Acts 1:13 in Panjabi 13 ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿੱਪੁਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ ।
Other Translations King James Version (KJV) And when they were come in, they went up into an upper room, where abode both Peter, and James, and John, and Andrew, Philip, and Thomas, Bartholomew, and Matthew, James the son of Alphaeus, and Simon Zelotes, and Judas the brother of James.
American Standard Version (ASV) And when they were come in, they went up into the upper chamber, where they were abiding; both Peter and John and James and Andrew, Philip and Thomas, Bartholomew and Matthew, James `the son' of Alphaeus, and Simon the Zealot, and Judas `the son' of James.
Bible in Basic English (BBE) And when they came in, they went up into the room where they were living; Peter and John and James and Andrew, Philip and Thomas, Bartholomew and Matthew, James, the son of Alphaeus, and Simon the Zealot, and Judas, the son of James.
Darby English Bible (DBY) And when they were come into [the city], they went up to the upper chamber, where were staying both Peter, and John, and James, and Andrew, Philip and Thomas, Bartholomew and Matthew, James [son] of Alphaeus, and Simon the zealot, and Jude [the brother] of James.
World English Bible (WEB) When they had come in, they went up into the upper room, where they were staying; that is Peter, John, James, Andrew, Philip, Thomas, Bartholomew, Matthew, James the son of Alphaeus, Simon the Zealot, and Judas the son of James.
Young's Literal Translation (YLT) and when they came in, they went up to the upper room, where were abiding both Peter, and James, and John, and Andrew, Philip, and Thomas, Bartholomew, and Matthew, James, of Alphaeus, and Simon the Zelotes, and Judas, of James;
Cross Reference Matthew 4:18 in Panjabi 18 ਗਲੀਲ ਦੀ ਝੀਲ ਦੇ ਕੰਢੇ ਫਿਰਦਿਆਂ ਹੋਇਆਂ ਉਸ ਨੇ ਦੋ ਭਰਾਵਾਂ ਅਰਥਾਤ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਹ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ਼ ਪਾਉਂਦਿਆਂ ਵੇਖਿਆ ਕਿਉਂ ਜੋ ਉਹ ਮਛਵਾਰੇ ਸਨ ।
Matthew 9:9 in Panjabi 9 ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੁੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ ।
Matthew 10:2 in Panjabi 2 ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,
Mark 2:14 in Panjabi 14 ਅਤੇ ਜਾਂਦੇ ਹੋਏ ਉਹ ਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਕਿਹਾ, ਮੇਰੇ ਪਿੱਛੇ ਹੋ ਤੁਰ । ਸੋ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ ।
Mark 3:16 in Panjabi 16 ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
Mark 5:37 in Panjabi 37 ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ ।
Mark 9:2 in Panjabi 2 ਅਤੇ ਛੇ ਦਿਨਾਂ ਪਿੱਛੋਂ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਉੱਤੇ ਇਕਾਂਤ ਵਿੱਚ ਅਲੱਗ ਲੈ ਗਿਆ ਅਤੇ ਉਸ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ ।
Mark 14:15 in Panjabi 15 ਉਹ ਤੁਹਾਨੂੰ ਤਿਆਰ ਕੀਤਾ ਹੋਇਆ ਅਤੇ ਸਜਾਇਆ ਹੋਇਆ ਇੱਕ ਵੱਡਾ ਚੁਬਾਰਾ ਵਿਖਾਵੇਗਾ ਅਤੇ ਉੱਥੇ ਜਾ ਕੇ ਤੁਸੀਂ ਤਿਆਰੀ ਕਰੋ ।
Mark 14:33 in Panjabi 33 ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ ।
Luke 5:27 in Panjabi 27 ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੁੰਗੀ ਲੈਣ ਵਾਲੇ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ਮੇਰੇ ਪਿੱਛੇ ਹੋ ਤੁਰ ।
Luke 6:13 in Panjabi 13 ਅਤੇ ਜਦ ਦਿਨ ਚੜ੍ਹਿਆ ਤਾਂ ਉਸ ਨੇ ਆਪਣਿਆਂ ਚੇਲਿਆਂ ਨੂੰ ਕੋਲ ਬੁਲਾਇਆ ਅਤੇ ਉਨ੍ਹਾਂ ਵਿੱਚੋਂ ਬਾਰਾਂ ਨੂੰ ਚੁਣ ਕੇ ਉਨ੍ਹਾਂ ਨੂੰ ਰਸੂਲ ਕਹਿ ਕੇ ਸੱਦਿਆ ਅਰਥਾਤ
Luke 22:12 in Panjabi 12 ਉਹ ਤੁਹਾਨੂੰ ਇੱਕ ਵੱਡਾ ਚੁਬਾਰਾ ਸਜਾਇਆ ਹੋਇਆ ਵਿਖਾਵੇਗਾ । ਉੱਥੇ ਜਾ ਕੇ ਤੁਸੀਂ ਤਿਆਰੀ ਕਰੋ ।
John 1:40 in Panjabi 40 ਇਨ੍ਹਾਂ ਦੋਹਾਂ ਨੇ ਯਿਸੂ ਬਾਰੇ ਯੂਹੰਨਾ ਤੋਂ ਸੁਣਨ ਤੋਂ ਬਾਅਦ ਯਿਸੂ ਦੇ ਮਗਰ ਹੋ ਤੁਰੇ । ਇਨ੍ਹਾਂ ਵਿੱਚੋਂ ਇੱਕ ਦਾ ਨਾਮ ਅੰਦ੍ਰਿਯਾਸ ਸੀ । ਅੰਦ੍ਰਿਯਾਸ ਸ਼ਮਊਨ ਪਤਰਸ ਦਾ ਭਰਾ ਸੀ ।
John 6:5 in Panjabi 5 ਯਿਸੂ ਨੇ ਉੱਪਰ ਵੇਖਿਆ, ਅਤੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ । ਯਿਸੂ ਨੇ ਫਿਲਿਪੁੱਸ ਨੂੰ ਆਖਿਆ “ਅਸੀਂ ਕਿੱਥੋਂ ਭੋਜਨ ਖਰੀਦ ਸਕਦੇ ਹਾਂ ਤਾਂ ਜੋ ਉਹ ਸਾਰੇ ਖਾ ਸਕਣ ।”
John 11:16 in Panjabi 16 ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ । ਅਤੇ ਉਸ ਨਾਲ ਮਾਰੇ ਜਾਈਏ ।”
John 12:21 in Panjabi 21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ । ਉਨ੍ਹਾਂ ਨੇ ਉਸ ਨੂੰ ਬੇਨਤੀ ਕੀਤੀ, “ਕਿ ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ ।”
John 13:23 in Panjabi 23 ਉਨ੍ਹਾਂ ਵਿੱਚੋਂ ਇੱਕ ਚੇਲਾ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਉਸ ਨੇ ਯਿਸੂ ਦੀ ਛਾਤੀ ਨਾਲ ਢਾਸਣਾ ਲਾਇਆ ਸੀ ।
John 14:8 in Panjabi 8 ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ ਜੀ ! ਸਾਨੂੰ ਪਿਤਾ ਦਾ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਬਹੁਤ ਹੈ ।”
John 18:17 in Panjabi 17 ਉਸ ਨੌਕਰਾਨੀ ਨੇ ਦਰਵਾਜ਼ੇ ਤੇ ਪਤਰਸ ਨੂੰ ਆਖਿਆ, “ਕੀ ਤੂੰ ਉਸ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਹੈਂ ? ” ਪਤਰਸ ਨੇ ਉੱਤਰ ਦਿੱਤਾ, “ਨਹੀਂ, ਮੈਂ ਨਹੀਂ ਹਾਂ ।”
John 18:25 in Panjabi 25 ਸ਼ਮਊਨ ਪਤਰਸ ਅੱਗ ਕੋਲ ਖੜ੍ਹਾ ਅੱਗ ਸੇਕ ਰਿਹਾ ਸੀ । ਦੂਜੇ ਆਦਮੀਆਂ ਨੇ ਪਤਰਸ ਨੂੰ ਕਿਹਾ, “ਕੀ ਤੂੰ ਵੀ ਉਸ ਦੇ ਚੇਲਿਆਂ ਵਿੱਚੋਂ ਇੱਕ ਹੈਂ ? ” ਪਰ ਪਤਰਸ ਨੇ ਹਾਮੀ ਨਾ ਭਰੀ । ਉਸ ਨੇ ਕਿਹਾ, “ਨਹੀਂ, ਮੈਂ ਨਹੀਂ ਹਾਂ ।”
John 20:26 in Panjabi 26 ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ । ਥੋਮਾ ਉਨ੍ਹਾਂ ਦੇ ਨਾਲ ਸੀ । ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
John 21:2 in Panjabi 2 ਕੁੱਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ ।
John 21:15 in Panjabi 15 ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾਂ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ ? ” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੇਰੇ ਨਾਲ ਪ੍ਰੀਤ ਰੱਖਦਾ ਹਾਂ ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ ।”
Acts 2:14 in Panjabi 14 ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ !
Acts 2:38 in Panjabi 38 ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ ।
Acts 3:1 in Panjabi 1 ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ ।
Acts 4:13 in Panjabi 13 ਜਦੋਂ ਉਨ੍ਹਾਂ ਨੇ ਪਤਰਸ ਅਤੇ ਯੂਹੰਨਾ ਦੀ ਦਲੇਰੀ ਨੂੰ ਵੇਖਿਆ ਅਤੇ ਅਚਰਜ ਮੰਨਿਆ ਕਿ ਉਹ ਵਿਦਵਾਨ ਨਹੀਂ ਸਗੋਂ ਆਮ ਲੋਕ ਹੀ ਹਨ । ਫੇਰ ਉਹਨਾਂ ਨੂੰ ਪਛਾਣਿਆ, ਕਿ ਇਹ ਦੋਨੋ ਯਿਸੂ ਦੇ ਨਾਲ ਰਹੇ ਸਨ ।
Acts 4:19 in Panjabi 19 ਪਰ ਪਤਰਸ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਤੁਸੀਂ ਹੀ ਫ਼ੈਸਲਾ ਕਰੋ, ਕੀ ਪਰਮੇਸ਼ੁਰ ਦੇ ਅੱਗੇ ਇਹ ਯੋਗ ਹੈ ਕਿ ਅਸੀਂ ਪਰਮੇਸ਼ੁਰ ਨਾਲੋਂ ਤੁਹਾਡੀ ਵੱਧ ਸੁਣੀਏ ? ।
Acts 8:14 in Panjabi 14 ਜਦੋਂ ਰਸੂਲਾਂ ਨੇ ਜਿਹੜੇ ਯਰੂਸ਼ਲਮ ਵਿੱਚ ਸਨ ਇਹ ਸੁਣਿਆ ਕਿ ਸਾਮਰਿਯਾ ਨੇ ਪਰਮੇਸ਼ੁਰ ਦਾ ਬਚਨ ਮੰਨ ਲਿਆ ਤਾਂ ਪਤਰਸ ਅਤੇ ਯੂਹੰਨਾ ਨੂੰ ਉਨ੍ਹਾਂ ਦੇ ਕੋਲ ਭੇਜਿਆ ।
Acts 9:32 in Panjabi 32 ਫਿਰ ਇਸ ਤਰ੍ਹਾਂ ਹੋਇਆ ਕਿ ਪਤਰਸ ਸਭ ਪਾਸੇ ਫਿਰਦਾ ਫਿਰਦਾ ਉਨ੍ਹਾਂ ਸੰਤਾਂ ਕੋਲ ਵੀ ਆਇਆ ਜਿਹੜੇ ਲੁੱਦਾ ਵਿੱਚ ਰਹਿੰਦੇ ਸਨ ।
Acts 10:9 in Panjabi 9 ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
Acts 12:2 in Panjabi 2 ਅਤੇ ਉਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਮਰਵਾ ਦਿੱਤਾ ।
Acts 12:17 in Panjabi 17 ਪਰੰਤੂ ਉਹ ਨੇ ਉਨ੍ਹਾਂ ਨੂੰ ਹੱਥ ਨਾਲ ਇਸ਼ਾਰਾ ਕੀਤਾ ਕਿ ਚੁੱਪ ਰਹਿਣ ਅਤੇ ਦੱਸਿਆ ਜੋ ਪ੍ਰਭੂ ਨੇ ਕਿਵੇਂ ਮੈਨੂੰ ਕੈਦਖ਼ਾਨੇ ਵਿੱਚੋਂ ਕੱਢਿਆ ਅਤੇ ਆਖਿਆ ਕਿ ਯਾਕੂਬ ਅਤੇ ਭਰਾਵਾਂ ਨੂੰ ਵੀ ਇਨ੍ਹਾਂ ਗੱਲਾਂ ਦੀ ਖ਼ਬਰ ਦੇਵੋ, ਅਤੇ ਉਹ ਹੋਰ ਥਾਂ ਚੱਲਿਆ ਗਿਆ ।
Acts 15:7 in Panjabi 7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ ।
Acts 15:13 in Panjabi 13 ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ ।
Acts 20:8 in Panjabi 8 ਚੁਬਾਰੇ ਵਿੱਚ ਜਿੱਥੇ ਅਸੀਂ ਇਕੱਠੇ ਹੋਏ ਸੀ ਉੱਥੇ ਬਹੁਤ ਸਾਰੇ ਦੀਵੇ ਬਲਦੇ ਸਨ ।
1 Corinthians 15:7 in Panjabi 7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ ਰਸੂਲਾਂ ਨੂੰ ।
Galatians 1:19 in Panjabi 19 ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ ।
Galatians 2:9 in Panjabi 9 ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ ।
James 1:1 in Panjabi 1 ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਦਾਸ ਯਾਕੂਬ ਦੇ ਵੱਲੋਂ, ਉਨ੍ਹਾਂ ਬਾਰਾਂ ਗੋਤਾਂ ਨੂੰ ਜਿਹੜੇ ਸੰਸਾਰ ਭਰ ਵਿੱਚ ਖਿੰਡੇ ਹੋਏ ਹਨ; ਸੁੱਖ ਸ਼ਾਂਤੀ ਹੋਵੇ ।
1 John 1:1 in Panjabi 1 ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,
2 John 1:1 in Panjabi 1 ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ ।
Jude 1:1 in Panjabi 1 ਯਹੂਦਾਹ, ਜਿਹੜਾ ਯਿਸੂ ਮਸੀਹ ਦਾ ਦਾਸ ਅਤੇ ਯਾਕੂਬ ਦਾ ਭਰਾ ਹਾਂ, ਅੱਗੇ ਯੋਗ ਉਨ੍ਹਾਂ ਨੂੰ ਜਿਹੜੇ ਬੁਲਾਏ ਹੋਏ, ਪਿਤਾ ਪਰਮੇਸ਼ੁਰ ਵਿੱਚ ਪਿਆਰੇ ਅਤੇ ਯਿਸੂ ਮਸੀਹ ਦੇ ਲਈ ਅਲੱਗ ਕੀਤੇ ਹੋਏ ਹਨ,
Revelation 1:1 in Panjabi 1 ਯਿਸੂ ਮਸੀਹ ਦਾ ਪਰਕਾਸ਼, ਜਿਹੜਾ ਪਰਮੇਸ਼ੁਰ ਨੇ ਆਪਣਿਆਂ ਦਾਸਾਂ ਨੂੰ ਵਿਖਾਉਣ ਲਈ ਉਹ ਨੂੰ ਦਿੱਤਾ ਅਰਥਾਤ ਓਹ ਗੱਲਾਂ ਜਿਹੜੀਆਂ ਛੇਤੀ ਹੋਣ ਵਾਲੀਆਂ ਹਨ; ਅਤੇ ਉਸ ਨੇ ਆਪਣੇ ਸਵਰਗ ਦੂਤ ਨੂੰ ਭੇਜ ਕੇ ਉਸ ਦੁਆਰਾ ਆਪਣੇ ਦਾਸ ਯੂਹੰਨਾ ਉੱਤੇ ਇਹ ਗੱਲਾਂ ਪ੍ਰਗਟ ਕੀਤੀਆਂ ।