Acts 1:16 in Panjabi 16 ਹੇ ਭਰਾਵੋ, ਉਹ ਲਿਖਤ ਪੂਰੀ ਹੋਣੀ ਜ਼ਰੂਰੀ ਸੀ ਕਿ ਜੋ ਪਵਿੱਤਰ ਆਤਮਾ ਨੇ ਦਾਊਦ ਦੀ ਜੁਬਾਨੀ ਯਹੂਦਾ ਦੇ ਬਾਰੇ ਜਿਹੜਾ ਯਿਸੂ ਦੇ ਫੜਵਾਉਣ ਵਾਲਿਆਂ ਦਾ ਆਗੂ ਹੋਇਆ ਪਹਿਲਾਂ ਹੀ ਆਖੀ ਗਈ ਸੀ ।
Other Translations King James Version (KJV) Men and brethren, this scripture must needs have been fulfilled, which the Holy Ghost by the mouth of David spake before concerning Judas, which was guide to them that took Jesus.
American Standard Version (ASV) Brethren, it was needful that the Scripture should be fulfilled, which the Holy Spirit spake before by the mouth of David concerning Judas, who was guide to them that took Jesus.
Bible in Basic English (BBE) My brothers, the word of God had to be put into effect, which the Holy Spirit had said before, by the mouth of David, about Judas, who was guide to those who took Jesus,
Darby English Bible (DBY) Brethren, it was necessary that the scripture should have been fulfilled, which the Holy Spirit spoke before, by the mouth of David, concerning Judas, who became guide to those who took Jesus;
World English Bible (WEB) "Brothers, it was necessary that this Scripture should be fulfilled, which the Holy Spirit spoke before by the mouth of David concerning Judas, who was guide to those who took Jesus.
Young's Literal Translation (YLT) `Men, brethren, it behoved this Writing that it be fulfilled that beforehand the Holy Spirit spake through the mouth of David, concerning Judas, who became guide to those who took Jesus,
Cross Reference 2 Samuel 23:2 in Panjabi 2 ਯਹੋਵਾਹ ਦਾ ਆਤਮਾ ਮੇਰੇ ਵਿੱਚੋਂ ਬੋਲਿਆ, ਅਤੇ ਉਹ ਦਾ ਬਚਨ ਮੇਰੀ ਜੀਭ ਉੱਤੇ ਸੀ ।
Psalm 41:9 in Panjabi 9 ਸਗੋਂ ਮੇਰਾ ਸਾਥੀ ਜਿਸ ਦੇ ਉੱਤੋ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੀ ਰੋਟੀ ਖਾਧੀ,ਉਸ ਨੇ ਵੀ ਮੇਰੇ ਉੱਤੇ ਲੱਤ ਚੁੱਕੀ ਹੈ ।
Psalm 55:12 in Panjabi 12 ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁਕ ਜਾਂਦਾ,
Matthew 26:47 in Panjabi 47 ਉਹ ਅਜੇ ਬੋਲਦਾ ਹੀ ਸੀ ਕਿ ਵੇਖੋ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆ ਪਹੁੰਚਿਆ ਅਤੇ ਮੁੱਖ ਜਾਜਕਾਂ ਅਤੇ ਲੋਕਾਂ ਦੇ ਬਜ਼ੁਰਗਾਂ ਦੀ ਵੱਲੋਂ ਇੱਕ ਵੱਡੀ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ ।
Matthew 26:54 in Panjabi 54 ਫੇਰ ਉਹ ਪਵਿੱਤਰ ਗ੍ਰੰਥ ਦੀਆਂ ਲਿਖਤਾਂ ਕਿਵੇਂ ਪੂਰੀਆਂ ਹੋਣਗੀਆਂ, ਜਿਹਨਾਂ ਵਿੱਚ ਲਿਖਿਆ ਕਿ ਇਹ ਹੋਣਾ ਜ਼ਰੂਰੀ ਹੈ ?
Matthew 26:56 in Panjabi 56 ਪਰ ਇਹ ਸੱਭੋ ਕੁੱਝ ਇਸ ਲਈ ਹੋਇਆ ਜੋ ਨਬੀਆਂ ਦੀਆਂ ਲਿਖਤਾਂ ਪੂਰੀਆਂ ਹੋਣ । ਤਦ ਸਾਰੇ ਚੇਲੇ ਉਹ ਨੂੰ ਛੱਡ ਕੇ ਭੱਜ ਗਏ ।
Mark 12:36 in Panjabi 36 ਦਾਊਦ ਨੇ ਪਵਿੱਤਰ ਆਤਮਾ ਦੀ ਰਾਹੀਂ ਆਪੇ ਕਿਹਾ ਹੈ ਕਿ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰਾਂ ਹੇਠ ਨਾ ਕਰ ਦੇਵਾਂ l
Mark 14:43 in Panjabi 43 ਉਹ ਅਜੇ ਬੋਲਦਾ ਹੀ ਸੀ ਕਿ ਉਸੇ ਵੇਲੇ ਯਹੂਦਾ ਜਿਹੜਾ ਉਨ੍ਹਾਂ ਬਾਰਾਂ ਵਿੱਚੋਂ ਇੱਕ ਸੀ ਆਇਆ ਅਤੇ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਅਤੇ ਬਜ਼ੁਰਗਾਂ ਦੀ ਵੱਲੋਂ ਇੱਕ ਭੀੜ ਤਲਵਾਰਾਂ ਅਤੇ ਡਾਂਗਾਂ ਫੜੀ ਉਹ ਦੇ ਨਾਲ ਸੀ ।
Luke 22:47 in Panjabi 47 ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ ।
John 10:35 in Panjabi 35 ਉਹ ਲੋਕ ਜਿਨ੍ਹਾਂ ਕੋਲ ਪਰਮੇਸ਼ੁਰ ਦਾ ਬਚਨ ਪਹੁੰਚਿਆ ਉਹ ਇਸ ਪਵਿੱਤਰ ਗ੍ਰੰਥ ਵਿੱਚ ਦੇਵਤੇ ਅਖਵਾਉਂਦੇ ਹਨ ਅਤੇ ਬਚਨ ਕਦੇ ਵੀ ਝੂਠਾ ਨਹੀਂ ਹੋ ਸਕਦਾ ।
John 12:38 in Panjabi 38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਉੱਤੇ ਕਿਸ ਨੇ ਵਿਸ਼ਵਾਸ ਕੀਤਾ ? ਪ੍ਰਭੂ ਦੀ ਸ਼ਕਤੀ ਕਿਸ ਨੇ ਵੇਖੀ ? ”
John 13:18 in Panjabi 18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ । ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ । ਪਰ ਜੋ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੈ, ਪੂਰਾ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸ ਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ ।’
John 18:2 in Panjabi 2 ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ । ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ ।
John 19:28 in Panjabi 28 ਯਿਸੂ ਜਾਣਦਾ ਸੀ ਕਿ ਸਭ ਕੁੱਝ ਪੂਰਾ ਹੋ ਚੁੱਕਿਆ ਹੈ । ਇਸ ਲਈ ਪਵਿੱਤਰ ਗ੍ਰੰਥ ਵਿੱਚ ਜੋ ਲਿਖਿਆ ਹੈ ਉਸ ਨੂੰ ਪੂਰਾ ਕਰਨ ਲਈ ਉਸ ਨੇ ਆਖਿਆ, “ਮੈਂ ਪਿਆਸਾ ਹਾਂ ।”
John 19:36 in Panjabi 36 ਪਵਿੱਤਰ ਗ੍ਰੰਥ ਦੀ ਇਹ ਲਿਖਤ ਪੂਰੀ ਹੋਈ ਇਸ ਲਈ ਵਾਪਰਿਆ: “ਉਸ ਦੀ ਕੋਈ ਹੱਡੀ ਨਹੀਂ ਤੋੜੀ ਜਾਵੇਗੀ ।”
Acts 1:20 in Panjabi 20 ਕਿਉਂਕਿ ਜ਼ਬੂਰਾਂ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ ਕਿ ਉਸ ਦਾ ਘਰ ਉੱਜੜ ਜਾਵੇ, ਉਸ ਦੇ ਵਿੱਚ ਕੋਈ ਵੱਸਣ ਵਾਲਾ ਨਾ ਹੋਵੇ l ਅਤੇ ਉਸਦਾ ਪਦ ਕੋਈ ਹੋਰ ਲਵੇ ।
Acts 2:23 in Panjabi 23 ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ ।
Acts 2:29 in Panjabi 29 ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।
Acts 2:37 in Panjabi 37 ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ ?
Acts 4:25 in Panjabi 25 ਤੁਸੀਂ ਪਵਿੱਤਰ ਆਤਮਾ ਦੇ ਰਾਹੀਂ ਸਾਡੇ ਪੁਰਖੇ ਆਪਣੇ ਸੇਵਕ ਦਾਊਦ ਦੀ ਜੁਬਾਨੀ ਆਖਿਆ, “ਕੌਮਾਂ ਕਿਉਂ ਡੰਡ ਪਾਈ ਹੈ, ਅਤੇ ਉੱਮਤਾਂ ਨੇ ਵਿਅਰਥ ਸੋਚਾਂ ਕਿਉਂ ਸੋਚੀਆਂ ਹਨ ? ”
Acts 7:2 in Panjabi 2 ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ । ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ ।
Acts 13:15 in Panjabi 15 ਅਤੇ ਮੂਸਾ ਦੀ ਬਿਵਸਥਾ ਅਤੇ ਨਬੀਆਂ ਨੂੰ ਪੜ੍ਹਨ ਤੋਂ ਬਾਅਦ ਪ੍ਰਾਰਥਨਾ ਘਰ ਦੇ ਸਰਦਾਰਾਂ ਨੇ ਉਹਨਾਂ ਨੂੰ ਕਹਿ ਕੇ ਭੇਜਿਆ ਕਿ ਹੇ ਭਾਈਓ, ਜੇ ਲੋਕਾਂ ਦੇ ਲਈ ਕੋਈ ਉਪਦੇਸ਼ ਤੁਹਾਡੇ ਕੋਲ ਹੋਵੇ ਤਾਂ ਸੁਣਾਓ ।
Acts 13:26 in Panjabi 26 ਹੇ ਭਾਈਓ, ਅਬਰਾਹਾਮ ਦੀ ਅੰਸ ਦੇ ਪੁੱਤਰੋ ਅਤੇ ਤੁਹਾਡੇ ਵਿੱਚ ਜਿਹੜੇ ਪਰਮੇਸ਼ੁਰ ਦਾ ਡਰ ਮੰਨਦੇ ਹੋ, ਸਾਡੇ ਕੋਲ ਇਸ ਮੁਕਤੀ ਦਾ ਬਚਨ ਭੇਜਿਆ ਹੋਇਆ ਹੈ ।
Acts 13:38 in Panjabi 38 ਸੋ ਹੇ ਭਾਈਓ, ਇਹ ਜਾਣੋ ਕਿ ਉਸੇ ਦੇ ਦੁਆਰਾ ਤੁਹਾਨੂੰ ਪਾਪਾਂ ਦੀ ਮਾਫ਼ੀ ਦੀ ਖ਼ਬਰ ਦਿੱਤੀ ਜਾਂਦੀ ਹੈ ।
Acts 15:7 in Panjabi 7 ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ ।
Acts 15:13 in Panjabi 13 ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ ।
Acts 22:1 in Panjabi 1 ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ ਮੈਂ ਤੁਹਾਡੇ ਸਾਹਮਣੇ ਆਪਣੀ ਸਫ਼ਾਈ ਪੇਸ਼ ਕਰਦਾ ਹਾਂ ।
Acts 23:1 in Panjabi 1 ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ ।
