Acts 1:8 in Panjabi 8 ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ ।
Other Translations King James Version (KJV) But ye shall receive power, after that the Holy Ghost is come upon you: and ye shall be witnesses unto me both in Jerusalem, and in all Judaea, and in Samaria, and unto the uttermost part of the earth.
American Standard Version (ASV) But ye shall receive power, when the Holy Spirit is come upon you: and ye shall be my witnesses both in Jerusalem, and in all Judaea and Samaria, and unto the uttermost part of the earth.
Bible in Basic English (BBE) But you will have power, when the Holy Spirit has come on you; and you will be my witnesses in Jerusalem and all Judaea and Samaria, and to the ends of the earth.
Darby English Bible (DBY) but ye will receive power, the Holy Spirit having come upon you, and ye shall be my witnesses both in Jerusalem, and in all Judaea and Samaria, and to the end of the earth.
World English Bible (WEB) But you will receive power when the Holy Spirit has come upon you. You will be witnesses to me in Jerusalem, in all Judea and Samaria, and to the uttermost parts of the earth."
Young's Literal Translation (YLT) but ye shall receive power at the coming of the Holy Spirit upon you, and ye shall be witnesses to me both in Jerusalem, and in all Judea, and Samaria, and unto the end of the earth.'
Cross Reference Psalm 22:27 in Panjabi 27 ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
Psalm 98:3 in Panjabi 3 ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫਤਿਹ ਨੂੰ ਡਿੱਠਾ ਹੈ ।
Isaiah 42:10 in Panjabi 10 ਯਹੋਵਾਹ ਲਈ ਇੱਕ ਨਵਾਂ ਗੀਤ ਗਾਓ, ਉਹ ਦੀ ਉਸਤਤ ਧਰਤੀ ਦੀਆਂ ਹੱਦਾਂ ਤੋਂ, ਤੁਸੀਂ ਵੀ ਜਿਹੜੇ ਸਮੁੰਦਰ ਉੱਤੇ ਚੱਲਦੇ ਹੋ, ਨਾਲੇ ਉਹ ਦੀ ਭਰਪੂਰੀ, ਟਾਪੂ ਅਤੇ ਉਨ੍ਹਾਂ ਦੇ ਵਾਸੀ ਵੀ ।
Isaiah 49:6 in Panjabi 6 ਹਾਂ, ਉਹ ਆਖਦਾ ਹੈ, ਕੀ ਇਹ ਛੋਟੀ ਗੱਲ ਹੈ, ਕਿ ਤੂੰ ਯਾਕੂਬ ਦਿਆਂ ਗੋਤਾਂ ਨੂੰ ਉਠਾਉਣ ਲਈ ਅਤੇ ਇਸਰਾਏਲ ਦੇ ਬਚਿਆਂ ਹੋਇਆਂ ਨੂੰ ਮੋੜਨ ਲਈ ਮੇਰਾ ਦਾਸ ਹੋਵੇਂ, ਸਗੋਂ ਮੈਂ ਤੈਨੂੰ ਕੌਮਾਂ ਲਈ ਜੋਤ ਠਹਿਰਾਵਾਂਗਾ, ਤਾਂ ਜੋ ਮੇਰੀ ਮੁਕਤੀ ਧਰਤੀ ਦੀਆਂ ਹੱਦਾਂ ਤੱਕ ਪਹੁੰਚੇ ।
