2 Timothy 4:17 in Panjabi 17 ਪਰ ਪ੍ਰਭੂ ਮੇਰੇ ਅੰਗ-ਸੰਗ ਰਿਹਾ ਅਤੇ ਮੈਨੂੰ ਤਕੜਿਆਂ ਕੀਤਾ ਕਿ ਮੇਰੇ ਰਾਹੀਂ ਪਰਚਾਰ ਪੂਰਾ ਕੀਤਾ ਜਾਵੇ ਅਤੇ ਪਰਾਈਆਂ ਕੌਮਾਂ ਸੱਭੇ ਸੁਣਨ, ਅਤੇ ਮੈਂ ਬੱਬਰ ਸ਼ੇਰ ਦੇ ਮੂੰਹੋਂ ਛੁਡਾਇਆ ਗਿਆ ।
Other Translations King James Version (KJV) Notwithstanding the Lord stood with me, and strengthened me; that by me the preaching might be fully known, and that all the Gentiles might hear: and I was delivered out of the mouth of the lion.
American Standard Version (ASV) But the Lord stood by me, and strengthened me; that through me the message might me fully proclaimed, and that all the Gentiles might hear: and I was delivered out of the mouth of the lion.
Bible in Basic English (BBE) But the Lord was by my side and gave me strength; so that through me the news might be given out in full measure, and all the Gentiles might give ear: and I was taken out of the mouth of the lion.
Darby English Bible (DBY) But the Lord stood with [me], and gave me power, that through me the proclamation might be fully made, and all [those of] the nations should hear; and I was delivered out of the lion's mouth.
World English Bible (WEB) But the Lord stood by me, and strengthened me, that through me the message might be fully proclaimed, and that all the Gentiles might hear; and I was delivered out of the mouth of the lion.
Young's Literal Translation (YLT) and the Lord stood by me, and did strengthen me, that through me the preaching might be fully assured, and all the nations might hear, and I was freed out of the mouth of a lion,
Cross Reference 1 Samuel 17:37 in Panjabi 37 ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ । ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ ।
Psalm 22:21 in Panjabi 21 ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਸਾਹਨਾਂ ਦੇ ਸਿੰਙਾਂ ਤੋਂ, ਤੂੰ ਮੈਨੂੰ ਬਚਾਇਆ ਹੈ l
Psalm 37:39 in Panjabi 39 ਪਰ ਧਰਮੀਆਂ ਦਾ ਬਚਾਓ ਯਹੋਵਾਹ ਵੱਲੋਂ ਹੈ, ਅਤੇ ਦੁੱਖ ਦੇ ਸਮੇਂ ਉਹ ਉਨ੍ਹਾਂ ਦਾ ਗੜ੍ਹ ਹੈ,
Psalm 109:31 in Panjabi 31 ਉਹ ਤਾਂ ਕੰਗਾਲ ਦੇ ਸੱਜੇ ਹੱਥ ਖੜ੍ਹਾ ਰਹੇਗਾ, ਕਿ ਉਹ ਦੀ ਜਾਨ ਦੇ ਨਿਆਂ ਕਾਰਾਂ ਤੋਂ ਬਚਾਵੇ ।
Proverbs 20:2 in Panjabi 2 ਰਾਜੇ ਦਾ ਭੈ ਬਬਰ ਸ਼ੇਰ ਦੇ ਗੱਜਣ ਵਰਗਾ ਹੈ, ਜਿਹੜਾ ਉਹ ਨੂੰ ਗੁੱਸਾ ਚੜਾਉਂਦਾ ਹੈ ਉਹ ਆਪਣੀ ਹੀ ਜਾਨ ਦਾ ਵੈਰੀ ਹੈ ।
Proverbs 28:15 in Panjabi 15 ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ ।
Isaiah 41:10 in Panjabi 10 ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ ।
Isaiah 41:14 in Panjabi 14 ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ ।
Jeremiah 2:30 in Panjabi 30 ਮੈਂ ਐਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹ ਸੌਰੇ ਨਹੀਂ; ਤੁਹਾਡੀ ਆਪਣੀ ਤਲਵਾਰ ਤੁਹਾਡੇ ਨਬੀਆਂ ਨੂੰ ਹੜੱਪ ਕਰਨ ਵਾਲੇ ਬਬਰ ਸ਼ੇਰ ਵਾਂਗੂੰ ਖਾ ਗਈ ।
Jeremiah 15:20 in Panjabi 20 ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ ।
Jeremiah 20:10 in Panjabi 10 ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈ ਹੈ ! ਉਸ ਉੱਤੇ ਦੋਸ਼ ਲਾਓ ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ । ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ !
Daniel 6:22 in Panjabi 22 ਮੇਰੇ ਪਰਮੇਸ਼ੁਰ ਨੇ ਆਪਣੇ ਦੂਤ ਨੂੰ ਭੇਜਿਆ ਹੈ ਅਤੇ ਸ਼ੇਰਾਂ ਦੇ ਮੂੰਹ ਨੂੰ ਬੰਦ ਰੱਖਿਆ ਹੈ ਐਥੋਂ ਤੱਕ ਕਿ ਉਹਨਾਂ ਨੇ ਮੈਨੂੰ ਰਤੀ ਭਰ ਵੀ ਦੁੱਖ ਨਹੀਂ ਦਿੱਤਾ ਇਸ ਕਰਕੇ ਜੋ ਉਸ ਦੇ ਸਨਮੁਖ ਮੇਰੇ ਵਿੱਚ ਬੇਦੋਸ਼ੀ ਪਾਈ ਗਈ ਅਤੇ ਤੇਰੇ ਅੱਗੇ ਵੀ ਹੇ ਰਾਜਾ, ਮੈਂ ਦੋਸ਼ ਨਹੀਂ ਕੀਤਾ ।
Daniel 6:27 in Panjabi 27 ਉਹੋ ਹੀ ਛੁਡਾਉਂਦਾ ਅਤੇ ਬਚਾਉਂਦਾ ਹੈ, ਅਤੇ ਅਕਾਸ਼ ਅਤੇ ਧਰਤੀ ਵਿੱਚ ਉਹੋ ਹੀ ਨਿਸ਼ਾਨ ਅਤੇ ਅਚੰਭੇ ਕਰਦਾ ਹੈ, ਜਿਸ ਨੇ ਦਾਨੀਏਲ ਨੂੰ ਸ਼ੇਰਾਂ ਦੇ ਪੰਜਿਆਂ ਤੋਂ ਛੁਡਾਇਆ ਹੈ !
Matthew 10:19 in Panjabi 19 ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ ।
Luke 21:15 in Panjabi 15 ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ ।
Acts 9:15 in Panjabi 15 ਪਰ ਪ੍ਰਭੂ ਨੇ ਉਹ ਨੂੰ ਆਖਿਆ, ਤੂੰ ਚੱਲਿਆ ਜਾ ਕਿਉਂ ਜੋ ਉਹ ਮੇਰੇ ਲਈ ਇੱਕ ਚੁਣਿਆ ਹੋਇਆ ਵਸੀਲਾ ਹੈ, ਜੋ ਪਰਾਈਆਂ ਕੌਮਾਂ ਅਤੇ ਰਾਜਿਆਂ ਅਤੇ ਇਸਰਾਏਲ ਦੀ ਪਰਜਾ ਅੱਗੇ ਮੇਰੇ ਨਾਮ ਦੀ ਚਰਚਾ ਕਰੇ ।
Acts 18:9 in Panjabi 9 ਤਾਂ ਪ੍ਰਭੂ ਨੇ ਰਾਤ ਦੇ ਵੇਲੇ ਪੌਲੁਸ ਨੂੰ ਦਰਸ਼ਣ ਦੇ ਕੇ ਕਿਹਾ, ਨਾ ਡਰ ਸਗੋਂ ਬੋਲੀ ਜਾ ਅਤੇ ਚੁੱਪ ਨਾ ਰਹਿ ।
Acts 23:11 in Panjabi 11 ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ ।
Acts 26:17 in Panjabi 17 ਮੈਂ ਤੈਨੂੰ ਇਸ ਕੌਮ ਅਤੇ ਪਰਾਈਆਂ ਕੌਮਾਂ ਤੋਂ ਬਚਾਵਾਂਗਾ, ਜਿਨ੍ਹਾਂ ਦੇ ਕੋਲ ਮੈਂ ਤੈਨੂੰ ਭੇਜਦਾ ਹਾਂ ।
Acts 27:23 in Panjabi 23 ਇਸ ਲਈ ਕਿ ਉਹ ਪਰਮੇਸ਼ੁਰ ਜਿਸ ਦਾ ਮੈਂ ਹਾਂ ਅਤੇ ਜਿਸ ਦੀ ਮੈਂ ਸੇਵਾ ਕਰਦਾ ਹਾਂ, ਉਹ ਦਾ ਦੂਤ ਅੱਜ ਰਾਤ ਮੇਰੇ ਕੋਲ ਆ ਕੇ ਖੜ੍ਹਾ ਹੋਇਆ !
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
2 Corinthians 12:9 in Panjabi 9 ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ । ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ ।
Ephesians 3:8 in Panjabi 8 ਮੇਰੇ ਉੱਤੇ, ਜੋ ਸਾਰਿਆਂ ਸੰਤਾਂ ਵਿੱਚੋਂ ਛੋਟੇ ਤੋਂ ਛੋਟਾ ਹਾਂ, ਇਹ ਕਿਰਪਾ ਹੋਈ ਕਿ ਮੈਂ ਪਰਾਈਆਂ ਕੌਮਾਂ ਨੂੰ ਮਸੀਹ ਦੇ ਅਣਲੱਭ ਧਨ ਦੀ ਖੁਸ਼ਖਬਰੀ ਸੁਣਾਵਾਂ !
Philippians 1:12 in Panjabi 12 ਹੇ ਭਰਾਵੋ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਹ ਜਾਣੋ ਕਿ ਮੇਰੇ ਉੱਤੇ ਜੋ ਬੀਤਿਆ ਸੋ ਖੁਸ਼ਖਬਰੀ ਦੇ ਪ੍ਰਸਾਰ ਕਾਰਨ ਹੀ ਹੋਇਆ ।
1 Timothy 1:12 in Panjabi 12 ਮੈਂ ਮਸੀਹ ਯਿਸੂ ਸਾਡੇ ਪ੍ਰਭੂ ਦਾ, ਜਿਸ ਨੇ ਮੈਨੂੰ ਬਲ ਦਿੱਤਾ ਧੰਨਵਾਦ ਕਰਦਾ ਹਾਂ ਇਸ ਲਈ ਜੋ ਉਹ ਨੇ ਮੈਨੂੰ ਵਿਸ਼ਵਾਸਯੋਗ ਸਮਝ ਕੇ ਇਹ ਸੇਵਾ ਦਿੱਤੀਆਂ ।
2 Timothy 3:11 in Panjabi 11 ਸਤਾਏ ਜਾਣ ਅਤੇ ਦੁੱਖ ਸਹਿਣ ਨੂੰ ਚੰਗੀ ਤਰ੍ਹਾਂ ਜਾਣਿਆ, ਅਰਥਾਤ ਜੋ ਕੁੱਝ ਅੰਤਾਕਿਯਾ ਅਤੇ ਇਕੋਨਿਯੁਮ ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰਿਆ ਸੀ ਅਤੇ ਮੈਂ ਕਿਸ ਤਰ੍ਹਾਂ ਸਤਾਇਆ ਗਿਆ ਅਤੇ ਪ੍ਰਭੂ ਨੇ ਮੈਨੂੰ ਉਨ੍ਹਾਂ ਸਭਨਾਂ ਤੋਂ ਛੁਡਾਇਆ ।
Hebrews 11:33 in Panjabi 33 ਜਿਨ੍ਹਾਂ ਨੇ ਵਿਸ਼ਵਾਸ ਦੇ ਰਾਹੀਂ ਪਾਤਸ਼ਾਹੀਆਂ ਦੇ ਉੱਤੇ ਜਿੱਤ ਪ੍ਰਾਪਤ ਕੀਤੀ, ਧਰਮ ਦੇ ਕੰਮ ਕੀਤੇ, ਵਾਇਦਿਆਂ ਨੂੰ ਪ੍ਰਾਪਤ ਕੀਤਾ, ਬੱਬਰ ਸ਼ੇਰਾਂ ਦੇ ਮੂੰਹ ਬੰਦ ਕੀਤੇ,
1 Peter 5:8 in Panjabi 8 ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ
2 Peter 2:9 in Panjabi 9 ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ !