2 Timothy 3:2 in Panjabi 2 ਕਿਉਂ ਜੋ ਮਨੁੱਖ ਸੁਆਰਥੀ, ਮਾਇਆ ਦੇ ਲੋਭੀ, ਸ਼ੇਖੀਬਾਜ, ਹੰਕਾਰੀ, ਕੁਫ਼ਰ ਬਕਣ ਵਾਲੇ, ਮਾਪਿਆਂ ਦੇ ਅਣ-ਆਗਿਆਕਾਰ, ਨਾਸ਼ੁਕਰੇ, ਅਪਵਿੱਤਰ ।
Other Translations King James Version (KJV) For men shall be lovers of their own selves, covetous, boasters, proud, blasphemers, disobedient to parents, unthankful, unholy,
American Standard Version (ASV) For men shall be lovers of self, lovers of money, boastful, haughty, railers, disobedient to parents, unthankful, unholy,
Bible in Basic English (BBE) For men will be lovers of self, lovers of money, uplifted in pride, given to bitter words, going against the authority of their fathers, never giving praise, having no religion,
Darby English Bible (DBY) for men shall be lovers of self, lovers of money, boastful, arrogant, evil speakers, disobedient to parents, ungrateful, profane,
World English Bible (WEB) For men will be lovers of self, lovers of money, boastful, arrogant, blasphemers, disobedient to parents, unthankful, unholy,
Young's Literal Translation (YLT) for men shall be lovers of themselves, lovers of money, boasters, proud, evil-speakers, to parents disobedient, unthankful, unkind,
Cross Reference Psalm 10:3 in Panjabi 3 ਕਿਉਂ ਜੋ ਦੁਸ਼ਟ ਆਪਣੇ ਮਨ ਦੀਆਂ ਕਾਮਨਾਂ ਉੱਤੇ ਫੂੰ-ਫੂੰ ਕਰਦਾ ਹੈ, ਅਤੇ ਲੋਭੀ ਯਹੋਵਾਹ ਨੂੰ ਫਿਟਕਾਰਦਾ ਅਤੇ ਤੁੱਛ ਜਾਣਦਾ ਹੈ ।
Psalm 49:6 in Panjabi 6 ਜਿਹੜੇ ਆਪਣੀ ਮਾਇਆ ਉੱਤੇ ਭਰੋਸਾ ਰੱਖਦੇ ਹਨ, ਅਤੇ ਆਪਣੇ ਧਨ ਦੀ ਬੁਹਤਾਇਤ ਉੱਤੇ ਫੁੱਲਦੇ ਹਨ,
Psalm 52:1 in Panjabi 1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਬੀਮਲਕ ਦੇ ਘਰ ਗਿਆ ਹੈ ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਫੁੱਲਦਾ ਹੈਂ ? ਪਰਮੇਸ਼ੁਰ ਦੀ ਦਯਾ ਨਿੱਤ ਰਹਿੰਦੀ ਹੈ ।
Proverbs 6:17 in Panjabi 17 ਉੱਚੀਆਂ ਅੱਖਾਂ, ਝੂਠੀ ਜੀਭ, ਅਤੇ ਬੇਦੋਸ਼ੇ ਦਾ ਖ਼ੂਨ ਕਰਨ ਵਾਲੇ ਹੱਥ,
Isaiah 10:15 in Panjabi 15 ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ !
Daniel 7:25 in Panjabi 25 ਉਹ ਅੱਤ ਮਹਾਨ ਦੇ ਵਿਰੁੱਧ ਹੰਕਾਰ ਦੀਆਂ ਗੱਲਾਂ ਬੋਲੇਗਾ ਅਤੇ ਅੱਤ ਮਹਾਨ ਦੇ ਸੰਤਾਂ ਨੂੰ ਦੁਖਾਵੇਗਾ ਅਤੇ ਚਾਹੇਗਾ ਕਿ ਮੁੱਕਰਰ ਸਮਿਆਂ ਅਤੇ ਬਿਵਸਥਾ ਨੂੰ ਬਦਲ ਦੇਵੇ ਅਤੇ ਉਹ ਇਹ ਦੇ ਹੱਥ ਵਿੱਚ ਦਿੱਤੇ ਜਾਣਗੇ ਐਥੋਂ ਤੱਕ ਇੱਕ ਸਮਾਂ ਅਤੇ ਸਮੇ ਅਤੇ ਅੱਧਾ ਸਮਾ ਲੰਘ ਜਾਏਗਾ ।
Daniel 11:36 in Panjabi 36 ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ ।
Matthew 15:6 in Panjabi 6 ਇਸ ਤਰ੍ਹਾਂ ਤੁਸੀਂ ਆਪਣੀ ਰੀਤ ਨਾਲ ਪਰਮੇਸ਼ੁਰ ਦੇ ਬਚਨ ਨੂੰ ਟਾਲ਼ ਦਿੱਤਾ ।
Mark 7:11 in Panjabi 11 ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁੱਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਂਟ ਚੜ੍ਹਾ ਦਿੱਤਾ ਹੈ ।
Luke 12:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ ਸੁਚੇਤ ਰਹੋ ਅਤੇ ਸਾਰੇ ਲੋਭ ਤੋਂ ਬਚੇ ਰਹੋ, ਕਿਉਂ ਜੋ ਕਿਸੇ ਦਾ ਜੀਵਨ ਉਸ ਦੇ ਮਾਲ ਦੇ ਵਾਧੇ ਨਾਲ ਨਹੀਂ ਹੈ ।
Luke 16:14 in Panjabi 14 ਫ਼ਰੀਸੀ ਜੋ ਲਾਲਚੀ ਸਨ ਇਹ ਗੱਲਾਂ ਸੁਣ ਕੇ ਉਸ ਨੂੰ ਮਖੌਲ ਕਰਨ ਲੱਗੇ ।
Acts 5:36 in Panjabi 36 ਕਿਉਂ ਜੋ ਇਨ੍ਹਾਂ ਦਿਨਾਂ ਤੋਂ ਅੱਗੇ ਥੇਉਦਾਸ ਉੱਠਿਆ ਅਤੇ ਕਹਿਣ ਲੱਗਾ ਕਿ ਮੈਂ ਕੁੱਝ ਹਾਂ ਅਤੇ ਗਿਣਤੀ ਵਿੱਚ ਚਾਰ ਸੌ ਆਦਮੀ ਉਹ ਦੇ ਨਾਲ ਮਿਲ ਗਏ ਅਤੇ ਉਹ ਮਾਰਿਆ ਗਿਆ ਅਤੇ ਸਭ ਜੋ ਉਹ ਨੂੰ ਮੰਨਦੇ ਸਨ, ਖਿੱਲਰ ਗਏ ਅਤੇ ਬੇ ਠਿਕਾਣੇ ਹੋ ਗਏ ।
Romans 1:29 in Panjabi 29 ਉਹ ਹਰ ਪ੍ਰਕਾਰ ਦੇ ਕੁਧਰਮ, ਬਦੀ, ਲੋਭ ਅਤੇ ਬੁਰਿਆਈ ਨਾਲ ਭਰੇ ਹੋਏ ਸਨ । ਖਾਰ, ਘਾਤ, ਝਗੜੇ, ਛਲ ਅਤੇ ਬਦਨੀਤੀ ਨਾਲ ਭਰਪੂਰ ਹੋ ਗਏ । ਚੁਗਲੀ ਕਰਨ ਵਾਲੇ
Romans 11:18 in Panjabi 18 ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ ।
Romans 15:1 in Panjabi 1 ਅਸੀਂ ਜੋ ਵਿਸ਼ਵਾਸ ਵਿੱਚ ਤਕੜੇ ਹਾਂ ਸਾਨੂੰ ਚਾਹੀਦਾ ਹੈ ਕਿ ਕਮਜ਼ੋਰਾਂ ਦੀਆਂ ਕਮਜ਼ੋਰੀਆਂ ਨੂੰ ਸਹਾਰ ਲਈਏ, ਨਾ ਕੇ ਆਪਣੇ ਆਪ ਨੂੰ ਖੁਸ਼ ਕਰੀਏ ।
2 Corinthians 5:15 in Panjabi 15 ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ ।
Philippians 2:21 in Panjabi 21 ਕਿਉਂ ਜੋ ਸਾਰੇ ਆਪੋ ਆਪਣੇ ਮਤਲਬ ਦੇ ਯਾਰ ਹਨ, ਨਾ ਕਿ ਯਿਸੂ ਮਸੀਹ ਦੇ ।
Colossians 3:5 in Panjabi 5 ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ ।
2 Thessalonians 2:4 in Panjabi 4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ ।
1 Timothy 1:20 in Panjabi 20 ਉਨ੍ਹਾਂ ਵਿੱਚੋਂ ਹੁਮਿਨਾਯੁਸ ਅਤੇ ਸਿਕੰਦਰ ਹਨ, ਜਿਨ੍ਹਾਂ ਨੂੰ ਮੈਂ ਸ਼ੈਤਾਨ ਦੇ ਸਪੁਰਦ ਕਰ ਦਿੱਤਾ ਕਿ ਤਾੜਨਾ ਪਾ ਕੇ ਉਹ ਵਿਰੁੱਧ ਨਾ ਬੋਲਣ ।
1 Timothy 3:3 in Panjabi 3 ਨਾ ਸ਼ਰਾਬੀ, ਨਾ ਕੁੱਟਮਾਰ ਕਰਨ ਵਾਲਾ, ਨਾ ਝਗੜਾਲੂ, ਨਾ ਪੈਸੇ ਦਾ ਲੋਭੀ, ਸਗੋਂ ਸੀਲ ਸੁਭਾਓ ਹੋਵੇ ।
1 Timothy 6:4 in Panjabi 4 ਤਾਂ ਉਹ ਹੰਕਾਰਿਆ ਹੋਇਆ ਹੈ ਅਤੇ ਕੁੱਝ ਨਹੀਂ ਜਾਣਦਾ, ਸਗੋਂ ਉਸ ਨੂੰ ਵਿਵਾਦਾਂ ਅਤੇ ਸ਼ਬਦਾਂ ਦੇ ਹੇਰ ਫੇਰ ਦੀ ਬਿਮਾਰੀ ਲੱਗੀ ਹੋਈ ਹੈ, ਜਿਸ ਕਰਕੇ ਖਾਰ, ਝਗੜਾ, ਕੁਫ਼ਰ, ਗੰਦੇ ਬੋਲ ।
1 Timothy 6:10 in Panjabi 10 ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ ।
2 Timothy 3:4 in Panjabi 4 ਗੱਦਾਰ, ਕਾਹਲੇ, ਘਮੰਡੀ, ਪਰਮੇਸ਼ੁਰ ਦੇ ਨਹੀਂ ਸਗੋਂ ਭੋਗ ਬਿਲਾਸ ਦੇ ਪਿਆਰੇ ਹੋਣਗੇ ।
James 2:8 in Panjabi 8 ਪਰ ਜੇ ਤੁਸੀਂ ਉਸ ਸ਼ਾਹੀ ਹੁਕਮ ਨੂੰ ਪੂਰਾ ਕਰਦੇ ਹੋ ਜਿਵੇਂ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ, ਤਾਂ ਤੁਸੀਂ ਭਲਾ ਕਰਦੇ ਹੋ ।
James 4:6 in Panjabi 6 ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ ।
James 4:16 in Panjabi 16 ਪਰ ਹੁਣ ਤੁਸੀਂ ਆਪਣੀਆਂ ਗੱਪਾਂ ਉੱਤੇ ਘਮੰਡ ਕਰਦੇ ਹੋ । ਇਹੋ ਜਿਹਾ ਘਮੰਡ ਸਾਰਾ ਹੀ ਬੁਰਾ ਹੁੰਦਾ ਹੈ ।
1 Peter 5:5 in Panjabi 5 ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ
2 Peter 2:3 in Panjabi 3 ਅਤੇ ਲਾਲਚ ਦੇ ਕਾਰਨ ਉਹ ਬਣਾਉਟੀ ਗੱਲਾਂ ਨਾਲ ਤੁਹਾਨੂੰ ਕਮਾਈ ਦਾ ਢੰਗ ਬਣਾ ਛੱਡਣਗੇ । ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਜਿਹੜਾ ਪਹਿਲਾਂ ਹੀ ਹੋਇਆ ਹੈ ਅਤੇ ਉਨ੍ਹਾਂ ਦਾ ਨਾਸ ਸੁੱਤਾ ਨਹੀਂ ਪਿਆ ।
2 Peter 2:12 in Panjabi 12 ਪਰ ਇਹ ਲੋਕ ਉਨ੍ਹਾਂ ਪਸ਼ੂਆਂ ਦੇ ਵਰਗੇ ਹਨ ਜਿਹੜੇ ਅਸਲ ਵਿੱਚ ਬੁੱਧਹੀਣ ਹਨ ਅਤੇ ਸ਼ਿਕਾਰ ਕੀਤੇ ਜਾਣ ਤੇ ਨਸ਼ਟ ਹੋਣ ਲਈ ਉਤਪਤ ਹੋਏ ਹਨ, ਇਹ ਜਿਨ੍ਹਾਂ ਗੱਲਾਂ ਨੂੰ ਨਹੀਂ ਸਮਝਦੇ ਹਨ ਉਹਨਾਂ ਦੇ ਵਿਰੁੱਧ ਬੋਲਦੇ ਹੋਏ, ਉਨ੍ਹਾਂ ਦੇ ਨਾਸ ਕਰਨ ਨਾਲ ਆਪੇ ਨਾਸ ਹੋਣਗੇ ਅਤੇ ਕੁਧਰਮ ਕਰਕੇ ਕੁਧਰਮ ਦਾ ਫਲ ਭੋਗਣਗੇ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
2 Peter 2:18 in Panjabi 18 ਕਿਉਂ ਜੋ ਉਹ ਵੱਡੀਆਂ ਫੋਕੀਆਂ ਗੱਪਾਂ ਮਾਰ ਕੇ, ਉਨ੍ਹਾਂ ਨੂੰ ਜਿਹੜੇ ਭੁੱਲਿਆਂ ਹੋਇਆਂ ਤੋਂ ਹੁਣੇ ਬਚ ਕੇ ਨਿੱਕਲਣ ਲੱਗੇ ਹਨ, ਲੁੱਚਪੁਣੇ ਨਾਲ ਸਰੀਰ ਦੀਆਂ ਕਾਮਨਾਂ ਵੱਲ ਭਰਮਾ ਲੈਂਦੇ ਹਨ ।
Jude 1:10 in Panjabi 10 ਪਰ ਇਹ ਲੋਕ ਜੋ ਕੁੱਝ ਉਹ ਜਾਣਦੇ ਹੀ ਨਹੀਂ ਉਹ ਦੇ ਵਿਖੇ ਕੁਫ਼ਰ ਬਕਦੇ ਹਨ ਅਤੇ ਜੋ ਕੁੱਝ ਬੇਅਕਲ ਪਸ਼ੂਆਂ ਵਰਗੇ ਸੁਭਾਅ ਨਾਲ ਹੀ ਜਾਣਦੇ ਹਨ, ਉਸ ਵਿੱਚ ਨਾਸ ਹੋ ਜਾਂਦੇ ਹਨ ।
Jude 1:16 in Panjabi 16 ਇਹ ਬੁੜ-ਬੁੜਾਉਣ ਅਤੇ ਸ਼ਿਕਾਇਤ ਕਰਨ ਵਾਲੇ ਹਨ, ਜਿਹੜੇ ਆਪਣੀਆਂ ਕਾਮਨਾਵਾਂ ਦੇ ਅਨੁਸਾਰ ਚੱਲਦੇ ਹਨ, ਮੂੰਹੋਂ ਵੱਡੀਆਂ-ਵੱਡੀਆਂ ਫੋਕੀਆਂ ਗੱਪਾਂ ਮਾਰਦੇ ਹਨ ਅਤੇ ਲਾਭ ਲਈ ਚਾਪਲੂਸੀ ਕਰਦੇ ਹਨ ।
Revelation 13:1 in Panjabi 1 ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ ।
Revelation 13:5 in Panjabi 5 ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ ।
Revelation 16:9 in Panjabi 9 ਅਤੇ ਮਨੁੱਖ ਵੱਡੀ ਤਪਸ਼ ਨਾਲ ਝੁਲਸ ਗਏ ਅਤੇ ਪਰਮੇਸ਼ੁਰ ਦੇ ਨਾਮ ਦੀ ਨਿੰਦਿਆ ਕੀਤੀ ਜਿਸ ਨੂੰ ਇਨ੍ਹਾਂ ਮਹਾਂਮਾਰੀਆਂ ਉੱਤੇ ਅਧਿਕਾਰ ਹੈ ਅਤੇ ਤੋਬਾ ਨਾ ਕੀਤੀ ਜੋ ਉਹ ਦੀ ਵਡਿਆਈ ਕਰਨ ।
Revelation 16:11 in Panjabi 11 ਅਤੇ ਉਹਨਾਂ ਦੇ ਆਪਣੇ ਦੁੱਖਾਂ ਦੇ ਕਾਰਨ ਅਤੇ ਆਪਣੇ ਜਖ਼ਮਾਂ ਦੇ ਕਾਰਨ ਸਵਰਗ ਦੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਅਤੇ ਆਪਣੇ ਕੰਮਾਂ ਤੋਂ ਤੋਬਾ ਨਾ ਕੀਤੀ ।
Revelation 16:21 in Panjabi 21 ਅਤੇ ਅਕਾਸ਼ੋਂ ਮਨੁੱਖਾਂ ਉੱਤੇ ਮੰਨੋ ਮਣ ਮਣ ਦੇ ਵੱਡੇ ਗੜੇ ਪੈਂਦੇ ਹਨ ਅਤੇ ਗੜਿਆਂ ਦੀ ਮਹਾਂਮਾਰੀ ਦੇ ਮਾਰੇ ਮਨੁੱਖਾਂ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ, ਕਿਉਂ ਜੋ ਉਹਨਾਂ ਦੀ ਮਹਾਂਮਾਰੀ ਬਹੁਤ ਭਾਰੀ ਹੈ ।
Revelation 18:12 in Panjabi 12 ਅਰਥਾਤ ਮਾਲ ਸੋਨੇ ਦਾ ਅਤੇ ਚਾਂਦੀ, ਜਵਾਹਰ, ਮੋਤੀਆਂ, ਅਤੇ ਕਤਾਨ ਦਾ ਅਤੇ ਬੈਂਗਣੀ, ਰੇਸ਼ਮੀ ਅਤੇ ਲਾਲ ਰੰਗ ਦੇ ਕੱਪੜੇ ਦਾ ਅਤੇ ਹਰ ਪਰਕਾਰ ਦੀ ਸੁਗੰਧ ਵਾਲੀ ਲੱਕੜੀ ਅਤੇ ਹਾਥੀ ਦੰਦ ਦੀ ਹਰੇਕ ਵਸਤ ਅਤੇ ਭਾਰੇ ਮੁੱਲ ਦੇ ਕਾਠ, ਪਿੱਤਲ, ਲੋਹੇ ਅਤੇ ਸੰਗਮਰਮਰ ਦੀ ਹਰੇਕ ਵਸਤ