Acts 23:6 in Panjabi 6 ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ । ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ ।
Acts 28:17 in Panjabi 17 ਤਾਂ ਇਸ ਤਰ੍ਹਾਂ ਹੋਇਆ ਜੋ ਤਿੰਨਾਂ ਦਿਨਾਂ ਤੋਂ ਬਾਅਦ ਉਹ ਨੇ ਯਹੂਦੀਆਂ ਦੇ ਆਗੂਆਂ ਨੂੰ ਇਕੱਠੇ ਬੁਲਾ ਲਿਆ ਅਤੇ ਜਦੋਂ ਉਹ ਇਕੱਠੇ ਹੋਏ ਤਾਂ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਭਾਵੇਂ ਮੈਂ ਆਪਣੀ ਕੌਮ ਦੇ ਅਤੇ ਵੱਡਿਆਂ ਦੀਆਂ ਰੀਤਾਂ ਦੇ ਉਲਟ ਕੁੱਝ ਨਹੀਂ ਕੀਤਾ ਪਰ ਤਾਂ ਵੀ ਕੈਦੀ ਹੋ ਕੇ ਯਰੂਸ਼ਲਮ ਤੋਂ ਰੋਮੀਆਂ ਦੇ ਹਵਾਲੇ ਕੀਤਾ ਗਿਆ ਹਾਂ !
Acts 28:25 in Panjabi 25 ਜਦੋਂ ਉਹ ਆਪਸ ਵਿੱਚ ਇੱਕ ਜ਼ਬਾਨ ਨਾ ਹੋਏ ਤਾਂ ਪੌਲੁਸ ਦੇ ਇਹ ਇੱਕ ਗੱਲ ਕਹਿੰਦੇ ਹੀ ਉਹ ਚੱਲੇ ਗਏ ਕਿ ਪਵਿੱਤਰ ਆਤਮਾ ਨੇ ਤੁਹਾਡੇ ਵੱਡਿਆਂ ਨੂੰ ਯਸਾਯਾਹ ਨਬੀ ਦੀ ਜ਼ਬਾਨੀ ਠੀਕ ਆਖਿਆ ਸੀ,
Hebrews 3:7 in Panjabi 7 ਸੋ ਜਿਵੇਂ ਪਵਿੱਤਰ ਆਤਮਾ ਆਖਦਾ ਹੈ, ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ,
1 Peter 1:11 in Panjabi 11 ਅਤੇ ਉਹ ਇਹ ਖੋਜ ਵਿਚਾਰ ਕਰਦੇ ਸਨ ਕਿ ਮਸੀਹ ਦਾ ਆਤਮਾ ਜਿਹੜਾ ਉਹਨਾਂ ਵਿੱਚ ਸੀ, ਜਦ ਮਸੀਹ ਦੇ ਦੁੱਖਾਂ ਦੇ ਅਤੇ ਉਹਨਾਂ ਦੇ ਬਾਅਦ ਦੀ ਮਹਿਮਾ ਦੇ ਬਾਰੇ ਪਹਿਲਾਂ ਹੀ ਗਵਾਹੀ ਦਿੰਦਾ ਸੀ, ਤਦ ਉਹ ਕਿਹੜੇ ਅਥਵਾ ਕਿਹੋ ਜਿਹੇ ਸਮੇਂ ਦੇ ਬਾਰੇ ਦੱਸਦਾ ਸੀ ।
2 Peter 2:21 in Panjabi 21 ਕਿਉਂ ਜੋ ਧਾਰਮਿਕਤਾ ਦਾ ਮਾਰਗ ਨਾ ਹੀ ਜਾਣਨਾ ਇਸ ਨਾਲੋਂ ਚੰਗਾ ਸੀ ਕਿ ਉਹ ਨੂੰ ਜਾਣ ਕੇ ਉਸ ਪਵਿੱਤਰ ਆਗਿਆ ਤੋਂ ਜੋ ਉਹਨਾਂ ਨੂੰ ਕੀਤੀ ਗਈ ਸੀ ਫਿਰ ਜਾਣ ।