2 Timothy 3:8 in Panjabi 8 ਜਿਸ ਪਰਕਾਰ ਯੰਨੇਸ ਅਤੇ ਯੰਬਰੇਸ ਨੇ ਮੂਸਾ ਦਾ ਵਿਰੋਧ ਕੀਤਾ, ਇਸੇ ਤਰ੍ਹਾਂ ਇਹ ਵੀ ਜਿਹੜੇ ਬੁੱਧ ਭ੍ਰਿਸ਼ਟ ਅਤੇ ਵਿਸ਼ਵਾਸ ਵੱਲੋਂ ਅਪਰਵਾਨ ਹਨ ਸਚਿਆਈ ਦਾ ਵਿਰੋਧ ਕਰਦੇ ਹਨ ।
Other Translations King James Version (KJV) Now as Jannes and Jambres withstood Moses, so do these also resist the truth: men of corrupt minds, reprobate concerning the faith.
American Standard Version (ASV) And even as Jannes and Jambres withstood Moses, so do these also withstand the truth. Men corrupted in mind, reprobate concerning the faith.
Bible in Basic English (BBE) And as James and Jambres went against Moses, so do these go against what is true: men of evil minds, who, tested by faith, are seen to be false.
Darby English Bible (DBY) Now in the same manner in which Jannes and Jambres withstood Moses, thus these also withstand the truth; men corrupted in mind, found worthless as regards the faith.
World English Bible (WEB) Even as Jannes and Jambres opposed Moses, so do these also oppose the truth; men corrupted in mind, reprobate concerning the faith.
Young's Literal Translation (YLT) and, even as Jannes and Jambres stood against Moses, so also these do stand against the truth, men corrupted in mind, disapproved concerning the faith;
Cross Reference Exodus 7:11 in Panjabi 11 ਫਿਰ ਫ਼ਿਰਊਨ ਨੇ ਵੀ ਸਿਆਣਿਆਂ ਅਤੇ ਮੰਤਰੀਆਂ ਨੂੰ ਸੱਦਿਆ ਤਦ ਮਿਸਰ ਦੇ ਜਾਦੂਗਰਾਂ ਨੇ ਵੀ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ।
Exodus 7:22 in Panjabi 22 ਤਦ ਮਿਸਰ ਦੇ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਪਰ ਫ਼ਿਰਊਨ ਦਾ ਮਨ ਕਠੋਰ ਹੋ ਗਿਆ ਜੋ ਉਸ ਨੇ ਉਨ੍ਹਾਂ ਦੀ ਨਾ ਸੁਣੀ, ਜਿਵੇਂ ਯਹੋਵਾਹ ਨੇ ਆਖਿਆ ਸੀ ।
Exodus 8:7 in Panjabi 7 ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ ।
Exodus 8:18 in Panjabi 18 ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ ।
1 Kings 22:22 in Panjabi 22 ਉਸ ਆਖਿਆ, ਮੈਂ ਜਾ ਕੇ ਇੱਕ ਝੂਠਾ ਆਤਮਾ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਬਣਾਂਗਾ । ਤਾਂ ਉਹ ਨੇ ਆਖਿਆ, ਤੂੰ ਉਸ ਨੂੰ ਭਰਮਾ ਲਏਂਗਾ ਅਤੇ ਜਿੱਤੇਂਗਾ । ਜਾ ਅਤੇ ਇਸ ਤਰ੍ਹਾਂ ਕਰ ।
Jeremiah 28:1 in Panjabi 1 ਤਾਂ ਇਸ ਤਰ੍ਹਾਂ ਹੋਵੇਗਾ ਕਿ ਉਸੇ ਸਾਲ ਯਹੂਦਾਹ ਦੇ ਰਾਜਾ ਸਿਦਕੀਯਾਹ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਚੌਥੇ ਸਾਲ ਦੇ ਪੰਜਵੇਂ ਮਹੀਨੇ ਅੱਜ਼ੂਰ ਦੇ ਪੁੱਤਰ ਹਨਨਯਾਹ ਨਬੀ ਨੇ ਜਿਹੜਾ ਗਿਬਓਨ ਦਾ ਸੀ ਯਹੋਵਾਹ ਦੇ ਭਵਨ ਵਿੱਚ ਜਾਜਕਾਂ ਦੇ ਅਤੇ ਸਾਰੇ ਲੋਕਾਂ ਦੇ ਵੇਖਦਿਆਂ ਮੈਨੂੰ ਆਖਿਆ,
Acts 8:21 in Panjabi 21 ਤੇਰਾ ਇਸ ਗੱਲ ਵਿੱਚ ਨਾ ਕੋਈ ਹਿੱਸਾ ਨਾ ਸਾਂਝ ਹੈ ਕਿਉਂ ਜੋ ਤੇਰਾ ਮਨ ਪਰਮੇਸ਼ੁਰ ਦੇ ਅੱਗੇ ਸਿੱਧਾ ਨਹੀਂ ।
Acts 13:8 in Panjabi 8 ਇਲਮਾਸ ਜਾਦੂ ਟੂਣਾ ਕਰਨ ਵਾਲੇ ਨੇ ( ਕਿ ਉਹ ਦੇ ਨਾਮ ਦਾ ਇਹੋ ਅਰਥ ਹੈ ) ਰਾਜਪਾਲ ਦਾ ਵਿਰੋਧ ਕਰਕੇ ਉਸ ਨੂੰ ਵਿਸ਼ਵਾਸ ਤੋਂ ਭਟਕਾਉਣ ਦਾ ਯਤਨ ਕੀਤਾ ।
Acts 15:24 in Panjabi 24 ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ ।
Romans 1:28 in Panjabi 28 ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ ।
Romans 16:18 in Panjabi 18 ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ ।
2 Corinthians 11:13 in Panjabi 13 ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ ।
2 Corinthians 13:5 in Panjabi 5 ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ । ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ !
Galatians 1:7 in Panjabi 7 ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ ।
Galatians 2:4 in Panjabi 4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ ।
Ephesians 4:14 in Panjabi 14 ਕਿ ਅਸੀਂ ਅਗਾਹਾਂ ਨੂੰ ਬਾਲਕ ਨਾ ਰਹੀਏ ਜਿਹੜੇ ਮਨੁੱਖਾਂ ਦੀ ਠੱਗ ਵਿੱਦਿਆ ਅਤੇ ਭੁਲਾਉਣ ਵਾਲੀ ਛਲ ਛਿੱਦ੍ਰ ਰੂਪੀ ਚਤਰਾਈ ਨਾਲ ਸਿੱਖਿਆ ਦੇ ਹਰੇਕ ਬੁੱਲੇ ਨਾਲ ਇੱਧਰ-ਉੱਧਰ ਡੋਲਦੇ ਫਿਰਦੇ ਹਨ !
2 Thessalonians 2:9 in Panjabi 9 ਉਸ ਕੁਧਰਮੀ ਦਾ ਆਉਣਾ ਸ਼ੈਤਾਨ ਦੇ ਕੰਮਾਂ ਦੇ ਅਨੁਸਾਰ ਹਰ ਪਰਕਾਰ ਦੀ ਸਮਰੱਥਾ, ਝੂਠੀਆਂ ਨਿਸ਼ਾਨੀਆਂ ਅਤੇ ਹੈਰਾਨ ਕਰਨ ਵਾਲੀਆਂ ਗੱਲਾਂ ਨਾਲ ਹੋਵੇਗਾ ।
1 Timothy 1:19 in Panjabi 19 ਅਤੇ ਵਿਸ਼ਵਾਸ ਅਤੇ ਸ਼ੁੱਧ ਵਿਵੇਕ ਨੂੰ ਤਕੜਿਆਂ ਰੱਖੀਂ ਜਿਹ ਨੂੰ ਕਈਆਂ ਨੇ ਛੱਡ ਕੇ ਵਿਸ਼ਵਾਸ ਦੀ ਬੇੜੀ ਡੋਬ ਦਿੱਤੀ ।
1 Timothy 4:2 in Panjabi 2 ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ ।
1 Timothy 6:5 in Panjabi 5 ਅਤੇ ਬੁਰੇ ਸ਼ੱਕ ਉਨ੍ਹਾਂ ਮਨੁੱਖਾਂ ਵਿੱਚ ਹੁੰਦੇ ਹਨ ਜਿਨ੍ਹਾਂ ਦੀ ਬੁੱਧ ਵਿਗੜੀ ਹੋਈ ਹੈ ਅਤੇ ਜਿਨ੍ਹਾਂ ਕੋਲੋਂ ਸਚਿਆਈ ਜਾਂਦੀ ਰਹੀ ਅਤੇ ਉਹ ਭਗਤੀ ਨੂੰ ਕਮਾਈ ਦਾ ਵਸੀਲਾ ਸਮਝਦੇ ਹਨ ।
2 Timothy 4:15 in Panjabi 15 ਉਸ ਤੋਂ ਤੂੰ ਵੀ ਚੌਕਸ ਰਹੀਂ ਕਿਉਂ ਜੋ ਉਹ ਨੇ ਸਾਡੀਆਂ ਗੱਲਾਂ ਦੀ ਬਹੁਤ ਵਿਰੋਧਤਾ ਕੀਤੀ ।
Titus 1:10 in Panjabi 10 ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ ।
Titus 1:16 in Panjabi 16 ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ ।
2 Peter 2:1 in Panjabi 1 ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ ।
2 Peter 2:14 in Panjabi 14 ਉਨ੍ਹਾਂ ਦੀਆਂ ਅੱਖਾਂ ਵਿਭਚਾਰਣਾਂ ਵੱਲ ਲੱਗੀਆਂ ਹੋਈਆਂ ਹਨ ਅਤੇ ਪਾਪ ਵੱਲੋਂ ਰੁਕ ਹੀ ਨਹੀਂ ਸਕਦੀਆਂ । ਉਹ ਡੋਲਣ ਵਾਲੇ ਜੀਵਾਂ ਨੂੰ ਭਰਮਾਉਂਦੇ ਹਨ । ਉਨ੍ਹਾਂ ਦੇ ਮਨ ਲੋਭ ਵਿੱਚ ਪੱਕੇ ਹੋਏ ਹਨ । ਉਹ ਸਰਾਪ ਦੇ ਪੁੱਤਰ ਹਨ !
1 John 2:18 in Panjabi 18 ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ ।
1 John 4:1 in Panjabi 1 ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ ।
Jude 1:18 in Panjabi 18 ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ ।
Revelation 2:6 in Panjabi 6 ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ ।
Revelation 2:14 in Panjabi 14 ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁੱਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ ।
Revelation 2:20 in Panjabi 20 ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ ।