Acts 10:11 in Panjabi 11 ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ ।
Other Translations King James Version (KJV) And saw heaven opened, and a certain vessel descending upon him, as it had been a great sheet knit at the four corners, and let down to the earth:
American Standard Version (ASV) and he beholdeth the heaven opened, and a certain vessel descending, as it were a great sheet, let down by four corners upon the earth:
Bible in Basic English (BBE) And he saw the heavens opening, and a vessel coming down, like a great cloth let down on the earth,
Darby English Bible (DBY) and he beholds the heaven opened, and a certain vessel descending, as a great sheet, [bound] by [the] four corners [and] let down to the earth;
World English Bible (WEB) He saw heaven opened and a certain container descending to him, like a great sheet let down by four corners on the earth,
Young's Literal Translation (YLT) and he doth behold the heaven opened, and descending unto him a certain vessel, as a great sheet, bound at the four corners, and let down upon the earth,
Cross Reference Genesis 49:10 in Panjabi 10 ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ ।
Isaiah 11:6 in Panjabi 6 ਬਘਿਆੜ ਲੇਲੇ ਨਾਲ ਰਹੇਗਾ, ਅਤੇ ਚੀਤਾ ਮੇਮਣੇ ਨਾਲ ਬੈਠੇਗਾ, ਵੱਛਾ, ਜੁਆਨ ਸ਼ੇਰ ਅਤੇ ਪਾਲਤੂ ਪਸ਼ੂ ਇਕੱਠੇ ਰਹਿਣਗੇ, ਅਤੇ ਇੱਕ ਛੋਟਾ ਬੱਚਾ ਉਹਨਾਂ ਨੂੰ ਲਈ ਫਿਰੇਗਾ ।
Isaiah 19:23 in Panjabi 23 ਉਸ ਦਿਨ ਮਿਸਰ ਤੋਂ ਅੱਸ਼ੂਰ ਤੱਕ ਇੱਕ ਸੜਕ ਹੋਵੇਗੀ ਅਤੇ ਅੱਸ਼ੂਰੀ ਮਿਸਰ ਵਿੱਚ ਅਤੇ ਮਿਸਰੀ ਅੱਸ਼ੂਰ ਵਿੱਚ ਜਾਣਗੇ ਅਤੇ ਮਿਸਰੀ ਅੱਸ਼ੂਰੀਆਂ ਨਾਲ ਮਿਲ ਕੇ ਭਗਤੀ ਕਰਨਗੇ ।
Isaiah 43:6 in Panjabi 6 ਮੈਂ ਉੱਤਰ ਨੂੰ ਆਖਾਂਗਾ, ਦੇ ਦੇ ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,
Isaiah 56:8 in Panjabi 8 ਪ੍ਰਭੂ ਯਹੋਵਾਹ ਜੋ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰਦਾ ਹੈ, ਉਸ ਦਾ ਵਾਕ ਹੈ, - ਮੈਂ ਹੋਰਨਾਂ ਨੂੰ ਉਹ ਦੇ ਕੋਲ ਉਨ੍ਹਾਂ ਇਕੱਠਿਆਂ ਹੋਇਆਂ ਦੇ ਨਾਲ ਇਕੱਠਾ ਕਰਾਂਗਾ ।
Ezekiel 1:1 in Panjabi 1 ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ ।
Matthew 8:11 in Panjabi 11 ਅਤੇ ਮੈਂ ਤੁਹਾਨੂੰ ਆਖਦਾ ਹਾਂ ਜੋ ਬਹੁਤ ਸਾਰੇ ਪੂਰਬ ਅਤੇ ਪੱਛਮ ਤੋਂ ਆਉਣਗੇ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਣਗੇ ।
Matthew 13:47 in Panjabi 47 ਫੇਰ ਸਵਰਗ ਰਾਜ ਇੱਕ ਜਾਲ਼ ਵਰਗਾ ਵੀ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਪ੍ਰਕਾਰ ਦੀਆਂ ਮੱਛੀਆਂ ਇਕੱਠੀਆਂ ਕਰ ਲਿਆਇਆ ।
Luke 3:21 in Panjabi 21 ਜਦ ਸਭ ਲੋਕ ਬਪਤਿਸਮਾ ਲੈ ਹਟੇ ਅਤੇ ਯਿਸੂ ਵੀ ਬਪਤਿਸਮਾ ਲੈ ਕੇ ਪ੍ਰਾਰਥਨਾ ਕਰ ਰਿਹਾ ਸੀ ਤਾਂ ਅਜਿਹਾ ਹੋਇਆ ਕਿ ਅਕਾਸ਼ ਖੁੱਲ੍ਹ ਗਿਆ
John 1:51 in Panjabi 51 ਯਿਸੂ ਨੇ ਉਸ ਨੂੰ ਆਖਿਆ, “ਮੈਂ ਤੁਹਾਨੂੰ ਸੱਚ-ਸੱਚ ਆਖਦਾ ਹਾਂ ਤੁਸੀਂ ਸਵਰਗ ਨੂੰ ਖੁੱਲ੍ਹਾ ਵੇਖੋਂਗੇ ਅਤੇ ਪਰਮੇਸ਼ੁਰ ਦੇ ਦੂਤਾਂ ਨੂੰ ਮਨੁੱਖ ਦੇ ਪੁੱਤਰ ਉੱਤੇ ਚੜਦੇ ਅਤੇ ਉੱਤਰਦੇ ਵੇਖੋਂਗੇ ।”
John 11:52 in Panjabi 52 ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ ।
John 12:32 in Panjabi 32 ਮੈਂ ਵੀ ਇਸ ਸੰਸਾਰ ਤੋਂ ਉੱਚਾ ਕੀਤਾ ਜਾਂਵਾਂਗਾ ਅਤੇ ਜਦੋਂ ਇਉਂ ਹੋਵੇਗਾ ਤਾਂ ਸਾਰੇ ਲੋਕਾਂ ਨੂੰ ਆਪਣੇ ਵੱਲ ਖਿੱਚਾਂਗਾ ।”
Acts 7:56 in Panjabi 56 ਅਤੇ ਕਿਹਾ, ਵੇਖੋ ਮੈਂ ਅਕਾਸ਼ ਨੂੰ ਖੁੱਲ੍ਹਾ ਅਤੇ ਮਨੁੱਖ ਦੇ ਪੁੱਤਰ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਖੜ੍ਹਾ ਵੇਖਦਾ ਹਾਂ !
Romans 1:16 in Panjabi 16 ਮੈਂ ਤਾਂ ਖੁਸ਼ਖਬਰੀ ਤੋਂ ਨਹੀਂ ਸ਼ਰਮਾਉਂਦਾ ਕਿਉਂ ਜੋ ਉਹ ਹਰੇਕ ਵਿਸ਼ਵਾਸ ਕਰਨ ਵਾਲੇ ਦੀ ਮੁਕਤੀ ਦੇ ਲਈ ਪਰਮੇਸ਼ੁਰ ਦੀ ਸਮਰੱਥ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਦੇ ਲਈ ।
Romans 3:29 in Panjabi 29 ਫੇਰ ਕੀ ਪਰਮੇਸ਼ੁਰ ਕੇਵਲ ਯਹੂਦੀਆਂ ਦਾ ਹੀ ਹੈ, ਅਤੇ ਪਰਾਈਆਂ ਕੌਮਾਂ ਦਾ ਨਹੀਂ ? ਹਾਂ, ਪਰਾਈਆਂ ਕੌਮਾਂ ਦਾ ਵੀ ਹੈ ।
Romans 9:4 in Panjabi 4 ਉਹ ਇਸਰਾਏਲੀ ਹਨ ਅਤੇ ਲੇਪਾਲਕਪਨ ਦਾ ਹੱਕ, ਮਹਿਮਾ, ਨੇਮ, ਬਿਵਸਥਾ ਦਾ ਦਾਨ, ਪਰਮੇਸ਼ੁਰ ਦੀ ਬੰਦਗੀ ਅਤੇ ਵਾਇਦੇ ਉਹਨਾਂ ਦੇ ਹਨ ।
Romans 15:9 in Panjabi 9 ਅਤੇ ਪਰਾਈਆਂ ਕੌਮਾਂ ਇਸ ਦਯਾ ਦੇ ਲਈ ਪਰਮੇਸ਼ੁਰ ਦੀ ਵਡਿਆਈ ਕਰਨ ਜਿਵੇਂ ਲਿਖਿਆ ਹੋਇਆ ਹੈ, ਇਸ ਕਾਰਨ ਮੈਂ ਪਰਾਈਆਂ ਕੌਮਾਂ ਵਿੱਚ ਤੇਰੀ ਵਡਿਆਈ ਕਰਾਂਗਾ, ਅਤੇ ਤੇਰੇ ਨਾਮ ਦਾ ਭਜਨ ਗਾਵਾਂਗਾ ।
Romans 16:25 in Panjabi 25 ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ ।
Galatians 2:15 in Panjabi 15 ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ ।
Galatians 3:28 in Panjabi 28 ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗ਼ੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ ।
Ephesians 1:10 in Panjabi 10 ਕਿ ਸਮਿਆਂ ਦੀ ਪੂਰਨਤਾ ਵਿੱਚ, ਉਹ ਸਭਨਾਂ ਨੂੰ ਜੋ ਸਵਰਗ ਵਿੱਚ ਅਤੇ ਜੋ ਧਰਤੀ ਉੱਤੇ ਹਨ ਮਸੀਹ ਵਿੱਚ ਇਕੱਠਾ ਕਰੇ !
Ephesians 3:6 in Panjabi 6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ !
Colossians 3:11 in Panjabi 11 ਉੱਥੇ ਯੂਨਾਨੀ ਅਤੇ ਯਹੂਦੀ, ਸੁੰਨਤੀ ਅਤੇ ਅਸੁੰਨਤੀ, ਵਹਿਸ਼ੀ ਅਤੇ ਸਕੂਥੀ, ਗੁਲਾਮ ਅਤੇ ਅਜ਼ਾਦ, ਕੋਈ ਵੀ ਨਹੀਂ ਹੋ ਸਕਦਾ ਪਰ ਮਸੀਹ ਸਭ ਕੁੱਝ ਅਤੇ ਸਾਰਿਆਂ ਵਿੱਚ ਹੈ ।
Revelation 4:1 in Panjabi 1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁੱਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ ।
Revelation 11:19 in Panjabi 19 ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ - ਵੱਡੇ ਗੜੇ ਪਏ ।
Revelation 19:11 in Panjabi 11 ਮੈਂ ਅਕਾਸ਼ ਨੂੰ ਖੁੱਲਿਆ ਹੋਇਆ ਦੇਖਿਆ, ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਘੋੜਾ ਹੈ ਅਤੇ ਉਹ ਦਾ ਸਵਾਰ “ਵਫ਼ਾਦਾਰ” ਅਤੇ “ਸੱਚਾ” ਅਖਵਾਉਂਦਾ ਹੈ ਅਤੇ ਉਹ ਧਰਮ ਨਾਲ ਨਿਆਂ ਅਤੇ ਯੁੱਧ ਕਰਦਾ ਹੈ ।