Isaiah 52:10 in Panjabi 10 ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ ।
Isaiah 66:19 in Panjabi 19 ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ ।
Jeremiah 16:19 in Panjabi 19 ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ-ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਹਨਾਂ ਤੋਂ ਕੁੱਝ ਲਾਭ ਨਹੀਂ ।
Micah 3:8 in Panjabi 8 ਪਰ ਮੈਂ ਤਾਂ ਯਹੋਵਾਹ ਦੇ ਆਤਮਾ ਦੇ ਰਾਹੀਂ, ਬਲ, ਨਿਆਂ ਅਤੇ ਸ਼ਕਤੀ ਨਾਲ ਭਰਪੂਰ ਹਾਂ, ਤਾਂ ਜੋ ਮੈਂ ਯਾਕੂਬ ਨੂੰ ਉਹ ਦਾ ਅਪਰਾਧ, ਅਤੇ ਇਸਰਾਏਲ ਨੂੰ ਉਹ ਦਾ ਪਾਪ ਦੱਸਾਂ ।
Zechariah 4:6 in Panjabi 6 ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੁੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ ।
Matthew 24:14 in Panjabi 14 ਅਤੇ ਰਾਜ ਦੀ ਇਸ ਖੁਸ਼ਖਬਰੀ ਦਾ ਪਰਚਾਰ ਸਾਰੀ ਦੁਨੀਆਂ ਵਿੱਚ ਕੀਤਾ ਜਾਵੇਗਾ ਜੋ ਸਭ ਕੌਮਾਂ ਉੱਤੇ ਗਵਾਹੀ ਹੋਵੇ, ਤਦ ਅੰਤ ਆਵੇਗਾ ।
Matthew 28:19 in Panjabi 19 ਇਸ ਲਈ ਤੁਸੀਂ ਜਾ ਕੇ ਸਾਰੀਆਂ ਕੌਮਾਂ ਨੂੰ ਚੇਲੇ ਬਣਾਓ ਅਤੇ ਉਨ੍ਹਾਂ ਨੂੰ ਪਿਤਾ ਅਤੇ ਪੁੱਤਰ ਅਤੇ ਪਵਿੱਤਰ ਆਤਮਾ ਦੇ ਨਾਮ ਵਿੱਚ ਬਪਤਿਸਮਾ ਦਿਓ ।
Mark 16:15 in Panjabi 15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ ।
Luke 1:35 in Panjabi 35 ਦੂਤ ਨੇ ਉਸ ਨੂੰ ਉੱਤਰ ਦਿੱਤਾ ਕਿ ਪਵਿੱਤਰ ਆਤਮਾ ਤੇਰੇ ਉੱਪਰ ਆਵੇਗਾ ਅਤੇ ਅੱਤ ਮਹਾਨ ਦੀ ਸਮਰੱਥਾ ਤੇਰੇ ਉੱਤੇ ਛਾਇਆ ਕਰੇਗੀ, ਇਸ ਕਰਕੇ ਜਿਹੜਾ ਜਨਮ ਲਵੇਗਾ ਉਹ ਪਵਿੱਤਰ ਅਤੇ ਪਰਮੇਸ਼ੁਰ ਦਾ ਪੁੱਤਰ ਕਹਾਵੇਗਾ ।
Luke 10:19 in Panjabi 19 ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ ।
Luke 24:29 in Panjabi 29 ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ । ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ ।
Luke 24:46 in Panjabi 46 ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ ।
John 15:27 in Panjabi 27 ਅਤੇ ਤੁਸੀਂ ਵੀ ਮੇਰੇ ਗਵਾਹ ਹੋਵੋਗੇ ਕਿਉਂਕਿ ਤੁਸੀਂ ਸ਼ੁਰੂ ਤੋਂ ਮੇਰੇ ਨਾਲ ਹੋ ।
Acts 1:5 in Panjabi 5 ਕਿਉਂਕਿ ਜੋ ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਥੋੜ੍ਹੇ ਦਿਨਾਂ ਬਾਅਦ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ ।
Acts 1:22 in Panjabi 22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ ।
Acts 2:1 in Panjabi 1 ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ ।
Acts 2:32 in Panjabi 32 ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ ।
Acts 3:15 in Panjabi 15 ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ ।
Acts 4:33 in Panjabi 33 ਅਤੇ ਰਸੂਲ ਵੱਡੀ ਸਮਰੱਥਾ ਨਾਲ ਪ੍ਰਭੂ ਯਿਸੂ ਦੇ ਜੀ ਉੱਠਣ ਦੀ ਗਵਾਹੀ ਦਿੰਦੇ ਸਨ ਅਤੇ ਉਨ੍ਹਾਂ ਸਭਨਾਂ ਉੱਤੇ ਵੱਡੀ ਕਿਰਪਾ ਸੀ ।
Acts 5:32 in Panjabi 32 ਅਸੀਂ ਇਹਨਾਂ ਗੱਲਾਂ ਦੇ ਗਵਾਹ ਹਾਂ ਅਤੇ ਪਵਿੱਤਰ ਆਤਮਾ ਵੀ ਜੋ ਪਰਮੇਸ਼ੁਰ ਨੇ ਆਪਣੇ ਮੰਨਣ ਵਾਲਿਆਂ ਨੂੰ ਬਖ਼ਸ਼ਿਆ ਹੈ ।
Acts 6:8 in Panjabi 8 ਇਸਤੀਫ਼ਾਨ ਕਿਰਪਾ ਅਤੇ ਸਮਰੱਥਾ ਨਾਲ ਭਰਪੂਰ ਹੋ ਕੇ ਵੱਡੇ ਅਚਰਜ ਕੰਮ ਅਤੇ ਨਿਸ਼ਾਨ ਲੋਕਾਂ ਦੇ ਵਿੱਚ ਕਰਦਾ ਸੀ ।
Acts 8:1 in Panjabi 1 ਸੌਲੁਸ ਉਹ ਦੇ ਮਾਰ ਦੇਣ ਤੋਂ ਰਾਜ਼ੀ ਸੀ । ਉਸ ਦਿਨ ਕਲੀਸਿਯਾ ਉੱਤੇ ਜੋ ਯਰੂਸ਼ਲਮ ਵਿੱਚ ਸੀ ਵੱਡਾ ਕਸ਼ਟ ਹੋਣ ਲੱਗਾ, ਅਤੇ ਰਸੂਲਾਂ ਤੋਂ ਬਿਨ੍ਹਾਂ ਉਹ ਸਭ ਯਹੂਦਿਯਾ ਅਤੇ ਸਾਮਰਿਯਾ ਦੇ ਦੇਸਾਂ ਵਿੱਚ ਖਿੱਲਰ ਗਏ ।
Acts 8:5 in Panjabi 5 ਅਤੇ ਫ਼ਿਲਿਪੁੱਸ ਨੇ ਸਾਮਰਿਯਾ ਦੇ ਨਗਰ ਵਿੱਚ ਜਾ ਕੇ, ਉਨ੍ਹਾਂ ਦੇ ਅੱਗੇ ਮਸੀਹ ਦਾ ਪਰਚਾਰ ਕੀਤਾ ।
Acts 10:38 in Panjabi 38 ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ ।
Acts 13:31 in Panjabi 31 ਅਤੇ ਉਹ ਬਹੁਤ ਦਿਨਾਂ ਤੱਕ ਉਨ੍ਹਾਂ ਲੋਕਾਂ ਨੂੰ ਵਿਖਾਈ ਦਿੰਦਾ ਰਿਹਾ, ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਹ ਦੇ ਨਾਲ ਆਏ ਸਨ ਅਤੇ ਹੁਣ ਲੋਕਾਂ ਦੇ ਅੱਗੇ ਉਹ ਦੇ ਉੱਤੇ ਗਵਾਹੀ ਦੇਣ ਵਾਲੇ ਹਨ ।
Acts 22:15 in Panjabi 15 ਕਿਉਂ ਜੋ ਉਸੇ ਦੇ ਲਈ ਤੂੰ ਸਭ ਮਨੁੱਖਾਂ ਦੇ ਅੱਗੇ ਉਨ੍ਹਾਂ ਗੱਲਾਂ ਦਾ ਗਵਾਹ ਹੋਵੇਂਗਾ, ਜਿਹੜੀਆਂ ਤੂੰ ਵੇਖੀਆਂ ਅਤੇ ਸੁਣੀਆਂ ਹਨ ।
Romans 10:18 in Panjabi 18 ਪਰ ਮੈਂ ਆਖਦਾ ਹਾਂ, ਭਲਾ, ਉਨ੍ਹਾਂ ਨੇ ਨਹੀਂ ਸੀ ਸੁਣਿਆ ? ਬੇਸ਼ਕ ! ਉਹਨਾਂ ਦੀ ਆਵਾਜ਼ ਸਾਰੀ ਧਰਤੀ ਵਿੱਚ ਗਈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਹਨਾਂ ਦੇ ਸ਼ਬਦ ।
Romans 15:19 in Panjabi 19 ਨਿਸ਼ਾਨੀਆਂ ਅਤੇ ਕਰਾਮਾਤਾਂ ਦੀ ਸ਼ਕਤੀ ਨਾਲ ਅਤੇ ਪਵਿੱਤਰ ਆਤਮਾ ਦੀ ਸਮਰੱਥ ਨਾਲ ਮੇਰੇ ਹੱਥੀਂ ਕੀਤੇ ਹਨ, ਇੱਥੋਂ ਤੱਕ ਜੋ ਮੈਂ ਯਰੂਸ਼ਲਮ ਤੋਂ ਲੈ ਕੇ ਚਾਰ ਚੁਫ਼ੇਰੇ ਇੱਲੁਰਿਕੁਮ ਤੱਕ ਮਸੀਹ ਦੀ ਖੁਸ਼ਖਬਰੀ ਦਾ ਪੂਰਾ ਪਰਚਾਰ ਕੀਤਾ ।
Colossians 1:23 in Panjabi 23 ਤੁਸੀਂ ਵਿਸ਼ਵਾਸ ਦੀ ਨੀਂਹ ਉੱਤੇ ਕਾਇਮ ਤੇ ਪੱਕੇ ਬਣੇ ਰਹੋ ਅਤੇ ਉਸ ਖੁਸ਼ਖਬਰੀ ਦੀ ਆਸ ਤੋਂ ਜਿਹੜੀ ਤੁਸੀਂ ਸੁਣੀ ਸੀ, ਉਸ ਤੋਂ ਪਿਛੇ ਨਾ ਹੋਵੋਂ ਜਿਸ ਦਾ ਪਰਚਾਰ ਅਕਾਸ਼ ਹੇਠਲੀ ਸਾਰੀ ਸ੍ਰਿਸ਼ਟੀ ਵਿੱਚ ਕੀਤਾ ਗਿਆ, ਜਿਸ ਦਾ ਸੇਵਕ ਮੈਂ ਪੌਲੁਸ ਹਾਂ ।
Revelation 11:3 in Panjabi 3 ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ ।