦੰਗਾ ਮਚਾਇਆ ਅਤੇ ਉਨ੍ਹਾਂ ਨੂੰ ਆਪਣੀ ਹੱਦੋਂ ਬਾਹਰ ਕੱਢ ਦਿੱਤਾ ।
Acts 14:1 in Panjabi 1 ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ ।
Acts 14:5 in Panjabi 5 ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ ।
Acts 14:19 in Panjabi 19 ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ ।
Acts 20:19 in Panjabi 19 ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ ।
Acts 20:23 in Panjabi 23 ਪਰ ਐਨਾ ਜਾਣਦਾ ਹਾਂ ਕਿ ਪਵਿੱਤਰ ਆਤਮਾ ਹਰੇਕ ਨਗਰ ਵਿੱਚ ਮੈਨੂੰ ਇਹ ਕਹਿ ਕੇ ਗਵਾਹੀ ਦਿੰਦਾ ਹੈ, ਜੋ ਬੰਧਨ ਅਤੇ ਬਿਪਤਾ ਤੇਰੇ ਲਈ ਤਿਆਰ ਹਨ ।
Acts 21:32 in Panjabi 32 ਤਾਂ ਉਹ ਉਸੇ ਵੇਲੇ ਸਿਪਾਹੀਆਂ ਅਤੇ ਸੂਬੇਦਾਰਾਂ ਨੂੰ ਲੈ ਕੇ ਉਨ੍ਹਾਂ ਵੱਲ ਦੌੜ ਪਿਆ ਅਤੇ ਉਹ ਲੋਕ ਸਰਦਾਰ ਅਤੇ ਸਿਪਾਹੀਆਂ ਨੂੰ ਵੇਖ ਕੇ ਪੌਲੁਸ ਨੂੰ ਮਾਰਨ ਤੋਂ ਹੱਟ ਗਏ ।
Acts 23:10 in Panjabi 10 ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ ।
Acts 23:12 in Panjabi 12 ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁੱਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ !
Acts 25:3 in Panjabi 3 ਅਤੇ ਉਸ ਦੀਆਂ ਮਿੰਨਤਾਂ ਕਰ ਕੇ ਕਿਹਾ ਜੋ ਉਹ ਨੂੰ ਯਰੂਸ਼ਲਮ ਵਿੱਚ ਬੁਲਾਵੇ ਅਤੇ ਸਾਜਿਸ਼ ਬਣਾਈ, ਜੋ ਉਹ ਨੂੰ ਰਸਤੇ ਵਿੱਚ ਹੀ ਮਾਰ ਸੁੱਟਣ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 26:22 in Panjabi 22 ਸੋ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਅੱਜ ਤੱਕ ਖੜ੍ਹਾ ਹਾਂ ਅਤੇ ਹਰੇਕ ਛੋਟੇ ਵੱਡੇ ਦੇ ਅੱਗੇ ਗਵਾਹੀ ਦਿੰਦਾ ਹਾਂ, ਜਿਹੜੀਆਂ ਗੱਲਾਂ ਨਬੀਆਂ ਨੇ ਅਤੇ ਮੂਸਾ ਨੇ ਆਖੀਆਂ ਸਨ ਕਿ ਇਹ ਹੋਣਗੀਆਂ, ਉਨ੍ਹਾਂ ਤੋਂ ਬਿਨ੍ਹਾਂ ਮੈਂ ਹੋਰ ਕੁੱਝ ਨਹੀਂ ਕਹਿੰਦਾ
Romans 8:35 in Panjabi 35 ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ ?
1 Corinthians 4:9 in Panjabi 9 ਮੈਂ ਤਾਂ ਸਮਝਦਾ ਹਾਂ ਕਿ ਪਰਮੇਸ਼ੁਰ ਨੇ ਸਾਨੂੰ ਰਸੂਲਾਂ ਨੂੰ ਕਤਲ ਹੋਣ ਵਾਲਿਆਂ ਵਰਗੇ ਪ੍ਰਗਟ ਕੀਤਾ ਕਿਉਂ ਜੋ ਅਸੀਂ ਸੰਸਾਰ ਅਤੇ ਦੂਤਾਂ ਅਤੇ ਮਨੁੱਖਾਂ ਦੇ ਲਈ ਇੱਕ ਤਮਾਸ਼ਾ ਬਣੇ ਹੋਏ ਹਾਂ ।
2 Corinthians 1:8 in Panjabi 8 ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਸਾਡੀ ਉਸ ਬਿਪਤਾ ਤੋਂ ਅਣਜਾਣ ਰਹੋ ਜਿਹੜੀ ਅਸਿਯਾ ਵਿੱਚ ਸਾਡੇ ਉੱਤੇ ਆਣ ਪਈ, ਜੋ ਅਸੀਂ ਆਪਣੀ ਸਹਿਨਸ਼ੀਲਤਾ ਤੋਂ ਬਾਹਰ ਦਬਾਏ ਗਏ ਐਥੋਂ ਤੱਕ ਜੋ ਅਸੀਂ ਜੀਉਣ ਦੀ ਆਸ ਛੱਡ ਬੈਠੇ ।
2 Corinthians 4:8 in Panjabi 8 ਅਸੀਂ ਸਭ ਪਾਸਿਓਂ ਕਸ਼ਟ ਵਿੱਚ ਹਾਂ ਪਰ ਮਿੱਧੇ ਨਹੀਂ ਗਏ, ਉਲਝਣ ਵਿੱਚ ਹਾਂ ਪਰ ਹੱਦੋਂ ਵੱਧ ਨਹੀਂ ।
2 Corinthians 11:23 in Panjabi 23 ਕੀ ਉਹ ਮਸੀਹ ਦੇ ਦਾਸ ਹਨ ? ਮੈਂ ਬੇਸੁੱਧ ਵਾਂਗੂੰ ਬੋਲਦਾ ਹਾਂ, ਮੈਂ ਉਹਨਾਂ ਨਾਲੋਂ ਵਧੀਕ ਹਾਂ, ਅਰਥਾਤ ਮਿਹਨਤ ਕਰਨ ਵਿੱਚ ਵੱਧ ਕੇ ਹਾਂ, ਕੈਦਾਂ ਵਿੱਚ ਵਧੀਕ, ਮਾਰ ਖਾਣ ਵਿੱਚ ਹੱਦੋਂ ਬਾਹਰ, ਮੌਤਾਂ ਦੇ ਜੋਖਮਾਂ ਵਿੱਚ ਵੀ ਵੱਧ ਕੇ ਹਾਂ ।
2 Timothy 4:7 in Panjabi 7 ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ ।
2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
Hebrews 10:33 in Panjabi 33 ਕਦੀ ਤਾਂ ਤੁਸੀਂ ਨਿੰਦਿਆ ਅਤੇ ਬਿਪਤਾ ਦੇ ਕਾਰਨ ਤਮਾਸ਼ਾ ਬਣੇ, ਅਤੇ ਕਦੀ ਉਹਨਾਂ ਦੇ ਸਾਂਝੀ ਹੋਏ ਜਿਨ੍ਹਾਂ ਨਾਲ ਇਸ ਤਰ੍ਹਾਂ ਦੁਰਦਸ਼ਾ ਹੁੰਦੀ ਸੀ ।
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !